< 1 Thessalonians 5 >
1 But, concerning the times and the seasons, brethren, —ye have, no need, that, unto you, anything be written;
੧ਪਰ ਹੇ ਭਰਾਵੋ, ਤੁਹਾਡੇ ਲਈ ਸਮਿਆਂ ਅਤੇ ਮੌਸਮਾਂ ਬਾਰੇ ਕੁਝ ਵੀ ਲਿਖਣ ਦੀ ਜ਼ਰੂਰਤ ਨਹੀਂ।
2 For, ye yourselves, perfectly well know—that, the day of the Lord, as a thief in the night, so, cometh;
੨ਕਿਉਂਕਿ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਇਸ ਤਰ੍ਹਾਂ ਆਵੇਗਾ, ਜਿਸ ਤਰ੍ਹਾਂ ਰਾਤ ਨੂੰ ਚੋਰ ਆਉਂਦਾ ਹੈ।
3 As soon as they begin to say—Peace! and safety! then, suddenly, upon them, cometh destruction, —just as the birth-throe unto her that is with child, —and in nowise shall they escape.
੩ਜਦ ਲੋਕ ਆਖਦੇ ਹੋਣਗੇ ਕਿ ਅਮਨ ਚੈਨ ਅਤੇ ਸੁੱਖ-ਸਾਂਦ ਹੈ ਤਦ ਜਿਵੇਂ ਗਰਭਵਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਨਕ ਨਾਸ ਹੋ ਜਾਵੇਗਾ ਅਤੇ ਉਹ ਕਦੀ ਨਾ ਬਚਣਗੇ।
4 But, ye, brethren, are not in darkness, that, the day, upon you, as upon thieves, should lay hold;
੪ਪਰ ਹੇ ਭਰਾਵੋ, ਤੁਸੀਂ ਹਨ੍ਹੇਰੇ ਵਿੱਚ ਨਹੀਂ ਹੋ ਜੋ ਤੁਹਾਡੇ ਉੱਤੇ ਉਹ ਦਿਨ ਚੋਰ ਵਾਗੂੰ ਆ ਪਵੇ।
5 For, all ye, are, sons of light, and sons of day, —we are not of night, nor of darkness:
੫ਕਿਉਂ ਜੋ ਤੁਸੀਂ ਸਾਰੇ ਚਾਨਣ ਅਤੇ ਦਿਨ ਦੀ ਸੰਤਾਨ ਹੋ। ਅਸੀਂ ਰਾਤ ਦੇ ਨਹੀਂ, ਨਾ ਹੀ ਹਨ੍ਹੇਰੇ ਦੇ ਹਾਂ।
6 Hence, then, let us not be sleeping, as the rest, but let us watch and be sober: —
੬ਸੋ ਇਸ ਲਈ ਅਸੀਂ ਹੋਰਨਾਂ ਵਾਂਗੂੰ ਨਾ ਸੌਂਈਏ ਸਗੋਂ ਜਾਗਦੇ ਅਤੇ ਸੁਚੇਤ ਰਹੀਏ।
7 For, they that sleep, by night, do sleep, and, they that drink, by night, do drink: —
੭ਕਿਉਂਕਿ ਜਿਹੜੇ ਸੌਂਦੇ ਹਨ ਉਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ ਉਹ ਰਾਤ ਨੂੰ ਹੀ ਹੁੰਦੇ ਹਨ।
8 But, we, being of the day, let us be sober, putting on a breastplate of faith and love, and, for helmet, the hope of salvation.
੮ਪਰ ਅਸੀਂ ਜਦੋਂ ਦਿਨ ਵਾਲੇ ਹਾਂ ਤਾਂ ਵਿਸ਼ਵਾਸ ਅਤੇ ਪਿਆਰ ਨੂੰ ਸੁਰੱਖਿਆ ਵੱਜੋਂ ਪਹਿਨਣਾ ਅਤੇ ਮੁਕਤੀ ਦੀ ਆਸ ਨੂੰ ਸਿਰ ਦੇ ਟੋਪ ਦੀ ਥਾਂ ਪਹਿਨ ਕੇ ਸੁਚੇਤ ਰਹੀਏ।
9 Because God did not appoint us unto anger, but unto acquiring salvation through our Lord Jesus [Christ]: —
੯ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਕ੍ਰੋਧ ਦੇ ਲਈ ਨਹੀਂ, ਸਗੋਂ ਇਸ ਲਈ ਠਹਿਰਾਇਆ ਕਿ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਮੁਕਤੀ ਨੂੰ ਪ੍ਰਾਪਤ ਕਰੀਏ।
10 Who died for us, in order that, whether we be watching or sleeping, together with him, we should live.
੧੦ਜਿਹੜਾ ਸਾਡੇ ਲਈ ਮਰਿਆ, ਤਾਂ ਕਿ ਅਸੀਂ ਭਾਵੇਂ ਜਾਗਦੇ ਜਾਂ ਸੁੱਤੇ ਹੋਈਏ ਉਹ ਦੇ ਨਾਲ ਹੀ ਜਿਉਂਦੇ ਹੋ ਜਾਈਏ।
11 Wherefore be consoling one another, and building up, each the other, —even as ye are also doing.
੧੧ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ।
12 Now we request you, brethren, —to know them who are toiling among you, and presiding over you, in the Lord, and admonishing you;
੧੨ਹੁਣ ਹੇ ਭਰਾਵੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਕਿ ਜਿਹੜੇ ਤੁਹਾਡੇ ਵਿੱਚ ਮਿਹਨਤ ਕਰਦੇ, ਪ੍ਰਭੂ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਸਿੱਖਿਆ ਦਿੰਦੇ ਹਨ, ਤੁਸੀਂ ਉਹਨਾਂ ਦਾ ਆਦਰ ਕਰੋ।
13 And to hold them in very high esteem, in love, their work’s sake. Be at peace among yourselves,
੧੩ਅਤੇ ਉਹਨਾਂ ਦੇ ਕੰਮ ਦੇ ਕਾਰਨ ਪਿਆਰ ਨਾਲ ਉਹਨਾਂ ਦਾ ਬਹੁਤਾ ਆਦਰ ਕਰੋ। ਆਪਸ ਵਿੱਚ ਮੇਲ-ਮਿਲਾਪ ਰੱਖੋ।
14 But we exhort you, brethren—admonish the disorderly, soothe them of little soul, help the weak, be longsuffering towards all:
੧੪ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਜੋ ਤੁਸੀਂ ਉਹਨਾਂ ਨੂੰ ਸਮਝਾਓ ਜਿਹੜੇ ਠੀਕ ਚਾਲ ਨਹੀਂ ਚਲਦੇ, ਕਮਜ਼ੋਰ ਦਿਲ ਵਾਲਿਆਂ ਨੂੰ ਹੌਂਸਲਾ ਦੇਵੋ, ਨਿਰਬਲਾਂ ਨੂੰ ਸੰਭਾਲੋ, ਅਤੇ ਸਾਰਿਆਂ ਨਾਲ ਧੀਰਜ ਕਰੋ।
15 See that none, evil for evil, unto any, do render: but, evermore, what is good, be pursuing, towards one another, and towards all:
੧੫ਵੇਖਣਾ ਕਿ ਕੋਈ ਕਿਸੇ ਨਾਲ ਬੁਰੇ ਦੇ ਬਦਲੇ ਬੁਰਾ ਨਾ ਕਰੇ ਸਗੋਂ ਇੱਕ ਦੂਜੇ ਲਈ ਅਤੇ ਸਾਰਿਆਂ ਲਈ ਸਦਾ ਭਲਿਆਈ ਦੇ ਮਗਰ ਲੱਗੇ ਰਹੋ।
18 In everything, give thanks, —for, this, is a thing willed of God, in Christ Jesus, towards you:
੧੮ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ।
19 The Spirit, do not quench,
੧੯ਆਤਮਾ ਨੂੰ ਨਾ ਬੁਝਾਓ।
20 Prophesyings, do not despise,
੨੦ਭਵਿੱਖਬਾਣੀਆਂ ਨੂੰ ਤੁੱਛ ਨਾ ਜਾਣੋ।
21 [But], all things, put to the proof—what is comely, hold ye fast:
੨੧ਸਾਰੀਆਂ ਗੱਲਾਂ ਨੂੰ ਪਰਖੋ, ਖਰੀਆਂ ਨੂੰ ਫੜ੍ਹੀ ਰੱਖੋ।
22 From every form of wickedness, abstain.
੨੨ਹਰ ਪਰਕਾਰ ਦੀ ਬਦੀ ਤੋਂ ਦੂਰ ਰਹੋ।
23 But, the God of peace himself, hallow you completely, and, entire, might your spirit, and soul, and body, —[so as to be] unblameable in the Presence of our Lord Jesus Christ, —be preserved!
੨੩ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ।
24 Faithful, is he that is calling you, —who, also will perform.
੨੪ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ।
25 Brethren! be praying for us [also].
੨੫ਹੇ ਭਰਾਵੋ, ਸਾਡੇ ਲਈ ਪ੍ਰਾਰਥਨਾ ਕਰੋ।
26 Salute all the brethren with a holy kiss.
੨੬ਤੁਸੀਂ ਪਵਿੱਤਰ ਚੁਮੰਨ ਨਾਲ ਸਾਰੇ ਭਰਾਵਾਂ ਦੀ ਸੁੱਖ-ਸਾਂਦ ਪੁੱਛੋ।
27 I adjure you, by the Lord, that the letter be read unto all the brethren!
੨੭ਮੈਂ ਤੁਹਾਨੂੰ ਪ੍ਰਭੂ ਦੀ ਸਹੁੰ ਦਿੰਦਾ ਹਾਂ ਜੋ ਇਹ ਪੱਤ੍ਰੀ ਸਾਰੇ ਭਰਾਵਾਂ ਨੂੰ ਪੜ੍ਹ ਕੇ ਸੁਣਾਉਣੀ।
28 The favour of our Lord Jesus Christ, be with you.
੨੮ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਉੱਤੇ ਹੁੰਦੀ ਰਹੇ।