< 2 Samuel 13 >
1 And it came to pass, after this, that, Absolom, son of David, having a beautiful sister, whose name, was Tamar, Amnon son of David loved her.
੧ਇਸ ਤੋਂ ਬਾਅਦ ਅਜਿਹਾ ਹੋਇਆ ਕਿ ਦਾਊਦ ਦੇ ਪੁੱਤਰ ਅਬਸ਼ਾਲੋਮ ਦੀ ਤਾਮਾਰ ਨਾਮ ਦੀ ਇੱਕ ਭੈਣ ਜੋ ਬਹੁਤ ਸੋਹਣੀ ਸੀ। ਦਾਊਦ ਦਾ ਪੁੱਤਰ ਅਮਨੋਨ ਉਸ ਨਾਲ ਪ੍ਰੇਮ ਕਰਨ ਲੱਗਾ।
2 And it so troubled Amnon, that he made himself ill on account of Tamar his sister, for, a virgin, was she, and it was monstrous in Amnon’s own eyes, to do, anything, unto her.
੨ਅਮਨੋਨ ਅਜਿਹਾ ਬੇਚੈਨ ਹੋਇਆ ਜੋ ਆਪਣੀ ਭੈਣ ਤਾਮਾਰ ਦੇ ਕਾਰਨ ਬਿਮਾਰ ਹੋ ਗਿਆ ਕਿਉਂ ਜੋ ਉਹ ਕੁਆਰੀ ਸੀ ਇਸ ਲਈ ਅਮਨੋਨ ਉਹ ਦੇ ਨਾਲ ਕੁਝ ਕਰਨਾ ਔਖਾ ਜਾਣ ਪਿਆ।
3 But, Amnon, had a friend, whose name, was Jonadab, son of Shimeah, David’s brother, —and, Jonadab, was a very cunning man.
੩ਦਾਊਦ ਦੇ ਭਰਾ ਸ਼ਿਮਆਹ ਦਾ ਪੁੱਤਰ ਯੋਨਾਦਾਬ ਅਮਨੋਨ ਦਾ ਮਿੱਤਰ ਸੀ ਅਤੇ ਇਹ ਯੋਨਾਦਾਬ ਬਹੁਤ ਚਲਾਕ ਮਨੁੱਖ ਸੀ।
4 So he said to him, —Why art thou looking so wretched—a king’s son too—morning by morning? Wilt thou not tell me? And Amnon said to him, With Tamar, my brother Absolom’s sister, am I in love.
੪ਸੋ ਉਸ ਨੇ ਉਹ ਨੂੰ ਆਖਿਆ, ਤੂੰ ਰਾਜਾ ਦਾ ਪੁੱਤਰ ਹੋ ਕੇ ਦਿਨੋਂ-ਦਿਨ ਕਮਜ਼ੋਰ ਕਿਉਂ ਹੁੰਦਾ ਜਾਂਦਾ ਹੈ? ਭਲਾ, ਤੂੰ ਮੈਨੂੰ ਨਾ ਦੱਸੇਗਾ? ਤਦ ਅਮਨੋਨ ਨੇ ਉਸ ਨੂੰ ਆਖਿਆ ਕਿ ਮੈਂ ਆਪਣੇ ਭਰਾ ਅਬਸ਼ਾਲੋਮ ਦੀ ਭੈਣ ਤਾਮਾਰ ਨਾਲ ਪਿਆਰ ਕਰਦਾ ਹਾਂ।
5 And Jonadab said unto him: Take to thy bed, and feign thyself ill, —and, when thy father cometh in to see thee, then shalt thou say unto him—I pray thee, let Tamar my sister come, that she may give me food, and let her prepare, before mine eyes, some delicacy, to the end that I may see [it made], and so eat at her hand.
੫ਇਸ ਲਈ ਯੋਨਾਦਾਬ ਨੇ ਉਹ ਨੂੰ ਆਖਿਆ, ਤੂੰ ਮੰਜੇ ਉੱਤੇ ਪਿਆ ਰਹਿ ਅਤੇ ਆਪਣੇ ਆਪ ਨੂੰ ਰੋਗੀ ਬਣਾ ਅਤੇ ਜਦ ਤੇਰਾ ਪਿਤਾ ਤੈਨੂੰ ਵੇਖਣ ਆਵੇ ਤਾਂ ਤੂੰ ਉਹ ਨੂੰ ਆਖੀਂ ਕਿ ਮੇਰੀ ਭੈਣ ਤਾਮਾਰ ਨੂੰ ਆਖੋ ਜੋ ਉਹ ਆਵੇ ਅਤੇ ਮੈਨੂੰ ਰੋਟੀ ਖੁਆਵੇ ਅਤੇ ਮੇਰੇ ਸਾਹਮਣੇ ਭੋਜਨ ਪਕਾਵੇ ਜੋ ਮੈਂ ਵੇਖਾਂ ਅਤੇ ਉਹ ਦੇ ਹੱਥੋਂ ਖਾਵਾਂ।
6 So Amnon took to his bed, and feigned himself ill, —and, when the king came in to see him, Amnon said unto the king—I pray thee, let Tamar my sister come, and make ready before mine eyes a couple of cakes, that I may eat at her hand.
੬ਤਦ ਅਮਨੋਨ ਲੰਮਾ ਪਿਆ ਰਿਹਾ ਅਤੇ ਆਪਣੇ ਆਪ ਨੂੰ ਬਿਮਾਰ ਬਣਾਇਆ ਅਤੇ ਜਦ ਰਾਜਾ ਉਸ ਨੂੰ ਵੇਖਣ ਲਈ ਆਇਆ ਤਾਂ ਅਮਨੋਨ ਨੇ ਰਾਜਾ ਨੂੰ ਆਖਿਆ, ਮੇਰੀ ਭੈਣ ਤਾਮਾਰ ਨੂੰ ਆਉਣ ਦਿਓ ਜੋ ਉਹ ਮੇਰੇ ਸਾਹਮਣੇ ਇੱਕ ਦੋ ਪੂਰੀਆਂ ਤਲੇ ਜੋ ਮੈਂ ਉਸ ਦੇ ਹੱਥੋਂ ਭੋਜਨ ਕਰਾਂ।
7 So David sent unto Tamar, in the house—saying, —Come, I pray thee, to the house of Amnon thy brother, and prepare him enticing food.
੭ਤਦ ਦਾਊਦ ਨੇ ਤਾਮਾਰ ਦੇ ਘਰ ਸੁਨੇਹਾ ਭੇਜਿਆ, ਤੂੰ ਹੁਣ ਆਪਣੇ ਭਰਾ ਅਮਨੋਨ ਦੇ ਘਰ ਜਾ ਅਤੇ ਉਹ ਦੇ ਲਈ ਭੋਜਨ ਤਿਆਰ ਕਰ।
8 And Tamar went to the house of Amnon her brother, he having taken to his bed, —and took dough and kneaded it, and folded it before his eyes, and baked the cakes.
੮ਸੋ ਤਾਮਾਰ ਆਪਣੇ ਭਰਾ ਅਮਨੋਨ ਦੇ ਘਰ ਆਈ ਅਤੇ ਉਹ ਮੰਜੇ ਉੱਤੇ ਪਿਆ ਹੋਇਆ ਸੀ। ਉਸ ਨੇ ਆਟਾ ਗੁੰਨ੍ਹਿਆ ਅਤੇ ਉਹ ਦੇ ਸਾਹਮਣੇ ਪੂਰੀਆਂ ਤਲੀਆਂ,
9 Then took she the pan and put them out before him, but he refused to eat. And Amnon said—Have forth every one from me. And they went out every one from him.
੯ਉਸ ਨੇ ਥਾਲੀ ਲੈ ਕੇ ਉਨ੍ਹਾਂ ਨੂੰ ਉਹ ਦੇ ਸਾਹਮਣੇ ਰੱਖ ਦਿੱਤਾ ਪਰ ਉਹ ਨੇ ਖਾਣ ਤੋਂ ਮਨ੍ਹਾ ਕੀਤਾ। ਤਦ ਅਮਨੋਨ ਨੇ ਆਪਣੇ ਸੇਵਕਾਂ ਨੂੰ ਆਖਿਆ, ਸਾਰੇ ਲੋਕ ਮੇਰੇ ਕੋਲੋਂ ਬਾਹਰ ਚਲੇ ਜਾਣ ਸੋ ਸਭ ਉਹ ਦੇ ਕੋਲੋਂ ਬਾਹਰ ਚਲੇ ਗਏ।
10 Then said Amnon unto Tamar—Bring the food into the chamber, that I may eat out of thine own hand. So Tamar took the cakes which she had made, and brought them in to Amnon her brother, in the chamber.
੧੦ਤਦ ਅਮਨੋਨ ਨੇ ਤਾਮਾਰ ਨੂੰ ਆਖਿਆ, ਕੋਠੜੀ ਦੇ ਅੰਦਰ ਭੋਜਨ ਲੈ ਆ ਜੋ ਮੈਂ ਤੇਰੇ ਹੱਥੋਂ ਖਾਵਾਂ। ਸੋ ਤਾਮਾਰ ਨੇ ਉਹ ਪੂਰੀਆਂ ਜੋ ਉਸ ਨੇ ਤਲੀਆਂ ਸਨ ਲਈਆਂ ਅਤੇ ਕੋਠੜੀ ਦੇ ਵਿੱਚ ਆਪਣੇ ਭਰਾ ਅਮਨੋਨ ਦੇ ਕੋਲ ਲੈ ਆਈ।
11 And, when she brought them unto him to eat, he took hold of her, and said to her, Come lie with me, my sister!
੧੧ਜਦ ਉਹ ਭੋਜਨ ਖਵਾਉਣ ਲਈ ਉਹ ਦੇ ਸਾਹਮਣੇ ਲੈ ਆਈ ਤਾਂ ਉਹ ਨੇ ਉਸ ਨੂੰ ਫੜ ਲਿਆ ਅਤੇ ਉਸ ਨੂੰ ਆਖਿਆ, ਕੁੜੀਏ, ਮੇਰੇ ਨਾਲ ਸੰਗ ਕਰ!
12 But she said to him—Nay! my brother, do not force me, for it should not be done so in Israel, —do not commit this vileness.
੧੨ਉਹ ਬੋਲੀ, ਨਹੀਂ ਮੇਰੇ ਭਰਾ, ਮੇਰੇ ਨਾਲ ਜ਼ਬਰਦਸਤੀ ਨਾ ਕਰ ਕਿਉਂ ਜੋ ਇਸਰਾਏਲ ਵਿੱਚ ਅਜਿਹਾ ਕੰਮ ਕਰਨਾ ਯੋਗ ਨਹੀਂ! ਤੂੰ ਅਜਿਹੀ ਮੂਰਖਤਾ ਨਾ ਕਰ।
13 And, I,—whither could I take my reproach? Thou, too, wouldest be as one of the vile fellows, in Israel. Now, therefore, speak, I pray thee, unto the king, for he would not withhold me from thee.
੧੩ਮੈਂ ਆਪਣਾ ਕਲੰਕ ਕਿੱਥੇ ਲਾਹਵਾਂਗੀ ਅਤੇ ਤੂੰ ਇਸਰਾਏਲ ਦੇ ਵਿੱਚ ਮੂਰਖ ਹੋਵੇਂਗਾ! ਤੂੰ ਹੁਣ ਰਾਜਾ ਨੂੰ ਆਖ। ਉਹ ਮੈਨੂੰ ਤੇਰੇ ਨਾਲ ਵਿਆਹ ਤੋਂ ਨਾਂਹ ਨਾ ਕਰੇਗਾ।
14 But he would not hearken unto her voice, —and, being stronger than she, forced her, and lay with her.
੧੪ਪਰ ਉਹ ਨੇ ਉਸ ਦੀ ਗੱਲ ਨਾ ਮੰਨੀ ਅਤੇ ਉਸ ਤੋਂ ਤਕੜਾ ਹੋਣ ਦੇ ਕਾਰਨ ਉਸ ਦੇ ਨਾਲ ਜ਼ਬਰਦਸਤੀ ਕੀਤੀ ਅਤੇ ਸੰਗ ਕੀਤਾ।
15 Then did Amnon hate her with a very great hatred, for, greater, was the hatred wherewith he hated her, than the love wherewith he had loved her, —so Amnon said to her—Rise—begone!
੧੫ਫਿਰ ਅਮਨੋਨ ਨੇ ਉਸ ਦੇ ਨਾਲ ਡਾਢਾ ਵੈਰ ਕੀਤਾ ਅਜਿਹਾ ਵੈਰ ਜੋ ਉਸ ਦੀ ਪ੍ਰੀਤ ਨਾਲੋਂ ਵੀ ਵੱਧ ਸੀ ਅਤੇ ਅਮਨੋਨ ਨੇ ਉਸ ਨੂੰ ਆਖਿਆ, ਉੱਠ, ਚੱਲੀ ਜਾ!
16 But she said to him—No occasion for this greater wrong, after what thou hast done with me, to put me away! Nevertheless he would not hearken unto her;
੧੬ਤਦ ਉਸ ਨੇ ਉਹ ਨੂੰ ਆਖਿਆ, ਅਜਿਹਾ ਨਹੀਂ ਹੋਵੇਗਾ ਕਿਉਂ ਜੋ ਮੈਨੂੰ ਕੱਢ ਦੇਣ ਬੁਰਿਆਈ ਉਸ ਨਾਲੋਂ ਵੀ ਵੱਧ ਹੈ ਜਿਹੜੀ ਤੂੰ ਮੇਰੇ ਨਾਲ ਸੰਗ ਕਰ ਕੇ ਕੀਤੀ ਹੈ! ਪਰ ਉਹ ਨੇ ਉਸ ਦੀ ਗੱਲ ਨਾ ਸੁਣੀ।
17 but called his young man who waited on him, and said—I pray you, put forth this woman from me, outside, —and bolt the door after her.
੧੭ਤਦ ਅਮਨੋਨ ਨੇ ਆਪਣੇ ਜੁਆਨ ਸੇਵਕ ਨੂੰ ਜੋ ਉਹ ਦੀ ਸੇਵਾ ਕਰਦਾ ਸੀ ਸੱਦ ਕੇ ਆਖਿਆ, ਇਹ ਨੂੰ ਮੇਰੇ ਘਰੋਂ ਹੁਣੇ ਬਾਹਰ ਕੱਢ ਕੇ ਉਸ ਦੇ ਪਿੱਛੋਂ ਦਰਵਾਜ਼ਾ ਬੰਦ ਕਰ ਦੇ!
18 Now she had upon her a long tunic, for, so, used king’s daughters to apparel themselves, when they were virgins, in robes. And his attendant took her forth, outside, and bolted the door, after her.
੧੮ਉਸ ਨੇ ਰੰਗ-ਬਿਰੰਗੀ ਕੁੜਤੀ ਪਾਈ ਹੋਈ ਸੀ ਕਿਉਂ ਜੋ ਰਾਜਾ ਦੀਆਂ ਕੁਆਰੀਆਂ ਧੀਆਂ ਇਹੋ ਜਿਹੇ ਬਸਤਰ ਪਹਿਨਦੀਆਂ ਸਨ। ਸੋ, ਉਹ ਦੇ ਸੇਵਕ ਨੇ ਉਸ ਨੂੰ ਬਾਹਰ ਕੱਢ ਦਿੱਤਾ ਅਤੇ ਉਸ ਦੇ ਪਿੱਛੋਂ ਦਰਵਾਜ਼ਾ ਬੰਦ ਕਰ ਲਿਆ।
19 And Tamar put ashes upon her head, and, the long tunic that was upon her, she rent, —and put her hand upon her head, and went her way, crying out as she went.
੧੯ਤਾਮਾਰ ਨੇ ਸਿਰ ਉੱਤੇ ਸੁਆਹ ਪਾਈ ਅਤੇ ਉਹ ਰੰਗ-ਬਿਰੰਗੀ ਕੁੜਤੀ ਜੋ ਪਹਿਨੀ ਹੋਈ ਸੀ ਪਾੜ ਸੁੱਟੀ ਅਤੇ ਸਿਰ ਉੱਤੇ ਹੱਥ ਧਰ ਕੇ ਚੀਕਾਂ ਮਾਰਦੀ ਹੋਈ ਤੁਰੀ ਜਾਂਦੀ ਸੀ।
20 And Absolom her brother said unto her—Hath, Amnon thy brother, been with thee? Now, therefore, my sister, hold thy peace—thy brother, he is, do not lay to thy heart, this thing. But Tamar remained, and was desolate in the house of Absolom her brother.
੨੦ਉਸ ਦੇ ਭਰਾ ਅਬਸ਼ਾਲੋਮ ਨੇ ਉਸ ਨੂੰ ਆਖਿਆ ਕੀ ਤੇਰੇ ਭਰਾ ਅਮਨੋਨ ਨੇ ਤੇਰੇ ਨਾਲ ਕੁਝ ਕੀਤਾ? ਪਰ ਹੇ ਮੇਰੀ ਭੈਣ, ਹੁਣ ਚੁੱਪ ਰਹਿ ਕਿਉਂ ਜੋ ਉਹ ਤੇਰਾ ਭਰਾ ਹੈ ਅਤੇ ਇਸ ਗੱਲ ਲਈ ਮਨ ਵਿੱਚ ਫ਼ਿਕਰ ਨਾ ਕਰ। ਤਦ ਤਾਮਾਰ ਆਪਣੇ ਭਰਾ ਅਬਸ਼ਾਲੋਮ ਦੇ ਘਰ ਵਿੱਚ ਉਦਾਸ ਹੋ ਕੇ ਬੈਠੀ ਰਹੀ।
21 And, King David, heard all these things, —and it angered him greatly.
੨੧ਜਦ ਦਾਊਦ ਰਾਜਾ ਨੇ ਇਹ ਸਾਰੀਆਂ ਗੱਲਾਂ ਸੁਣੀਆਂ ਤਾਂ ਉਹ ਦਾ ਕ੍ਰੋਧ ਭੜਕ ਪਿਆ।
22 And Absolom spake not with Amnon, either bad or good, —though Absolom hated Amnon, because he had forced Tamar his sister.
੨੨ਅਬਸ਼ਾਲੋਮ ਨੇ ਆਪਣੇ ਭਰਾ ਅਮਨੋਨ ਨੂੰ ਕੁਝ ਚੰਗਾ-ਮੰਦਾ ਨਾ ਆਖਿਆ, ਕਿਉਂ ਜੋ ਅਬਸ਼ਾਲੋਮ ਅਮਨੋਨ ਨਾਲ ਵੈਰ ਰੱਖਦਾ ਸੀ ਕਿਉਂਕਿ ਜੋ ਉਸ ਨੇ ਉਹ ਦੀ ਭੈਣ ਤਾਮਾਰ ਨਾਲ ਜ਼ਬਰਦਸਤੀ ਕੀਤੀ ਸੀ
23 And it came to pass, after two years of days, that Absolom had, sheepshearers in Baal-hazor, which is beside Ephron, —and Absolom invited all the king’s sons.
੨੩ਅਜਿਹਾ ਹੋਇਆ ਜੋ ਪੂਰੇ ਦੋ ਸਾਲ ਪਿੱਛੋਂ ਅਬਸ਼ਾਲੋਮ ਨੇ ਇਫ਼ਰਾਈਮ ਦੇ ਕੋਲ ਬਆਲ-ਹਸੋਰ ਵਿੱਚ ਆਪਣੀਆਂ ਭੇਡਾਂ ਦੀ ਉੱਨ ਕਤਰਵਾਈ ਅਤੇ ਅਬਸ਼ਾਲੋਮ ਨੇ ਰਾਜੇ ਦੇ ਸਾਰੇ ਪੁੱਤਰਾਂ ਨੂੰ ਉੱਥੇ ਬੁਲਾਇਆ।
24 Absolom came also unto the king, and said, See, I pray thee, thy servant hath, sheepshearers, —I pray thee, let the king and his servants go with thy servant.
੨੪ਅਬਸ਼ਾਲੋਮ ਰਾਜੇ ਕੋਲ ਆਇਆ ਅਤੇ ਆਖਿਆ, ਵੇਖੋ, ਤੇਰੇ ਸੇਵਕ ਦੇ ਉੱਨ ਕਤਰਨ ਵਾਲੇ ਉੱਥੇ ਹਨ ਸੋ ਹੁਣ ਮੈਂ ਬੇਨਤੀ ਕਰਦਾ ਹਾਂ ਕਿ ਰਾਜਾ ਅਤੇ ਉਹ ਦੇ ਦਾਸ ਤੇਰੇ ਸੇਵਕ ਨਾਲ ਚੱਲਣ।
25 And the king said unto Absolom—Nay! my son, do not, I pray thee, let us all go, lest we be burdensome upon thee. And, though he urged him, he would not go, but blessed him.
੨੫ਤਦ ਰਾਜੇ ਨੇ ਅਬਸ਼ਾਲੋਮ ਨੂੰ ਆਖਿਆ, ਨਾ ਪੁੱਤਰ ਅਸੀਂ ਸਾਰੇ ਨਹੀਂ ਜਾਂਵਾਂਗੇ ਅਜਿਹਾ ਨਾ ਹੋਵੇ ਜੋ ਤੇਰੇ ਤੇ ਭਾਰੀ ਹੋ ਜਾਈਏ ਅਤੇ ਉਸ ਨੇ ਬੇਨਤੀ ਕੀਤੀ ਪਰ ਉਹ ਨੇ ਜਾਣ ਤੋਂ ਨਾਂਹ ਕੀਤੀ ਪਰ ਉਹ ਨੂੰ ਅਸੀਸ ਦਿੱਤੀ।
26 Then said Absolom, If not, then, I pray thee, let Amnon my brother go with us. And the king said unto him, Wherefore should he go with thee?
੨੬ਤਦ ਅਬਸ਼ਾਲੋਮ ਨੇ ਆਖਿਆ, ਜੇਕਰ ਤੂੰ ਨਹੀਂ ਜਾਂਦਾ ਤਾਂ ਮੇਰੇ ਭਰਾ ਅਮਨੋਨ ਨੂੰ ਸਾਡੇ ਨਾਲ ਭੇਜ ਦਿਓ। ਤਾਂ ਰਾਜਾ ਨੇ ਉਹ ਨੂੰ ਆਖਿਆ, ਉਹ ਕਿਉਂ ਤੇਰੇ ਨਾਲ ਜਾਵੇ?
27 And Absolom urged him, —so he let Amnon and all the king’s sons go with him.
੨੭ਤਦ ਅਬਸ਼ਾਲੋਮ ਨੇ ਉਹ ਨੂੰ ਜ਼ੋਰ ਪਾਇਆ, ਤਾਂ ਉਸ ਨੇ ਅਮਨੋਨ ਨੂੰ ਅਤੇ ਸਾਰੇ ਰਾਜ ਪੁੱਤਰਾਂ ਨੂੰ ਉਹ ਦੇ ਨਾਲ ਜਾਣ ਦਿੱਤਾ।
28 Now Absolom had commanded his young men, saying—Mark, I pray you, when the heart of Amnon is merry with wine, and I say unto you—Smite ye Amnon, then shall ye put him to death, do not fear, —have not, I myself, commanded you? Be bold, and show yourselves to be sons of valour.
੨੮ਅਬਸ਼ਾਲੋਮ ਨੇ ਆਪਣੇ ਜੁਆਨਾਂ ਨੂੰ ਹੁਕਮ ਦੇ ਦਿੱਤਾ ਸੀ ਕਿ ਸੁਚੇਤ ਰਹੋ। ਜਦ ਅਮਨੋਨ ਦਾ ਦਿਲ ਸ਼ਰਾਬ ਪੀ ਕੇ ਮਤਵਾਲਾ ਹੋਵੇ ਅਤੇ ਮੈਂ ਤੁਹਾਨੂੰ ਆਖਾਂ ਕਿ ਅਮਨੋਨ ਨੂੰ ਮਾਰ ਦਿਓ! ਤਾਂ ਤੁਸੀਂ ਉਹ ਨੂੰ ਮਾਰ ਸੁੱਟਣਾ। ਬਿਲਕੁਲ ਨਾ ਡਰਿਓ! ਭਲਾ, ਮੈਂ ਤੁਹਾਨੂੰ ਹੁਕਮ ਨਹੀਂ ਦਿੱਤਾ? ਸੋ ਤਕੜੇ ਹੋਵੋ, ਹੱਥ ਮਜ਼ਬੂਤ ਕਰੋ!
29 So Absolom’s young men did to Amnon as Absolom had commanded. Then arose all the king’s sons, and rode away—each man on his mule, and fled.
੨੯ਇਸ ਲਈ ਅਬਸ਼ਾਲੋਮ ਦੇ ਜੁਆਨਾਂ ਨੇ ਜਿਵੇਂ ਅਬਸ਼ਾਲੋਮ ਨੇ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਅਮਨੋਨ ਨਾਲ ਕੀਤਾ। ਤਦ ਸਾਰੇ ਰਾਜ ਪੁੱਤਰ ਉੱਠੇ ਅਤੇ ਸਾਰੇ ਮਨੁੱਖ ਆਪੋ ਆਪਣੇ ਖੱਚਰਾਂ ਉੱਤੇ ਚੜ੍ਹ ਕੇ ਭੱਜ ਗਏ।
30 And it came to pass, while, they, were yet on the road, that, the report, reached David, saying, —Absolom hath smitten all the king’s sons, and there is not left of them, one.
੩੦ਤਦ ਅਜਿਹਾ ਹੋਇਆ ਜੋ ਉਹ ਅਜੇ ਰਾਹ ਵਿੱਚ ਹੀ ਸਨ ਜੋ ਦਾਊਦ ਨੂੰ ਖ਼ਬਰ ਹੋਈ ਕਿ ਅਬਸ਼ਾਲੋਮ ਨੇ ਸਾਰੇ ਰਾਜਕੁਮਾਰਾਂ ਨੂੰ ਮਾਰ ਸੁੱਟਿਆ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ!
31 And the king arose, and rent his garments, and lay on the ground, —and all his servants who stood by rent their garments.
੩੧ਤਦ ਰਾਜਾ ਉੱਠਿਆ, ਆਪਣੇ ਕੱਪੜੇ ਪਾੜ ਸੁੱਟੇ ਅਤੇ ਜ਼ਮੀਨ ਉੱਤੇ ਲੰਮਾ ਪੈ ਗਿਆ ਤਾਂ ਉਹ ਦੇ ਸਾਰੇ ਸੇਵਕ ਵੀ ਕੱਪੜੇ ਪਾੜ ਕੇ ਉਹ ਦੇ ਅੱਗੇ ਖੜ੍ਹੇ ਹੋ ਗਏ।
32 Then responded Jonadab son of Shimeah David’s brother, and said—Let not my lord say that they have put, all the young men—the king’s sons, to death; for, Amnon alone, is dead; for, by the bidding of Absolom, was it appointed, from the day that he forced Tamar his sister.
੩੨ਤਦ ਦਾਊਦ ਦੇ ਭਰਾ ਸ਼ਿਮਆਹ ਦਾ ਪੁੱਤਰ ਯੋਨਾਦਾਬ ਇਸ ਤਰ੍ਹਾਂ ਬੋਲਿਆ, ਮੇਰਾ ਮਹਾਰਾਜ ਇਹ ਧਿਆਨ ਨਾ ਕਰੋ ਜੋ ਉਨ੍ਹਾਂ ਨੇ ਸਾਰੇ ਜੁਆਨਾਂ ਨੂੰ ਅਰਥਾਤ ਰਾਜੇ ਦੇ ਪੁੱਤਰ ਸਨ ਮਾਰ ਸੁੱਟਿਆ ਸਗੋਂ ਅਮਨੋਨ ਹੀ ਇਕੱਲਾ ਮਾਰਿਆ ਗਿਆ ਕਿਉਂ ਜੋ ਅਬਸ਼ਾਲੋਮ ਨੇ ਜਿਸ ਦਿਨ ਤੋਂ ਅਮਨੋਨ ਨੇ ਉਹ ਦੀ ਭੈਣ ਤਾਮਾਰ ਨਾਲ ਜ਼ਬਰਦਸਤੀ ਕੀਤੀ ਸੀ ਇਹ ਗੱਲ ਮਿੱਥ ਲਈ ਸੀ।
33 Now, therefore, let not my lord the king lay to his heart such a thing—to say, All the king’s sons, are dead, —but, Amnon alone, is dead.
੩੩ਸੋ ਮੇਰਾ ਮਹਾਰਾਜ ਰਾਜਾ ਮਨ ਵਿੱਚ ਇਹ ਨਾ ਸਮਝੇ ਕਿ ਸਾਰੇ ਰਾਜਕੁਮਾਰ ਮਾਰੇ ਗਏ ਕਿਉਂ ਜੋ ਅਮਨੋਨ ਹੀ ਇਕੱਲਾ ਮਾਰਿਆ ਗਿਆ ਹੈ।
34 Now Absolom had fled. And the young man that was watching lifted up his eyes and looked, and lo! much people, coming on the road behind him, on the mountain-side.
੩੪ਅਬਸ਼ਾਲੋਮ ਨੱਠ ਗਿਆ ਅਤੇ ਉਸ ਜੁਆਨ ਰਾਖੇ ਨੇ ਜਦ ਆਪਣੀਆਂ ਅੱਖੀਆਂ ਉਤਾਹਾਂ ਚੁੱਕੀਆਂ ਤਾਂ ਕੀ ਵੇਖੇ ਜੋ ਵੱਡੀ ਭੀੜ ਪਰਬਤ ਦੇ ਰਾਹ ਵੱਲੋਂ ਉਹ ਦੇ ਪਿੱਛੇ ਆਉਂਦੀ ਸੀ।
35 So Jonadab said unto the king, Lo! the king’s sons, are come, —according to the word of thy servant, so hath it come to pass.
੩੫ਤਦ ਯੋਨਾਦਾਬ ਨੇ ਰਾਜਾ ਨੂੰ ਆਖਿਆ, ਵੇਖੋ ਰਾਜਕੁਮਾਰ ਆ ਗਏ ਅਤੇ ਜਿਵੇਂ ਤੁਹਾਡੇ ਸੇਵਕ ਨੇ ਆਖਿਆ ਸੀ ਉਸੇ ਤਰ੍ਹਾਂ ਹੀ ਹੋਇਆ।
36 And so it was, as he made an end of speaking, that lo! the king’s sons, came, and lifted up their voice and wept, —the king also, and all his servants, wept with an exceeding great weeping.
੩੬ਜਦ ਉਹ ਗੱਲ ਆਖ ਚੁੱਕਾ ਤਾਂ ਰਾਜਕੁਮਾਰ ਆ ਪਹੁੰਚੇ ਅਤੇ ਚੀਕਾਂ ਮਾਰ-ਮਾਰ ਕੇ ਰੋਏ ਅਤੇ ਰਾਜਾ ਵੀ ਆਪਣੇ ਸਾਰਿਆਂ ਸੇਵਕਾਂ ਨਾਲ ਬਹੁਤ ਭੁੱਬਾਂ ਮਾਰ-ਮਾਰ ਰੋਇਆ।
37 But, Absolom, had fled, and had taken his journey unto Talmai son of Ammihud, king of Geshur. And David the king mourned for his son continually,
੩੭ਪਰ ਅਬਸ਼ਾਲੋਮ ਨੱਠ ਕੇ ਗਸ਼ੂਰ ਦੇ ਰਾਜਾ ਅਮੀਹੂਦ ਦੇ ਪੁੱਤਰ ਤਲਮਈ ਕੋਲ ਗਿਆ ਅਤੇ ਦਾਊਦ ਹਰ ਰੋਜ਼ ਆਪਣੇ ਪੁੱਤਰ ਲਈ ਸੋਗ ਕਰਦਾ ਸੀ।
38 But, Absolom, had fled, and had taken his journey to Geshur, —and it came to pass that he was there three years.
੩੮ਅਬਸ਼ਾਲੋਮ ਨੱਠ ਕੇ ਗਸ਼ੂਰ ਵਿੱਚ ਆਇਆ ਅਤੇ ਤਿੰਨ ਸਾਲ ਉੱਥੇ ਰਿਹਾ।
39 And the spirit of the king pined to go forth unto Absolom, —for he had consoled himself over Amnon, in that he was dead.
੩੯ਅਤੇ ਦਾਊਦ ਰਾਜਾ ਦਾ ਮਨ ਅਬਸ਼ਾਲੋਮ ਕੋਲ ਜਾਣ ਲਈ ਬਹੁਤ ਤਰਸਦਾ ਸੀ ਕਿਉਂ ਜੋ ਅਮਨੋਨ ਦੀ ਵੱਲੋਂ ਉਹ ਨੂੰ ਸ਼ਾਂਤੀ ਆ ਗਈ ਸੀ, ਕਿਉਂ ਜੋ ਉਹ ਮਰ ਚੁੱਕਾ ਸੀ।