< Proverbs 28 >

1 The wicked flee when no one pursues; but the righteous are as bold as a lion.
ਦੁਸ਼ਟ ਨੱਠਦੇ ਹਨ ਭਾਵੇਂ ਕੋਈ ਪਿੱਛਾ ਕਰਨ ਵਾਲਾ ਵੀ ਨਾ ਹੋਵੇ, ਪਰ ਧਰਮੀ ਸ਼ੇਰ ਵਾਂਗੂੰ ਨਿਡਰ ਰਹਿੰਦੇ ਹਨ।
2 In rebellion, a land has many rulers, but order is maintained by a man of understanding and knowledge.
ਦੇਸ ਦੇ ਵਿੱਚ ਅਪਰਾਧ ਦੇ ਕਾਰਨ ਉਸ ਦੇ ਹਾਕਮ ਬਦਲਦੇ ਰਹਿੰਦੇ ਹਨ, ਪਰ ਸਿਆਣੇ ਅਤੇ ਗਿਆਨਵਾਨ ਮਨੁੱਖ ਦੇ ਦੁਆਰਾ ਉਸ ਦਾ ਚੰਗਾ ਪ੍ਰਬੰਧ ਲੰਮੇ ਸਮੇਂ ਤੱਕ ਬਣਿਆ ਰਹੇਗਾ।
3 A needy man who oppresses the poor is like a driving rain which leaves no crops.
ਜੋ ਕੰਗਾਲ ਮਨੁੱਖ ਗਰੀਬਾਂ ਨੂੰ ਦਬਾਉਂਦਾ ਹੈ, ਉਹ ਵਾਛੜ ਦੇ ਮੀਂਹ ਵਰਗਾ ਹੈ ਜਿਹੜਾ ਰੋਟੀ ਵੀ ਨਹੀਂ ਰਹਿਣ ਦਿੰਦਾ।
4 Those who forsake the Law praise the wicked; but those who keep the Law contend with them.
ਬਿਵਸਥਾ ਦੇ ਤਿਆਗਣ ਵਾਲੇ ਦੁਸ਼ਟਾਂ ਦੀ ਮਹਿਮਾ ਕਰਦੇ ਹਨ, ਪਰ ਬਿਵਸਥਾ ਦੀ ਪਾਲਣਾ ਕਰਨ ਵਾਲੇ ਉਨ੍ਹਾਂ ਦਾ ਵਿਰੋਧ ਕਰਦੇ ਹਨ।
5 Evil men do not understand justice; but those who seek the LORD understand it fully.
ਬੁਰੇ ਮਨੁੱਖ ਨਿਆਂ ਨੂੰ ਨਹੀਂ ਸਮਝਦੇ, ਪਰੰਤੂ ਯਹੋਵਾਹ ਦੀ ਭਾਲ ਕਰਨ ਵਾਲੇ ਸਭ ਕੁਝ ਸਮਝਦੇ ਹਨ।
6 Better is the poor who walks in his integrity, than he who is perverse in his ways, and he is rich.
ਕੰਗਾਲ ਜੋ ਖਰਿਆਈ ਨਾਲ ਚੱਲਦਾ ਹੈ, ਪੁੱਠੀ ਚਾਲ ਵਾਲੇ ਨਾਲੋਂ ਚੰਗਾ ਹੈ ਭਾਵੇਂ ਉਹ ਧਨੀ ਵੀ ਹੋਵੇ।
7 Whoever keeps the Law is a wise son; but he who is a companion of gluttons shames his father.
ਬਿਵਸਥਾ ਦੀ ਪਾਲਣਾ ਕਰਨ ਵਾਲਾ ਸਮਝਦਾਰ ਪੁੱਤਰ ਹੈ, ਪਰ ਪੇਟੂਆਂ ਦਾ ਮੇਲੀ ਆਪਣੇ ਪਿਤਾ ਦਾ ਮੂੰਹ ਕਾਲਾ ਕਰਦਾ ਹੈ।
8 He who increases his wealth by excessive interest gathers it for one who has pity on the poor.
ਜਿਹੜਾ ਬਿਆਜ ਅਤੇ ਕੁਧਰਮ ਦੀ ਖੱਟੀ ਨਾਲ ਧਨ ਵਧਾਉਂਦਾ ਹੈ, ਉਹ ਗਰੀਬਾਂ ਉੱਤੇ ਕਿਰਪਾ ਕਰਨ ਵਾਲੇ ਦੇ ਲਈ ਇਕੱਠਾ ਕਰਦਾ ਹੈ।
9 He who turns away his ear from hearing the Law, even his prayer is an abomination.
ਜਿਹੜਾ ਬਿਵਸਥਾ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ, ਉਹ ਦੀ ਪ੍ਰਾਰਥਨਾ ਵੀ ਘਿਣਾਉਣੀ ਠਹਿਰਦੀ ਹੈ।
10 Whoever causes the upright to go astray in an evil way, he will fall into his own trap; but the blameless will inherit good.
੧੦ਜਿਹੜਾ ਸਚਿਆਰ ਨੂੰ ਕੁਰਾਹੇ ਪਾ ਦਿੰਦਾ ਹੈ, ਉਹ ਆਪਣੇ ਟੋਏ ਵਿੱਚ ਆਪ ਡਿੱਗ ਪਵੇਗਾ, ਪਰ ਖਰੇ ਲੋਕ ਚੰਗੀ ਮਿਰਾਸ ਪਾਉਣਗੇ।
11 The rich man is wise in his own eyes; but the poor who has understanding sees through him.
੧੧ਧਨਵਾਨ ਮਨੁੱਖ ਆਪਣੀ ਨਿਗਾਹ ਵਿੱਚ ਬੁੱਧਵਾਨ ਹੁੰਦਾ ਹੈ ਪਰ ਮੱਤ ਵਾਲਾ ਗਰੀਬ ਉਹ ਨੂੰ ਸਮਝ ਲੈਂਦਾ ਹੈ।
12 When the righteous triumph, there is great glory; but when the wicked rise, men hide themselves.
੧੨ਜਦੋਂ ਧਰਮੀ ਜਿੱਤਦੇ ਹਨ ਤਾਂ ਬੜੀ ਸੋਭਾ ਹੁੰਦੀ ਹੈ, ਪਰ ਜਾਂ ਦੁਸ਼ਟ ਉੱਠਦੇ ਹਨ ਤਾਂ ਆਦਮੀ ਆਪਣੇ ਆਪ ਨੂੰ ਲੁਕੋ ਲੈਂਦੇ ਹਨ।
13 He who conceals his sins doesn't prosper, but whoever confesses and renounces them finds mercy.
੧੩ਜਿਹੜਾ ਆਪਣੇ ਅਪਰਾਧਾਂ ਨੂੰ ਲੁਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਉਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਿਮ ਕੀਤਾ ਜਾਵੇਗਾ।
14 Blessed is the man who is always reverent; but the one who hardens his heart will fall into evil.
੧੪ਧੰਨ ਹੈ ਉਹ ਮਨੁੱਖ ਜਿਹੜਾ ਸਦਾ ਯਹੋਵਾਹ ਦਾ ਭੈਅ ਮੰਨਦਾ ਹੈ, ਪਰ ਜੋ ਆਪਣੇ ਮਨ ਨੂੰ ਕਠੋਰ ਕਰ ਲੈਂਦਾ ਹੈ ਉਹ ਬਿਪਤਾ ਵਿੱਚ ਪੈ ਜਾਵੇਗਾ
15 As a roaring lion or a charging bear, so is a wicked ruler over helpless people.
੧੫ਗਰੀਬ ਪਰਜਾ ਉੱਤੇ ਦੁਸ਼ਟ ਹਾਕਮ ਗੱਜਣ ਵਾਲੇ ਸ਼ੇਰ, ਅਤੇ ਫਿਰਦੇ ਰਿੱਛ ਵਰਗਾ ਹੈ।
16 A prince who lacks understanding is a cruel oppressor, but one who hates ill-gotten gain will prolong his days.
੧੬ਸਮਝਹੀਣ ਹਾਕਮ ਬਹੁਤਾ ਅਨ੍ਹੇਰ ਕਰਨ ਵਾਲਾ ਹੀ ਹੁੰਦਾ ਹੈ, ਪਰ ਜੋ ਲੋਭ ਤੋਂ ਘਿਣ ਕਰਦਾ ਹੈ ਉਹ ਆਪਣੇ ਦਿਨ ਲੰਮੇ ਕਰੇਗਾ।
17 A man who is tormented by life blood will be a fugitive until death; no one will support him.
੧੭ਜਿਸ ਆਦਮੀ ਉੱਤੇ ਕਿਸੇ ਜਾਨ ਦੇ ਖੂਨ ਦਾ ਭਾਰ ਹੈ, ਉਹ ਟੋਏ ਵੱਲ ਨੱਸਦਾ ਹੈ, ਕੋਈ ਉਹ ਨੂੰ ਨਾ ਰੋਕੇ!
18 Whoever walks blamelessly is kept safe; but one with perverse ways will fall suddenly.
੧੮ਜਿਹੜਾ ਖਰੀ ਚਾਲ ਚੱਲਦਾ ਹੈ ਉਹ ਬਚਾਇਆ ਜਾਵੇਗਾ, ਪਰ ਜਿਹ ਦੇ ਰਾਹ ਪੁੱਠੇ ਹਨ ਉਹ ਅਚਾਨਕ ਡਿੱਗ ਪਵੇਗਾ।
19 One who works his land will have an abundance of food; but one who chases fantasies will have his fill of poverty.
੧੯ਜਿਹੜਾ ਆਦਮੀ ਜ਼ਮੀਨ ਵਾਹੁੰਦਾ ਹੈ ਉਹ ਰੋਟੀ ਨਾਲ ਰੱਜੇਗਾ। ਪਰ ਜਿਹੜਾ ਨਿਕੰਮਿਆਂ ਦੀ ਸੰਗਤ ਕਰਦਾ ਹੈ ਉਹ ਗਰੀਬੀ ਨਾਲ ਰੱਜੇਗਾ,
20 A faithful man is rich with blessings; but one who is eager to be rich will not go unpunished.
੨੦ਸੱਚੇ ਮਨੁੱਖ ਉੱਤੇ ਵਧੇਰੀਆਂ ਅਸੀਸਾਂ ਹੋਣਗੀਆਂ, ਪਰ ਜਿਹੜਾ ਧਨਵਾਨ ਹੋਣ ਵਿੱਚ ਕਾਹਲੀ ਕਰਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।
21 To show partiality is not good; yet a man will do wrong for a piece of bread.
੨੧ਪੱਖਪਾਤ ਕਰਨਾ ਚੰਗਾ ਨਹੀਂ, ਅਤੇ ਇਹ ਵੀ ਚੰਗਾ ਨਹੀਂ ਕਿ ਮਨੁੱਖ ਰੋਟੀ ਦੀ ਇੱਕ ਬੁਰਕੀ ਦੇ ਲਈ ਅਪਰਾਧ ਕਰੇ।
22 A stingy man hurries after riches, and doesn't know that poverty waits for him.
੨੨ਲੋਭੀ ਮਨੁੱਖ ਕਾਹਲੀ ਨਾਲ ਧਨ ਦਾ ਪਿੱਛਾ ਕਰਦਾ ਹੈ, ਅਤੇ ਨਹੀਂ ਜਾਣਦਾ ਭਈ ਗਰੀਬੀ ਉਹ ਦੇ ਉੱਤੇ ਆ ਪਵੇਗੀ
23 One who rebukes a man will afterward find more favor than one who flatters with the tongue.
੨੩ਆਦਮੀ ਨੂੰ ਤਾੜਨਾ ਦੇਣ ਵਾਲਾ ਅੰਤ ਨੂੰ ਉਸ ਨਾਲੋਂ ਜੋ ਚਾਪਲੂਸੀ ਕਰਦਾ ਹੈ, ਬਾਹਲੀ ਕਿਰਪਾ ਪਾਵੇਗਾ
24 Whoever robs his father or his mother, and says, "It's not wrong." He is a partner with a destroyer.
੨੪ਜਿਹੜਾ ਆਪਣੇ ਪਿਉ ਜਾਂ ਆਪਣੀ ਮਾਂ ਨੂੰ ਲੁੱਟ ਕੇ ਆਖਦਾ ਹੈ ਭਈ ਇਹ ਕੋਈ ਅਪਰਾਧ ਨਹੀਂ ਹੈ, ਉਹ ਨਾਸ ਕਰਨ ਵਾਲਿਆਂ ਦਾ ਸਾਥੀ ਠਹਿਰਦਾ ਹੈ।
25 One who is greedy stirs up strife; but one who trusts in the LORD will prosper.
੨੫ਲੋਭੀ ਮਨੁੱਖ ਝਗੜਾ ਛੇੜਦਾ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਰਿਸ਼ਟ-ਪੁਸ਼ਟ ਕੀਤਾ ਜਾਵੇਗਾ।
26 One who trusts in himself is a fool; but one who walks in wisdom is kept safe.
੨੬ਜਿਹੜਾ ਆਪਣੇ ਆਪ ਉੱਤੇ ਹੀ ਭਰੋਸਾ ਰੱਖਦਾ ਹੈ ਉਹ ਮੂਰਖ ਹੈ, ਪਰ ਜੋ ਬੁੱਧ ਨਾਲ ਚੱਲਦਾ ਹੈ ਉਹ ਛੁਡਾਇਆ ਜਾਵੇਗਾ।
27 One who gives to the poor has no lack; but one who closes his eyes will have many curses.
੨੭ਜਿਹੜਾ ਕੰਗਾਲ ਨੂੰ ਦਾਨ ਕਰਦਾ ਹੈ ਉਹ ਨੂੰ ਕੋਈ ਥੁੜ ਨਾ ਹੋਵੇਗੀ, ਪਰ ਜੋ ਉਹਨਾਂ ਵੱਲੋਂ ਅੱਖੀਆਂ ਮੋੜ ਲੈਂਦਾ ਹੈ ਉਹ ਦੇ ਉੱਤੇ ਬਾਹਲੇ ਸਰਾਪ ਪੈਣਗੇ।
28 When the wicked rise, men hide themselves; but when they perish, the righteous thrive.
੨੮ਜਦ ਦੁਸ਼ਟ ਉੱਠਦੇ ਹਨ ਤਾਂ ਆਦਮੀ ਲੁੱਕ ਜਾਂਦੇ ਹਨ, ਪਰ ਜਦੋਂ ਓਹ ਮਿਟ ਜਾਂਦੇ ਹਨ ਤਾਂ ਧਰਮੀ ਤਰੱਕੀ ਕਰਦੇ ਹਨ।

< Proverbs 28 >