< Psalms 102 >
1 “A prayer of the afflicted, when in deep distress he poureth out his complaint before the Lord.” Hear my prayer, O LORD! And let my cry come unto thee!
੧ਦੀਨ ਜਨ ਦੀ ਉਸ ਸਮੇਂ ਦੀ ਪ੍ਰਾਰਥਨਾ ਜਦੋਂ ਉਹ ਦੁੱਖ ਦਾ ਮਾਰਿਆ ਆਪਣੇ ਸੋਗ ਦੀਆਂ ਸਾਰੀਆਂ ਗੱਲਾਂ ਯਹੋਵਾਹ ਦੇ ਅੱਗੇ ਖੋਲ੍ਹ ਕੇ ਕਹਿੰਦਾ ਹੈ ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੀ ਦੁਹਾਈ ਤੇਰੇ ਤੱਕ ਪਹੁੰਚੇ!
2 Hide not thy face from me in the day of my trouble; Incline thine ear to me when I call! Answer me speedily!
੨ਮੇਰੇ ਔਖ ਦੇ ਦਿਨ ਮੈਥੋਂ ਆਪਣਾ ਮੂੰਹ ਨਾ ਲੁਕਾ, ਆਪਣਾ ਕੰਨ ਮੇਰੀ ਵੱਲ ਝੁਕਾ, ਜਿਸ ਦਿਨ ਮੈਂ ਤੈਨੂੰ ਪੁਕਾਰਾਂ ਮੈਨੂੰ ਛੇਤੀ ਉੱਤਰ ਦੇ!
3 For my life is consumed like smoke, And my bones burn like a brand.
੩ਮੇਰੇ ਜਿਉਣ ਦੇ ਦਿਨ ਤਾਂ ਧੂੰਏਂ ਵਾਂਗੂੰ ਮੁੱਕ ਜਾਂਦੇ ਹਨ ਅਤੇ ਮੇਰੀਆਂ ਹੱਡੀਆਂ ਬਾਲਣ ਵਾਂਗੂੰ ਬਲਦੀਆਂ ਹਨ।
4 My heart is smitten and withered like grass; Yea, I forget to eat my bread.
੪ਘਾਹ ਦੀ ਨਿਆਈਂ ਮੇਰਾ ਮਨ ਮਾਰਿਆ ਗਿਆ ਤੇ ਸੁੱਕ ਗਿਆ, ਮੈਂ ਆਪਣੀ ਰੋਟੀ ਖਾਣੀ ਵੀ ਭੁੱਲ ਗਿਆ।
5 By reason of my sighing, my bones cleave to my skin;
੫ਮੇਰੇ ਕਰਾਹਣੇ ਦੀ ਅਵਾਜ਼ ਦੇ ਕਾਰਨ ਮੇਰੀਆਂ ਹੱਡੀਆਂ ਮੇਰੇ ਮਾਸ ਨਾਲ ਜੁੜ ਗਈਆਂ ਹਨ।
6 I am like the pelican of the wilderness; I am like an owl amid ruins.
੬ਮੈਂ ਉਜਾੜ ਦੇ ਲੰਮਢੀਂਗ ਦੇ ਤੁੱਲ ਹੋਇਆ, ਅਤੇ ਵਿਰਾਨੇ ਦਾ ਉੱਲੂ ਬਣਿਆ!
7 I am sleepless; I am like a solitary bird upon the house-top.
੭ਮੈਂ ਜਾਗਦਾ ਰਿਹਾ ਅਤੇ ਉਸ ਚਿੜ੍ਹੀ ਵਰਗਾ ਬਣਿਆ, ਜਿਹੜੀ ਛੱਤ ਉੱਤੇ ਵੱਖਰੀ ਰਹਿੰਦੀ ਹੈ।
8 All the day long my enemies reproach me; They who rage against me curse by me.
੮ਮੇਰੇ ਵੈਰੀ ਸਾਰੇ ਦਿਨ ਮੈਨੂੰ ਉਲਾਂਭੇ ਦਿੰਦੇ ਹਨ, ਅਤੇ ਮੇਰੇ ਜਾਨੀ ਦੁਸ਼ਮਣ ਮੇਰਾ ਨਾਮ ਲੈ ਕੇ ਫਿਟਕਾਰਾਂ ਪਾਉਂਦੇ ਹਨ।
9 For I eat ashes like bread, And mingle my drink with tears.
੯ਮੈਂ ਤਾਂ ਰੋਟੀ ਵਾਂਗੂੰ ਸੁਆਹ ਫੱਕਦਾ ਹਾਂ, ਅਤੇ ਆਪਣੇ ਪੀਣ ਵਿੱਚ ਹੰਝੂ ਮਿਲਾਉਂਦਾ ਹਾਂ।
10 On account of thine indignation and thy wrath; For thou hast lifted me up and cast me down!
੧੦ਇਹ ਤੇਰੇ ਗੁੱਸੇ ਤੇ ਕਹਿਰ ਕਾਰਨ ਹੋਇਆ, ਕਿਉਂ ਜੋ ਤੂੰ ਚੁੱਕ ਕੇ ਮੈਨੂੰ ਫੇਰ ਪਟਕਾ ਸੁੱਟ ਦਿੱਤਾ!
11 My life is like a declining shadow, And I wither like grass.
੧੧ਮੇਰੇ ਦਿਨ ਢਲਦੇ ਸਾਯੇ ਵਾਂਗੂੰ ਹਨ, ਮੈਂ ਘਾਹ ਵਾਂਗੂੰ ਮੁੱਕ ਜਾਂਦਾ ਹਾਂ।
12 But thou, O LORD! endurest for ever, And thy name from generation to generation!
੧੨ਪਰ ਤੂੰ ਹੇ ਯਹੋਵਾਹ, ਸਦਾ ਤੱਕ ਬਿਰਾਜਮਾਨ ਰਹੇਂਗਾ, ਅਤੇ ਤੇਰਾ ਸਿਮਰਨ ਪੀੜ੍ਹੀਓਂ ਪੀੜ੍ਹੀ ਤੱਕ!
13 Thou wilt arise and have pity upon Zion, For the time to favor her, yea, the set time, is come.
੧੩ਤੂੰ ਉੱਠੇਂਗਾ ਅਤੇ ਸੀਯੋਨ ਉੱਤੇ ਰਹਮ ਕਰੇਂਗਾ, ਕਿਉਂ ਜੋ ਤਰਸ ਖਾਣ ਦਾ ਸਮਾਂ, ਸਗੋਂ ਥਾਪਿਆ ਹੋਇਆ ਵੇਲਾ ਆ ਪੁੱਜਿਆ ਹੈ।
14 For thy servants take pleasure in her stones; Yea, they have a regard for her dust.
੧੪ਤੇਰੇ ਦਾਸ ਤਾਂ ਉਹ ਦੇ ਪੱਥਰਾਂ ਵਿੱਚ ਪਰਸੰਨ ਹੁੰਦੇ ਹਨ, ਅਤੇ ਉਹ ਦੇ ਥੇਹ ਉੱਤੇ ਤਰਸ ਖਾਂਦੇ ਹਨ।
15 Then shall the nations fear the name of Jehovah, And all the kings of the earth thy glory.
੧੫ਇਉਂ ਕੌਮਾਂ ਯਹੋਵਾਹ ਦੇ ਨਾਮ ਤੋਂ ਭੈਅ ਖਾਣਗੀਆਂ, ਅਤੇ ਧਰਤੀ ਦੇ ਸਾਰੇ ਰਾਜੇ ਤੇਰੇ ਪਰਤਾਪ ਤੋਂ।
16 For Jehovah will build up Zion; He will appear in his glory.
੧੬ਜਦ ਯਹੋਵਾਹ ਨੇ ਸੀਯੋਨ ਨੂੰ ਬਣਾਇਆ, ਤਾਂ ਉਹ ਆਪਣੇ ਪਰਤਾਪ ਵਿੱਚ ਪ੍ਰਗਟ ਹੋਇਆ।
17 He will regard the prayer of the destitute, And not despise their supplication.
੧੭ਉਸ ਨੇ ਲਾਚਾਰ ਦੀ ਪ੍ਰਾਰਥਨਾ ਵੱਲ ਮੂੰਹ ਕੀਤਾ, ਅਤੇ ਉਨ੍ਹਾਂ ਦੀ ਪ੍ਰਾਰਥਨਾ ਨੂੰ ਤੁੱਛ ਨਾ ਜਾਣਿਆ।
18 This shall be written for the generation to come, That the people to be born may praise Jehovah.
੧੮ਇਹ ਗੱਲ ਆਉਣ ਵਾਲੀ ਪੀੜ੍ਹੀ ਲਈ ਲਿਖੀ ਜਾਵੇਗੀ, ਅਤੇ ਜਿਹੜੀ ਪਰਜਾ ਉਤਪੰਨ ਹੋਵੇਗੀ ਉਹ ਯਹੋਵਾਹ ਦੀ ਉਸਤਤ ਕਰੇਗੀ।
19 For he looketh down from his holy height, From heaven doth he cast his eye upon the earth,
੧੯ਉਸ ਨੇ ਤਾਂ ਆਪਣੇ ਪਵਿੱਤਰ ਸਥਾਨ ਦੀ ਉਚਿਆਈ ਤੋਂ ਨਿਗਾਹ ਕੀਤੀ ਹੈ, ਯਹੋਵਾਹ ਨੇ ਸਵਰਗ ਤੋਂ ਧਰਤੀ ਨੂੰ ਡਿੱਠਾ ਹੈ,
20 To listen to the sighs of the prisoner. To release those that are doomed to death;
੨੦ਕਿ ਗ਼ੁਲਾਮ ਦਾ ਹਾਉਂਕਾ ਸੁਣੇ, ਅਤੇ ਮਰਨ ਵਾਲਿਆਂ ਨੂੰ ਛੁਡਾਵੇ,
21 That they may declare the name of Jehovah in Zion, And his praise in Jerusalem,
੨੧ਤਾਂ ਲੋਕ ਸੀਯੋਨ ਵਿੱਚ ਯਹੋਵਾਹ ਦੇ ਨਾਮ ਦਾ, ਅਤੇ ਯਰੂਸ਼ਲਮ ਵਿੱਚ ਉਸ ਦੀ ਉਸਤਤ ਦਾ ਪਰਚਾਰ ਕਰਨ,
22 When the nations are assembled together, And the kingdoms to serve Jehovah.
੨੨ਜਦ ਲੋਕ ਅਤੇ ਰਜਵਾੜੇ ਯਹੋਵਾਹ ਦੀ ਉਪਾਸਨਾ ਕਰਨ ਲਈ ਇਕੱਠੇ ਹੋਣ।
23 He hath weakened my strength on the way, He hath shortened my days.
੨੩ਆਪਣੀ ਸਮਰੱਥਾ ਨਾਲ ਉਸ ਨੇ ਰਾਹ ਵਿੱਚ ਮੇਰੇ ਬਲ ਨੂੰ ਕਮਜ਼ੋਰ ਕੀਤਾ, ਉਸ ਨੇ ਮੇਰੀ ਉਮਰ ਨੂੰ ਘਟਾਇਆ।
24 I say, O my God! take me not away in the midst of my days! Thy years endure through all generations.
੨੪ਮੈਂ ਆਖਿਆ, ਹੇ ਮੇਰੇ ਪਰਮੇਸ਼ੁਰ, ਮੇਰੀ ਅੱਧੀ ਆਯੂ ਵਿੱਚ ਮੈਨੂੰ ਉਠਾ ਨਾ ਲੈ, ਪੀੜ੍ਹੀਓਂ ਪੀੜ੍ਹੀ ਤੇਰੇ ਵਰ੍ਹੇ ਹਨ!
25 Of old hast thou laid the foundations of the earth, And the heavens are the work of thy hands;
੨੫ਮੁੱਢੋਂ ਹੀ ਤੂੰ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ।
26 They shall perish, but thou shalt endure; Yea, all of them shall wax old like a garment; As a vesture shalt thou change them, And they shall be changed;
੨੬ਉਹ ਨਾਸ ਹੋ ਜਾਣਗੇ, ਪਰ ਤੂੰ ਅਟੱਲ ਰਹੇਂਗਾ, ਉਹ ਸਾਰੇ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, ਤੂੰ ਉਨ੍ਹਾਂ ਨੂੰ ਲਿਬਾਸ ਦੀ ਨਿਆਈਂ ਬਦਲ ਦੇਵੇਂਗਾ, ਸੋ ਉਹ ਬਦਲ ਜਾਣਗੇ!
27 But thou art the same, And thy years have no end.
੨੭ਪਰ ਤੂੰ ਉਹ ਹੀ ਹੈਂ, ਅਤੇ ਤੇਰੇ ਜੀਵਨ ਦੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ।
28 The children of thy servants shall dwell securely, And their posterity shall be established before thee.
੨੮ਤੇਰੇ ਦਾਸਾਂ ਦੀ ਅੰਸ ਵੱਸੀ ਰਹੇਗੀ, ਅਤੇ ਉਨ੍ਹਾਂ ਦੀ ਨਸਲ ਤੇਰੇ ਸਨਮੁਖ ਕਾਇਮ ਰਹੇਗੀ।