< 2 John 1 >
1 The Elder, unto an elect lady and her children, whom I love in truth; and not, I, alone, but all those also who understand the truth, —
੧ਕਲੀਸਿਯਾ ਦਾ ਬਜ਼ੁਰਗ, ਅੱਗੇ ਯੋਗ ਚੁਣੀ ਹੋਈ ਔਰਤ ਅਤੇ ਉਹ ਦੇ ਬੱਚਿਆਂ ਨੂੰ ਜਿਨ੍ਹਾਂ ਨੂੰ ਮੈਂ ਸੱਚੀਂ ਮੁੱਚੀਂ ਉਸ ਸਚਿਆਈ ਦੇ ਕਾਰਨ ਪਿਆਰ ਕਰਦਾ ਹਾਂ ਅਤੇ ਕੇਵਲ ਮੈਂ ਹੀ ਨਹੀਂ ਸਗੋਂ ਉਹ ਵੀ ਸੱਭੇ ਪਿਆਰ ਕਰਦੇ ਹਨ ਜਿਨ੍ਹਾਂ ਸਚਿਆਈ ਨੂੰ ਜਾਣਿਆ ਹੈ।
2 For the sake of the truth that abideth in us, and, with us, shall be unto times age-abiding, (aiōn )
੨ਇਹ ਉਸ ਸਚਿਆਈ ਦੇ ਕਾਰਨ ਹੈ ਜਿਹੜੀ ਸਾਡੇ ਵਿੱਚ ਰਹਿੰਦੀ ਹੈ ਅਤੇ ਸਦਾ ਹੀ ਸਾਡੇ ਨਾਲ ਰਹੇਗੀ। (aiōn )
3 Favour, mercy, peace shall be with us, from God the Father, and from Jesus Christ the Son of the Father, in truth and love.
੩ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਸਚਿਆਈ ਅਤੇ ਪਿਆਰ ਸਹਿਤ ਕਿਰਪਾ, ਦਯਾ ਅਤੇ ਸ਼ਾਂਤੀ ਸਾਡੇ ਅੰਗ-ਸੰਗ ਰਹੇਗੀ।
4 I rejoiced exceedingly, in that I had found, from among thy children, such as were walking in truth, even as, a commandment, we received from the Father.
੪ਮੈਂ ਬਹੁਤ ਅਨੰਦ ਹੋਇਆ ਜਦ ਮੈਂ ਤੇਰੇ ਬੱਚਿਆਂ ਵਿੱਚੋਂ ਕਈਆਂ ਨੂੰ ਸਚਿਆਈ ਉੱਤੇ ਚਲਦੇ ਵੇਖਿਆ, ਜਿਵੇਂ ਪਿਤਾ ਵੱਲੋਂ ਸਾਨੂੰ ਹੁਕਮ ਮਿਲਿਆ ਸੀ।
5 And, now, I request thee, lady, not as writing, a new commandment, unto thee, but one which we were holding from the beginning—That we should be loving one another.
੫ਹੁਣ ਹੇ ਔਰਤ, ਮੈਂ ਤੈਨੂੰ ਕੋਈ ਨਵਾਂ ਹੁਕਮ ਨਹੀਂ ਸਗੋਂ ਉਹ ਜਿਹੜਾ ਸ਼ੁਰੂ ਤੋਂ ਸਾਨੂੰ ਮਿਲਿਆ ਹੋਇਆ ਹੈ, ਲਿਖ ਕੇ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਅਸੀਂ ਆਪਸ ਵਿੱਚ ਪਿਆਰ ਰੱਖੀਏ।
6 And, this, is love, that we should be walking according to his commandments: This, is, the commandment, even as ye heard from the beginning, that, therein, ye should be walking.
੬ਅਤੇ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੇ ਅਨੁਸਾਰ ਚੱਲੀਏ। ਹੁਕਮ ਇਹ ਹੈ ਜਿਵੇਂ ਤੁਸੀਂ ਸ਼ੁਰੂ ਤੋਂ ਸੁਣਿਆ, ਜਿਸ ਉੱਤੇ ਤੁਹਾਨੂੰ ਚੱਲਣਾ ਚਾਹੀਦਾ ਹੈ।
7 Because, many deceivers, have gone out into the world, they who do not confess Jesus Christ coming in flesh: This, is the deceiver and the antichrist.
੭ਕਿਉਂ ਜੋ ਬਹੁਤ ਧੋਖ਼ੇਬਾਜ਼ ਸੰਸਾਰ ਵਿੱਚ ਨਿੱਕਲ ਆਏ ਹਨ ਜਿਹੜੇ ਯਿਸੂ ਮਸੀਹ ਦੇ ਦੇਹਧਾਰੀ ਹੋ ਕੇ ਆਉਣ ਨੂੰ ਨਹੀਂ ਮੰਨਦੇ ਹਨ। ਇਹੋ ਛਲੇਡਾ ਅਤੇ ਮਸੀਹ ਵਿਰੋਧੀ ਹੈ।
8 Be taking heed unto yourselves, lest ye lose what things we earned, —but, a full reward, ye may duly receive.
੮ਚੌਕਸ ਰਹੋ ਕਿ ਜਿਹੜੇ ਕੰਮ ਅਸੀਂ ਕੀਤੇ ਸੋ ਤੁਸੀਂ ਨਾ ਵਿਗਾੜੋ, ਸਗੋਂ ਪੂਰਾ ਫਲ ਪ੍ਰਾਪਤ ਕਰੋ।
9 Every one that taketh a lead, and abideth not in the teaching of Christ, hath not, God: he that abideth in the teaching, the same, hath, both the Father and the Son.
੯ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ, ਜਿਹੜਾ ਉਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤਰ ਵੀ ਹਨ।
10 If anyone cometh unto you and, this teaching, doth not bring, be not receiving him home, and, Joy to thee! do not say;
੧੦ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਾ ਲਿਆਵੇ ਤਾਂ ਉਸ ਨੂੰ ਘਰ ਵਿੱਚ ਨਾ ਉਤਾਰੋ, ਨਾ ਉਸ ਦੀ ਸੁੱਖ-ਸਾਂਦ ਮਨਾਓ।
11 For, he that biddeth him rejoice, hath fellowship with his wicked works.
੧੧ਕਿਉਂਕਿ ਜਿਹੜਾ ਉਸ ਦੀ ਸੁੱਖ-ਸਾਂਦ ਮਨਾਉਂਦਾ ਹੈ ਉਹ ਉਸ ਦੇ ਬੁਰੇ ਕੰਮਾਂ ਦਾ ਭਾਗੀ ਬਣਦਾ ਹੈ।
12 Though I had many things, unto you, to write, I was not minded [to say them] with paper and ink; but I hope to come unto you, and, mouth to mouth, to talk, —that your joy may be made full.
੧੨ਲਿਖਣਾ ਤਾਂ ਤੁਹਾਨੂੰ ਬਹੁਤ ਕੁਝ ਸੀ ਪਰ ਮੈਂ ਨਾ ਚਾਹਿਆ ਜੋ ਕਾਗਜ਼ ਅਤੇ ਸਿਆਹੀ ਨਾਲ ਲਿਖਾਂ, ਪਰ ਮੈਨੂੰ ਆਸ ਹੈ ਕਿ ਤੁਹਾਡੇ ਕੋਲ ਆਵਾਂ ਅਤੇ ਆਹਮਣੇ ਸਾਹਮਣੇ ਗੱਲਾਂ ਕਰਾਂ ਤਾਂ ਕਿ ਤੁਹਾਡਾ ਅਨੰਦ ਪੂਰਾ ਹੋਵੇ।
13 The children of thy chosen sister salute thee.
੧੩ਤੇਰੀ ਚੁਣੀ ਹੋਈ ਭੈਣ ਦੇ ਬੱਚੇ ਤੇਰੀ ਸੁੱਖ-ਸਾਂਦ ਪੁੱਛਦੇ ਹਨ।