< Amos 3 >
1 Hear this word that the LORD hath spoken against you, O children of Israel, against the whole family which I brought up out of the land of Egypt, saying,
੧ਹੇ ਇਸਰਾਏਲੀਓ, ਇਹ ਬਚਨ ਸੁਣੋ ਜਿਹੜਾ ਯਹੋਵਾਹ ਨੇ ਤੁਹਾਡੇ ਵਿਰੁੱਧ ਅਰਥਾਤ ਉਸ ਸਾਰੇ ਘਰਾਣੇ ਦੇ ਵਿਰੁੱਧ ਬੋਲਿਆ ਹੈ ਜਿਸ ਨੂੰ ਮੈਂ ਮਿਸਰ ਦੇਸ਼ ਤੋਂ ਕੱਢ ਲਿਆਇਆ,
2 You only have I known of all the families of the earth: therefore I will visit upon you all your iniquities.
੨“ਧਰਤੀ ਦੇ ਸਾਰੇ ਘਰਾਣਿਆਂ ਵਿੱਚੋਂ ਮੈਂ ਸਿਰਫ਼ ਤੁਹਾਨੂੰ ਹੀ ਚੁਣਿਆ ਹੈ, ਇਸ ਲਈ ਮੈਂ ਤੁਹਾਡੇ ਸਾਰੇ ਅਪਰਾਧਾਂ ਦੀ ਸਜ਼ਾ ਤੁਹਾਡੇ ਉੱਤੇ ਲਿਆਵਾਂਗਾ!”
3 Shall two walk together, except they have agreed?
੩“ਭਲਾ, ਦੋ ਮਨੁੱਖ ਇਕੱਠੇ ਚੱਲ ਸਕਦੇ ਹਨ, ਜੇ ਉਹ ਸਹਿਮਤ ਨਾ ਹੋਣ?
4 Will a lion roar in the forest, when he hath no prey? will a young lion cry out of his den, if he have taken nothing?
੪ਕੀ ਬੱਬਰ ਸ਼ੇਰ ਬਿਨ੍ਹਾਂ ਕੋਈ ਸ਼ਿਕਾਰ ਮਿਲੇ ਜੰਗਲ ਵਿੱਚ ਗੱਜੇਗਾ? ਕੀ ਜੁਆਨ ਸ਼ੇਰ ਬਿਨ੍ਹਾਂ ਕੁਝ ਫੜ੍ਹੇ ਆਪਣੀ ਗੁਫ਼ਾ ਵਿੱਚੋਂ ਅਵਾਜ਼ ਕੱਢੇਗਾ?
5 Can a bird fall in a snare upon the earth, where no gin is [set] for him? shall a snare spring up from the ground, and have taken nothing at all?
੫ਭਲਾ, ਪੰਛੀ ਧਰਤੀ ਉੱਤੇ ਬਿਨ੍ਹਾਂ ਜਾਲ਼ ਵਿਛਾਏ ਉਸ ਵਿੱਚ ਫਸੇਗਾ? ਕੀ ਬਿਨ੍ਹਾਂ ਕੁਝ ਫੜ੍ਹੇ ਜਾਲ਼ ਧਰਤੀ ਉੱਤੋਂ ਉੱਛਲੇਗਾ?
6 Shall the trumpet be blown in a city, and the people not be afraid? shalt evil befall a city, and the LORD hath not done it?
੬ਭਲਾ, ਸ਼ਹਿਰ ਵਿੱਚ ਤੁਰ੍ਹੀ ਫੂਕੀ ਜਾਵੇ ਅਤੇ ਲੋਕ ਨਾ ਡਰਨ? ਭਲਾ, ਜੇ ਯਹੋਵਾਹ ਨਾ ਭੇਜੇ ਤਾਂ ਕੀ ਕੋਈ ਬਿਪਤਾ ਕਿਸੇ ਸ਼ਹਿਰ ਉੱਤੇ ਆਵੇਗੀ?
7 Surely the Lord GOD will do nothing, but he revealeth his secret unto his servants the prophets.
੭ਸੱਚ-ਮੁੱਚ ਪ੍ਰਭੂ ਯਹੋਵਾਹ ਆਪਣੇ ਸੇਵਕ ਨਬੀਆਂ ਉੱਤੇ ਆਪਣਾ ਭੇਤ ਪਰਗਟ ਕੀਤੇ ਬਿਨ੍ਹਾਂ ਕੋਈ ਕੰਮ ਨਹੀਂ ਕਰੇਗਾ।
8 The lion hath roared, who will not fear? the Lord GOD hath spoken, who can but prophesy?
੮ਬੱਬਰ ਸ਼ੇਰ ਗੱਜਿਆ ਹੈ, ਕੌਣ ਨਾ ਡਰੇਗਾ? ਪ੍ਰਭੂ ਯਹੋਵਾਹ ਬੋਲਿਆ, ਕੌਣ ਭਵਿੱਖਬਾਣੀ ਨਾ ਕਰੇਗਾ?”
9 Publish ye in the palaces at Ashdod, and in the palaces in the land of Egypt, and say, Assemble yourselves upon the mountains of Samaria, and behold what great tumults are therein, and what oppressions in the midst thereof.
੯ਅਸ਼ਦੋਦ ਦੇ ਗੜ੍ਹਾਂ ਨੂੰ ਅਤੇ ਮਿਸਰ ਦੇਸ਼ ਦੇ ਸ਼ਾਹੀ ਮਹਿਲਾਂ ਨੂੰ ਪ੍ਰਚਾਰ ਕਰਕੇ ਆਖੋ, “ਸਾਮਰਿਯਾ ਦੇ ਪਹਾੜਾਂ ਉੱਤੇ ਇਕੱਠੇ ਹੋ ਜਾਓ ਅਤੇ ਵੇਖੋ ਕਿ ਉਸ ਵਿੱਚ ਕਿੰਨਾਂ ਰੌਲ਼ਾ ਹੈ ਅਤੇ ਉਸ ਦੇ ਵਿਚਕਾਰ ਕਿੰਨਾਂ ਜ਼ੁਲਮ ਹੈ!”
10 For they know not to do right, saith the LORD, who store up violence and robbery in their palaces.
੧੦ਯਹੋਵਾਹ ਦਾ ਬਚਨ ਹੈ, “ਜਿਹੜੇ ਆਪਣੇ ਗੜ੍ਹਾਂ ਵਿੱਚ ਹਨੇਰ ਅਤੇ ਲੁੱਟ ਦਾ ਮਾਲ ਜਮ੍ਹਾਂ ਕਰਦੇ ਹਨ, ਉਹ ਨੇਕੀ ਕਰਨਾ ਨਹੀਂ ਜਾਣਦੇ।”
11 Therefore thus saith the Lord GOD: An adversary [there shall be], even round about the land: and he shall bring down thy strength from thee, and thy palaces shall be spoiled.
੧੧ਇਸ ਲਈ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, “ਇੱਕ ਵਿਰੋਧੀ ਦੇਸ਼ ਨੂੰ ਘੇਰ ਲਵੇਗਾ ਅਤੇ ਤੇਰੀ ਸ਼ਕਤੀ ਤੇਰੇ ਤੋਂ ਖੋਹ ਲਵੇਗਾ ਅਤੇ ਤੇਰੇ ਗੜ੍ਹ ਲੁੱਟੇ ਜਾਣਗੇ।”
12 Thus saith the LORD: As the shepherd rescueth out of the mouth of the lion two legs, or a piece of an ear; so shall the children of Israel be rescued that sit in Samaria in the corner of a couch, and on the silken cushions of a bed.
੧੨ਯਹੋਵਾਹ ਇਹ ਫ਼ਰਮਾਉਂਦਾ ਹੈ, “ਜਿਵੇਂ ਅਯਾਲੀ ਬੱਬਰ ਸ਼ੇਰ ਦੇ ਮੂੰਹੋਂ ਦੋ ਲੱਤਾਂ ਜਾਂ ਕੰਨ ਦਾ ਟੁੱਕੜਾ ਛੁਡਾ ਲੈਂਦਾ ਹੈ, ਉਸੇ ਤਰ੍ਹਾਂ ਹੀ ਇਸਰਾਏਲੀ ਜਿਹੜੇ ਸਾਮਰਿਯਾ ਵਿੱਚ ਮੰਜੀਆਂ ਦੇ ਸਿਰ੍ਹਿਆਂ ਉੱਤੇ ਅਤੇ ਪਲੰਘਾਂ ਦੇ ਰੇਸ਼ਮੀ ਗੱਦਿਆਂ ਉੱਤੇ ਬੈਠਦੇ ਹਨ, ਉਹ ਵੀ ਛੁਡਾਏ ਜਾਣਗੇ।”
13 Hear ye, and testify against the house of Jacob, saith the Lord GOD, the God of hosts.
੧੩ਸੈਨਾਂ ਦੇ ਪਰਮੇਸ਼ੁਰ, ਪ੍ਰਭੂ ਯਹੋਵਾਹ ਦਾ ਵਾਕ ਹੈ, “ਸੁਣੋ ਅਤੇ ਯਾਕੂਬ ਦੇ ਘਰਾਣੇ ਦੇ ਵਿਰੁੱਧ ਇਹ ਗਵਾਹੀ ਦਿਓ,
14 For in the day that I shall visit the transgressions of Israel upon him, I will also visit the altars of Beth-el, and the horns of the altar shall be cut off, and fall to the ground.
੧੪ਜਿਸ ਦਿਨ ਮੈਂ ਇਸਰਾਏਲ ਦੇ ਅਪਰਾਧਾਂ ਦੀ ਸਜ਼ਾ ਉਸ ਉੱਤੇ ਲਿਆਵਾਂਗਾ, ਉਸੇ ਦਿਨ ਮੈਂ ਬੈਤਏਲ ਦੀਆਂ ਜਗਵੇਦੀਆਂ ਨੂੰ ਵੀ ਨਾਸ ਕਰਾਂਗਾ ਅਤੇ ਜਗਵੇਦੀ ਦੇ ਸਿੰਗ ਕੱਟੇ ਜਾਣਗੇ ਅਤੇ ਉਹ ਧਰਤੀ ਉੱਤੇ ਡਿੱਗ ਪੈਣਗੇ।
15 And I will smite the winter house with the summer house; and the houses of ivory shall perish, and the great houses shall have an end, saith the LORD.
੧੫ਮੈਂ ਸਰਦੀ ਦੇ ਮਹਿਲਾਂ ਅਤੇ ਗਰਮੀ ਦੇ ਮਹਿਲਾਂ ਨੂੰ ਢਾਹ ਦਿਆਂਗਾ, ਹਾਥੀ ਦੰਦ ਨਾਲ ਬਣਾਏ ਹੋਏ ਮਹਿਲ ਵੀ ਬਰਬਾਦ ਹੋ ਜਾਣਗੇ ਅਤੇ ਵੱਡੇ-ਵੱਡੇ ਭਵਨ ਵੀ ਨਾਸ ਹੋਣਗੇ!” ਪ੍ਰਭੂ ਯਹੋਵਾਹ ਦਾ ਵਾਕ ਹੈ।