< Titus 2 >
1 But say the things which fit sound doctrine,
੧ਪਰ ਤੂੰ ਉਹ ਬਚਨ ਆਖੀਂ ਜੋ ਖਰੀ ਸਿੱਖਿਆ ਦੇ ਨਾਲ ਮੇਲ ਖਾਂਦੇ ਹੋਣ।
2 that older men should be sober-minded, worthy of respect, self-controlled, sound in faith, in love, and in patience:
੨ਜੋ ਬਜ਼ੁਰਗ ਪਰਹੇਜ਼ਗਾਰ, ਗੰਭੀਰ, ਸੁਰਤ ਵਾਲੇ, ਵਿਸ਼ਵਾਸ, ਪਿਆਰ ਅਤੇ ਸਹਿਣਸ਼ੀਲਤਾ ਵਿੱਚ ਮਜ਼ਬੂਤ ਹੋਣ।
3 and that older women likewise be reverent in behavior, not slanderers nor enslaved to much wine, teachers of that which is good;
੩ਇਸੇ ਪਰਕਾਰ ਬਜ਼ੁਰਗ ਔਰਤਾਂ ਦਾ ਚਾਲ-ਚਲਣ ਵੀ ਆਦਰ ਵਾਲਾ ਹੋਵੇ, ਉਹ ਨਾ ਦੋਸ਼ ਲਾਉਣ ਵਾਲੀਆਂ, ਨਾ ਸ਼ਰਾਬ ਪੀਣ ਵਾਲੀਆਂ ਸਗੋਂ ਚੰਗੀਆਂ ਗੱਲਾਂ ਦੀ ਸਿੱਖਿਆ ਦੇਣ ਵਾਲੀਆਂ ਹੋਣ।
4 that they may train the young women to love their husbands, to love their children,
੪ਭਈ ਜਵਾਨ ਇਸਤਰੀਆਂ ਨੂੰ ਅਜਿਹੀ ਸਿੱਖਿਆ ਦੇਣ, ਜੋ ਓਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪਿਆਰ ਕਰਨ।
5 to be self-controlled, pure, working at home, kind, and being subject to their own husbands, so that God's word may not be discredited.
੫ਸਮਝਦਾਰ, ਪਵਿੱਤਰ, ਘਰ ਸੰਭਾਲਣ ਵਾਲੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਤਾਂ ਜੋ ਪਰਮੇਸ਼ੁਰ ਦੇ ਬਚਨ ਦੀ ਨਿੰਦਿਆ ਨਾ ਹੋਵੇ।
6 Likewise, exhort the younger men to be self-controlled;
੬ਇਸੇ ਤਰ੍ਹਾਂ ਨੌਜਵਾਨਾਂ ਨੂੰ ਸਮਝਾ ਜੋ ਬਹੁਤੇ ਕਾਹਲੇ ਨਾ ਹੋਣ।
7 in all things showing yourself an example of good works. In your teaching show integrity, seriousness,
੭ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ। ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ।
8 and a sound message that cannot be condemned; that he who opposes you may be ashamed, having no evil thing to say about us.
੮ਤੇਰੇ ਬਚਨਾਂ ਵਿੱਚ ਖਰਿਆਈ ਹੋਵੇ ਤਾਂ ਜੋ ਵਿਰੋਧੀ ਨੂੰ ਸਾਡੇ ਉੱਤੇ ਦੋਸ਼ ਲਾਉਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ।
9 Exhort servants to be in subjection to their own masters, and to be well-pleasing in all things; not contradicting;
੯ਨੌਕਰਾਂ ਨੂੰ ਸਮਝਾ ਕਿ ਉਹ ਆਪਣੇ ਮਾਲਕਾਂ ਦੀ ਹਰੇਕ ਗੱਲ ਮੰਨਣ ਅਤੇ ਉਹਨਾਂ ਦੇ ਮਨਭਾਉਂਦੇ ਕੰਮ ਕਰਨ।
10 not stealing, but showing all good fidelity; that they may adorn the doctrine of God, our Savior, in all things.
੧੦ਚੋਰੀ ਚਲਾਕੀ ਨਾ ਕਰਨ ਸਗੋਂ ਪੂਰੀ ਜ਼ਿੰਮੇਵਾਰੀ ਵਿਖਾਉਣ ਜੋ ਸਾਰੀਆਂ ਗੱਲਾਂ ਵਿੱਚ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਸਿੱਖਿਆ ਨੂੰ ਸ਼ੋਭਾ ਮਿਲੇ।
11 For the grace of God has appeared, bringing salvation to all people,
੧੧ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ।
12 instructing us to say "No" to ungodliness and worldly desires, and to live soberly, righteously, and godly in this present age; (aiōn )
੧੨ਅਤੇ ਇਹ ਕਿਰਪਾ ਸਾਨੂੰ ਚਿਤਾਵਨੀ ਦਿੰਦੀ ਹੈ ਕਿ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਸਮੇਂ ਵਿੱਚ ਸਮਝ, ਧਾਰਮਿਕਤਾ ਅਤੇ ਭਗਤੀ ਨਾਲ ਜ਼ਿੰਦਗੀ ਨੂੰ ਬਤੀਤ ਕਰੀਏ। (aiōn )
13 looking for the blessed hope and appearing of the glory of our great God and Savior, Jesus (the) Messiah;
੧੩ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਮਹਿਮਾ ਦੇ ਪਰਗਟ ਹੋਣ ਦੀ ਉਡੀਕ ਕਰੀਏ।
14 who gave himself for us, that he might redeem us from all iniquity, and purify for himself a people for his own possession, zealous for good works.
੧੪ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ।
15 Say these things and exhort and reprove with all authority. Let no one despise you.
੧੫ਇਹਨਾਂ ਬਚਨਾਂ ਅਤੇ ਪੂਰੇ ਅਧਿਕਾਰ ਨਾਲ ਆਗਿਆ ਦੇ ਅਤੇ ਸਿਖਾਉਂਦਾ ਰਹਿ । ਕੋਈ ਤੈਨੂੰ ਤੁਛ ਨਾ ਜਾਣੇ।