< Genesis 14 >
1 And it came to pass in the days of Amraphel king of Shinar, Arioch king of Ellasar, Chedorlaomer king of Elam, and Tidal king of Goiim,
੧ਸ਼ਿਨਾਰ ਦੇ ਰਾਜਾ ਅਮਰਾਫ਼ਲ, ਅੱਲਾਸਾਰ ਦੇ ਰਾਜਾ ਅਰਯੋਕ, ਏਲਾਮ ਦੇ ਰਾਜਾ ਕਦਾਰਲਾਓਮਰ ਅਤੇ ਗੋਈਮ ਦੇ ਰਾਜਾ ਤਿਦਾਲ ਦੇ ਦਿਨਾਂ ਵਿੱਚ ਅਜਿਹਾ ਹੋਇਆ
2 that they made war with Bera king of Sodom, and with Birsha king of Gomorrah, Shinab king of Admah, and Shemeber king of Zeboiim, and the king of Bela (the same is Zoar).
੨ਕਿ ਇਨ੍ਹਾਂ ਨੇ ਸਦੂਮ ਦੇ ਰਾਜਾ ਬਰਾ, ਅਮੂਰਾਹ ਦੇ ਰਾਜਾ ਬਿਰਸਾ, ਅਦਮਾਹ ਦੇ ਰਾਜਾ ਸਿਨਾਬ, ਸਬੋਈਮ ਦੇ ਰਾਜਾ ਸਮੇਬਰ ਅਤੇ ਬਲਾ ਅਰਥਾਤ ਸੋਆਰ ਦੇ ਰਾਜਾ ਨਾਲ ਯੁੱਧ ਕੀਤਾ।
3 All these joined together in the vale of Siddim (the same is the Salt Sea).
੩ਇਹ ਸਾਰੇ ਸਿੱਦੀਮ ਦੀ ਘਾਟੀ ਵਿੱਚ ਜੋ ਖਾਰਾ ਸਮੁੰਦਰ ਹੈ, ਇਕੱਠੇ ਹੋਏ।
4 Twelve years they served Chedorlaomer, and in the thirteenth year they rebelled.
੪ਬਾਰਾਂ ਸਾਲ ਤੱਕ ਉਹ ਕਦਾਰਲਾਓਮਰ ਦੇ ਅਧੀਨ ਰਹੇ ਪਰ ਤੇਰ੍ਹਵੇਂ ਸਾਲ ਵਿੱਚ ਵਿਦਰੋਹੀ ਹੋ ਗਏ।
5 And in the fourteenth year came Chedorlaomer, and the kings that were with him, and smote the Rephaim in Ashteroth-karnaim, and the Zuzim in Ham, and the Emim in Shaveh-kiriathaim,
੫ਚੌਧਵੇਂ ਸਾਲ ਵਿੱਚ ਕਦਾਰਲਾਓਮਰ ਅਤੇ ਉਹ ਰਾਜੇ ਜੋ ਉਹ ਦੇ ਨਾਲ ਆਏ ਸਨ, ਅਤੇ ਉਨ੍ਹਾਂ ਨੇ ਰਫ਼ਾਈਆਂ ਨੂੰ, ਅਸਤਰੋਥ-ਕਰਨਇਮ ਵਿੱਚ ਅਤੇ ਜ਼ੂਜ਼ੀਆਂ ਨੂੰ ਹਾਮ ਵਿੱਚ, ਅਤੇ ਏਮੀਆਂ ਨੂੰ ਸਾਵੇਹ ਕਿਰਯਾਤਾਇਮ ਵਿੱਚ,
6 and the Horites in their mount Seir, unto El-paran, which is by the wilderness.
੬ਅਤੇ ਹੋਰੀਆਂ ਨੂੰ ਉਨ੍ਹਾਂ ਦੇ ਪਰਬਤ ਸੇਈਰ ਵਿੱਚ ਏਲ-ਪਾਰਾਨ ਤੱਕ, ਜੋ ਉਜਾੜ ਕੋਲ ਹੈ, ਮਾਰਿਆ।
7 And they returned, and came to En-mishpat (the same is Kadesh), and smote all the country of the Amalekites, and also the Amorites, that dwelt in Hazazon-tamar.
੭ਉਹ ਉੱਥੋਂ ਮੁੜ ਕੇ ਏਨ ਮਿਸਪਾਟ ਅਰਥਾਤ ਕਾਦੇਸ਼ ਨੂੰ ਆਏ ਅਤੇ ਉਨ੍ਹਾਂ ਨੇ ਅਮਾਲੇਕੀਆਂ ਦੇ ਸਾਰੇ ਦੇਸ਼ ਨੂੰ, ਅਤੇ ਅਮੋਰੀਆਂ ਨੂੰ ਵੀ ਜੋ ਹਸਸੋਨ ਤਾਮਾਰ ਵਿੱਚ ਵੱਸਦੇ ਸਨ, ਮਾਰਿਆ।
8 And there went out the king of Sodom, and the king of Gomorrah, and the king of Admah, and the king of Zeboiim, and the king of Bela (the same is Zoar); and they set the battle in array against them in the vale of Siddim;
੮ਤਦ ਸਦੂਮ, ਅਮੂਰਾਹ, ਅਦਮਾਹ, ਸਬੋਈਮ, ਬਲਾ ਅਰਥਾਤ ਸੋਆਰ ਦੇ ਰਾਜੇ ਨਿੱਕਲੇ ਅਤੇ ਉਨ੍ਹਾਂ ਨਾਲ ਸਿੱਦੀਮ ਦੀ ਘਾਟੀ ਵਿੱਚ ਲੜਨ ਲਈ ਕਤਾਰਾਂ ਬੰਨ੍ਹੀਆਂ।
9 against Chedorlaomer king of Elam, and Tidal king of Goiim, and Amraphel king of Shinar, and Arioch king of Ellasar; four kings against the five.
੯ਅਰਥਾਤ ਏਲਾਮ ਦੇ ਰਾਜਾ ਕਦਾਰਲਾਓਮਰ, ਗੋਈਮ ਦੇ ਰਾਜਾ ਤਿਦਾਲ, ਸ਼ਿਨਾਰ ਦੇ ਰਾਜਾ ਅਮਰਾਫ਼ਲ, ਅੱਲਾਸਾਰ ਦੇ ਰਾਜਾ ਅਰਯੋਕ, ਇਹਨਾਂ ਚਾਰ ਰਾਜਿਆਂ ਦੇ ਵਿਰੁੱਧ ਉਹਨਾਂ ਪੰਜਾਂ ਨੇ ਕਤਾਰ ਬੰਨ੍ਹੀ।
10 Now the vale of Siddim was full of slime pits; and the kings of Sodom and Gomorrah fled, and they fell there, and they that remained fled to the mountain.
੧੦ਸਿੱਦੀਮ ਦੀ ਘਾਟੀ ਵਿੱਚ ਜਿੱਥੇ ਚਿੱਕੜ ਦੇ ਟੋਏ ਹੀ ਟੋਏ ਸਨ, ਸਦੂਮ ਅਤੇ ਅਮੂਰਾਹ ਦੇ ਰਾਜੇ ਭੱਜੇ ਅਤੇ ਉਹਨਾਂ ਵਿੱਚ ਡਿੱਗ ਪਏ ਅਤੇ ਜਿਹੜੇ ਬਚ ਗਏ ਉਹ ਪਰਬਤ ਵੱਲ ਨੂੰ ਭੱਜੇ।
11 And they took all the goods of Sodom and Gomorrah, and all their victuals, and went their way.
੧੧ਤਦ ਉਹ ਸਦੂਮ ਅਤੇ ਅਮੂਰਾਹ ਦਾ ਸਾਰਾ ਮਾਲ ਧਨ ਅਤੇ ਉਨ੍ਹਾਂ ਦੀਆਂ ਸਾਰੀਆਂ ਭੋਜਨ ਵਸਤਾਂ ਲੁੱਟ ਕੇ ਚਲੇ ਗਏ।
12 And they took Lot, Abram’s brother’s son, who dwelt in Sodom, and his goods, and departed.
੧੨ਉਹ ਅਬਰਾਮ ਦੇ ਭਤੀਜੇ ਲੂਤ ਨੂੰ, ਜੋ ਸਦੂਮ ਵਿੱਚ ਵੱਸਦਾ ਸੀ ਅਤੇ ਉਸ ਦੇ ਮਾਲ ਧਨ ਨੂੰ ਵੀ ਲੁੱਟ ਕੇ ਨਾਲ ਲੈ ਗਏ।
13 And there came one that had escaped, and told Abram the Hebrew: now he dwelt by the oaks of Mamre the Amorite, brother of Eshcol, and brother of Aner; and these were confederate with Abram.
੧੩ਤਦ ਕਿਸੇ ਭਗੌੜੇ ਨੇ ਆ ਕੇ ਅਬਰਾਮ ਇਬਰਾਨੀ ਨੂੰ ਖ਼ਬਰ ਦਿੱਤੀ, ਅਬਰਾਮ ਮਮਰੇ ਅਮੋਰੀ ਜੋ ਅਸ਼ਕੋਲ ਅਤੇ ਆਨੇਰ ਦੇ ਭਰਾ ਸੀ, ਉਸ ਦੇ ਬਲੂਤਾਂ ਕੋਲ ਰਹਿੰਦਾ ਸੀ ਅਤੇ ਉਨ੍ਹਾਂ ਨੇ ਅਬਰਾਮ ਨਾਲ ਨੇਮ ਬੰਨ੍ਹਿਆ ਸੀ।
14 And when Abram heard that his brother was taken captive, he led forth his trained men, born in his house, three hundred and eighteen, and pursued as far as Dan.
੧੪ਜਦ ਅਬਰਾਮ ਨੇ ਸੁਣਿਆ ਕਿ ਉਹ ਦਾ ਭਤੀਜਾ ਬੰਦੀ ਬਣਾ ਲਿਆ ਗਿਆ ਹੈ, ਤਦ ਉਸ ਨੇ ਆਪਣੇ ਤਿੰਨ ਸੌ ਅਠਾਰਾਂ ਸਿਖਾਏ ਹੋਏ ਜੁਆਨਾਂ ਨੂੰ ਲਿਆ, ਜੋ ਉਸ ਦੇ ਘਰਾਣੇ ਵਿੱਚ ਜੰਮੇ ਸਨ ਅਤੇ ਦਾਨ ਤੱਕ ਉਨ੍ਹਾਂ ਦਾ ਪਿੱਛਾ ਕੀਤਾ।
15 And he divided himself against them by night, he and his servants, and smote them, and pursued them unto Hobah, which is on the left hand of Damascus.
੧੫ਉਸ ਨੇ ਆਪਣੇ ਜੁਆਨਾਂ ਦੇ ਜੱਥੇ ਬਣਾਏ ਅਤੇ ਰਾਤ ਨੂੰ ਉਨ੍ਹਾਂ ਉੱਤੇ ਹਮਲਾ ਕਰਕੇ ਉਹਨਾਂ ਨੂੰ ਮਾਰਿਆ, ਅਤੇ ਹੋਬਾਹ ਤੱਕ ਜਿਹੜਾ ਦੰਮਿਸ਼ਕ ਦੇ ਉੱਤਰ ਵੱਲ ਹੈ, ਉਨ੍ਹਾਂ ਦਾ ਪਿੱਛਾ ਕੀਤਾ।
16 And he brought back all the goods, and also brought again his brother Lot, and his goods, and the women also, and the people.
੧੬ਉਹ ਸਾਰੇ ਮਾਲ ਧਨ ਨੂੰ, ਅਤੇ ਆਪਣੇ ਭਤੀਜੇ ਲੂਤ ਅਤੇ ਉਸ ਦੇ ਸਾਰੇ ਮਾਲ-ਧਨ ਨੂੰ ਅਤੇ ਇਸਤਰੀਆਂ ਅਤੇ ਸਾਰੇ ਬੰਦੀਆਂ ਨੂੰ ਵੀ ਮੋੜ ਲੈ ਆਇਆ।
17 And the king of Sodom went out to meet him, after his return from the slaughter of Chedorlaomer and the kings that were with him, at the vale of Shaveh (the same is the King’s Vale).
੧੭ਜਦ ਉਹ ਕਦਾਰਲਾਓਮਰ ਅਤੇ ਉਹਨਾਂ ਰਾਜਿਆਂ ਨੂੰ ਜਿਹੜੇ ਉਸ ਦੇ ਨਾਲ ਸਨ ਜਿੱਤ ਕੇ ਮੁੜਿਆ, ਤਦ ਸਦੂਮ ਦਾ ਰਾਜਾ ਸ਼ਾਵੇਹ ਦੀ ਘਾਟੀ ਵਿੱਚ ਜੋ ਬਾਦਸ਼ਾਹੀ ਘਾਟੀ ਵੀ ਅਖਵਾਉਂਦੀ ਹੈ, ਉਸ ਨੂੰ ਮਿਲਣ ਲਈ ਨਿੱਕਲ ਆਇਆ।
18 And Melchizedek king of Salem brought forth bread and wine: and he was priest of God Most High.
੧੮ਤਦ ਸ਼ਾਲੇਮ ਦਾ ਰਾਜਾ ਮਲਕਿਸਿਦਕ ਰੋਟੀ ਅਤੇ ਮਧ ਲੈ ਆਇਆ, ਉਹ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਸੀ।
19 And he blessed him, and said, Blessed be Abram of God Most High, possessor of heaven and earth:
੧੯ਉਸ ਨੇ ਇਹ ਆਖ ਕੇ ਅਬਰਾਮ ਨੂੰ ਅਸੀਸ ਦਿੱਤੀ, ਅੱਤ ਮਹਾਨ ਪਰਮੇਸ਼ੁਰ ਦੀ ਵੱਲੋਂ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਅਬਰਾਮ ਮੁਬਾਰਕ ਹੋਵੇ।
20 and blessed be God Most High, which hath delivered thine enemies into thy hand. And he gave him a tenth of all.
੨੦ਅਤੇ ਮੁਬਾਰਕ ਹੈ ਅੱਤ ਮਹਾਨ ਪਰਮੇਸ਼ੁਰ, ਜਿਸ ਨੇ ਤੇਰੇ ਵੈਰੀਆਂ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ। ਤਦ ਅਬਰਾਮ ਨੇ ਉਸ ਨੂੰ ਸਾਰੀਆਂ ਵਸਤਾਂ ਦਾ ਦਸਵੰਧ ਦਿੱਤਾ।
21 And the king of Sodom said unto Abram, Give me the persons, and take the goods to thyself.
੨੧ਤਦ ਸਦੂਮ ਦੇ ਰਾਜਾ ਨੇ ਅਬਰਾਮ ਨੂੰ ਆਖਿਆ, ਇਹ ਮਾਲ-ਡੰਗਰ ਤਾਂ ਮੈਨੂੰ ਦੇ, ਪਰ ਮਾਲ-ਧਨ ਆਪ ਰੱਖ ਲੈ।
22 And Abram said to the king of Sodom, I have lift up mine hand unto the LORD, God Most High, possessor of heaven and earth,
੨੨ਪਰ ਅਬਰਾਮ ਨੇ ਸਦੂਮ ਦੇ ਰਾਜਾ ਨੂੰ ਆਖਿਆ, ਮੈਂ ਯਹੋਵਾਹ ਅੱਤ ਮਹਾਨ ਪਰਮੇਸ਼ੁਰ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਉਸ ਦੇ ਅੱਗੇ ਪ੍ਰਣ ਕੀਤਾ ਹੈ
23 that I will not take a thread nor a shoelatchet nor aught that is thine, lest thou shouldest say, I have made Abram rich:
੨੩ਕਿ ਮੈਂ ਧਾਗੇ ਤੋਂ ਲੈ ਕੇ ਜੁੱਤੀ ਦੇ ਸੱਲੂ ਤੱਕ, ਤੇਰੇ ਸਾਰੇ ਮਾਲ ਵਿੱਚੋਂ ਕੁਝ ਨਹੀਂ ਲਵਾਂਗਾ, ਅਜਿਹਾ ਨਾ ਹੋਵੇ ਕਿ ਤੂੰ ਆਖੇਂ ਕਿ ਮੈਂ ਹੀ ਅਬਰਾਮ ਨੂੰ ਧਨੀ ਬਣਾ ਦਿੱਤਾ ਹੈ।
24 save only that which the young men have eaten, and the portion of the men which went with me; Aner, Eshcol, and Mamre, let them take their portion.
੨੪ਪਰ ਜੋ ਇਨ੍ਹਾਂ ਗੱਭਰੂਆਂ ਨੇ ਖਾ ਲਿਆ ਹੈ, ਅਤੇ ਉਨ੍ਹਾਂ ਦਾ ਹਿੱਸਾ ਜਿਹੜੇ ਮਨੁੱਖ ਮੇਰੇ ਨਾਲ ਗਏ ਸਨ ਅਰਥਾਤ ਆਨੇਰ, ਅਸ਼ਕੋਲ ਅਤੇ ਮਮਰੇ, ਮੈਂ ਵਾਪਿਸ ਨਹੀਂ ਕਰਾਂਗਾ, ਉਹ ਆਪਣਾ-ਆਪਣਾ ਹਿੱਸਾ ਲੈ ਲੈਣ।