< Exodus 26 >
1 "Moreover you shall make the tabernacle with ten curtains; of fine twined linen, and blue, and purple, and scarlet, with cherubim. The work of the skillful workman you shall make them.
੧ਤੂੰ ਡੇਰੇ ਲਈ ਦਸ ਪਰਦੇ ਉਣੀ ਹੋਈ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਈਂ, ਕਰੂਬੀਆਂ ਨਾਲ ਤੂੰ ਕਾਰੀਗਰੀ ਦਾ ਕੰਮ ਬਣਾਈਂ।
2 The length of each curtain shall be forty-one feet four inches, and the breadth of each curtain five feet eleven inches: all the curtains shall have one measure.
੨ਹਰ ਇੱਕ ਪਰਦੇ ਦੀ ਲੰਬਾਈ ਅਠਾਈ ਹੱਥ ਅਤੇ ਹਰ ਪਰਦੇ ਦੀ ਚੌੜਾਈ ਚਾਰ ਹੱਥ ਇੱਕੋ ਹੀ ਨਾਪ ਸਾਰਿਆਂ ਪਰਦਿਆਂ ਦਾ ਹੋਵੇ।
3 Five curtains shall be coupled together one to another; and the other five curtains shall be coupled one to another.
੩ਪੰਜ ਪਰਦੇ ਇੱਕ ਦੂਜੇ ਨਾਲ ਜੁੜੇ ਹੋਏ ਹੋਣ ਅਤੇ ਦੂਜੇ ਪੰਜ ਪਰਦੇ ਵੀ ਇੱਕ ਦੂਜੇ ਨਾਲ ਜੁੜੇ ਹੋਏ ਹੋਣ।
4 You shall make loops of blue on the edge of the one curtain from the edge in the coupling; and likewise you shall make in the edge of the curtain that is outmost in the second coupling.
੪ਅਤੇ ਤੂੰ ਨੀਲੇ ਰੰਗ ਦੇ ਬੀੜੇ ਹਰ ਇੱਕ ਪਰਦੇ ਦੀ ਸੰਜਾਫ਼ ਵਿੱਚ ਜੋੜ ਦੇ ਸਿਰੇ ਵੱਲ ਬਣਾਈਂ ਅਤੇ ਇਸ ਤਰ੍ਹਾਂ ਤੂੰ ਪਰਦੇ ਦੀ ਸੰਜਾਫ਼ ਦੇ ਦੂਜੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਈਂ।
5 You shall make fifty loops in the one curtain, and you shall make fifty loops in the edge of the curtain that is in the second coupling. The loops shall be opposite one to another.
੫ਪੰਜਾਹ ਬੀੜੇ ਤੂੰ ਪਹਿਲੇ ਪਰਦੇ ਵਿੱਚ ਅਤੇ ਪੰਜਾਹ ਬੀੜੇ ਤੂੰ ਉਸ ਸਿਰੇ ਵੱਲ ਜਿਹੜਾ ਦੂਜੇ ਜੋੜ ਵਿੱਚ ਹੈ ਬਣਾਈਂ। ਉਹ ਬੀੜੇ ਇੱਕ ਦੂਜੇ ਦੇ ਆਹਮੋ-ਸਾਹਮਣੇ ਹੋਣ।
6 You shall make fifty clasps of gold, and couple the curtains one to another with the clasps: and the tabernacle shall be a unit.
੬ਅਤੇ ਤੂੰ ਪੰਜਾਹ ਕੁੰਡੀਆਂ ਸੋਨੇ ਦੀਆਂ ਬਣਾਈਂ ਅਤੇ ਪਰਦਿਆਂ ਨੂੰ ਇੱਕ ਦੂਜੇ ਨਾਲ ਕੁੰਡੀਆਂ ਨਾਲ ਜੋੜੀਂ ਤਾਂ ਜੋ ਇਸ ਤਰ੍ਹਾਂ ਡੇਰਾ ਇੱਕੋ ਜਿਹਾ ਹੋ ਜਾਵੇ।
7 "You shall make curtains of goats' hair for a covering over the tabernacle. You shall make them eleven curtains.
੭ਤੂੰ ਪਸ਼ਮ ਦੇ ਗਿਆਰ੍ਹਾਂ ਪਰਦੇ ਡੇਰੇ ਦੇ ਤੰਬੂ ਲਈ ਬਣਾਈਂ।
8 The length of each curtain shall be forthy-four feet four inches, and the breadth of each curtain five feet eleven inches: the eleven curtains shall have one measure.
੮ਹਰ ਇੱਕ ਪਰਦੇ ਦੀ ਲੰਬਾਈ ਤੀਹ ਹੱਥ ਅਤੇ ਹਰ ਪਰਦੇ ਦੀ ਚੌੜਾਈ ਚਾਰ ਹੱਥ ਅਤੇ ਇਹ ਗਿਆਰ੍ਹਾਂ ਪਰਦੇ ਇੱਕੋ ਨਾਪ ਦੇ ਹੋਣ।
9 You shall couple five curtains by themselves, and six curtains by themselves, and shall double over the sixth curtain in the forefront of the tent.
੯ਤੂੰ ਪੰਜ ਪਰਦੇ ਵੱਖਰੇ ਜੋੜੀਂ ਅਤੇ ਛੇ ਪਰਦੇ ਵੱਖਰੇ ਅਤੇ ਤੰਬੂ ਦੇ ਅਗਲੇ ਪਾਸੇ ਤੂੰ ਛੇਵਾਂ ਪੜਦਾ ਲਪੇਟੀਂ।
10 You shall make fifty loops on the edge of the one curtain that is outmost in the coupling, and fifty loops on the edge of the curtain which is outmost in the second coupling.
੧੦ਤੂੰ ਪੰਜਾਹ ਬੀੜੇ ਉਸ ਪਰਦੇ ਦੀ ਸੰਜਾਫ਼ ਵਿੱਚ ਜਿਹੜੀ ਜੋੜ ਦੇ ਸਿਰੇ ਉੱਤੇ ਹੈ ਅਤੇ ਪੰਜਾਹ ਬੀੜੇ ਦੂਜੇ ਜੋੜ ਦੇ ਪਰਦੇ ਦੀ ਸੰਜਾਫ਼ ਵਿੱਚ ਬਣਾਈਂ।
11 You shall make fifty clasps of bronze, and put the clasps into the loops, and couple the tent together, that it may be one.
੧੧ਅਤੇ ਤੂੰ ਪੰਜਾਹ ਕੁੰਡੀਆਂ ਪਿੱਤਲ ਦੀਆਂ ਬਣਾਈਂ ਅਤੇ ਕੁੰਡੀਆਂ ਬੀੜਿਆਂ ਵਿੱਚ ਪਾ ਦੇਵੀਂ ਅਤੇ ਤੂੰ ਤੰਬੂ ਨੂੰ ਅਜਿਹਾ ਜੋੜੀਂ ਕਿ ਉਹ ਇੱਕ ਹੋ ਜਾਵੇ।
12 The overhanging part that remains of the curtains of the tent, the half curtain that remains, shall hang over the back of the tabernacle.
੧੨ਅਤੇ ਤੰਬੂ ਦਾ ਪੜਦਾ ਜਿਹੜਾ ਬਾਕੀ ਰਹੇ ਅਰਥਾਤ ਉਹ ਅੱਧਾ ਪੜਦਾ ਜਿਹੜਾ ਬਾਕੀ ਹੈ ਉਹ ਡੇਰੇ ਦੇ ਪਿੱਛਲੇ ਪਾਸੇ ਵੱਲ ਲਮਕਦਾ ਰਹੇ।
13 Eighteen inches on the one side, and eighteen inches on the other side, of that which remains in the length of the curtains of the tent, shall hang over the sides of the tabernacle on this side and on that side, to cover it.
੧੩ਅਤੇ ਉਹ ਤੰਬੂ ਦੇ ਪਰਦੇ ਦੀ ਲੰਬਾਈ ਦਾ ਵਾਧਾ ਇਸ ਪਾਸੇ ਦਾ ਇੱਕ ਹੱਥ ਅਤੇ ਉਸ ਪਾਸੇ ਦਾ ਇੱਕ ਹੱਥ ਡੇਰੇ ਦੇ ਦੋਹਾਂ ਪਾਸਿਆਂ ਉੱਤੇ ਢੱਕਣ ਲਈ ਲਮਕਦੇ ਰਹਿਣਗੇ।
14 You shall make a covering for the tent of rams' skins dyed red, and a covering of sea cow hides above.
੧੪ਅਤੇ ਤੂੰ ਤੰਬੂ ਲਈ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਢੱਕਣ ਅਤੇ ਉੱਪਰਲੇ ਲਈ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਢੱਕਣ ਬਣਾਈਂ।
15 "You shall make the boards for the tabernacle of acacia wood, standing up.
੧੫ਤੂੰ ਸ਼ਿੱਟੀਮ ਦੀ ਲੱਕੜੀ ਦੇ ਖੜਵੇਂ ਫੱਟੇ ਡੇਰੇ ਲਈ ਬਣਾਈਂ।
16 Seventeen feet three inches shall be the length of a board, and two feet three inches the breadth of each board.
੧੬ਫੱਟੇ ਦੀ ਲੰਬਾਈ ਦਸ ਹੱਥ ਅਤੇ ਹਰ ਫੱਟੇ ਦੀ ਚੌੜਾਈ ਡੇਢ ਹੱਥ ਹੋਵੇ
17 There shall be two tenons in each board, joined to one another: thus you shall make for all the boards of the tabernacle.
੧੭ਅਤੇ ਹਰ ਫੱਟੇ ਵਿੱਚ ਦੋ ਚੂਲਾਂ ਇੱਕ ਦੂਜੇ ਨੂੰ ਜੋੜਨ ਲਈ ਹੋਣ ਇਸ ਤਰ੍ਹਾਂ ਤੂੰ ਡੇਰੇ ਦੇ ਸਾਰੇ ਫੱਟੇ ਬਣਾਈਂ।
18 You shall make the boards for the tabernacle, twenty boards for the south side southward.
੧੮ਸੋ ਤੂੰ ਡੇਰੇ ਦੇ ਦੱਖਣ ਵਾਲੇ ਪਾਸੇ ਲਈ ਵੀਹ ਫੱਟੇ ਬਣਾਈਂ
19 You shall make forty sockets of silver under the twenty boards; two sockets under one board for its two tenons, and two sockets under another board for its two tenons.
੧੯ਅਤੇ ਤੂੰ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਉਨ੍ਹਾਂ ਦੀਆਂ ਵੀਹਾਂ ਫੱਟਿਆਂ ਦੇ ਹੇਠ ਬਣਾਈਂ ਅਰਥਾਤ ਇੱਕ ਫੱਟੇ ਹੇਠ ਦੋ ਚੀਥੀਆਂ ਉਹ ਦੀਆਂ ਦੋਹਾਂ ਚੂਲਾਂ ਲਈ ਬਣਾਈਂ ਅਤੇ ਦੂਜੇ ਫੱਟੇ ਹੇਠ ਦੋ ਚੀਥੀਆਂ ਉਸ ਦੀਆਂ ਦੋਹਾਂ ਚੂਲਾਂ ਲਈ।
20 For the second side of the tabernacle, on the north side, twenty boards,
੨੦ਅਤੇ ਡੇਰੇ ਦੇ ਦੂਜੇ ਪਾਸੇ ਲਈ ਉੱਤਰ ਵੱਲ ਵੀਹ ਫੱਟੇ
21 and their forty sockets of silver; two sockets under one board, and two sockets under another board.
੨੧ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ ਅਤੇ ਦੂਜੇ ਫੱਟੇ ਹੇਠ ਦੋ ਚੀਥੀਆਂ।
22 For the far part of the tabernacle westward you shall make six boards.
੨੨ਪੱਛਮ ਵੱਲ ਡੇਰੇ ਦੇ ਸਿਰੇ ਤੇ ਛੇ ਫੱਟੇ ਬਣਾਈਂ।
23 You shall make two boards for the corners of the tabernacle in the far part.
੨੩ਤੂੰ ਦੋ ਫੱਟੇ ਡੇਰੇ ਦੇ ਪਿਛਵਾੜੇ ਦੇ ਖੂੰਜਿਆਂ ਲਈ ਬਣਾਈਂ
24 They shall be double beneath, and in like manner they shall be entire to its top to one ring: thus shall it be for them both; they shall be for the two corners.
੨੪ਤਾਂ ਜੋ ਉਹ ਹੇਠਾਂ ਦੋਹਰੀਆਂ ਹੋਣ ਅਤੇ ਉਹ ਇਸ ਪਰਕਾਰ ਆਪਣਿਆਂ ਸਿਰਿਆਂ ਤੱਕ ਇੱਕ ਕੜੇ ਨਾਲ ਸਾਬਤ ਰਹਿਣ। ਇਸ ਤਰ੍ਹਾਂ ਉਨ੍ਹਾਂ ਦੋਹਾਂ ਲਈ ਹੋਵੇ ਅਤੇ ਦੋਹਾਂ ਖੂੰਜਿਆਂ ਲਈ ਉਹ ਹੋਣ
25 There shall be eight boards, and their sockets of silver, sixteen sockets; two sockets under one board, and two sockets under another board.
੨੫ਅਤੇ ਉਹ ਅੱਠ ਫੱਟੇ ਹੋਣ ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਸੋਲਾਂ ਚੀਥੀਆਂ ਹੋਣ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ ਅਤੇ ਦੂਜੇ ਫੱਟੇ ਹੇਠ ਵੀ ਦੋ ਚੀਥੀਆਂ।
26 "You shall make bars of acacia wood: five for the boards of the one side of the tabernacle,
੨੬ਅਤੇ ਤੂੰ ਸ਼ਿੱਟੀਮ ਦੀ ਲੱਕੜੀ ਦੇ ਹੋੜੇ ਬਣਾਈਂ। ਡੇਰੇ ਦੇ ਇੱਕ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ।
27 and five bars for the boards of the other side of the tabernacle, and five bars for the boards of the side of the tabernacle, for the far part westward.
੨੭ਅਤੇ ਡੇਰੇ ਦੇ ਦੂਜੇ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ ਅਤੇ ਡੇਰੇ ਦੇ ਪਿਛਵਾੜੇ ਦੇ ਲਹਿੰਦੇ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ
28 The middle bar in the midst of the boards shall pass through from end to end.
੨੮ਅਤੇ ਵਿਚਲਾ ਹੋੜਾ ਫੱਟਿਆਂ ਦੇ ਵਿਚਕਾਰੋਂ ਆਰ-ਪਾਰ ਜਾਵੇਗਾ।
29 You shall overlay the boards with gold, and make their rings of gold for places for the bars: and you shall overlay the bars with gold.
੨੯ਅਤੇ ਤੂੰ ਫੱਟਿਆਂ ਨੂੰ ਸੋਨੇ ਨਾਲ ਮੜ੍ਹੀਂ ਅਤੇ ਹੋੜਿਆਂ ਦੇ ਥਾਵਾਂ ਲਈ ਸੋਨੇ ਦੇ ਕੜੇ ਬਣਾਈਂ ਅਤੇ ਹੋੜਿਆਂ ਨੂੰ ਸੋਨੇ ਨਾਲ ਮੜ੍ਹੀਂ।
30 You shall set up the tabernacle according to the way that it was shown to you on the mountain.
੩੦ਤੂੰ ਡੇਰੇ ਨੂੰ ਉਸ ਨਮੂਨੇ ਉੱਤੇ ਖੜਾ ਕਰੀਂ ਜਿਹੜਾ ਤੈਨੂੰ ਪਰਬਤ ਉੱਤੇ ਵਿਖਾਇਆ ਸੀ।
31 "You shall make a veil of blue, and purple, and scarlet, and fine twined linen, with cherubim. The work of the skillful workman shall it be made.
੩੧ਤੂੰ ਨੀਲੇ, ਬੈਂਗਣੀ, ਕਿਰਮਚੀ ਅਤੇ ਮਹੀਨ ਉਣੇ ਹੋਏ ਕਤਾਨ ਦਾ ਇੱਕ ਪਰਦਾ ਬਣਾਈਂ। ਉਹ ਕਾਰੀਗਰੀ ਦਾ ਕੰਮ ਹੋਵੇ ਅਤੇ ਕਰੂਬੀਆਂ ਨਾਲ ਬਣਾਇਆ ਜਾਵੇ।
32 You shall hang it on four pillars of acacia overlaid with gold; their hooks shall be of gold, on four sockets of silver.
੩੨ਤੂੰ ਉਸ ਨੂੰ ਸ਼ਿੱਟੀਮ ਦੀ ਲੱਕੜੀ ਦੀਆਂ ਸੋਨੇ ਨਾਲ ਮੜ੍ਹੀਆਂ ਹੋਈਆਂ ਚਾਰ ਥੰਮ੍ਹੀਆਂ ਉੱਤੇ ਲਮਕਾਵੀਂ ਅਤੇ ਉਨ੍ਹਾਂ ਦੇ ਕੁੰਡੇ ਸੋਨੇ ਦੇ ਹੋਣ ਅਤੇ ਉਹ ਚਾਂਦੀ ਦੀਆਂ ਚਾਰ ਚੀਥੀਆਂ ਉੱਤੇ ਹੋਣ।
33 You shall hang up the veil under the clasps, and shall bring the ark of the testimony in there within the veil: and the veil shall separate the holy place from the most holy for you.
੩੩ਤੂੰ ਪਰਦੇ ਨੂੰ ਕੁੰਡੀਆਂ ਦੇ ਹੇਠ ਲਮਕਾਵੀਂ ਅਤੇ ਤੂੰ ਉੱਥੇ ਉਸ ਪਰਦੇ ਦੇ ਅੰਦਰ ਸਾਖੀ ਦੇ ਸੰਦੂਕ ਨੂੰ ਲਿਆਵੀਂ ਅਤੇ ਇਹ ਪਰਦਾ ਤੁਹਾਡੇ ਲਈ ਪਵਿੱਤਰ ਸਥਾਨ ਨੂੰ ਅੱਤ ਪਵਿੱਤਰ ਸਥਾਨ ਤੋਂ ਵੱਖਰਾ ਕਰੇਗਾ।
34 You shall put the mercy seat on the ark of the testimony in the most holy place.
੩੪ਤੂੰ ਪ੍ਰਾਸਚਿਤ ਦਾ ਸਰਪੋਸ਼ ਸਾਖੀ ਦੇ ਸੰਦੂਕ ਉੱਤੇ ਅੱਤ ਪਵਿੱਤਰ ਸਥਾਨ ਵਿੱਚ ਰੱਖੀਂ।
35 You shall set the table outside the veil, and the menorah over against the table on the side of the tabernacle toward the south: and you shall put the table on the north side.
੩੫ਤੂੰ ਮੇਜ਼ ਪਰਦੇ ਦੇ ਬਾਹਰ ਅਤੇ ਮੇਜ਼ ਦੇ ਸਾਹਮਣੇ ਸ਼ਮਾਦਾਨ ਡੇਰੇ ਦੇ ਦੱਖਣ ਦੇ ਪਾਸੇ ਵੱਲ ਰੱਖੀਂ ਅਤੇ ਮੇਜ਼ ਉੱਤਰ ਦੇ ਪਾਸੇ ਵੱਲ।
36 "You shall make a screen for the door of the Tent, of blue, and purple, and scarlet, and fine twined linen, the work of the embroiderer.
੩੬ਤੂੰ ਤੰਬੂ ਦੇ ਦਰਵਾਜ਼ੇ ਲਈ ਇੱਕ ਓਟ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਮਹੀਨ ਉਣੇ ਹੋਏ ਕਤਾਨ ਦੀ ਬਣਾਈਂ। ਇਹ ਕਸੀਦੇਕਾਰ ਦਾ ਕੰਮ ਹੋਵੇ।
37 You shall make for the screen five pillars of acacia, and overlay them with gold: their hooks shall be of gold: and you shall cast five sockets of bronze for them.
੩੭ਤੂੰ ਪਰਦੇ ਲਈ ਪੰਜ ਥੰਮ੍ਹੀਆਂ ਸ਼ਿੱਟੀਮ ਦੀਆਂ ਬਣਾਈਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ ਅਤੇ ਉਨ੍ਹਾਂ ਦੇ ਕੁੰਡੇ ਸੋਨੇ ਦੇ ਹੋਣ ਅਤੇ ਤੂੰ ਉਨ੍ਹਾਂ ਲਈ ਪੰਜ ਚੀਥੀਆਂ ਪਿੱਤਲ ਦੀਆਂ ਢਾਲੀਂ।