< Deuteronomy 18 >
1 The priests the Levites, [even] all the tribe of Levi, shall have no portion nor inheritance with Israel: they shall eat the offerings of the LORD made by fire, and his inheritance.
੧ਲੇਵੀ ਜਾਜਕਾਂ ਸਗੋਂ ਲੇਵੀ ਦੇ ਸਾਰੇ ਗੋਤ ਦਾ ਇਸਰਾਏਲ ਦੇ ਨਾਲ ਕੋਈ ਭਾਗ ਜਾਂ ਵਿਰਾਸਤ ਨਾ ਹੋਵੇਗੀ। ਉਹ ਯਹੋਵਾਹ ਨੂੰ ਚੜ੍ਹਾਈਆਂ ਗਈਆਂ ਅੱਗ ਦੀਆਂ ਭੇਟਾਂ ਅਤੇ ਉਸ ਦੇ ਭਾਗ ਵਿੱਚੋਂ ਖਾਣਗੇ।
2 And they shall have no inheritance among their brethren: the LORD is their inheritance, as he hath spoken unto them.
੨ਉਨ੍ਹਾਂ ਦਾ ਆਪਣੇ ਭਰਾਵਾਂ ਦੇ ਵਿਚਕਾਰ ਕੋਈ ਭਾਗ ਨਾ ਹੋਵੇਗਾ। ਯਹੋਵਾਹ ਹੀ ਉਨ੍ਹਾਂ ਦੀ ਵਿਰਾਸਤ ਹੈ, ਜਿਵੇਂ ਉਸ ਨੇ ਉਨ੍ਹਾਂ ਨੂੰ ਬਚਨ ਦਿੱਤਾ ਹੈ।
3 And this shall be the priests’ due from the people, from them that offer a sacrifice, whether it be ox or sheep, that they shall give unto the priest the shoulder, and the two cheeks, and the maw.
੩ਪਰਜਾ ਵੱਲੋਂ ਜਿਹੜੇ ਬਲੀ ਚੜ੍ਹਾਉਂਦੇ ਹਨ, ਜਾਜਕਾਂ ਦਾ ਇਹ ਹੱਕ ਹੋਵੇਗਾ - ਭਾਵੇਂ ਉਹ ਬਲ਼ਦ ਚੜ੍ਹਾਉਣ ਭਾਵੇਂ ਲੇਲਾ, ਉਹ ਜਾਜਕ ਨੂੰ ਮੋਢਾ, ਦੋਵੇਂ ਗੱਲੀਆਂ ਅਤੇ ਢਿੱਡ ਦੇਣ।
4 The firstfruits of thy corn, of thy wine, and of thine oil, and the first of the fleece of thy sheep, shalt thou give him.
੪ਤੁਸੀਂ ਆਪਣੀ ਪਹਿਲੀ ਉਪਜ ਦਾ ਅੰਨ, ਨਵੀਂ ਮਧ ਅਤੇ ਤੇਲ ਅਤੇ ਆਪਣੇ ਇੱਜੜ ਦੀ ਪਹਿਲੀ ਕਤਰੀ ਹੋਈ ਉੱਨ, ਉਸ ਨੂੰ ਦਿਓ,
5 For the LORD thy God hath chosen him out of all thy tribes, to stand to minister in the name of the LORD, him and his sons for ever.
੫ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਸ ਨੂੰ ਤੁਹਾਡੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਹੈ ਕਿ ਉਹ ਅਤੇ ਉਹ ਦੇ ਪੁੱਤਰ ਯਹੋਵਾਹ ਦੇ ਨਾਮ ਦੀ ਉਪਾਸਨਾ ਕਰਨ ਲਈ ਸਦਾ ਖੜ੍ਹੇ ਰਿਹਾ ਕਰਨ।
6 And if a Levite come from any of thy gates out of all Israel, where he sojourneth, and come with all the desire of his soul unto the place which the LORD shall choose;
੬ਫੇਰ ਜੇਕਰ ਕੋਈ ਲੇਵੀ ਇਸਰਾਏਲ ਦੇ ਕਿਸੇ ਵੀ ਨਗਰ ਵਿੱਚੋਂ ਆਵੇ ਜਿੱਥੇ ਉਹ ਪਰਦੇਸੀ ਹੋ ਕੇ ਰਹਿੰਦਾ ਹੈ, ਅਤੇ ਆਪਣੇ ਦਿਲ ਦੀ ਸਾਰੀ ਇੱਛਿਆ ਨਾਲ ਉਸ ਸਥਾਨ ਨੂੰ ਜਾਵੇ ਜਿਹੜਾ ਯਹੋਵਾਹ ਚੁਣੇਗਾ,
7 then he shall minister in the name of the LORD his God, as all his brethren the Levites do, which stand there before the LORD.
੭ਤਦ ਉਹ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਵਿੱਚ ਟਹਿਲ ਸੇਵਾ ਕਰੇਗਾ, ਜਿਵੇਂ ਉਸ ਦੇ ਸਾਰੇ ਲੇਵੀ ਭਰਾ ਕਰਦੇ ਹਨ, ਜਿਹੜੇ ਉੱਥੇ ਯਹੋਵਾਹ ਦੇ ਅੱਗੇ ਖੜ੍ਹੇ ਰਹਿੰਦੇ ਹਨ।
8 They shall have like portions to eat, beside that which cometh of the sale of his patrimony.
੮ਜੋ ਕੁਝ ਉਸ ਨੂੰ ਆਪਣੇ ਪੁਰਖਿਆਂ ਦੀ ਜਾਇਦਾਦ ਦੀ ਵਿੱਕਰੀ ਤੋਂ ਮਿਲੇ, ਉਸ ਨੂੰ ਛੱਡ ਉਹ ਸਾਰੇ ਭੋਜਨ ਵਿੱਚੋਂ ਇੱਕੋ ਜਿਹਾ ਹਿੱਸਾ ਖਾਣ।
9 When thou art come into the land which the LORD thy God giveth thee, thou shalt not learn to do after the abominations of those nations.
੯ਜਦ ਤੁਸੀਂ ਉਸ ਦੇਸ਼ ਵਿੱਚ ਪਹੁੰਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਤਦ ਤੁਸੀਂ ਉੱਥੋਂ ਦੀਆਂ ਕੌਮਾਂ ਦੇ ਵਾਂਗੂੰ ਘਿਣਾਉਣੇ ਕੰਮ ਕਰਨੇ ਨਾ ਸਿੱਖਿਓ।
10 There shall not be found with thee any one that maketh his son or his daughter to pass through the fire, one that useth divination, one that practiseth augury, or an enchanter, or a sorcerer,
੧੦ਤੁਹਾਡੇ ਵਿੱਚ ਅਜਿਹਾ ਕੋਈ ਨਾ ਪਾਇਆ ਜਾਵੇ ਜਿਹੜਾ ਆਪਣੇ ਪੁੱਤਰ ਜਾਂ ਧੀ ਨੂੰ ਅੱਗ ਦੇ ਵਿੱਚੋਂ ਦੀ ਲੰਘਾਵੇ, ਜਾਂ ਭਵਿੱਖ ਦੱਸਣ ਵਾਲਾ, ਜਾਂ ਮਹੂਰਤ ਵੇਖਣ ਵਾਲਾ, ਜਾਂ ਮੰਤਰ ਪੜ੍ਹਨ ਵਾਲਾ, ਜਾਂ ਜਾਦੂਗਰ,
11 or a charmer, or a consulter with a familiar spirit, or a wizard, or a necromancer.
੧੧ਜਾਂ ਝਾੜਾ-ਫੂਕੀ ਕਰਨ ਵਾਲਾ, ਜਾਂ ਜਿੰਨ੍ਹ ਤੋਂ ਪੁੱਛਾਂ ਲੈਣ ਵਾਲਾ, ਜਾਂ ਭੂਤਾਂ ਨੂੰ ਕੱਢਣ ਵਾਲਾ, ਜਾਂ ਮਰਿਆਂ ਹੋਇਆਂ ਨੂੰ ਜਗਾਉਣ ਵਾਲਾ ਹੋਵੇ।
12 For whosoever doeth these things is an abomination unto the LORD: and because of these abominations the LORD thy God doth drive them out from before thee.
੧੨ਕਿਉਂ ਜੋ ਜਿਹੜੇ ਇਹ ਕੰਮ ਕਰਦੇ ਹਨ ਉਹ ਯਹੋਵਾਹ ਅੱਗੇ ਘਿਣਾਉਣੇ ਹਨ, ਅਤੇ ਇੰਨ੍ਹਾਂ ਘਿਣਾਉਣੇ ਕੰਮਾਂ ਦੇ ਕਾਰਨ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਕੱਢਣ ਵਾਲਾ ਹੈ।
13 Thou shalt be perfect with the LORD thy God.
੧੩ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਸੰਪੂਰਨ ਹੋਵੋ।
14 For these nations, which thou shalt possess, hearken unto them that practise augury, and unto diviners: but as for thee, the LORD thy God hath not suffered thee so to do.
੧੪ਕਿਉਂ ਜੋ ਉਹ ਕੌਮਾਂ ਜਿਨ੍ਹਾਂ ਨੂੰ ਤੁਸੀਂ ਕੱਢਣ ਵਾਲੇ ਹੋ, ਮਹੂਰਤ ਵੇਖਣ ਵਾਲਿਆਂ ਅਤੇ ਭਵਿੱਖ ਦੱਸਣ ਵਾਲਿਆਂ ਦੀ ਸੁਣਦੀਆਂ ਹਨ, ਪਰ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਜਿਹਾ ਨਹੀਂ ਕਰਨ ਦਿੰਦਾ।
15 The LORD thy God will raise up unto thee a prophet from the midst of thee, of thy brethren, like unto me; unto him ye shall hearken;
੧੫ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿੱਚੋਂ ਅਰਥਾਤ ਤੁਹਾਡੇ ਭਰਾਵਾਂ ਵਿੱਚੋਂ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ, ਤੁਸੀਂ ਉਸ ਦੀ ਸੁਣਿਓ।
16 according to all that thou desiredst of the LORD thy God in Horeb in the day of the assembly, saying, Let me not hear again the voice of the LORD my God, neither let me see this great fire any more, that I die not.
੧੬ਇਹ ਤੇਰੀ ਉਸ ਬੇਨਤੀ ਦੇ ਅਨੁਸਾਰ ਹੋਵੇਗਾ, ਜਿਹੜੀ ਨੂੰ ਹੋਰੇਬ ਪਰਬਤ ਦੇ ਕੋਲ ਸਭਾ ਦੇ ਦਿਨ ਆਪਣੇ ਪਰਮੇਸ਼ੁਰ ਯਹੋਵਾਹ ਦੇ ਅੱਗੇ ਕੀਤੀ ਸੀ, “ਅਸੀਂ ਫੇਰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਵਾਜ਼ ਨਾ ਸੁਣੀਏ ਅਤੇ ਨਾ ਹੀ ਫੇਰ ਇਹ ਵੱਡੀ ਅੱਗ ਨੂੰ ਵੇਖੀਏ, ਤਾਂ ਜੋ ਅਸੀਂ ਮਰ ਨਾ ਜਾਈਏ।”
17 And the LORD said unto me, They have well said that which they have spoken.
੧੭ਤਦ ਯਹੋਵਾਹ ਨੇ ਮੈਨੂੰ ਆਖਿਆ, “ਉਹ ਜੋ ਕੁਝ ਆਖਦੇ ਹਨ, ਸੋ ਠੀਕ ਆਖਦੇ ਹਨ।
18 I will raise them up a prophet from among their brethren, like unto thee; and I will put my words in his mouth, and he shall speak unto them all that I shall command him.
੧੮ਮੈਂ ਉਨ੍ਹਾਂ ਦੇ ਲਈ ਉਨ੍ਹਾਂ ਦੇ ਭਰਾਵਾਂ ਵਿੱਚੋਂ ਤੇਰੇ ਵਰਗਾ ਇੱਕ ਨਬੀ ਖੜ੍ਹਾ ਕਰਾਂਗਾ ਅਤੇ ਮੈਂ ਆਪਣੇ ਸ਼ਬਦ ਉਸ ਦੇ ਮੂੰਹ ਵਿੱਚ ਪਾਵਾਂਗਾ ਅਤੇ ਉਹ ਇਹ ਸਾਰੇ ਹੁਕਮ ਜਿਹੜੇ ਮੈਂ ਉਹ ਨੂੰ ਦਿਆਂਗਾ, ਉਨ੍ਹਾਂ ਨੂੰ ਦੱਸੇਗਾ।
19 And it shall come to pass, that whosoever will not hearken unto my words which he shall speak in my name, I will require it of him.
੧੯ਤਦ ਅਜਿਹਾ ਹੋਵੇਗਾ ਕਿ ਜਿਹੜਾ ਮਨੁੱਖ ਮੇਰੇ ਉਨ੍ਹਾਂ ਸ਼ਬਦ ਨੂੰ ਨਾ ਸੁਣੇ, ਜੋ ਉਹ ਮੇਰੇ ਨਾਮ ਤੋਂ ਬੋਲੇਗਾ, ਮੈਂ ਉਸ ਤੋਂ ਉਸ ਦਾ ਲੇਖਾ ਲਵਾਂਗਾ।
20 But the prophet, which shall speak a word presumptuously in my name, which I have not commanded him to speak, or that shall speak in the name of other gods, that same prophet shall die.
੨੦ਪਰ ਉਹ ਨਬੀ ਜਿਹੜਾ ਗੁਸਤਾਖ਼ੀ ਨਾਲ ਮੇਰੇ ਨਾਮ ਉੱਤੇ ਉਹ ਬਚਨ ਬੋਲੇ, ਜਿਸ ਦਾ ਹੁਕਮ ਮੈਂ ਉਸ ਨੂੰ ਨਹੀਂ ਦਿੱਤਾ ਜਾਂ ਦੂਜੇ ਦੇਵਤਿਆਂ ਦੇ ਨਾਮ ਤੋਂ ਕੁਝ ਬੋਲੇ, ਉਹ ਨਬੀ ਮਾਰਿਆ ਜਾਵੇ।”
21 And if thou say in thine heart, How shall we know the word which the LORD hath not spoken?
੨੧ਜੇਕਰ ਤੁਸੀਂ ਆਪਣੇ ਮਨ ਵਿੱਚ ਆਖੋ, “ਅਸੀਂ ਉਸ ਬਚਨ ਨੂੰ ਕਿਵੇਂ ਜਾਣੀਏ ਜਿਹੜਾ ਯਹੋਵਾਹ ਨਹੀਂ ਬੋਲਿਆ?”
22 when a prophet speaketh in the name of the LORD, if the thing follow not, nor come to pass, that is the thing which the LORD hath not spoken: the prophet hath spoken it presumptuously, thou shalt not be afraid of him.
੨੨ਤਦ ਜੇਕਰ ਉਹ ਨਬੀ ਯਹੋਵਾਹ ਦੇ ਨਾਮ ਤੋਂ ਕੁਝ ਬੋਲੇ ਅਤੇ ਉਹ ਗੱਲ ਪੂਰੀ ਨਾ ਹੋਵੇ ਅਤੇ ਨਾ ਹੀ ਬੀਤੇ ਤਾਂ ਉਹ ਗੱਲ ਯਹੋਵਾਹ ਨੇ ਨਹੀਂ ਬੋਲੀ ਸੀ। ਉਸ ਨਬੀ ਨੇ ਗੁਸਤਾਖ਼ੀ ਨਾਲ ਉਹ ਗੱਲ ਬੋਲੀ ਹੈ, ਤੁਸੀਂ ਉਸ ਤੋਂ ਨਾ ਡਰਿਓ।