< 2 Chronicles 9 >
1 And, the queen of Sheba, heard the report of Solomon, so she came to prove Solomon with abstruse questions, in Jerusalem, with a very great train, and camels bearing spices, and gold in abundance, and precious stones, —and, when she was come to Solomon, she spake with him, as to all that was near her heart.
੧ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਸੁਣੀ ਤਾਂ ਉਹ ਬੁਝਾਰਤਾਂ ਵਿੱਚ ਪਰਖਣ ਲਈ ਵੱਡੇ ਭਾਰੇ ਕਾਫ਼ਲੇ ਅਤੇ ਊਠਾਂ ਦੇ ਨਾਲ ਜਿਨ੍ਹਾਂ ਉੱਤੇ ਮਸਾਲਾ ਅਤੇ ਢੇਰ ਸਾਰਾ ਸੋਨਾ ਅਤੇ ਬਹੁਮੁੱਲੇ ਪੱਥਰ ਸਨ ਯਰੂਸ਼ਲਮ ਵਿੱਚ ਆਈ ਅਤੇ ਸੁਲੇਮਾਨ ਦੇ ਕੋਲ ਆਣ ਕੇ ਜੋ ਕੁਝ ਉਹ ਦੇ ਮਨ ਵਿੱਚ ਸੀ ਉਸ ਨਾਲ ਗੱਲ ਕੀਤੀ
2 And Solomon answered her all her questions, —and there was nothing hidden from Solomon, which he told her not.
੨ਸੁਲੇਮਾਨ ਨੇ ਉਹ ਦੇ ਸਾਰੇ ਸਵਾਲਾਂ ਦਾ ਉੱਤਰ ਉਹ ਨੂੰ ਦਿੱਤਾ ਅਤੇ ਸੁਲੇਮਾਨ ਕੋਲੋਂ ਕੋਈ ਗੱਲ ਗੁੱਝੀ ਨਾ ਸੀ ਜੋ ਉਹ ਉਸ ਨੂੰ ਨਾ ਦੱਸ ਸਕਿਆ
3 And, when the queen of Sheba had seen the wisdom of Solomon, and the house which he had built;
੩ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਸਾਰੀ ਬੁੱਧ ਅਤੇ ਉਸ ਮਹਿਲ ਨੂੰ ਜਿਹੜਾ ਉਸ ਨੇ ਬਣਾਇਆ ਸੀ ਵੇਖਿਆ,
4 and the food of his table, and the seats of his servants, and the standing of his attendants, with their apparel, and his cupbearers, and their apparel, and his ascent whereby he used to ascend the house of Yahweh, then was there in her no more spirit.
੪ਅਤੇ ਉਸ ਦੇ ਮੇਜ਼ ਦੇ ਉੱਤੇ ਦਾ ਖਾਣਾ, ਉਸ ਦੇ ਕਰਮਚਾਰੀਆਂ ਦੇ ਬੈਠਣ ਦਾ ਤਰੀਕਾ, ਉਸ ਦੇ ਸੇਵਕਾਂ ਦੀ ਆਗਿਆਕਾਰੀ, ਅਤੇ ਉਨ੍ਹਾਂ ਦਾ ਪਹਿਰਾਵਾ, ਉਸ ਦੇ ਪਿਲਾਉਣ ਵਾਲੇ ਅਤੇ ਉਨ੍ਹਾਂ ਦਾ ਪਹਿਰਾਵਾ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਵੇਖਿਆ, ਤਾਂ ਉਹ ਦੇ ਹੋਸ਼ ਉੱਡ ਗਏ
5 And she said unto the king, True was the word, which I heard in my own land, —concerning thine affairs, and concerning thy wisdom.
੫ਉਹ ਨੇ ਪਾਤਸ਼ਾਹ ਨੂੰ ਆਖਿਆ ਕਿ ਉਹ ਸੱਚੀ ਖ਼ਬਰ ਸੀ ਜੋ ਮੈਂ ਤੇਰੇ ਕੰਮਾਂ ਅਤੇ ਤੇਰੀ ਬੁੱਧੀ ਦੇ ਵਿਖੇ ਆਪਣੇ ਦੇਸ ਵਿੱਚ ਸੁਣੀ ਸੀ
6 Howbeit I believed not their words, until I had come and mine own eyes had seen, when lo! there had not been told me, the half of the fulness of thy wisdom, —thou dost exceed the report which I heard.
੬ਤਾਂ ਵੀ ਜਦ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਤਦ ਤੱਕ ਮੈਂ ਉਨ੍ਹਾਂ ਗੱਲਾਂ ਦੀ ਪਰਤੀਤ ਨਾ ਕੀਤੀ ਅਤੇ ਵੇਖ, ਜਿੰਨੀ ਤੇਰੀ ਬੁੱਧੀ ਹੈ ਉਸ ਦਾ ਅੱਧਾ ਵੀ ਮੈਨੂੰ ਨਹੀਂ ਦੱਸਿਆ ਗਿਆ। ਤੂੰ ਉਸ ਧੁੰਮ ਤੋਂ ਵੱਧ ਹੈ ਜੋ ਮੈਂ ਸੁਣੀ ਸੀ
7 How happy! are thy men, and how happy! are these thy servants, —who are standing before thee continually, and hearing thy wisdom.
੭ਧੰਨ ਹਨ ਤੇਰੇ ਮਨੁੱਖ ਅਤੇ ਧੰਨ ਹਨ ਤੇਰੇ ਇਹ ਸੇਵਕ ਜੋ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ!
8 Yahweh thy God be blessed, who hath delighted in thee, to set thee upon his throne as king unto Yahweh thy God. Because of the love of thy God unto Israel, to establish them unto times age-abiding, therefore hath he set thee over them, as king, to execute justice and righteousness.
੮ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜੋ ਤੇਰੇ ਉੱਤੇ ਦਿਆਲੂ ਹੈ ਕਿ ਤੈਨੂੰ ਆਪਣੀ ਰਾਜ ਗੱਦੀ ਉੱਤੇ ਬਿਠਾਇਆ ਹੈ ਤਾਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਵੱਲੋਂ ਪਾਤਸ਼ਾਹ ਹੋਵੇਂ ਕਿਉਂ ਜੋ ਤੇਰੇ ਪਰਮੇਸ਼ੁਰ ਨੂੰ ਇਸਰਾਏਲ ਨਾਲ ਪਿਆਰ ਸੀ ਕਿ ਉਨ੍ਹਾਂ ਨੂੰ ਸਦਾ ਲਈ ਕਾਇਮ ਰੱਖੇ ਇਸੇ ਲਈ ਉਸ ਨੇ ਤੈਨੂੰ ਉਨ੍ਹਾਂ ਦਾ ਪਾਤਸ਼ਾਹ ਬਣਾਇਆ ਤਾਂ ਜੋ ਤੂੰ ਧਰਮ ਅਤੇ ਨਿਆਂ ਕਰੇਂ
9 And she gave unto the king, a hundred and twenty talents of gold, and spices in great abundance and precious stones, —and there was none like that spice, which the queen of Sheba gave unto King Solomon.
੯ਉਹ ਨੇ ਇੱਕ ਸੌ ਵੀਹ ਬੋਰੇ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਪਾਤਸ਼ਾਹ ਨੂੰ ਦਿੱਤੇ ਅਤੇ ਜੋ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਨੂੰ ਦਿੱਤਾ ਉਹੋ ਜਿਹਾ ਫੇਰ ਕਦੀ ਨਾ ਮਿਲਿਆ
10 Moreover also, the servants of Huram, and the servants of Solomon, who brought gold from Ophir, brought sandal-wood and precious stones.
੧੦ਅਤੇ ਹੀਰਾਮ ਦੇ ਨੌਕਰ ਅਤੇ ਸੁਲੇਮਾਨ ਦੇ ਨੌਕਰ ਜੋ ਓਫੀਰ ਤੋਂ ਸੋਨਾ ਲਿਆਉਂਦੇ ਸਨ ਉਹ ਚੰਦਨ ਦੀ ਲੱਕੜੀ ਅਤੇ ਬਹੁਮੁੱਲੇ ਪੱਥਰ ਵੀ ਲਿਆਉਂਦੇ ਸਨ
11 And the king made of the sandal-wood, stairs unto the house of Yahweh, and unto the house of the king, also lyres and harps, for the singers, —and there were none seen like them before, in the land of Judah.
੧੧ਤਾਂ ਪਾਤਸ਼ਾਹ ਨੇ ਚੰਦਨ ਦੀ ਲੱਕੜੀ ਤੋਂ ਯਹੋਵਾਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ ਪੌੜੀਆਂ ਬਣਾਈਆਂ ਅਤੇ ਰਾਗੀਆਂ ਲਈ ਬਰਬਤਾਂ ਤੇ ਰਬਾਬ ਬਣਾਏ ਅਤੇ ਇਹੋ ਜਿਹੀਆਂ ਚੀਜ਼ਾਂ ਪਹਿਲਾਂ ਕਦੀ ਵੀ ਯਹੂਦਾਹ ਦੇ ਦੇਸ ਵਿੱਚ ਨਹੀਂ ਵੇਖੀਆਂ ਗਈਆਂ ਸਨ
12 And, King Solomon, gave to the queen of Sheba all her desire, whatsoever she asked, besides [a return for] that which she had brought unto the king, —so she turned, and went away to her own land, she, and her servants.
੧੨ਅਤੇ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਜੋ ਕੁਝ ਉਹ ਨੇ ਚਾਹਿਆ ਅਤੇ ਮੰਗਿਆ ਉਸ ਤੋਂ ਵੱਧ ਜੋ ਉਹ ਪਾਤਸ਼ਾਹ ਲਈ ਲਿਆਈ ਸੀ ਦਿੱਤਾ, ਸੋ ਉਹ ਆਪਣੇ ਸੇਵਕਾਂ ਸਮੇਤ ਆਪਣੇ ਦੇਸ ਨੂੰ ਮੁੜ ਗਈ।
13 Now, the weight of gold that came to Solomon in one year, was six hundred and sixty-six talents of gold;
੧੩ਜਿੰਨਾਂ ਸੋਨਾ ਸੁਲੇਮਾਨ ਦੇ ਕੋਲ ਇੱਕ ਸਾਲ ਵਿੱਚ ਆਉਂਦਾ ਸੀ ਉਸ ਦਾ ਭਾਰ ਇੱਕ ਹਜ਼ਾਰ ਮਣ ਦੇ ਲੱਗਭਗ ਸੀ
14 besides what came in from the subjugated, and what the travelling merchants were bringing in, —and, all the kings of Arabia and the pashas of the land, were bringing gold and silver, unto Solomon.
੧੪ਇਹ ਉਸ ਤੋਂ ਅੱਡ ਸੀ ਜੋ ਵਪਾਰੀ ਤੇ ਸੌਦਾਗਰ ਲਿਆਉਂਦੇ ਸਨ ਨਾਲੇ ਅਰਬ ਦੇ ਸਾਰੇ ਰਾਜੇ ਅਤੇ ਦੇਸ ਦੇ ਹਾਕਮ ਸੁਲੇਮਾਨ ਦੇ ਕੋਲ ਸੋਨਾ ਅਤੇ ਚਾਂਦੀ ਲਿਆਉਂਦੇ ਸਨ
15 And King Solomon made two hundred shields of beaten gold, —six hundred [shekels] of beaten gold, overlay one shield;
੧੫ਸੁਲੇਮਾਨ ਪਾਤਸ਼ਾਹ ਨੇ ਕੁੱਟੇ ਹੋਏ ਸੋਨੇ ਦੀਆਂ ਦੋ ਸੌ ਵੱਡੀਆਂ ਢਾਲਾਂ ਬਣਵਾਈਆਂ ਅਤੇ ਸਾਢੇ ਸੱਤ ਸੇਰ ਸੋਨਾ ਇੱਕ-ਇੱਕ ਢਾਲ਼ ਨੂੰ ਲੱਗਾ ਹੋਇਆ ਸੀ
16 also three hundred bucklers of beaten gold, three hundred [shekels] of gold, overlay one buckler, —and the king placed them in the house of the forest of Lebanon.
੧੬ਅਤੇ ਉਸ ਨੇ ਕੁੱਟੇ ਹੋਏ ਸੋਨੇ ਦੀਆਂ ਤਿੰਨ ਸੌ ਢਾਲਾਂ ਹੋਰ ਬਣਾਈਆਂ ਇੱਕ-ਇੱਕ ਢਾਲ਼ ਨੂੰ ਪੌਣੇ ਚਾਰ ਸੇਰ ਸੋਨਾ ਲੱਗਾ ਹੋਇਆ ਸੀ ਅਤੇ ਪਾਤਸ਼ਾਹ ਨੇ ਉਨ੍ਹਾਂ ਨੂੰ ਲਬਾਨੋਨੀ ਬਣ ਦੇ ਮਹਿਲ ਵਿੱਚ ਰੱਖਿਆ
17 And the king made a great throne of ivory, —and overlaid it with pure gold;
੧੭ਇਸ ਤੋਂ ਬਿਨ੍ਹਾਂ ਪਾਤਸ਼ਾਹ ਨੇ ਹਾਥੀ ਦੰਦ ਦਾ ਇੱਕ ਵੱਡਾ ਸਿੰਘਾਸਣ ਬਣਵਾਇਆ ਅਤੇ ਉਹ ਦੇ ਉੱਤੇ ਕੁੰਦਨ ਸੋਨਾ ਮੜ੍ਹਵਾਇਆ
18 and there were six steps to the throne, and a footstool in gold, unto the throne, made fast, and supports, on this side and on that, unto the seat, —and, two lions, standing by the supports;
੧੮ਅਤੇ ਉਸ ਸਿੰਘਾਸਣ ਲਈ ਛੇ ਪੌਡਿਆਂ ਦੀ ਪੌੜੀ ਅਤੇ ਸੋਨੇ ਦਾ ਇੱਕ ਪਾਏਦਾਨ ਸੀ ਇਹ ਸਾਰੇ ਸਿੰਘਾਸਣ ਨਾਲ ਜੁੜੇ ਹੋਏ ਸਨ ਅਤੇ ਬੈਠਣ ਦੀ ਥਾਂ ਦੇ ਦੋਹੀਂ ਪਾਸੀਂ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬੱਬਰ ਸ਼ੇਰ ਖੜ੍ਹੇ ਸਨ
19 and, twelve lions, standing there upon the six steps, on this side and on that, —there was never made the like, for any kingdom.
੧੯ਅਤੇ ਉਨ੍ਹਾਂ ਛੇਆਂ ਪੌੜੀਆਂ ਦੇ ਉੱਤੇ ਦੋਵੇਂ ਪਾਸੀਂ ਬਾਰਾਂ ਸ਼ੇਰ ਖੜ੍ਹੇ ਸਨ। ਕਿਸੇ ਪਾਤਸ਼ਾਹੀ ਵਿੱਚ ਕਦੇ ਇਹੋ ਜਿਹਾ ਸਿੰਘਾਸਣ ਨਹੀਂ ਬਣਿਆ ਸੀ
20 And, all the drinking vessels of King Solomon, were of gold, and, all the vessels of the house of the forest of Lebanon, were of purified gold, —there was no silver, it was esteemed, in the days of Solomon, as nothing.
੨੦ਅਤੇ ਸੁਲੇਮਾਨ ਪਾਤਸ਼ਾਹ ਦੇ ਸਾਰੇ ਪੀਣ ਦੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਵੀ ਖਾਲ਼ਸ ਸੋਨੇ ਦੇ ਸਨ। ਸੁਲੇਮਾਨ ਦੇ ਦਿਨਾਂ ਵਿੱਚ ਚਾਂਦੀ ਨੂੰ ਕੋਈ ਪੁੱਛਦਾ ਵੀ ਨਹੀਂ ਸੀ
21 For, the ships of the king, used to go to Tarshish, with the servants of Huram, —once in three years, came in the ships of Tarshish, bearing gold and silver, ivory and apes, and peacocks.
੨੧ਕਿਉਂ ਜੋ ਪਾਤਸ਼ਾਹ ਦੇ ਕੋਲ ਜਹਾਜ਼ ਸਨ ਜੋ ਹੀਰਾਮ ਦੇ ਨੌਕਰਾਂ ਦੇ ਨਾਲ ਤਰਸ਼ੀਸ਼ ਨੂੰ ਜਾਂਦੇ ਸਨ। ਤਰਸ਼ੀਸ਼ ਦੇ ਇਹ ਜਹਾਜ਼ ਤਿੰਨੀਂ ਵਰਹੀਂ ਇੱਕ ਵਾਰ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਅਤੇ ਮੋਰ ਲੱਦ ਕੇ ਲਿਆਉਂਦੇ ਹੁੰਦੇ ਸਨ
22 And so King Solomon became greater than all the kings of the earth, —as to riches, and wisdom.
੨੨ਸੋ ਸੁਲੇਮਾਨ ਪਾਤਸ਼ਾਹ ਧਨ ਅਤੇ ਬੁੱਧ ਵਿੱਚ ਧਰਤੀ ਦੇ ਸਾਰਿਆਂ ਰਾਜਿਆਂ ਨਾਲੋਂ ਵੱਧ ਗਿਆ
23 And, all the kings of the earth, were seeking the face of Solomon, —to hear his wisdom, which God had put in his heart;
੨੩ਅਤੇ ਧਰਤੀ ਉੱਤੇ ਦੇ ਸਾਰੇ ਪਾਤਸ਼ਾਹ ਸੁਲੇਮਾਨ ਦੇ ਦਰਸ਼ਣ ਦੇ ਚਾਹਵੰਦ ਸਨ ਤਾਂ ਜੋ ਉਹ ਉਸ ਦੀ ਬੁੱਧੀ ਨੂੰ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ ਸੁਣਨ
24 and, they, were bringing in every man his present—utensils of silver, and utensils of gold, and mantles, armour, and spices, horses and mules, —the need of a year in a year.
੨੪ਅਤੇ ਉਹ ਆਪੋ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਬਸਤਰ, ਸ਼ਸਤਰ, ਮਸਾਲੇ, ਘੋੜੇ, ਅਤੇ ਖੱਚਰਾਂ ਨੂੰ ਸਾਲ ਦੇ ਸਾਲ ਲਿਆਉਂਦੇ ਹੁੰਦੇ ਸਨ
25 And Solomon had four thousand stalls of horses, and chariots, and twelve thousand horsemen, —and he settled them in the chariot cities, and with the king in Jerusalem.
੨੫ਅਤੇ ਸੁਲੇਮਾਨ ਦੇ ਕੋਲ ਘੋੜਿਆਂ ਅਤੇ ਰਥਾਂ ਲਈ ਚਾਰ ਹਜ਼ਾਰ ਤਬੇਲੇ ਅਤੇ ਬਾਰਾਂ ਹਜ਼ਾਰ ਸਵਾਰ ਸਨ ਜਿਨ੍ਹਾਂ ਨੂੰ ਉਸ ਨੇ ਰਥਾਂ ਦੇ ਸ਼ਹਿਰਾਂ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖਿਆ
26 And he ruled over all the kings, —from the river [Euphrates], even up to the land of the Philistines, yea up to the bounds of Egypt.
੨੬ਅਤੇ ਉਹ ਦਰਿਆ ਤੋਂ ਫ਼ਲਿਸਤੀਆਂ ਦੇ ਦੇਸ ਸਗੋਂ ਮਿਸਰ ਦੀ ਹੱਦ ਤੱਕ ਸਾਰੇ ਪਾਤਸ਼ਾਹਾਂ ਉੱਤੇ ਰਾਜ ਕਰਦਾ ਸੀ
27 And the king made the silver in Jerusalem like the stones, —and, the cedar trees, made he like the sycomores which are in the lowland, for abundance.
੨੭ਅਤੇ ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਨੂੰ ਪੱਥਰ ਵਾਂਗੂੰ ਅਤੇ ਦਿਆਰ ਨੂੰ ਗੁੱਲਰ ਦੇ ਉਨ੍ਹਾਂ ਦਰਖ਼ਤਾਂ ਦੇ ਵਾਂਗੂੰ ਕਰ ਦਿੱਤਾ ਜੋ ਬੇਟ ਵਿੱਚ ਬਹੁਤ ਹੁੰਦੇ ਹਨ
28 And they used to bring horses out of Egypt unto Solomon, and out of all lands.
੨੮ਅਤੇ ਉਹ ਮਿਸਰ ਤੋਂ ਅਤੇ ਸਾਰੇ ਦੇਸਾਂ ਤੋਂ ਸੁਲੇਮਾਨ ਲਈ ਘੋੜੇ ਲਿਆਇਆ ਕਰਦੇ ਸਨ।
29 Now, the rest of the acts of Solomon, first and last, are they not written in the records of Nathan the prophet, and in the prophecy of Ahijah the Shilonite, and in the visions of Iddo the seer, concerning Jeroboam son of Nebat?
੨੯ਅਤੇ ਸੁਲੇਮਾਨ ਦੇ ਬਾਕੀ ਕੰਮ ਜੋ ਮੁੱਢ ਤੋਂ ਅੰਤ ਤੱਕ ਕੀਤੇ ਉਹ ਨਾਥਾਨ ਨਬੀ ਦੀਆਂ ਗੱਲਾਂ ਵਿੱਚ ਅਤੇ ਸ਼ੀਲੋਨੀ ਅਹੀਯਾਹ ਦੇ ਅਗੰਮ ਵਾਕਾਂ ਵਿੱਚ ਅਤੇ ਯੱਦੇ ਗੈਬ ਬੀਨ ਦੀਆਂ ਦਰਿਸ਼ਟਾਂ ਵਿੱਚ ਜੋ ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਵਿਖੇ ਵੇਖੀਆਂ ਸਨ ਲਿਖੇ ਹੋਏ ਨਹੀਂ ਹਨ?
30 And Solomon reigned in Jerusalem over all Israel, forty years.
੩੦ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਤੇ ਚਾਲ੍ਹੀ ਸਾਲ ਰਾਜ ਕੀਤਾ
31 And Solomon slept with his fathers, and they buried him in the city of David his father, —and Rehoboam his son reigned in his stead.
੩੧ਤਾਂ ਸੁਲੇਮਾਨ ਆਪਣੇ ਪੁਰਖਿਆਂ ਦੇ ਨਾਲ ਸੌਂ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਰਹਬੁਆਮ ਉਸ ਦੇ ਥਾਂ ਰਾਜ ਕਰਨ ਲੱਗਾ।