< 1 Corinthians 11 >
1 Be imitators of me, even as I also am of Messiah.
੧ਮੇਰੇ ਵਰਗੀ ਚਾਲ ਚੱਲੋ ਜਿਵੇਂ ਮੈਂ ਮਸੀਹ ਵਰਗੀ ਚਾਲ ਚੱਲਦਾ ਹਾਂ।
2 Now I praise you, that you remember me in all things, and hold firm the traditions, even as I delivered them to you.
੨ਅਤੇ ਜਿਸ ਪ੍ਰਕਾਰ ਮੈਂ ਤੁਹਾਨੂੰ ਰੀਤਾਂ ਸੌਂਪੀਆਂ, ਉਸੇ ਪ੍ਰਕਾਰ ਤੁਸੀਂ ਉਨ੍ਹਾਂ ਨੂੰ ਫੜ੍ਹੀ ਰੱਖਦੇ ਹੋ।
3 But I would have you know that the head of every man is Messiah, and the head of the woman is the man, and the head of Messiah is God.
੩ਪਰ ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣ ਲਵੋ ਕਿ ਹਰੇਕ ਆਦਮੀ ਦਾ ਸਿਰ ਮਸੀਹ ਹੈ ਅਤੇ ਔਰਤ ਦਾ ਸਿਰ ਆਦਮੀ ਹੈ ਅਤੇ ਮਸੀਹ ਦਾ ਸਿਰ ਪਰਮੇਸ਼ੁਰ ਹੈ।
4 Every man praying or prophesying, having his head covered, dishonors his head.
੪ਹਰੇਕ ਆਦਮੀ ਜਿਹੜਾ ਸਿਰ ਢੱਕੇ ਹੋਏ ਪ੍ਰਾਰਥਨਾ ਅਥਵਾ ਭਵਿੱਖਬਾਣੀ ਕਰਦਾ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦਾ ਹੈ।
5 But every woman praying or prophesying with her head unveiled dishonors her head. For it is one and the same thing as if she were shaved.
੫ਪਰ ਹਰੇਕ ਔਰਤ ਜਿਹੜੀ ਬਿਨ੍ਹਾਂ ਸਿਰ ਢੱਕੇ ਪ੍ਰਾਰਥਨਾ ਅਥਵਾ ਭਵਿੱਖਬਾਣੀ ਕਰਦੀ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦੀ ਹੈ ਕਿਉਂ ਜੋ ਇਹ ਇਹੋ ਜਿਹੀ ਗੱਲ ਹੈ, ਜਿਵੇਂ ਉਸ ਦਾ ਸਿਰ ਮੁੰਨਿਆ ਗਿਆ।
6 For if a woman is not covered, let her also be shorn. But if it is shameful for a woman to be shorn or shaved, let her be covered.
੬ਕਿਉਂਕਿ ਜੇ ਔਰਤ ਸਿਰ ਨਾ ਢੱਕੇ ਤਾਂ ਆਪਣੇ ਵਾਲ਼ ਕਟਵਾ ਲਵੇ, ਜੇ ਔਰਤ ਨੂੰ ਵਾਲ਼ ਕਟਵਾਉਣ ਵਿੱਚ ਸ਼ਰਮ ਹੁੰਦੀ ਹੈ ਤਾਂ ਸਿਰ ਨੂੰ ਢੱਕ ਲਵੇ।
7 For a man indeed ought not to have his head covered, because he is the image and glory of God, but the woman is the glory of the man.
੭ਕਿਉਂ ਜੋ ਆਦਮੀ ਨੂੰ ਆਪਣਾ ਸਿਰ ਢੱਕ ਕੇ ਰੱਖਣਾ ਨਹੀਂ ਚਾਹੀਦਾ, ਕਿਉਂ ਜੋ ਉਹ ਪਰਮੇਸ਼ੁਰ ਦਾ ਸਰੂਪ ਅਤੇ ਮਹਿਮਾ ਹੈ; ਪਰੰਤੂ ਔਰਤ ਆਦਮੀ ਦਾ ਮਹਿਮਾ ਹੈ।
8 For man is not from woman, but woman from man;
੮ਕਿਉਂ ਜੋ ਆਦਮੀ ਔਰਤ ਤੋਂ ਨਹੀਂ ਹੋਇਆ ਪਰ ਔਰਤ ਆਦਮੀ ਤੋਂ ਹੋਈ।
9 for neither was man created for the woman, but woman for the man.
੯ਅਤੇ ਨਾ ਆਦਮੀ ਔਰਤ ਲਈ ਉਤਪਤ ਹੋਇਆ ਪਰ ਔਰਤ ਆਦਮੀ ਦੇ ਲਈ ਉਤਪਤ ਹੋਈ।
10 For this cause the woman ought to have authority on her head, because of the angels.
੧੦ਇਸ ਕਰਕੇ ਔਰਤ ਨੂੰ ਚਾਹੀਦਾ ਹੈ ਜੋ ਦੂਤਾਂ ਦੇ ਕਾਰਨ ਆਪਣੇ ਸਿਰ ਉੱਤੇ ਅਧਿਕਾਰ ਨੂੰ ਰੱਖੇ।
11 Nevertheless, neither is the woman independent of the man, nor the man independent of the woman, in the Lord.
੧੧ਤਾਂ ਵੀ ਪ੍ਰਭੂ ਵਿੱਚ ਨਾ ਔਰਤ ਆਦਮੀ ਤੋਂ ਅਲੱਗ ਹੈ ਅਤੇ ਨਾ ਆਦਮੀ ਔਰਤ ਤੋਂ ਅਲੱਗ।
12 For as woman came from man, so a man also comes through a woman; but all things are from God.
੧੨ਕਿਉਂਕਿ ਜਿਸ ਪ੍ਰਕਾਰ ਔਰਤ ਆਦਮੀ ਤੋਂ ਹੈ, ਉਸੇ ਪ੍ਰਕਾਰ ਆਦਮੀ ਔਰਤ ਦੇ ਰਾਹੀਂ ਹੈ, ਪਰ ਸਭ ਕੁਝ ਪਰਮੇਸ਼ੁਰ ਤੋਂ ਹੈ।
13 Judge for yourselves. Is it appropriate that a woman pray to God unveiled?
੧੩ਤੁਸੀਂ ਆਪੇ ਨਿਆਂ ਕਰੋ, ਭਲਾ, ਇਹ ਚੰਗਾ ਲੱਗਦਾ ਹੈ ਜੋ ਔਰਤ ਨੰਗੇ ਸਿਰ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕਰੇ?
14 Doesn't even nature itself teach you that if a man has long hair, it is a dishonor to him?
੧੪ਕੀ ਕੁਦਰਤ ਵੀ ਆਪ ਤੁਹਾਨੂੰ ਨਹੀਂ ਸਿਖਾਉਂਦੀ ਹੈ ਕਿ ਜੇ ਆਦਮੀ ਸਿਰ ਦੇ ਵਾਲ਼ ਲੰਮੇ ਰੱਖੇ ਤਾਂ ਇਹ ਉਸ ਦੇ ਲਈ ਨਿਰਾਦਰ ਹੈ?
15 But if a woman has long hair, it is a glory to her, for her hair is given to her for a covering.
੧੫ਪਰੰਤੂ ਜੇ ਔਰਤ ਲੰਮੇ ਵਾਲ਼ ਰੱਖੇ ਤਾਂ ਉਹ ਦੇ ਲਈ ਸ਼ੋਭਾ ਹੈ, ਕਿਉਂ ਜੋ ਵਾਲ਼ ਉਸ ਨੂੰ ਪੜਦੇ ਦੇ ਲਈ ਦਿੱਤੇ ਹੋਏ ਹਨ।
16 But if anyone seems to be contentious, we have no such custom, neither do God's churches.
੧੬ਪਰ ਜੇ ਕੋਈ ਝਗੜਾਲੂ ਹੋਵੇ ਤਾਂ ਨਾ ਸਾਡਾ ਕੋਈ ਇਹੋ ਜਿਹਾ ਦਸਤੂਰ ਹੈ ਅਤੇ ਨਾ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਦਾ।
17 But in giving you this command, I do not praise you, that you come together not for the better but for the worse.
੧੭ਪਰੰਤੂ ਇਹ ਕਹਿੰਦਾ ਹੋਇਆ ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਕਿਉਂ ਜੋ ਤੁਹਾਡੇ ਇਕੱਠੇ ਹੋਣ ਤੋਂ ਭਲਿਆਈ ਨਹੀਂ ਸਗੋਂ ਬੁਰਿਆਈ ਹੁੰਦੀ ਹੈ।
18 For first of all, when you come together in the church, I hear that divisions exist among you, and I partly believe it.
੧੮ਇਸ ਲਈ ਜੋ ਪਹਿਲਾਂ ਤਾਂ ਮੈਂ ਇਹ ਸੁਣਦਾ ਹਾਂ ਕਿ ਜਿਸ ਵੇਲੇ ਤੁਸੀਂ ਕਲੀਸਿਯਾ ਵਿੱਚ ਇਕੱਠੇ ਹੁੰਦੇ ਹੋ ਤਾਂ ਤੁਹਾਡੇ ਵਿੱਚ ਵਿਤਕਰੇ ਪੈਂਦੇ ਹਨ ਅਤੇ ਮੈਂ ਉਸ ਨੂੰ ਥੋੜ੍ਹਾ ਬਹੁਤ ਸੱਚ ਮੰਨਦਾ ਹਾਂ।
19 For there also must be factions among you, that those who are approved may be revealed among you.
੧੯ਕਿਉਂ ਜੋ ਜ਼ਰੂਰੀ ਹੈ ਜੋ ਤੁਹਾਡੇ ਵਿੱਚ ਕੁਪੰਥ ਵੀ ਹੋਣ ਤਾਂ ਕਿ ਜਿਹੜੇ ਪਰਵਾਨ ਹਨ, ਉਹ ਤੁਹਾਡੇ ਵਿੱਚ ਉਜਾਗਰ ਹੋ ਜਾਣ।
20 When therefore you assemble yourselves together, it is not the Lord's supper that you eat.
੨੦ਸੋ ਜਿਸ ਵੇਲੇ ਤੁਸੀਂ ਇੱਕ ਥਾਂ ਇਕੱਠੇ ਹੁੰਦੇ ਹੋ ਤਾਂ ਇਹ ਪ੍ਰਭੂ ਭੋਜ ਖਾਣ ਲਈ ਨਹੀਂ ਹੁੰਦਾ।
21 For in your eating each one takes his own supper first. One is hungry, and another is drunk.
੨੧ਕਿਉਂ ਜੋ ਖਾਣ ਵੇਲੇ ਹਰੇਕ ਪਹਿਲਾਂ ਆਪੋ ਆਪਣਾ ਭੋਜਨ ਖਾ ਲੈਂਦਾ ਹੈ ਅਤੇ ਕੋਈ ਭੁੱਖਾ ਰਹਿੰਦਾ ਅਤੇ ਕੋਈ ਮਤਵਾਲਾ ਹੁੰਦਾ ਹੈ!
22 What, do you not have houses to eat and to drink in? Or do you despise God's church, and put them to shame who do not have? What should I tell you? Should I praise you? In this I do not praise you.
੨੨ਭਲਾ, ਖਾਣ-ਪੀਣ ਲਈ ਤੁਹਾਡੇ ਆਪਣੇ ਘਰ ਨਹੀਂ ਹਨ? ਜਾਂ ਤੁਸੀਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਤੁੱਛ ਸਮਝਦੇ ਅਤੇ ਜਿਨ੍ਹਾਂ ਦੇ ਕੋਲ ਨਹੀਂ ਹਨ ਉਹਨਾਂ ਨੂੰ ਲੱਜਿਆਵਾਨ ਕਰਦੇ ਹੋ? ਮੈਂ ਤੁਹਾਨੂੰ ਕੀ ਆਖਾਂ? ਭਲਾ, ਇਸ ਵਿੱਚ ਤੁਹਾਡੀ ਵਡਿਆਈ ਕਰਾਂ? ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਹਾਂ।
23 For I received from the Lord that which also I delivered to you, that the Lord Jesus on the night in which he was betrayed took bread.
੨੩ਮੈਂ ਤਾਂ ਇਹ ਗੱਲ ਪ੍ਰਭੂ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ ਭਈ ਪ੍ਰਭੂ ਯਿਸੂ ਨੇ ਜਿਸ ਰਾਤ ਉਹ ਫੜਵਾਇਆ ਗਿਆ ਉਸ ਨੇ ਰੋਟੀ ਲਈ।
24 When he had given thanks, he broke it, and said, "This is my body, which is for you. Do this in memory of me."
੨੪ਅਤੇ ਧੰਨਵਾਦ ਕਰ ਕੇ ਤੋੜੀ ਅਤੇ ਕਿਹਾ, ਇਹ ਮੇਰਾ ਸਰੀਰ ਹੈ ਜੋ ਤੁਹਾਡੇ ਲਈ ਹੈ। ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।
25 In the same way he also took the cup, after the meal, saying, "This cup is the new covenant in my blood. Do this, as often as you drink, in memory of me."
੨੫ਇਸੇ ਤਰ੍ਹਾਂ ਉਸ ਨੇ ਭੋਜਨ ਖਾਣ ਦੇ ਪਿੱਛੋਂ ਪਿਆਲਾ ਵੀ ਲਿਆ ਅਤੇ ਕਿਹਾ ਜੋ ਇਹ ਪਿਆਲਾ ਮੇਰੇ ਲਹੂ ਵਿੱਚ ਨਵਾਂ ਨੇਮ ਹੈ। ਜਦ ਕਦੇ ਤੁਸੀਂ ਇਹ ਨੂੰ ਪੀਵੋ ਤਾਂ ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।
26 For as often as you eat this bread and drink this cup, you proclaim the Lord's death until he comes.
੨੬ਕਿਉਂਕਿ ਜਦ ਕਦੇ ਤੁਸੀਂ ਇਹ ਰੋਟੀ ਖਾਓ ਅਤੇ ਪਿਆਲਾ ਪੀਓ ਤਾਂ ਤੁਸੀਂ ਪ੍ਰਭੂ ਦੀ ਮੌਤ ਦਾ ਪ੍ਰਚਾਰ ਕਰਦੇ ਰਹਿੰਦੇ ਹੋ ਜਦ ਤੱਕ ਉਹ ਨਾ ਆਵੇ।
27 Therefore whoever eats this bread or drinks the Lord's cup in a manner unworthy will be guilty of the body and the blood of the Lord.
੨੭ਇਸ ਕਰਕੇ ਜੋ ਕੋਈ ਬਿਨ੍ਹਾਂ ਯੋਗਤਾ ਇਹ ਰੋਟੀ ਖਾਵੇ ਅਥਵਾ ਪ੍ਰਭੂ ਦਾ ਪਿਆਲਾ ਪੀਵੇ, ਸੋ ਪ੍ਰਭੂ ਦੇ ਸਰੀਰ ਅਤੇ ਲਹੂ ਦਾ ਦੋਸ਼ੀ ਹੋਵੇਗਾ।
28 But let a person examine himself, and so let him eat of the bread, and drink of the cup.
੨੮ਪਰ ਮਨੁੱਖ ਆਪਣੇ ਆਪ ਨੂੰ ਪਰਖੇ ਅਤੇ ਇਉਂ ਇਸ ਰੋਟੀ ਵਿੱਚੋਂ ਖਾਵੇ, ਅਤੇ ਪਿਆਲੇ ਵਿੱਚੋਂ ਪੀਵੇ।
29 For he who eats and drinks eats and drinks judgment to himself, if he does not discern the body.
੨੯ਜਿਹੜਾ ਖਾਂਦਾ ਅਤੇ ਪੀਂਦਾ ਹੈ, ਜੇ ਉਹ ਸਰੀਰ ਦੀ ਜਾਂਚ ਨਾ ਕਰੇ ਤਾਂ ਆਪਣੇ ਉੱਤੇ ਸਜ਼ਾ ਲੈ ਕੇ ਖਾਂਦਾ ਪੀਂਦਾ ਹੈ।
30 For this cause many among you are weak and sickly, and not a few sleep.
੩੦ਇਸੇ ਕਾਰਨ ਤੁਹਾਡੇ ਵਿੱਚ ਬਹੁਤ ਸਾਰੇ ਕਮਜ਼ੋਰ ਅਤੇ ਰੋਗੀ ਹਨ, ਅਤੇ ਕਈ ਮਰ ਗਏ ਹਨ।
31 For if we discerned ourselves, we would not be judged.
੩੧ਪਰ ਜੇ ਅਸੀਂ ਆਪਣੇ ਆਪ ਨੂੰ ਜਾਂਚਦੇ ਤਾਂ ਜਾਂਚੇ ਨਾ ਜਾਂਦੇ।
32 But when we are judged, we are punished by the Lord, that we may not be condemned with the world.
੩੨ਪਰ ਜਦ ਜਾਂਚੇ ਜਾਂਦੇ ਹਾਂ ਤਾਂ ਪ੍ਰਭੂ ਤੋਂ ਤਾੜੇ ਜਾਂਦੇ ਹਾਂ ਤਾਂ ਜੋ ਅਸੀਂ ਸੰਸਾਰ ਨਾਲ ਦੋਸ਼ੀ ਨਾ ਠਹਿਰਾਏ ਜਾਈਏ।
33 Therefore, my brothers, when you come together to eat, wait one for another.
੩੩ਸੋ ਹੇ ਮੇਰੇ ਭਰਾਵੋ, ਜਾਂ ਤੁਸੀਂ ਖਾਣ ਲਈ ਇਕੱਠੇ ਹੋਵੋ ਤਾਂ ਇੱਕ ਦੂਜੇ ਦੀ ਉਡੀਕ ਕਰੋ।
34 But if anyone is hungry, let him eat at home, lest your coming together be for judgment. The rest I will set in order whenever I come.
੩੪ਜੇ ਕਿਸੇ ਨੂੰ ਭੁੱਖ ਲੱਗੇ ਤਾਂ ਆਪਣੇ ਘਰ ਵਿੱਚ ਖਾਵੇ ਤਾਂ ਜੋ ਤੁਹਾਡੇ ਇਕੱਠੇ ਹੋਣ ਤੋਂ ਤੁਹਾਨੂੰ ਸਜ਼ਾ ਨਾ ਮਿਲੇ ਅਤੇ ਰਹਿੰਦੀਆਂ ਗੱਲਾਂ ਨੂੰ ਜਦੋਂ ਮੈਂ ਆਵਾਂਗਾ ਤਦ ਸੁਧਾਰਾਂਗਾ।