< Job 4 >
1 Then answered Eliphaz the Temanite, and said,
੧ਤਦ ਅਲੀਫਾਜ਼ ਤੇਮਾਨੀ ਨੇ ਉੱਤਰ ਦੇ ਕੇ ਆਖਿਆ,
2 If one assay to commune with thee, wilt thou be grieved? but who can withhold himself from speaking?
੨“ਜੇ ਕੋਈ ਤੇਰੇ ਨਾਲ ਗੱਲ ਕਰਨ ਦੀ ਦਲੇਰੀ ਕਰੇ, ਤਾਂ ਕੀ ਤੂੰ ਬੁਰਾ ਮੰਨੇਗਾ? ਪਰ ਬੋਲਣ ਤੋਂ ਕੌਣ ਆਪਣੇ ਆਪ ਨੂੰ ਰੋਕ ਸਕਦਾ ਹੈ?
3 Behold, thou hast instructed many, and thou hast strengthened the weak hands.
੩ਵੇਖ, ਤੂੰ ਬਹੁਤਿਆਂ ਨੂੰ ਸਿਖਾਇਆ, ਅਤੇ ਢਿੱਲੇ ਹੱਥਾਂ ਨੂੰ ਤੂੰ ਤਕੜਾ ਕੀਤਾ।
4 Thy words have upholden him that was falling, and thou hast confirmed the feeble knees.
੪ਤੇਰੀਆਂ ਗੱਲਾਂ ਨੇ ਡਗਮਗਾਉਂਦੇ ਨੂੰ ਥੰਮਿਆ, ਅਤੇ ਤੂੰ ਕੰਬਦੇ ਗੋਡਿਆਂ ਨੂੰ ਮਜ਼ਬੂਤ ਕੀਤਾ,
5 But now it is come unto thee, and thou faintest; it toucheth thee, and thou art troubled.
੫ਪਰ ਹੁਣ ਬਿਪਤਾ ਤੇਰੇ ਉੱਤੇ ਆ ਪਈ ਅਤੇ ਤੂੰ ਨਿਰਾਸ਼ ਹੋ ਗਿਆ ਹੈਂ, ਉਹ ਨੇ ਤੈਨੂੰ ਛੂਹਿਆ ਅਤੇ ਤੂੰ ਘਬਰਾ ਉੱਠਿਆ।
6 Is not thy fear [of God] thy confidence, [and] thy hope the integrity of thy ways?
੬ਭਲਾ, ਪਰਮੇਸ਼ੁਰ ਦਾ ਡਰ ਤੇਰਾ ਆਸਰਾ ਨਹੀਂ ਹੈ? ਅਤੇ ਤੇਰੇ ਰਾਹਾਂ ਦੀ ਖਰਿਆਈ ਤੇਰੀ ਆਸ ਨਹੀਂ?
7 Remember, I pray thee, who [ever] perished, being innocent? or where were the upright cut off?
੭“ਇਸ ਉੱਤੇ ਵਿਚਾਰ ਕਰ, ਕੀ ਕੋਈ ਨਿਰਦੋਸ਼ ਕਦੇ ਨਾਸ ਹੋਇਆ ਹੈ, ਜਾਂ ਨੇਕ ਜਨ ਕਦੇ ਮਿਟਾਏ ਗਏ?
8 According as I have seen, they that plow iniquity, and sow trouble, reap the same.
੮ਮੇਰੇ ਵੇਖਣ ਵਿੱਚ ਤਾਂ ਜੋ ਪਾਪ ਅਤੇ ਦੁੱਖ ਦਾ ਬੀਜ ਬੀਜਦੇ ਹਨ, ਉਹੋ ਉਸ ਨੂੰ ਵੱਢਦੇ ਹਨ।
9 By the breath of God they perish, and by the blast of his anger are they consumed.
੯ਪਰਮੇਸ਼ੁਰ ਦੇ ਸਾਹ ਨਾਲ ਉਹ ਨਾਸ ਹੋ ਜਾਂਦੇ, ਅਤੇ ਉਹ ਦੇ ਕ੍ਰੋਧ ਦੇ ਬੁੱਲੇ ਨਾਲ ਉਹ ਮੁੱਕ ਜਾਂਦੇ ਹਨ।
10 The roaring of the lion, and the voice of the fierce lion, and the teeth of the young lions, are broken.
੧੦ਬੱਬਰ ਸ਼ੇਰ ਦਾ ਗੱਜਣਾ ਅਤੇ ਘਾਤਕ ਸ਼ੇਰ ਦਾ ਦਹਾੜਨਾ ਬੰਦ ਹੋ ਜਾਂਦਾ ਹੈ, ਅਤੇ ਜੁਆਨ ਸ਼ੇਰਾਂ ਦੇ ਦੰਦ ਭੰਨੇ ਜਾਂਦੇ ਹਨ।
11 The old lion perisheth for lack of prey, and the whelps of the lioness are scattered abroad.
੧੧ਬੁੱਢਾ ਸ਼ੇਰ ਸ਼ਿਕਾਰ ਦੀ ਥੁੜ ਕਾਰਨ ਨਾਸ ਹੋ ਜਾਂਦਾ ਹੈ, ਅਤੇ ਸ਼ੇਰਨੀ ਦੇ ਬੱਚੇ ਖਿੰਡ-ਪੁੰਡ ਜਾਂਦੇ ਹਨ।
12 Now a thing was secretly brought to me, and mine ear received a whisper thereof.
੧੨“ਇੱਕ ਗੱਲ ਚੋਰੀ-ਛੁੱਪੇ ਮੇਰੇ ਕੋਲ ਪਹੁੰਚਾਈ ਗਈ, ਅਤੇ ਉਹ ਦੀ ਭਣਕ ਮੇਰੇ ਕੰਨਾਂ ਵਿੱਚ ਆਈ,
13 In thoughts from the visions of the night, when deep sleep falleth on men,
੧੩ਰਾਤ ਦੇ ਸੁਫਨਿਆਂ ਦੀਆਂ ਚਿੰਤਾਵਾਂ ਵਿੱਚ, ਜਦ ਭਾਰੀ ਨੀਂਦ ਮਨੁੱਖਾਂ ਉੱਤੇ ਪੈਂਦੀ ਹੈ,
14 Fear came upon me, and trembling, which made all my bones to shake.
੧੪ਡਰ ਅਤੇ ਕਾਂਬਾ ਮੇਰੇ ਉੱਤੇ ਆ ਪਏ, ਜਿਨ੍ਹਾਂ ਨੇ ਮੇਰੀਆਂ ਸਾਰੀਆਂ ਹੱਡੀਆਂ ਨੂੰ ਹਿਲਾ ਦਿੱਤਾ!
15 Then a spirit passed before my face; the hair of my flesh stood up.
੧੫ਇੱਕ ਰੂਹ ਮੇਰੇ ਮੂੰਹ ਅੱਗੋਂ ਦੀ ਲੰਘੀ, ਮੇਰੇ ਸਰੀਰ ਦੀ ਲੂਈਂ ਖੜ੍ਹੀ ਹੋ ਗਈ!
16 It stood still, but I could not discern the appearance thereof; a form was before mine eyes: [there was] silence, and I heard a voice, [saying],
੧੬ਉਹ ਖੜ੍ਹੀ ਹੋ ਗਈ ਪਰ ਮੈਂ ਉਹ ਦੀ ਸ਼ਕਲ ਪਛਾਣ ਨਾ ਸਕਿਆ, ਕੋਈ ਰੂਪ ਮੇਰੀਆਂ ਅੱਖਾਂ ਦੇ ਅੱਗੇ ਸੀ, ਪਹਿਲਾਂ ਖ਼ਾਮੋਸ਼ੀ ਰਹੀ, ਫੇਰ ਮੈਂ ਇੱਕ ਅਵਾਜ਼ ਸੁਣੀ।
17 Shall mortal man be more just than God? shall a man be more pure than his Maker?
੧੭ਕੀ ਨਾਸਵਾਨ ਮਨੁੱਖ ਪਰਮੇਸ਼ੁਰ ਨਾਲੋਂ ਜ਼ਿਆਦਾ ਧਰਮੀ ਹੈ, ਜਾਂ ਕੀ ਇੱਕ ਮਨੁੱਖ ਆਪਣੇ ਸਿਰਜਣਹਾਰ ਨਾਲੋਂ ਜ਼ਿਆਦਾ ਪਵਿੱਤਰ ਹੈ?
18 Behold, he putteth no trust in his servants; and his angels he chargeth with folly:
੧੮ਵੇਖ, ਉਹ ਆਪਣੇ ਸੇਵਕਾਂ ਉੱਤੇ ਭਰੋਸਾ ਨਹੀਂ ਰੱਖਦਾ ਅਤੇ ਆਪਣੇ ਦੂਤਾਂ ਨੂੰ ਦੋਸ਼ੀ ਠਹਿਰਾਉਂਦਾ ਹੈ,
19 How much more them that dwell in houses of clay, whose foundation is in the dust, which are crushed before the moth!
੧੯ਤਾਂ ਫਿਰ ਉਹ ਕੀ ਹਨ ਜਿਹੜੇ ਕੱਚੇ ਘਰਾਂ ਵਿੱਚ ਵੱਸਦੇ ਹਨ, ਜਿਨ੍ਹਾਂ ਦੀਆਂ ਨੀਂਹਾਂ ਮਿੱਟੀ ਵਿੱਚ ਹਨ, ਜਿਹੜੇ ਪਤੰਗੇ ਦੀ ਤਰ੍ਹਾਂ ਪੀਹੇ ਜਾਂਦੇ ਹਨ।
20 Betwixt morning and evening they are destroyed: they perish for ever without any regarding it.
੨੦ਸਵੇਰ ਤੋਂ ਸ਼ਾਮ ਤੱਕ ਉਹ ਟੁੱਕੜੇ-ਟੁੱਕੜੇ ਹੋ ਜਾਂਦੇ ਹਨ, ਕੋਈ ਉਨ੍ਹਾਂ ਦਾ ਵਿਚਾਰ ਵੀ ਨਹੀਂ ਕਰਦਾ ਅਤੇ ਉਹ ਸਦਾ ਲਈ ਨਾਸ ਹੋ ਜਾਂਦੇ ਹਨ।
21 Is not their tent-cord plucked up within them? they die, and that without wisdom.
੨੧ਕੀ ਉਨ੍ਹਾਂ ਦੇ ਤੰਬੂ ਦਾ ਕਿੱਲਾ ਉਨ੍ਹਾਂ ਦੇ ਵਿੱਚ ਪੁੱਟਿਆ ਨਹੀਂ ਜਾਂਦਾ? ਉਹ ਬੁੱਧ ਤੋਂ ਬਿਨ੍ਹਾਂ ਹੀ ਮਰ ਜਾਂਦੇ ਹਨ।”