< 1 Samuel 26 >
1 And the Ziphites came unto Saul in Gibeah, saying, —Is not David hiding himself in the hill of Hachilah, overlooking Jeshimon?
੧ਜ਼ੀਫੀ ਲੋਕ ਗਿਬਆਹ ਨੂੰ ਸ਼ਾਊਲ ਕੋਲ ਆਣ ਕੇ ਬੋਲੇ, ਕੀ, ਦਾਊਦ ਹਕੀਲਾਹ ਦੇ ਪਰਬਤ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਲੁਕਿਆ ਨਹੀਂ ਰਹਿੰਦਾ?
2 Then Saul arose, and went down into the wilderness of Ziph, and, with him, three thousand chosen men of Israel, —to seek David in the wilderness of Ziph.
੨ਸੋ ਸ਼ਾਊਲ ਉੱਠਿਆ ਅਤੇ ਤਿੰਨ ਹਜ਼ਾਰ ਚੁਣਵੇਂ ਇਸਰਾਏਲੀ ਜੁਆਨ ਆਪਣੇ ਨਾਲ ਲੈ ਕੇ ਜ਼ੀਫ ਦੀ ਉਜਾੜ ਵਿੱਚ ਦਾਊਦ ਨੂੰ ਭਾਲਣ ਉਤਰਿਆ।
3 And Saul encamped in the hill of Hachilah, which overlooketh Jeshimon, by the way, —but, David, was staying in the wilderness, so he saw that Saul was coming after him into the wilderness.
੩ਸ਼ਾਊਲ ਨੇ ਹਕੀਲਾਹ ਦੇ ਪਰਬਤ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਰਾਹ ਉੱਤੇ ਡੇਰੇ ਲਾਏ ਪਰ ਦਾਊਦ ਉਜਾੜ ਦੇ ਵਿੱਚ ਠਹਿਰਿਆ ਸੋ ਉਸ ਨੇ ਵੇਖਿਆ ਜੋ ਸ਼ਾਊਲ ਮੇਰੇ ਮਗਰੇ ਮਗਰ ਉਜਾੜ ਵਿੱਚ ਤੁਰਿਆ ਆਉਂਦਾ ਹੈ।
4 David therefore sent runners, —and took knowledge that Saul had come, for a certainty.
੪ਤਾਂ ਦਾਊਦ ਨੇ ਭੇਤੀਆਂ ਨੂੰ ਭੇਜਿਆ ਅਤੇ ਜਾਣਿਆ ਜੋ ਸ਼ਾਊਲ ਸੱਚ-ਮੁੱਚ ਆਇਆ ਹੈ।
5 So then David arose, and came to the place where Saul had encamped, and David saw the place where Saul was lying, with Abner, son of Ner, prince of his host, —and, Saul, was lying within the circular trench, with, the people, encamped round about him.
੫ਤਦ ਦਾਊਦ ਉੱਠ ਕੇ ਸ਼ਾਊਲ ਦੇ ਡੇਰਿਆਂ ਕੋਲ ਆਇਆ, ਦਾਊਦ ਨੇ ਉਸ ਥਾਂ ਨੂੰ ਜਿੱਥੇ ਸ਼ਾਊਲ ਲੰਮਾ ਪਿਆ ਹੋਇਆ ਸੀ ਅਤੇ ਨੇਰ ਦਾ ਪੁੱਤਰ ਅਬਨੇਰ ਵੀ ਜੋ ਉਹ ਦਾ ਸੈਨਾਪਤੀ ਸੀ ਵੇਖਿਆ ਅਤੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਲੋਕਾਂ ਨੇ ਉਹ ਦੇ ਆਲੇ-ਦੁਆਲੇ ਡੇਰੇ ਲਾਏ ਹੋਏ ਸਨ।
6 And David responded, and said unto Ahimelech the Hittite, and unto Abishai son of Zeruiah, brother of Joab, saying, Who will go down with me unto Saul, within the camp? And Abishai said, I, will go down with thee.
੬ਤਦ ਦਾਊਦ ਨੇ ਹਿੱਤੀ ਅਹੀਮਲਕ ਅਤੇ ਸਰੂਯਾਹ ਦੇ ਪੁੱਤਰ ਅਬੀਸ਼ਈ ਨੂੰ ਜੋ ਯੋਆਬ ਦਾ ਭਰਾ ਸੀ ਆਖਿਆ, ਸ਼ਾਊਲ ਦੇ ਡੇਰਿਆਂ ਵੱਲ ਮੇਰੇ ਨਾਲ ਕੌਣ ਉਤਰੇਗਾ? ਅਬੀਸ਼ਈ ਬੋਲਿਆ, ਤੁਹਾਡੇ ਨਾਲ ਮੈਂ ਉਤਰਾਂਗਾ।
7 So David came, with Abishai, unto the people by night, and lo! Saul lying asleep, within the trench, and his spear stuck in the ground, at his head, —and Abner and the people lying round about him.
੭ਸੋ ਦਾਊਦ ਅਤੇ ਅਬੀਸ਼ਈ ਰਾਤ ਨੂੰ ਉਨ੍ਹਾਂ ਲੋਕਾਂ ਵਿੱਚ ਜਾ ਪਏ ਅਤੇ ਵੇਖੋ, ਉਸ ਵੇਲੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਉਹ ਦੀ ਬਰਛੀ ਉਹ ਦੀ ਸਿਰਹਾਣੇ ਧਰਤੀ ਵਿੱਚ ਗੱਡੀ ਹੋਈ ਸੀ ਅਤੇ ਅਬਨੇਰ ਅਤੇ ਸਿਪਾਹੀ ਉਹ ਦੇ ਉਦਾਲੇ ਪਏ ਹੋਏ ਸਨ।
8 Then said Abishai unto David, God hath surrendered, to-day, thine enemy, into thy hand: Now, therefore, let me smite him, I pray thee, with the spear to the earth, at one stroke, I, will not do it twice.
੮ਤਦ ਅਬੀਸ਼ਈ ਨੇ ਦਾਊਦ ਨੂੰ ਆਖਿਆ, ਪਰਮੇਸ਼ੁਰ ਨੇ ਅੱਜ ਤੁਹਾਡੇ ਵੈਰੀ ਨੂੰ ਤੁਹਾਡੇ ਹੱਥ ਕਰ ਦਿੱਤਾ। ਜੇ ਹੁਣ ਆਗਿਆ ਕਰੋ ਤਾਂ ਮੈਂ ਉਹ ਨੂੰ ਬਰਛੀ ਦਾ ਇੱਕੋ ਵਾਰ ਮਾਰ ਕੇ ਧਰਤੀ ਨਾਲ ਵਿੰਨ੍ਹਾਂ ਅਤੇ ਮੈਂ ਉਹ ਨੂੰ ਦੂਜੀ ਵਾਰ ਨਾ ਮਾਰਾਂਗਾ!
9 But David said unto Abishai, Do not destroy him, —for who that hath thrust forth his hand against the Anointed of Yahweh, shall be guiltless?
੯ਪਰ ਦਾਊਦ ਨੇ ਅਬੀਸ਼ਈ ਨੂੰ ਆਖਿਆ, ਉਹ ਨੂੰ ਨਾ ਮਾਰ ਕਿਉਂ ਜੋ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਕਿਹੜਾ ਹੈ ਜੋ ਹੱਥ ਚੁੱਕੇ ਅਤੇ ਬੇਦੋਸ਼ਾ ਠਹਿਰੇ?
10 And David said—By the life of Yahweh, surely, Yahweh himself, must smite him, —or, his day, must come that he die, or, into battle, must he go down, and be swept away.
੧੦ਦਾਊਦ ਨੇ ਇਹ ਵੀ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ, ਜਾਂ ਤਾਂ ਉਹ ਨੂੰ ਯਹੋਵਾਹ ਆਪ ਮਾਰੇਗਾ ਉਹ ਦੇ ਮਰਨ ਦਾ ਦਿਨ ਆਵੇਗਾ ਜਾਂ ਉਹ ਲੜਾਈ ਵਿੱਚ ਜਾ ਕੇ ਮਾਰਿਆ ਜਾਵੇਗਾ।
11 Far be it from me, of Yahweh, that I should thrust forth my hand against the anointed of Yahweh! Now, therefore, take, I pray thee, the spear that is at his head, and the cruse of water, and let us go our way.
੧੧ਪਰ ਯਹੋਵਾਹ ਨਾ ਕਰੇ ਜੋ ਮੈਂ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਹੱਥ ਚਲਾਵਾਂ ਪਰ ਤੂੰ ਉਸ ਦੇ ਸਿਰਹਾਣੇ ਇਹ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਚੁੱਕ ਲੈ ਅਤੇ ਅਸੀਂ ਤੁਰ ਪਈਏ।
12 So David took the spear, and the cruse of water, from near the head of Saul, and they went their way, —and no man saw, and no man knew, and no man awoke, for all of them were sleeping, for, a deep sleep from Yahweh, had fallen upon them.
੧੨ਸੋ ਦਾਊਦ ਨੇ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਸ਼ਾਊਲ ਦੇ ਸਿਰਹਾਣੇ ਤੋਂ ਲੈ ਲਿਆ ਅਤੇ ਉਹ ਤੁਰ ਗਏ ਅਤੇ ਕਿਸੇ ਮਨੁੱਖ ਨੇ ਵੀ ਇਹ ਨਾ ਵੇਖਿਆ ਅਤੇ ਨਾ ਹੀ ਜਾਣਿਆ ਅਤੇ ਕੋਈ ਨਾ ਜਾਗਿਆ ਕਿਉਂ ਜੋ ਉਹ ਸਭ ਸੁੱਤੇ ਪਏ ਸਨ ਇਸ ਕਰਕੇ ਜੋ ਯਹੋਵਾਹ ਵੱਲੋਂ ਉਨ੍ਹਾਂ ਉੱਤੇ ਘੂਕ ਨੀਂਦ ਆਈ ਹੋਈ ਸੀ।
13 Then David crossed over to the other side, and took his stand on the top of the mountain, afar off, —a great space, being between them.
੧੩ਫੇਰ ਦਾਊਦ ਪਰਲੇ ਪਾਸੇ ਲੰਘ ਕੇ ਦੂਰ ਇੱਕ ਪਰਬਤ ਦੀ ਟੀਸੀ ਉੱਤੇ ਜਾ ਖੜ੍ਹਾ ਹੋਇਆ ਅਤੇ ਉਨ੍ਹਾਂ ਦੇ ਵਿੱਚਕਾਰ ਵੱਡੀ ਵਿੱਥ ਸੀ
14 And David cried aloud unto the people, and unto Abner son of Ner, saying, Wilt thou not answer, Abner? Then answered Abner, and said, Who art thou, that hast cried aloud unto the king?
੧੪ਦਾਊਦ ਨੇ ਲੋਕਾਂ ਵੱਲ ਅਤੇ ਨੇਰ ਦੇ ਪੁੱਤਰ ਅਬਨੇਰ ਵੱਲ ਹਾਕਾਂ ਮਾਰ ਕੇ ਆਖਿਆ, ਹੇ ਅਬੀਨੇਰ ਉੱਤਰ ਨਹੀਂ ਦਿੰਦਾ? ਤਦ ਅਬਨੇਰ ਨੇ ਉੱਤਰ ਦੇ ਕੇ ਆਖਿਆ, ਤੂੰ ਕੌਣ ਹੈਂ ਜੋ ਰਾਜਾ ਨੂੰ ਹਾਕਾਂ ਮਾਰਦਾ ਹੈਂ?
15 And David said unto Abner—Art not thou, a man? Who indeed is like thee, in Israel? Wherefore, then, hast thou not kept watch over thy lord, the king? For one of the people hath entered, to destroy the king—thy lord.
੧੫ਤਦ ਦਾਊਦ ਨੇ ਅਬਨੇਰ ਨੂੰ ਆਖਿਆ, ਭਲਾ, ਤੂੰ ਵੱਡਾ ਸੂਰਮਾ ਨਹੀਂ ਅਤੇ ਇਸਰਾਏਲ ਵਿੱਚ ਤੇਰੇ ਸਮਾਨ ਕੌਣ ਹੈ? ਫੇਰ ਕੀ ਹੋਇਆ ਜੋ ਤੂੰ ਆਪਣੇ ਸੁਆਮੀ ਰਾਜਾ ਦੀ ਰਾਖੀ ਨਹੀਂ ਕੀਤੀ? ਕਿਉਂ ਜੋ ਲੋਕਾਂ ਵਿੱਚੋਂ ਇੱਕ ਜਣਾ ਤੇਰੇ ਮਾਲਕ ਰਾਜਾ ਦੇ ਮਾਰਨ ਨੂੰ ਵੜ ਗਿਆ ਸੀ
16 Not good, is this thing which thou hast done, by the life of Yahweh, verily, worthy of death, ye are, in that ye have not kept watch over your lord, over, the Anointed of Yahweh. Now, therefore, see where the spear of the king is, and the cruse of water, that was at his head?
੧੬ਸੋ ਇਹ ਕੰਮ ਤਾਂ ਤੂੰ ਕੁਝ ਚੰਗਾ ਨਹੀਂ ਕੀਤਾ। ਜਿਉਂਦੇ ਯਹੋਵਾਹ ਦੀ ਸਹੁੰ, ਤੁਸੀਂ ਵੱਢੇ ਜਾਣ ਦੇ ਯੋਗ ਹੋ ਕਿਉਂ ਜੋ ਤੁਸੀਂ ਆਪਣੇ ਮਾਲਕ ਦੀ ਜੋ ਯਹੋਵਾਹ ਦਾ ਅਭਿਸ਼ੇਕ ਹੋਇਆ ਹੈ ਰਾਖੀ ਨਹੀਂ ਕੀਤੀ ਅਤੇ ਹੁਣ ਵੇਖੋ, ਰਾਜਾ ਦੀ ਬਰਛੀ ਅਤੇ ਪਾਣੀ ਦੀ ਗੜਵੀ ਜੋ ਉਹ ਦੇ ਸਿਰਹਾਣੇ ਕੋਲ ਸੀ ਕਿੱਥੇ ਹੈ?
17 And Saul knew the voice of David, and said—Thy voice, is this, my son David? And David said, My voice, my lord O king!
੧੭ਤਦ ਸ਼ਾਊਲ ਨੇ ਦਾਊਦ ਦੀ ਅਵਾਜ਼ ਪਹਿਚਾਣ ਕੇ ਆਖਿਆ, ਹੇ ਮੇਰੇ ਪੁੱਤਰ ਦਾਊਦ, ਇਹ ਤੇਰੀ ਅਵਾਜ਼ ਹੈ? ਦਾਊਦ ਬੋਲਿਆ ਜੀ, ਮੇਰੇ ਮਹਾਰਾਜ ਅਤੇ ਰਾਜਾ, ਇਹ ਮੇਰੀ ਹੀ ਅਵਾਜ਼ ਹੈ
18 And he said, Wherefore is it, that my lord is in pursuit of his servant? For what have I done? or what is in my hand that is wrong?
੧੮ਤਾਂ ਉਸ ਨੇ ਆਖਿਆ, ਮੇਰਾ ਮਹਾਰਾਜ ਆਪਣੇ ਸੇਵਕ ਦੇ ਪਿਛੇ ਇਸ ਤਰ੍ਹਾਂ ਕਾਹਨੂੰ ਲੱਗਾ ਹੋਇਆ ਹੈ? ਮੈਂ ਕੀ ਕੀਤਾ ਹੈ ਅਤੇ ਮੇਰੇ ਹੱਥ ਵਿੱਚ ਕੀ ਖੋਟ ਹੈ?
19 Now, therefore, I pray thee, let my lord the king hear the words of his servant, —If, Yahweh, have goaded thee on against me, let him accept the sweet smell of a gift, but, if the sons of men, accursed, they are before Yahweh, for they have driven me out, to-day, from joining myself with the inheritance of Yahweh, saying—Go, serve other gods!
੧੯ਸੋ ਹੁਣ ਹੇ ਮਹਾਰਾਜ ਰਾਜਾ, ਆਪਣੇ ਸੇਵਕ ਦੀ ਸੁਣ। ਜੇ ਕਦੀ ਯਹੋਵਾਹ ਨੇ ਮੇਰੇ ਵਿਰੁੱਧ ਤੈਨੂੰ ਉਕਸਾਇਆ ਹੋਵੇ ਤਾਂ ਉਹ ਭੇਟ ਮੰਨ ਲਵੇ ਅਤੇ ਜੇ ਕਦੀ ਮਨੁੱਖਾਂ ਨੇ ਅਜਿਹਾ ਕੀਤਾ ਹੋਵੇ ਤਾਂ ਯਹੋਵਾਹ ਦੇ ਅੱਗੋਂ ਉਨ੍ਹਾਂ ਉੱਤੇ ਸਰਾਪ ਹੋਵੇ ਕਿਉਂ ਜੋ ਅੱਜ ਉਨ੍ਹਾਂ ਨੇ ਯਹੋਵਾਹ ਦੀ ਦਿੱਤੀ ਹੋਈ ਮਿਲਖ਼ ਵਿੱਚ ਰਹਿਣ ਤੋਂ ਮੈਨੂੰ ਧੱਕ ਦਿੱਤਾ ਅਤੇ ਮੈਨੂੰ ਆਖਦੇ ਹਨ, ਜਾ, ਹੋਰਨਾਂ ਦੇਵਤਿਆਂ ਦੀ ਪੂਜਾ ਕਰ
20 Now, therefore, let not my blood fall to the earth, away from the presence of Yahweh, —for the king of Israel hath come out to hunt for a single flea, as when one pursueth a partridge among the mountains.
੨੦ਸੋ ਹੁਣ ਯਹੋਵਾਹ ਦੇ ਸਾਹਮਣੇ ਮੇਰਾ ਲਹੂ ਧਰਤੀ ਉੱਤੇ ਨਾ ਵਹੇ ਕਿਉਂ ਜੋ ਇਸਰਾਏਲ ਦਾ ਰਾਜਾ ਇੱਕ ਪਿੱਸੂ ਲੱਭਣ ਨੂੰ ਨਿੱਕਲਿਆ ਹੈ ਜਿਵੇਂ ਕੋਈ ਪਹਾੜਾਂ ਉੱਤੇ ਤਿੱਤਰ ਦਾ ਸ਼ਿਕਾਰ ਖੇਡਦਾ ਹੈ।
21 Then said Saul—I have sinned, Return, my son David, for I will harm thee no more, because my life was precious in thine eyes, this day, —lo! I have acted foolishly and, greatly, erred.
੨੧ਤਦ ਸ਼ਾਊਲ ਨੇ ਆਖਿਆ, ਮੈਂ ਪਾਪ ਕੀਤਾ, ਹੇ ਮੇਰੇ ਪੁੱਤਰ ਦਾਊਦ, ਮੁੜ ਆ ਕਿਉਂ ਜੋ ਮੈਂ ਤੈਨੂੰ ਫੇਰ ਨਾ ਦੁਖਾਵਾਂਗਾ, ਅੱਜ ਜੋ ਮੇਰੀ ਜਿੰਦ ਤੇਰੀ ਨਿਗਾਹ ਵਿੱਚ ਕੀਮਤੀ ਹੋਈ। ਵੇਖ, ਮੈਂ ਮੂਰਖ ਬਣਿਆ ਅਤੇ ਵੱਡੀ ਭੁੱਲ ਕੀਤੀ!
22 And David responded, and said, Lo! the spear of the king! Let, therefore, one of the young men come over, and fetch it.
੨੨ਦਾਊਦ ਨੇ ਉੱਤਰ ਦੇ ਕੇ ਆਖਿਆ, ਵੇਖ, ਰਾਜਾ ਦੀ ਬਰਛੀ ਹੈ ਸੋ ਜੁਆਨਾਂ ਵਿੱਚੋਂ ਕੋਈ ਆਣ ਕੇ ਉਹ ਨੂੰ ਲੈ ਜਾਵੇ
23 And let, Yahweh, give back to each man, his righteousness, and his faithfulness, —in that Yahweh delivered thee, to-day, into my hand, but I would not thrust forth my hand against the Anointed of Yahweh.
੨੩ਅਤੇ ਯਹੋਵਾਹ ਸਾਰੇ ਮਨੁੱਖਾਂ ਨੂੰ ਆਪੋ-ਆਪਣੀ ਨੀਤ ਅਤੇ ਭਲਮਾਣਸੀ ਦੇ ਅਨੁਸਾਰ ਫਲ ਦੇਵੇ ਕਿਉਂ ਜੋ ਯਹੋਵਾਹ ਨੇ ਤੈਨੂੰ ਅੱਜ ਮੇਰੇ ਹੱਥ ਵਿੱਚ ਸੌਂਪ ਦਿੱਤਾ ਪਰ ਮੈਂ ਨਹੀਂ ਚਾਹਿਆ ਜੋ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਹੱਥ ਚਲਾਵਾਂ
24 Lo! then, as thy life was much set by this day in mine eyes, so, let my life be much set by in the eyes of Yahweh, and let him rescue me out of all tribulation.
੨੪ਵੇਖ, ਜਿਵੇਂ ਤੇਰੀ ਜਾਨ ਮੇਰੀਆਂ ਅੱਖੀਆਂ ਵਿੱਚ ਅੱਜ ਦੁਰਲੱਭ ਦਿੱਸੀ ਹੈ ਤੇਹੀ ਹੀ ਮੇਰੀ ਜਿੰਦ ਯਹੋਵਾਹ ਦੀ ਨਿਗਾਹ ਵਿੱਚ ਕੀਮਤ ਹੋਵੇ ਅਤੇ ਉਹ ਮੈਨੂੰ ਸਾਰਿਆਂ ਦੁੱਖਾਂ ਵਿੱਚੋਂ ਛੁਟਕਾਰਾ ਦੇਵੇ
25 Then said Saul unto David—Blessed, be thou, my son David, thou shalt both, do, and shalt, prevail. And David went on his way, but, Saul, returned unto his own place.
੨੫ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਮੁਬਾਰਕ ਹੈ ਤੂੰ, ਹੇ ਮੇਰੇ ਪੁੱਤਰ ਦਾਊਦ ਤੂੰ ਵੱਡੇ-ਵੱਡੇ ਕੰਮ ਕਰੇਂਗਾ ਅਤੇ ਤੂੰ ਭਾਗਵਾਨ ਵੀ ਹੋਵੇਂਗਾ। ਸੋ ਦਾਊਦ ਆਪਣੇ ਰਾਹ ਤੁਰ ਗਿਆ ਅਤੇ ਸ਼ਾਊਲ ਆਪਣੇ ਥਾਂ ਨੂੰ ਮੁੜ ਗਿਆ।