< Judges 5 >
1 Then Deborah and Barak the son of Abinoam sang on that day, saying,
੧ਉਸੇ ਦਿਨ ਦਬੋਰਾਹ ਅਤੇ ਅਬੀਨੋਅਮ ਦੇ ਪੁੱਤਰ ਬਾਰਾਕ ਨੇ ਇਹ ਗੀਤ ਗਾਇਆ, -
2 "Because the leaders took the lead in Israel, because the people offered themselves willingly, be blessed, LORD.
੨ਇਸਰਾਏਲ ਦੇ ਆਗੂਆਂ ਦੀ ਅਗਵਾਈ ਲਈ, ਅਤੇ ਲੋਕਾਂ ਵੱਲੋਂ ਆਪਣੀ ਮਰਜ਼ੀ ਨਾਲ ਯੁੱਧ ਲਈ ਭਰਤੀ ਹੋਣ ਲਈ, ਆਓ ਯਹੋਵਾਹ ਨੂੰ ਧੰਨ ਆਖੋ!
3 "Hear, you kings. Give ear, you princes. I, even I, will sing to the LORD. I will sing praise to the LORD, the God of Israel.
੩ਹੇ ਰਾਜਿਓ, ਸੁਣੋ ਅਤੇ ਹੇ ਆਗੂਓ, ਧਿਆਨ ਦਿਉ! ਮੈਂ, ਹਾਂ ਮੈਂ ਯਹੋਵਾਹ ਲਈ ਗੀਤ ਗਾਵਾਂਗੀ, ਮੈਂ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਵਡਿਆਈ ਕਰਾਂਗੀ।
4 "LORD, when you went forth out of Seir, when you marched out of the field of Edom, the earth trembled, the sky also dropped. Yes, the clouds dropped water.
੪ਹੇ ਯਹੋਵਾਹ, ਜਦ ਤੂੰ ਸੇਈਰ ਤੋਂ ਨਿੱਕਲਿਆ, ਜਦ ਤੂੰ ਅਦੋਮ ਦੇ ਦੇਸ਼ ਤੋਂ ਤੁਰਿਆ, ਤਾਂ ਧਰਤੀ ਕੰਬ ਉੱਠੀ, ਅਕਾਸ਼ ਹਿੱਲ ਗਏ, ਅਤੇ ਬੱਦਲਾਂ ਤੋਂ ਵੀ ਮੀਂਹ ਵਰ੍ਹਿਆ।
5 The mountains quaked at the presence of the LORD, even Sinai, at the presence of the LORD, the God of Israel.
੫ਪਰਬਤ ਯਹੋਵਾਹ ਦੇ ਅੱਗੇ ਪਿਘਲ ਗਏ, ਇਹ ਸੀਨਈ ਵੀ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਅੱਗੇ ਪਿਘਲ ਗਿਆ।
6 "In the days of Shamgar the son of Anath, in the days of Jael, the highways were unoccupied. The travelers walked through byways.
੬ਅਨਾਥ ਦੇ ਪੁੱਤਰ ਸ਼ਮਗਰ ਦੇ ਦਿਨਾਂ ਵਿੱਚ, ਅਤੇ ਯਾਏਲ ਦੇ ਦਿਨਾਂ ਵਿੱਚ ਸੜਕਾਂ ਖਾਲੀ ਰਹਿੰਦੀਆਂ ਸਨ, ਅਤੇ ਰਾਹੀ ਪੈਹਿਆਂ ਦੇ ਰਾਹ ਤੁਰਦੇ ਸਨ।
7 The rulers ceased in Israel. They ceased until I, Deborah, arose; Until I arose a mother in Israel.
੭ਇਸਰਾਏਲ ਵਿੱਚ ਆਗੂ ਮੁੱਕ ਗਏ, ਉਹ ਪੂਰੀ ਤਰ੍ਹਾਂ ਹੀ ਮੁੱਕ ਗਏ, ਜਦ ਤੱਕ ਮੈਂ, ਦਬੋਰਾਹ, ਨਾ ਉੱਠੀ, ਜਦ ਤੱਕ ਮੈਂ ਇਸਰਾਏਲ ਵਿੱਚ ਮਾਂ ਬਣ ਕੇ ਨਾ ਉੱਠੀ!
8 They chose new gods. Then war was in the gates. Was there a shield or spear seen among forty thousand in Israel?
੮ਜਦ ਉਨ੍ਹਾਂ ਨੇ ਨਵੇਂ ਦੇਵਤੇ ਚੁਣੇ, ਤਦ ਫਾਟਕਾਂ ਕੋਲ ਲੜਾਈ ਹੋਈ। ਭਲਾ, ਇਸਰਾਏਲ ਦੇ ਚਾਲ੍ਹੀ ਹਜ਼ਾਰਾਂ ਵਿੱਚ ਇੱਕ ਢਾਲ਼ ਜਾਂ ਇੱਕ ਬਰਛੀ ਵੀ ਦਿੱਸੀ?
9 My heart is toward the leaders of Israel, who offered themselves willingly among the people. Bless the LORD.
੯ਮੇਰਾ ਮਨ ਇਸਰਾਏਲ ਦੇ ਹਾਕਮਾਂ ਵੱਲ ਲੱਗਿਆ ਹੋਇਆ ਹੈ, ਜਿਨ੍ਹਾਂ ਨੇ ਆਪਣੇ ਆਪ ਨੂੰ ਲੋਕਾਂ ਵਿੱਚ ਖੁਸ਼ੀ ਨਾਲ ਪੇਸ਼ ਕੀਤਾ। ਯਹੋਵਾਹ ਨੂੰ ਧੰਨ ਆਖੋ!
10 "Speak, you who ride on white donkeys, you who sit on saddle blankets, and you who walk by the way.
੧੦ਹੇ ਸਫ਼ੇਦ ਗਧੀਆਂ ਉੱਤੇ ਚੜ੍ਹਨ ਵਾਲਿਓ! ਹੇ ਸ਼ਿੰਗਾਰੀਆਂ ਹੋਈਆਂ ਗਧੀਆਂ ਉੱਤੇ ਬੈਠਣ ਵਾਲਿਓ! ਹੇ ਰਾਹ ਦੇ ਤੁਰਨ ਵਾਲਿਓ, ਤੁਸੀਂ ਇਸ ਦਾ ਚਰਚਾ ਕਰੋ!
11 Far from the noise of archers, in the places of drawing water, there they will rehearse the righteous acts of the LORD, the righteous acts of his rule in Israel. "Then the people of the LORD went down to the gates.
੧੧ਬਾਉਲੀਆਂ ਉੱਤੇ ਤੀਰ-ਅੰਦਾਜ਼ਾਂ ਦੀ ਗੱਲ ਦੇ ਕਾਰਨ, ਉੱਥੇ ਉਹ ਯਹੋਵਾਹ ਦੇ ਧਰਮੀ ਕੰਮਾਂ ਨੂੰ ਸੁਣਾਉਣਗੇ, - ਇਸਰਾਏਲ ਵਿੱਚ ਉਸ ਦੇ ਧਰਮੀ ਕੰਮਾਂ ਨੂੰ। ਤਦ ਯਹੋਵਾਹ ਦੇ ਲੋਕ ਫਾਟਕਾਂ ਕੋਲ ਗਏ।
12 'Awake, awake, Deborah. Awaken the multitudes of a nation. Awake, awake, sing a song. Be strong. Arise, Barak. And Deborah, strengthen Barak. And lead away your captives, son of Abinoam.'
੧੨ਜਾਗ, ਜਾਗ, ਹੇ ਦਬੋਰਾਹ, ਜਾਗ ਜਾਗ ਤੇ ਗੀਤ ਗਾ! ਉੱਠ, ਹੇ ਬਾਰਾਕ ਅਬੀਨੋਅਮ ਦੇ ਪੁੱਤਰ! ਅਤੇ ਆਪਣੇ ਬੰਦੀਆਂ ਨੂੰ ਬੰਨ੍ਹ ਲੈ।
13 "Then a remnant of the nobles came down. The people of the LORD marched down to me against the mighty.
੧੩ਤਦ ਬਚੇ ਹੋਏ ਆਗੂਆਂ ਨੇ ਪਰਜਾ ਦੇ ਉੱਤੇ ਰਾਜ ਕੀਤਾ, ਯਹੋਵਾਹ ਨੇ ਮੈਨੂੰ ਬਲਵਾਨਾਂ ਉੱਤੇ ਰਾਜ ਦਿੱਤਾ।
14 From Ephraim those who uprooted Amalek came out, following you, Benjamin, among your peoples; out of Makir leaders came down, and out of Zebulun those that handle the staff of office.
੧੪ਇਫ਼ਰਾਈਮ ਵਿੱਚੋਂ ਉਹ ਆਏ ਜਿਨ੍ਹਾਂ ਦੀ ਜੜ੍ਹ ਅਮਾਲੇਕ ਵਿੱਚ ਸੀ, ਤੇਰੇ ਪਿੱਛੇ, ਹੇ ਬਿਨਯਾਮੀਨ, ਤੇਰੇ ਲੋਕਾਂ ਵਿੱਚ, ਮਾਕੀਰ ਵਿੱਚੋਂ ਹਾਕਮ ਉਤਰ ਆਏ, ਅਤੇ ਜ਼ਬੂਲੁਨ ਵਿੱਚੋਂ ਉਹ ਜਿਹੜੇ ਸੈਨਾਪਤੀ ਦਾ ਡੰਡਾ ਵਰਤਦੇ ਹਨ।
15 And the princes of Issachar were with Deborah. As was Issachar, so was Barak. They rushed into the valley at his feet. By the watercourses of Reuben, there were great resolves of heart.
੧੫ਅਤੇ ਯਿੱਸਾਕਾਰ ਦੇ ਹਾਕਮ ਦਬੋਰਾਹ ਦੇ ਨਾਲ ਸਨ, ਹਾਂ, ਯਿੱਸਾਕਾਰ ਬਾਰਾਕ ਦੇ ਨਾਲ ਸੀ। ਉਹ ਤਰਾਈ ਵਿੱਚ ਉਸ ਦੇ ਪਿੱਛੇ ਪੈਦਲ ਗਿਆ। ਰਊਬੇਨ ਦੇ ਦਲਾਂ ਵਿੱਚ ਵੱਡੇ-ਵੱਡੇ ਕੰਮ ਮਨਾਂ ਵਿੱਚ ਵਿਚਾਰੇ ਗਏ।
16 Why did you sit among the sheepfolds, to hear the piping for the flocks? At the divisions of Reuben there were great searchings of heart.
੧੬ਤੂੰ ਕਿਉਂ ਵਾੜਿਆਂ ਦੇ ਵਿੱਚ ਰਿਹਾ? ਇੱਜੜਾਂ ਦੇ ਮਿਮੀਆਉਣ ਦੀ ਅਵਾਜ਼ ਨੂੰ ਸੁਣਨ ਲਈ? ਰਊਬੇਨ ਦੇ ਦਲਾਂ ਵਿੱਚ ਵੱਡੇ-ਵੱਡੇ ਕੰਮ ਮਨਾਂ ਵਿੱਚ ਵਿਚਾਰੇ ਗਏ।
17 Gilead lived beyond the Jordan. Why did Dan remain in ships? Asher sat still at the haven of the sea, and lived by his harbors.
੧੭ਗਿਲਆਦ ਯਰਦਨ ਪਾਰ ਵੱਸਿਆ, ਅਤੇ ਦਾਨ ਕਿਉਂ ਜਹਾਜ਼ਾਂ ਵਿੱਚ ਰਿਹਾ? ਆਸ਼ੇਰ ਸਮੁੰਦਰ ਦੇ ਕੰਢੇ ਉੱਤੇ ਵੱਸਿਆ, ਅਤੇ ਆਪਣੇ ਘਾਟਾਂ ਵਿੱਚ ਬੈਠਿਆ ਰਿਹਾ।
18 Zebulun was a people that risked their lives even to death; Naphtali also, on the high places of the field.
੧੮ਜ਼ਬੂਲੁਨ ਆਪਣੀ ਜਾਨ ਤੇ ਖੇਡਣ ਵਾਲਾ ਬਣਿਆ, ਨਫ਼ਤਾਲੀ ਨੇ ਵੀ ਮੈਦਾਨ ਦੀਆਂ ਉੱਚੀਆਂ ਥਾਵਾਂ ਉੱਤੇ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾਇਆ।
19 The kings came and fought, then the kings of Canaan fought at Taanach by the waters of Megiddo. They took no plunder of silver.
੧੯ਰਾਜੇ ਆ ਕੇ ਲੜੇ, ਤਦ ਕਨਾਨ ਦੇ ਰਾਜੇ ਤਆਨਾਕ ਵਿੱਚ ਮਗਿੱਦੋ ਦੇ ਸੋਤਿਆਂ ਕੋਲ ਲੜੇ, ਪਰ ਉਨ੍ਹਾਂ ਨੇ ਚਾਂਦੀ ਦੀ ਲੁੱਟ ਨਾ ਲੁੱਟੀ।
20 From the sky the stars fought. From their courses, they fought against Sisera.
੨੦ਅਕਾਸ਼ ਤੋਂ ਤਾਰੇ ਵੀ ਲੜੇ, ਸਗੋਂ ਆਪਣੇ-ਆਪਣੇ ਮੰਡਲਾਂ ਵਿੱਚੋਂ ਤਾਰੇ ਸੀਸਰਾ ਨਾਲ ਲੜੇ।
21 The river Kishon swept them away, that ancient river, the river Kishon. My soul, march on with strength.
੨੧ਕੀਸ਼ੋਨ ਦੀ ਨਦੀ ਉਨ੍ਹਾਂ ਨੂੰ ਵਹਾ ਕੇ ਲੈ ਗਈ - ਉਹ ਪੁਰਾਣੀ ਨਦੀ, ਕੀਸ਼ੋਨ ਦੀ ਨਦੀ। ਹੇ ਮੇਰੀ ਜਾਨ, ਤੂੰ ਬਲ ਨਾਲ ਅੱਗੇ ਚੱਲ!
22 Then the horse hoofs pounded because of the galloping, the galloping of their steeds.
੨੨ਤਦ ਘੋੜਿਆਂ ਦੇ ਖੁਰਾਂ ਦੀ ਟਾਪ ਸੁਣਾਈ ਦਿੱਤੀ, ਉਨ੍ਹਾਂ ਦੇ ਬਲਵਾਨਾਂ ਘੋੜਿਆਂ ਦੇ ਕੁੱਦਣ ਨਾਲ ਇਹ ਹੋਇਆ।
23 Curse Meroz, said the angel of the LORD. Curse bitterly its inhabitants, because they did not come to help the LORD, to help the LORD against the mighty.
੨੩ਯਹੋਵਾਹ ਦੇ ਦੂਤ ਨੇ ਕਿਹਾ, ਮੇਰੋਜ਼ ਨੂੰ ਸਰਾਪ ਦਿਉ, ਉਸ ਦੇ ਵਸਨੀਕਾਂ ਨੂੰ ਭਾਰੀ ਸਰਾਪ ਦਿਉ! ਕਿਉਂ ਜੋ ਉਹ ਯਹੋਵਾਹ ਦੀ ਸਹਾਇਤਾ ਕਰਨ ਨੂੰ ਨਾ ਆਏ, ਸੂਰਬੀਰਾਂ ਦੇ ਵਿਰੁੱਧ ਯਹੋਵਾਹ ਦੀ ਸਹਾਇਤਾ ਕਰਨ ਨੂੰ।
24 Jael shall be blessed above women, the wife of Heber the Kenite; blessed shall she be above women in the tent.
੨੪ਹੇਬਰ ਕੇਨੀ ਦੀ ਪਤਨੀ ਯਾਏਲ ਸਾਰੀਆਂ ਇਸਤਰੀਆਂ ਨਾਲੋਂ ਮੁਬਾਰਕ ਹੋਵੇ, ਉਸ ਤੰਬੂ ਵਿੱਚ ਰਹਿਣ ਵਾਲੀਆਂ ਸਾਰੀਆਂ ਇਸਤਰੀਆਂ ਨਾਲੋਂ ਮੁਬਾਰਕ ਹੋਵੇ!
25 He asked for water. She gave him milk. She brought him curds in a princely bowl.
੨੫ਸੀਸਰਾ ਨੇ ਪਾਣੀ ਮੰਗਿਆ, ਉਸ ਨੇ ਦੁੱਧ ਦਿੱਤਾ, ਉਹ ਧਨਵਾਨਾਂ ਦੇ ਥਾਲ ਵਿੱਚ ਦਹੀਂ ਲਿਆਈ।
26 She put her hand to the tent peg, and her right hand to the workmen's hammer. She struck Sisera, she pierced his head; she shattered and struck through his temple.
੨੬ਉਸ ਨੇ ਆਪਣਾ ਹੱਥ ਕਿੱਲੀ ਉੱਤੇ ਲਾਇਆ, ਆਪਣਾ ਸੱਜਾ ਹੱਥ ਕਾਰੀਗਰ ਦੇ ਹਥੌੜੇ ਵੱਲ ਵਧਾਇਆ, ਉਸਨੇ ਸੀਸਰਾ ਨੂੰ ਠੋਕਿਆ, ਉਸ ਦੇ ਸਿਰ ਨੂੰ ਭੰਨ ਸੁੱਟਿਆ, ਉਸ ਦੀ ਪੁੜਪੁੜੀ ਨੂੰ ਆਰ ਪਾਰ ਵਿੰਨ੍ਹ ਦਿੱਤਾ!
27 At her feet he collapsed, he fell, he lay. At her feet he collapsed, he fell. Where he collapsed, there he fell down, destroyed.
੨੭ਉਸ ਦੇ ਪੈਰਾਂ ਵਿੱਚ ਉਹ ਝੁੱਕਿਆ, ਉਹ ਡਿੱਗਿਆ, ਉਹ ਲੰਮਾ ਪਿਆ। ਉਸ ਦੇ ਪੈਰਾਂ ਵਿੱਚ ਉਹ ਝੁੱਕਿਆ, ਉਹ ਡਿੱਗ ਪਿਆ, ਜਿੱਥੇ ਉਹ ਝੁੱਕਿਆ, ਉੱਥੇ ਹੀ ਉਹ ਮਰ ਗਿਆ।
28 Through the window she looked out. Sisera's mother cried out through the lattice, 'Why is his chariot so long in coming? Why are the hoofbeats of his chariots delayed?'
੨੮ਖਿੜਕੀ ਵਿੱਚੋਂ ਸੀਸਰਾ ਦੀ ਮਾਤਾ ਨੇ ਝਾਤੀ ਮਾਰੀ, ਉਹ ਝਰੋਖੇ ਦੇ ਵਿੱਚੋਂ ਚਿੱਲਾਈ, ਉਸ ਦੇ ਰਥ ਦੇ ਆਉਣ ਵਿੱਚ ਇੰਨ੍ਹਾਂ ਸਮਾਂ ਕਿਉਂ ਲੱਗਾ? ਉਸ ਦੇ ਰਥਾਂ ਦੇ ਪਹੀਏ ਦੇਰ ਕਿਉਂ ਲਾਉਂਦੇ ਹਨ?
29 Her wise princesses answered her; indeed, she answers herself,
੨੯ਉਸ ਦੀਆਂ ਸਿਆਣੀਆਂ ਇਸਤਰੀਆਂ ਵਿੱਚੋਂ ਇੱਕ ਨੇ ਉਸ ਨੂੰ ਉੱਤਰ ਦਿੱਤਾ, ਸਗੋਂ ਉਸ ਨੇ ਆਪਣੇ ਆਪ ਨੂੰ ਉੱਤਰ ਦਿੱਤਾ,
30 'Have they not found, have they not divided the spoil? A womb or two for every man; to Sisera a spoil of dyed garments, A spoil of dyed garments embroidered, Of dyed garments embroidered on both sides, for the neck of the plunderer?'
੩੦ਭਲਾ, ਉਹ ਲੁੱਟ ਪਾ ਕੇ ਉਸ ਨੂੰ ਨਹੀਂ ਵੰਡਦੇ? ਇੱਕ-ਇੱਕ ਪੁਰਖ ਨੂੰ ਇੱਕ ਜਾਂ ਦੋ ਕੁੜੀਆਂ, ਸੀਸਰਾ ਨੂੰ ਰੰਗ-ਬਿਰੰਗੇ ਬਸਤਰਾਂ ਦੀ ਲੁੱਟ? ਸਗੋਂ ਰੰਗ-ਬਿਰੰਗੇ ਫੁਲਕਾਰੀ ਕੱਢੇ ਹੋਏ ਬਸਤਰਾਂ ਦੀ ਲੁੱਟ? ਲੁੱਟੇ ਹੋਇਆਂ ਦੇ ਗਲੇ ਵਿੱਚੋਂ, ਦੋਵੇਂ ਪਾਸੇ ਕੱਢੇ ਹੋਏ ਰੰਗ-ਬਿਰੰਗੇ ਬਸਤਰਾਂ ਦੀ ਲੁੱਟ?
31 So let all your enemies perish, LORD, but let those who love you be as the sun when it rises forth in its strength." And the land had rest forty years.
੩੧ਇਸੇ ਤਰ੍ਹਾਂ, ਹੇ ਯਹੋਵਾਹ, ਤੇਰੇ ਸਾਰੇ ਵੈਰੀ ਨਾਸ ਹੋ ਜਾਣ! ਪਰ ਉਸ ਦੇ ਪ੍ਰੇਮੀ ਸੂਰਜ ਵਾਂਗੂੰ ਹੋਣ, ਜਦ ਉਹ ਆਪਣੇ ਪ੍ਰਤਾਪ ਨਾਲ ਚੜ੍ਹਦਾ ਹੈ। ਫਿਰ ਚਾਲ੍ਹੀ ਸਾਲਾਂ ਤੱਕ ਦੇਸ਼ ਵਿੱਚ ਸ਼ਾਂਤੀ ਰਹੀ।