< Isaiah 46 >

1 Bel boweth down, Nebo stoopeth; their idols are upon the beasts, and upon the cattle: the things that ye carried about are made a load, a burden to the weary [beast].
ਬੇਲ ਦੇਵਤਾ ਝੁੱਕ ਜਾਂਦਾ, ਨਬੋ ਦੇਵਤਾ ਕੁੱਬਾ ਹੋ ਜਾਂਦਾ ਹੈ, ਉਹਨਾਂ ਦੇ ਬੁੱਤ ਜਾਨਵਰਾਂ ਅਤੇ ਪਸ਼ੂਆਂ ਉੱਤੇ ਲੱਦੇ ਹੋਏ ਹਨ, ਜਿਹੜੀਆਂ ਮੂਰਤਾਂ ਤੁਸੀਂ ਚੁੱਕੀ ਫਿਰਦੇ ਹੋ, ਉਹ ਭਾਰ ਹਨ ਅਤੇ ਥੱਕੇ ਹੋਏ ਪਸ਼ੂਆਂ ਲਈ ਬੋਝ ਹਨ।
2 They stoop, they bow down together; they could not deliver the burden, but themselves are gone into captivity.
ਉਹ ਇਕੱਠੇ ਝੁੱਕ ਜਾਂਦੇ, ਉਹ ਕੁੱਬੇ ਹੋ ਜਾਂਦੇ, ਉਹ ਬੋਝ ਨੂੰ ਛੁਡਾ ਨਾ ਸਕੇ, ਸਗੋਂ ਆਪ ਹੀ ਗੁਲਾਮੀ ਵਿੱਚ ਚਲੇ ਗਏ।
3 Hearken unto me, O house of Jacob, and all the remnant of the house of Israel, which have been borne [by me] from the belly, which have been carried from the womb:
ਹੇ ਯਾਕੂਬ ਦੇ ਘਰਾਣੇ, ਮੇਰੀ ਸੁਣੋ, ਨਾਲੇ ਇਸਰਾਏਲ ਦੇ ਘਰਾਣੇ ਦੇ ਸਾਰੇ ਬਚੇ ਹੋਇਓ, ਤੁਸੀਂ ਜਿਨ੍ਹਾਂ ਨੂੰ ਮੈਂ ਜਨਮ ਤੋਂ ਸੰਭਾਲਿਆ ਅਤੇ ਕੁੱਖੋਂ ਹੀ ਚੁੱਕੀ ਫਿਰਦਾ ਰਿਹਾ,
4 and even to old age I am he, and even to hoar hairs will I carry [you]: I have made, and I will bear; yea, I will carry, and will deliver.
ਤੁਹਾਡੇ ਬੁਢਾਪੇ ਤੱਕ ਅਤੇ ਧੌਲਿਆਂ ਤੱਕ ਉਹ ਹੀ ਹਾਂ, ਮੈਂ ਤੈਨੂੰ ਬਣਾਇਆ ਹੈ, ਮੈਂ ਹੀ ਤੈਨੂੰ ਚੁੱਕਾਂਗਾ, ਮੈਂ ਉਠਾਵਾਂਗਾ ਅਤੇ ਮੈਂ ਛੁਡਾਵਾਂਗਾ।
5 To whom will ye liken me, and make me equal, and compare me, that we may be like?
ਤੁਸੀਂ ਮੈਨੂੰ ਕਿਸ ਦੇ ਵਰਗਾ ਬਣਾਓਗੇ, ਕਿਸ ਦੇ ਤੁੱਲ ਮੈਨੂੰ ਠਹਿਰਾਓਗੇ, ਅਤੇ ਕਿਸ ਦੇ ਨਾਲ ਮੇਰੀ ਮਿਸਾਲ ਦਿਓਗੇ, ਤਾਂ ਜੋ ਅਸੀਂ ਇੱਕੋ ਵਰਗੇ ਹੋਈਏ?
6 Such as lavish gold out of the bag, and weigh silver in the balance, they hire a goldsmith, and he maketh it a god; they fall down, yea, they worship.
ਜਿਹੜੇ ਥੈਲੀ ਵਿੱਚੋਂ ਸੋਨਾ ਉਲੱਦਦੇ ਹਨ, ਅਤੇ ਚਾਂਦੀ ਤੱਕੜੀ ਵਿੱਚ ਤੋਲਦੇ ਹਨ, ਉਹ ਸੁਨਿਆਰ ਨੂੰ ਭਾੜੇ ਉੱਤੇ ਲਾਉਂਦੇ, ਅਤੇ ਉਹ ਉਸ ਤੋਂ ਦੇਵਤਾ ਬਣਾਉਂਦਾ ਹੈ, ਫੇਰ ਉਹ ਉਸ ਅੱਗੇ ਮੱਥਾ ਟੇਕਦੇ ਸਗੋਂ ਮੱਥਾ ਰਗੜਦੇ ਹਨ!
7 They bear him upon the shoulder, they carry him, and set him in his place, and he standeth; from his place shall he not remove: yea, one shall cry unto him, yet can he not answer, nor save him out of his trouble.
ਉਹ ਉਸ ਨੂੰ ਮੋਢੇ ਉੱਤੇ ਚੁੱਕ ਲੈਂਦੇ ਹਨ, ਉਹ ਉਸ ਨੂੰ ਉਠਾ ਕੇ ਉਸ ਦੇ ਥਾਂ ਤੇ ਰੱਖਦੇ ਹਨ, ਉਹ ਉੱਥੇ ਹੀ ਖੜ੍ਹਾ ਰਹਿੰਦਾ ਹੈ ਅਤੇ ਆਪਣੇ ਥਾਂ ਤੋਂ ਨਹੀਂ ਹਿੱਲਦਾ। ਜੇ ਕੋਈ ਉਸ ਨੂੰ ਪੁਕਾਰੇ ਉਹ ਉੱਤਰ ਨਹੀਂ ਦਿੰਦਾ, ਨਾ ਹੀ ਉਹ ਉਨ੍ਹਾਂ ਨੂੰ ਉਨ੍ਹਾਂ ਦੀਆਂ ਬਿਪਤਾਵਾਂ ਤੋਂ ਬਚਾਉਂਦਾ ਹੈ।
8 Remember this, and shew yourselves men: bring it again to mind, O ye transgressors.
ਹੇ ਅਪਰਾਧੀਓ, ਇਹ ਗੱਲ ਨੂੰ ਯਾਦ ਰੱਖੋ ਅਤੇ ਧਿਆਨ ਦਿਓ, ਫੇਰ ਦਿਲ ਤੇ ਲਾਓ!
9 Remember the former things of old: for I am God, and there is none else; [I am] God, and there is none like me;
ਪੁਰਾਣੇ ਸਮੇਂ ਦੀਆਂ ਗੱਲਾਂ ਨੂੰ ਯਾਦ ਰੱਖੋ ਜੋ ਆਦ ਤੋਂ ਹਨ, ਕਿਉਂ ਜੋ ਮੈਂ ਪਰਮੇਸ਼ੁਰ ਹਾਂ ਅਤੇ ਹੋਰ ਕੋਈ ਨਹੀਂ, ਮੈਂ ਹੀ ਪਰਮੇਸ਼ੁਰ ਹਾਂ ਅਤੇ ਮੇਰੇ ਵਰਗਾ ਕੋਈ ਨਹੀਂ।
10 declaring the end from the beginning, and from ancient times things that are not [yet] done; saying, My counsel shall stand, and I will do all my pleasure:
੧੦ਮੈਂ ਆਦ ਤੋਂ ਅੰਤ ਨੂੰ ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ।
11 calling a ravenous bird from the east, the man of my counsel from a far country; yea, I have spoken, I will also bring it to pass; I have purposed, I will also do it.
੧੧ਮੈਂ ਸ਼ਿਕਾਰੀ ਪੰਛੀ ਨੂੰ ਪੂਰਬੋਂ ਅਰਥਾਤ ਆਪਣੇ ਉਦੇਸ਼ ਨੂੰ ਪੂਰਾ ਕਰਨ ਲਈ ਇੱਕ ਮਨੁੱਖ ਨੂੰ ਦੂਰ ਦੇਸ ਤੋਂ ਸੱਦਦਾ ਹਾਂ। ਹਾਂ, ਮੈਂ ਬੋਲਿਆ ਹੈ, ਸੋ ਮੈਂ ਨਿਭਾਵਾਂਗਾ, ਮੈਂ ਠਾਣਿਆ ਸੋ ਮੈਂ ਪੂਰਾ ਕਰਾਂਗਾ।
12 Hearken unto me, ye stouthearted, that are far from righteousness:
੧੨ਹੇ ਹਠੀਲੇ ਦਿਲ ਵਾਲਿਓ, ਮੇਰੀ ਸੁਣੋ! ਤੁਸੀਂ ਜੋ ਧਰਮ ਤੋਂ ਦੂਰ ਹੋ, -
13 I bring near my righteousness, it shall not be far off, and my salvation shall not tarry; and I will place salvation in Zion for Israel my glory,
੧੩ਮੈਂ ਆਪਣੇ ਧਰਮ ਨੂੰ ਨੇੜੇ ਲਿਆਉਂਦਾ ਹਾਂ, ਉਹ ਦੂਰ ਨਹੀਂ ਰਹੇਗਾ, ਮੇਰਾ ਬਚਾਓ ਢਿੱਲ ਨਹੀਂ ਲਾਵੇਗਾ, ਮੈਂ ਸੀਯੋਨ ਵਿੱਚ ਬਚਾਓ, ਅਤੇ ਇਸਰਾਏਲ ਲਈ ਆਪਣਾ ਤੇਜ ਬਖ਼ਸ਼ਾਂਗਾ।

< Isaiah 46 >