+ Hosea 1 >

1 The Lord’s message to Hosea son of Beeri during the reigns of Kings Uzziah, Jotham, Ahaz, and Hezekiah of Judah and during the reign of King Jeroboam, son of Joash of Israel.
ਇਹ ਯਹੋਵਾਹ ਦੀ ਉਹ ਬਾਣੀ ਹੈ, ਜਿਹੜੀ ਬੇਰੀ ਦੇ ਪੁੱਤਰ ਹੋਸ਼ੇਆ ਨੂੰ ਉਸ ਸਮੇਂ ਆਈ, ਜਦੋਂ ਯਹੂਦਾਹ ਦੇ ਉੱਤੇ ਰਾਜਾ ਉੱਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦਾ ਰਾਜ ਸੀ ਅਤੇ ਇਸਰਾਏਲ ਦੇ ਉੱਤੇ ਰਾਜਾ ਯੋਆਸ਼ ਦੇ ਪੁੱਤਰ ਯਾਰਾਬੁਆਮ ਦਾ ਰਾਜ ਸੀ।
2 When the Lord began to speak through Hosea, he said to him: “Go marry an unfaithful woman who will bear you children by her adultery, for like an adulterous wife the land is unfaithful to the Lord.”
ਜਦ ਯਹੋਵਾਹ ਪਹਿਲਾਂ ਹੋਸ਼ੇਆ ਦੇ ਰਾਹੀਂ ਬੋਲਿਆ, ਤਾਂ ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, ਜਾ ਕੇ ਇੱਕ ਵੇਸਵਾ ਔਰਤ ਨਾਲ ਵਿਆਹ ਕਰ। ਉਹ ਵਿਭਚਾਰ ਦੇ ਬੱਚਿਆਂ ਨੂੰ ਜਨਮ ਦੇਵੇਗੀ। ਕਿਉਂ ਜੋ ਦੇਸ ਨੇ ਯਹੋਵਾਹ ਨੂੰ ਛੱਡ ਕੇ ਵੱਡਾ ਵਿਭਚਾਰ ਕੀਤਾ ਹੈ।
3 So he married Gomer, the daughter of Dibliam, and when she conceived and bore him a son,
ਤਾਂ ਉਸ ਨੇ ਜਾ ਕੇ ਦਿਬਲਾਇਮ ਦੀ ਧੀ ਗੋਮਰ ਨੂੰ ਵਿਆਹ ਲਿਆ। ਉਹ ਗਰਭਵਤੀ ਹੋਈ ਅਤੇ ਉਹ ਦੇ ਲਈ ਪੁੱਤਰ ਨੂੰ ਜਨਮ ਦਿੱਤਾ।
4 the Lord said: “Call him ‘Jezreel,’ for in a little while I will punish the dynasty of Jehu for the blood shed at the valley of Jezreel, I will cause the kingdom of Israel to cease.
ਯਹੋਵਾਹ ਨੇ ਉਹ ਨੂੰ ਆਖਿਆ, ਉਸ ਦਾ ਨਾਮ ਯਿਜ਼ਰਏਲ ਰੱਖ, ਕਿਉਂ ਜੋ ਥੋੜ੍ਹੇ ਸਮੇਂ ਵਿੱਚ ਮੈਂ ਯਿਜ਼ਰਏਲ ਦੇ ਖ਼ੂਨ ਦੀ ਸਜ਼ਾ ਯੇਹੂ ਦੇ ਘਰਾਣੇ ਉੱਤੇ ਲਿਆਵਾਂਗਾ ਅਤੇ ਇਸਰਾਏਲ ਦੇ ਘਰਾਣੇ ਦੇ ਰਾਜ ਨੂੰ ਖ਼ਤਮ ਕਰ ਦਿਆਂਗਾ।
5 On that day, I will break Israel’s bows and arrows in the valley of Jezreel.”
ਫਿਰ ਉਸੇ ਦਿਨ ਇਸ ਤਰ੍ਹਾਂ ਹੋਵੇਗਾ ਕਿ ਮੈਂ ਇਸਰਾਏਲ ਦਾ ਧਣੁੱਖ ਯਿਜ਼ਰਏਲ ਦੀ ਵਾਦੀ ਵਿੱਚ ਭੰਨ ਸੁੱਟਾਂਗਾ।
6 When she conceived again and bore a daughter, the Lord said to Hosea: “Call her Lo-Ruhamah – ‘No-Compassion’ for I will no longer have compassion on Israel, certainly not spare them.
ਉਹ ਫੇਰ ਗਰਭਵਤੀ ਹੋਈ ਅਤੇ ਇੱਕ ਧੀ ਨੂੰ ਜਨਮ ਦਿੱਤਾ ਅਤੇ ਉਸ ਨੇ ਉਹ ਨੂੰ ਆਖਿਆ, ਇਸ ਦਾ ਨਾਮ “ਲੋ-ਰੁਹਾਮਾਹ” ਰੱਖ, ਕਿਉਂ ਜੋ ਮੈਂ ਫਿਰ ਇਸਰਾਏਲ ਦੇ ਘਰਾਣੇ ਉੱਤੇ ਹੋਰ ਰਹਿਮ ਨਹੀਂ ਕਰਾਂਗਾ ਅਤੇ ਉਹਨਾਂ ਨੂੰ ਕਦੇ ਵੀ ਮਾਫ਼ ਨਾ ਕਰਾਂਗਾ।
7 But on Judah I will have compassion, I will deliver them by the Lord their God, but I will not deliver them by bow nor by sword, nor by battle nor by horses nor by horsemen.”
ਪਰ ਮੈਂ ਯਹੂਦਾਹ ਦੇ ਘਰਾਣੇ ਉੱਤੇ ਰਹਿਮ ਕਰਾਂਗਾ ਅਤੇ ਮੈਂ ਉਹਨਾਂ ਨੂੰ ਧਣੁੱਖ, ਤਲਵਾਰ, ਲੜਾਈ, ਘੋੜਿਆਂ ਜਾਂ ਸਵਾਰਾਂ ਨਾਲ ਨਾ ਬਚਾਵਾਂਗਾ, ਸਗੋਂ ਯਹੋਵਾਹ ਉਹਨਾਂ ਦੇ ਪਰਮੇਸ਼ੁਰ ਦੇ ਦੁਆਰਾ ਬਚਾਵਾਂਗਾ।
8 After she had weaned No-Compassion, and when she conceived and bore a son, he said:
ਲੋ-ਰੁਹਾਮਾਹ ਦਾ ਦੁੱਧ ਛੁਡਾਉਣ ਤੋਂ ਬਾਅਦ ਉਹ ਇਸਤਰੀ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ।
9 “Call him Lo-Ammi – ‘Not-My-People’ for you, Israel, are not my people, and I indeed am not your God.”
ਤਾਂ ਉਸ ਨੂੰ ਆਖਿਆ, ਇਹ ਦਾ ਨਾਮ “ਲੋ-ਅੰਮੀ” ਰੱਖ, ਕਿਉਂ ਜੋ ਤੁਸੀਂ ਮੇਰੀ ਪਰਜਾ ਨਹੀਂ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਨਹੀਂ ਹਾਂ।
10 Yet the number of the Israelites will be as the sand of the sea, which cannot be measured or counted, and where they were told, “You are not my people,” they will be called, “children of the living God.”
੧੦ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗੂੰ ਹੋਵੇਗੀ, ਜਿਹੜੀ ਮਿਣੀ ਅਤੇ ਗਿਣੀ ਨਹੀਂ ਜਾ ਸਕਦੀ। ਇਸ ਤਰ੍ਹਾਂ ਹੋਵੇਗਾ ਕਿ ਜਿੱਥੇ ਉਨ੍ਹਾਂ ਨੂੰ ਇਹ ਆਖਿਆ ਗਿਆ ਸੀ, “ਤੁਸੀਂ ਮੇਰੀ ਪਰਜਾ ਨਹੀਂ ਹੋ” ਉੱਥੇ ਹੀ ਉਹਨਾਂ ਨੂੰ ਆਖਿਆ ਜਾਵੇਗਾ, “ਤੁਸੀਂ ਜੀਉਂਦੇ ਪਰਮੇਸ਼ੁਰ ਦੇ ਪੁੱਤਰ ਹੋ।”
11 The Judeans and the Israelites will join together again, will appoint for themselves one leader, will return to their own land. Great will be the day of Jezreel!
੧੧ਯਹੂਦੀ ਅਤੇ ਇਸਰਾਏਲੀ ਫਿਰ ਇਕੱਠੇ ਹੋਣਗੇ ਅਤੇ ਉਹ ਆਪਣੇ ਲਈ ਇੱਕ ਆਗੂ ਠਹਿਰਾਉਣਗੇ। ਉਹ ਇਸ ਦੇਸ ਵਿੱਚੋਂ ਉਤਾਹਾਂ ਜਾਣਗੇ, ਕਿਉਂ ਜੋ ਯਿਜ਼ਰਏਲ ਦਾ ਦਿਨ ਮਹਾਨ ਹੋਵੇਗਾ।

+ Hosea 1 >