< Acts 22 >
1 Brethren and fathers! Hear ye, the defence, which I now make unto you: —
੧ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ ਮੈਂ ਤੁਹਾਡੇ ਸਾਹਮਣੇ ਆਪਣੀ ਸਫ਼ਾਈ ਪੇਸ਼ ਕਰਦਾ ਹਾਂ।
2 And, when they heard that, in the Hebrew language, he had begun to address them, they kept the more quiet. And he saith—
੨ਉਨ੍ਹਾਂ ਨੇ ਜਦੋਂ ਸੁਣਿਆ ਜੋ ਉਹ ਇਬਰਾਨੀ ਭਾਸ਼ਾ ਵਿੱਚ ਸਾਡੇ ਨਾਲ ਗੱਲਾਂ ਕਰਦਾ ਹੈ, ਤਾਂ ਹੋਰ ਵੀ ਸ਼ਾਂਤ ਹੋ ਗਏ। ਤਦ ਉਹ ਬੋਲਿਆ,
3 I, am a Jew, born in Tarsus of Cilicia, but nurtured in this city, at the feet of Gamaliel, —trained after the strictness of our ancestral law; being jealous for God just as, all ye, are this day;
੩ਮੈਂ ਇੱਕ ਯਹੂਦੀ ਮਨੁੱਖ ਹਾਂ, ਜਿਹੜਾ ਕਿਲਕਿਯਾ ਤੇ ਤਰਸੁਸ ਵਿੱਚ ਜੰਮਿਆ, ਪਰ ਇਸੇ ਸ਼ਹਿਰ ਵਿੱਚ ਗਮਲੀਏਲ ਦੇ ਚਰਨਾਂ ਵਿੱਚ ਪਲਿਆ ਅਤੇ ਪਿਉ-ਦਾਦਿਆਂ ਦੀ ਬਿਵਸਥਾ ਪੂਰੇ ਧਿਆਨ ਨਾਲ ਸਿੱਖੀ ਅਤੇ ਜਿਵੇਂ ਤੁਸੀਂ ਸਭ ਅੱਜ ਦੇ ਦਿਨ ਪਰਮੇਸ਼ੁਰ ਦੇ ਲਈ ਅਣਖੀ ਹੋ, ਮੈਂ ਵੀ ਅਜਿਹਾ ਹੀ ਅਣਖੀ ਸੀ।
4 and, this way, I persecuted unto the death, binding and delivering up into prisons both men and women: —
੪ਅਤੇ ਮੈਂ ਆਦਮੀ ਅਤੇ ਔਰਤਾਂ ਨੂੰ ਬੰਨ੍ਹ-ਬੰਨ੍ਹ ਕੇ ਅਤੇ ਕੈਦ ਵਿੱਚ ਪੁਆ ਕੇ, ਇਸ ਪੰਥ ਦੇ ਲੋਕਾਂ ਨੂੰ ਮੌਤ ਤੱਕ ਸਤਾਇਆ।
5 as, even the High-priest, beareth me witness, and all the Eldership, —from whom, letters also, accepting to the brethren, unto Damascus, was I journeying, to bring them who were there bound unto Jerusalem, that they might be punished.
੫ਜਿਵੇਂ ਪ੍ਰਧਾਨ ਜਾਜਕ ਅਤੇ ਬਜ਼ੁਰਗਾਂ ਦੀ ਪੰਚਾਇਤ ਮੇਰੇ ਲਈ ਗਵਾਹੀ ਦਿੰਦੀ ਹੈ ਕਿਉਂਕਿ ਉਹਨਾਂ ਕੋਲੋਂ ਮੈਂ ਭਰਾਵਾਂ ਦੇ ਨਾਮ ਚਿੱਠੀਆਂ ਲੈ ਕੇ ਦੰਮਿਸ਼ਕ ਨੂੰ ਜਾਂਦਾ ਸੀ ਤਾਂ ਕਿ ਉਹਨਾਂ ਨੂੰ ਵੀ ਜਿਹੜੇ ਉੱਥੇ ਸਨ ਸਜ਼ਾ ਦੇਣ ਲਈ ਬੰਨ ਕੇ ਯਰੂਸ਼ਲਮ ਵਿੱਚ ਲਿਆਵਾਂ।
6 But it befell me, as I was journeying and drawing nigh unto Damascus, that, about mid-day—suddenly—out of heaven, there flashed a great light all around me;
੬ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਮੈਂ ਤੁਰਦੇ-ਤੁਰਦੇ ਦੰਮਿਸ਼ਕ ਦੇ ਨੇੜੇ ਪਹੁੰਚਿਆ ਤਾਂ ਦੁਪਹਿਰ ਦੇ ਵੇਲੇ ਚੁਫ਼ੇਰੇ ਅਚਾਨਕ ਅਕਾਸ਼ ਤੋਂ ਵੱਡੀ ਜੋਤ ਚਮਕੀ।
7 I fell also to the ground, and heard a voice saying unto me—Saul! Saul! Why, me, art thou persecuting?
੭ਅਤੇ ਮੈਂ ਧਰਤੀ ਉੱਤੇ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ ਜੋ ਮੈਨੂੰ ਆਖਦੀ ਹੈ, ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂ?
8 And, I, answered—Who art thou, Lord? And he said unto me—I, am Jesus the Nazarene, whom, thou, art persecuting!
੮ਤਦ ਮੈਂ ਉੱਤਰ ਦਿੱਤਾ ਕੀ ਪ੍ਰਭੂ ਜੀ ਤੁਸੀਂ ਕੌਣ ਹੋ? ਉਸ ਨੇ ਮੈਨੂੰ ਆਖਿਆ, ਮੈਂ ਯਿਸੂ ਨਾਸਰੀ ਹਾਂ ਜਿਸ ਨੂੰ ਤੂੰ ਸਤਾਉਂਦਾ ਹੈਂ।
9 Now, they who were with me, beheld, indeed, the light, but heard not, the voice, of him that was speaking with me
੯ਅਤੇ ਉਨ੍ਹਾਂ ਨੇ ਜੋ ਮੇਰੇ ਨਾਲ ਸਨ ਜੋਤ ਤਾਂ ਵੇਖੀ, ਪਰ ਉਹ ਦੀ ਅਵਾਜ਼ ਨਾ ਸੁਣੀ ਜੋ ਮੇਰੇ ਨਾਲ ਬੋਲਦਾ ਸੀ।
10 And said—What shall I do, Lord? And, the Lord, said unto me—Arise, and be going thy way into Damascus, and, there, shall it be told thee of all things which are appointed for thee to do.
੧੦ਫੇਰ ਮੈਂ ਕਿਹਾ, ਹੇ ਪ੍ਰਭੂ ਮੈਂ ਕੀ ਕਰਾਂ? ਪ੍ਰਭੂ ਨੇ ਮੈਨੂੰ ਆਖਿਆ, ਤੂੰ ਉੱਠ ਕੇ ਦੰਮਿਸ਼ਕ ਵਿੱਚ ਜਾ ਅਤੇ ਸਭ ਗੱਲਾਂ ਜੋ ਤੇਰੇ ਕਰਨ ਲਈ ਠਹਿਰਾਈਆਂ ਹੋਈਆਂ ਹਨ, ਸੋ ਉੱਥੇ ਹੀ ਤੈਨੂੰ ਦੱਸੀਆਂ ਜਾਣਗੀਆਂ।
11 But, as I could not see clearly owing to the glory of that light, being led by the hand of them who were with me, I came into Damascus.
੧੧ਜਦੋਂ ਮੈਂ ਉਸ ਜੋਤ ਦੇ ਤੇਜ ਕਰਕੇ ਵੇਖ ਨਾ ਸਕਿਆ ਤਾਂ ਆਪਣੇ ਸਾਥੀਆਂ ਦੇ ਹੱਥ ਫੜ੍ਹ ਕੇ ਦੰਮਿਸ਼ਕ ਵਿੱਚ ਆਇਆ।
12 And, one Ananias, a man devout according to the law, well-attested by all the Jews that dwelt there,
੧੨ਅਤੇ ਹਨਾਨਿਯਾਹ ਨਾਮ ਦਾ ਇੱਕ ਮਨੁੱਖ ਜੋ ਬਿਵਸਥਾ ਦੇ ਅਨੁਸਾਰ ਭਗਤ ਸੀ ਅਤੇ ਸਾਰੇ ਯਹੂਦੀਆਂ ਵਿੱਚ ਜਿਹੜੇ ਉੱਥੇ ਰਹਿੰਦੇ ਸਨ ਨੇਕਨਾਮ ਸੀ।
13 coming unto me, and standing over me, said—Saul, brother! look up. And, I, in that very hour, looked up on him.
੧੩ਉਹ ਮੇਰੇ ਕੋਲ ਆਇਆ ਅਤੇ ਉਸ ਨੇ ਕੋਲ ਖੜੇ ਹੋ ਕੇ ਮੈਨੂੰ ਆਖਿਆ, ਭਾਈ ਸੌਲੁਸ ਫੇਰ ਵੇਖਣ ਲੱਗ ਜਾ, ਅਤੇ ਓਸੇ ਵੇਲੇ ਮੈਂ ਦੇਖਣ ਲੱਗ ਗਿਆ ਅਤੇ ਉਸ ਨੂੰ ਦੇਖਿਆ।
14 And he said—The God of our fathers, hath chosen thee to get to know his will, and to see the Righteous One, —and to hear a voice out of his mouth.
੧੪ਉਹ ਬੋਲਿਆ, ਸਾਡੇ ਵੱਡਿਆਂ ਦੇ ਪਰਮੇਸ਼ੁਰ ਨੇ ਤੈਨੂੰ ਠਹਿਰਾਇਆ ਹੈ, ਜੋ ਤੂੰ ਉਹ ਦੀ ਮਰਜ਼ੀ ਨੂੰ ਜਾਣੇ, ਉਸ ਧਰਮੀ ਨੂੰ ਵੇਖੇਂ ਅਤੇ ਉਹ ਦੇ ਮੂੰਹ ਦਾ ਸ਼ਬਦ ਸੁਣੇਂ।
15 Because thou shalt be a witness to him unto all men, of the things which thou hast seen and heard.
੧੫ਕਿਉਂ ਜੋ ਉਸੇ ਦੇ ਲਈ ਤੂੰ ਸਭ ਮਨੁੱਖਾਂ ਦੇ ਅੱਗੇ ਉਨ੍ਹਾਂ ਗੱਲਾਂ ਦਾ ਗਵਾਹ ਹੋਵੇਂਗਾ, ਜਿਹੜੀਆਂ ਤੂੰ ਵੇਖੀਆਂ ਅਤੇ ਸੁਣੀਆਂ ਹਨ।
16 And, now, what art thou going to do? Arise, and get thyself immersed, and have thy sins bathed away, calling upon his name.
੧੬ਹੁਣ ਤੂੰ ਕਿਉਂ ਢਿੱਲ ਕਰਦਾ ਹੈਂ? ਉੱਠ ਅਤੇ ਉਹ ਦਾ ਨਾਮ ਲੈਂਦਾ ਹੋਇਆ ਬਪਤਿਸਮਾ ਲੈ ਅਤੇ ਆਪਣੇ ਪਾਪ ਧੋ ਸੁੱਟ।
17 And it came to pass, when had returned unto Jerusalem, and was praying in the temple, that I came to be in a trance,
੧੭ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਮੈਂ ਯਰੂਸ਼ਲਮ ਨੂੰ ਮੁੜਿਆ ਤਾਂ ਹੈਕਲ ਵਿੱਚ ਪ੍ਰਾਰਥਨਾ ਕਰਦੇ ਹੋਏ ਮੈਂ ਬੇਸੁਧ ਹੋ ਗਿਆ।
18 and saw him, saying unto me—Haste thee, and go forth speedily out of Jerusalem, inasmuch as they will not accept thy witness concerning me.
੧੮ਅਤੇ ਉਹ ਨੂੰ ਵੇਖਿਆ ਜੋ ਮੈਨੂੰ ਆਖਦਾ ਸੀ ਕਿ ਛੇਤੀ ਕਰ ਅਤੇ ਯਰੂਸ਼ਲਮ ਤੋਂ ਜਲਦੀ ਨਿੱਕਲ ਜਾ ਕਿਉਂ ਉਹ ਮੇਰੇ ਹੱਕ ਵਿੱਚ ਤੇਰੀ ਗਵਾਹੀ ਨਾ ਮੰਨਣਗੇ।
19 And, I, said—Lord! they themselves, well know that I was imprisoning and beating in every synagogue them who were believing on thee.
੧੯ਮੈਂ ਆਖਿਆ, “ਹੇ ਪ੍ਰਭੂ ਉਹ ਆਪ ਜਾਣਦੇ ਹਨ ਜੋ, ਜਿਨ੍ਹਾਂ ਤੇਰੇ ਉੱਤੇ ਵਿਸ਼ਵਾਸ ਕੀਤਾ ਮੈਂ ਉਨ੍ਹਾਂ ਨੂੰ ਕੈਦ ਕਰਦਾ ਅਤੇ ਹਰੇਕ ਪ੍ਰਾਰਥਨਾ ਘਰ ਵਿੱਚ ਮਾਰਦਾ ਸੀ।
20 And, when the blood of Stephen thy witness was being shed, even I myself, was standing by, and approving, and guarding the mantles of them who were slaying him.
੨੦ਅਤੇ ਜਦੋਂ ਤੇਰੇ ਸ਼ਹੀਦ ਇਸਤੀਫ਼ਾਨ ਦਾ ਖੂਨ ਵਹਾਇਆ ਗਿਆ ਤਾਂ ਮੈਂ ਵੀ ਕੋਲ ਖੜ੍ਹਾ ਮਾਰਨ ਵਾਲਿਆਂ ਦੇ ਨਾਲ ਸਹਿਮਤ ਸੀ ਅਤੇ ਉਹਨਾਂ ਦੇ ਕੱਪੜਿਆਂ ਦੀ ਰਖਵਾਲੀ ਕਰਦਾ ਸੀ।”
21 And he said unto me—Be taking thy journey; because, I, unto nations afar off, will send thee.
੨੧ਤਦ ਉਸ ਨੇ ਮੈਨੂੰ ਆਖਿਆ ਕਿ ਚੱਲਿਆ ਜਾ ਕਿਉਂ ਜੋ ਮੈਂ ਤੈਨੂੰ ਦੂਰ-ਦੂਰ ਪਰਾਈਆਂ ਕੌਮਾਂ ਕੋਲ ਭੇਜਾਂਗਾ।
22 And they hearkened unto him as far as this word, and lifted up their voice, saying—Away from the earth, with such a man as this, for it is not fit that he should live.
੨੨ਉਹ ਇਸ ਗੱਲ ਤੱਕ ਉਹ ਦੀ ਸੁਣਦੇ ਰਹੇ ਤਾਂ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਇਹੋ ਜਿਹੇ ਮਨੁੱਖ ਨੂੰ ਧਰਤੀ ਉੱਤੋਂ ਦੂਰ ਕਰ ਦਿਓ ਕਿਉਂ ਜੋ ਉਹ ਦਾ ਜੀਉਣਾ ਹੀ ਯੋਗ ਨਹੀਂ!
23 Now, as they were both making an outcry and tearing their mantles, —dust, also were throwing into the air,
੨੩ਜਦੋਂ ਉਹ ਰੌਲ਼ਾ ਪਾਉਣ ਅਤੇ ਆਪਣੇ ਲੀੜੇ ਸੁੱਟ ਕੇ ਖੇਹ ਉਡਾਉਣ ਲੱਗੇ।
24 the captain ordered him to be brought into the castle, saying, that, with scourging, he should be put to the test, —that he might find out, for what cause they were, thus, clamouring against him.
੨੪ਤਾਂ ਫੌਜ ਦੇ ਸਰਦਾਰ ਨੇ ਉਹ ਨੂੰ ਕਿਲੇ ਵਿੱਚ ਲਿਆਉਣ ਦਾ ਹੁਕਮ ਦਿੱਤਾ ਅਤੇ ਆਖਿਆ ਕਿ ਕੋਰੜੇ ਮਾਰ ਕੇ ਉਹ ਦੀ ਜਾਂਚ-ਪੜਤਾਲ ਕਰੋ ਤਾਂ ਜੋ ਮੈਨੂੰ ਪਤਾ ਲੱਗੇ ਕਿ ਉਹ ਕਿਸ ਕਾਰਨ ਇਹ ਦੇ ਮਗਰ ਰੌਲ਼ਾ ਪਾਉਂਦੇ ਹਨ।
25 But, when they had stretched him out with straps, Paul said unto the by-standing centurion—A Roman, and uncondemned, is it allowed you to be scourging?
੨੫ਜਦੋਂ ਉਨ੍ਹਾਂ ਉਹ ਨੂੰ ਤਸਮਿਆਂ ਨਾਲ ਬੰਨਿਆ ਤਾਂ ਪੌਲੁਸ ਨੇ ਸੂਬੇਦਾਰ ਨੂੰ ਜਿਹੜਾ ਕੋਲ ਖੜ੍ਹਾ ਸੀ ਆਖਿਆ, ਕੀ ਇਹ ਠੀਕ ਹੈ ਕਿ ਤੁਸੀਂ ਇੱਕ ਰੋਮੀ ਆਦਮੀ ਨੂੰ ਦੋਸ਼ ਸਾਬਤ ਕੀਤੇ ਬਿਨ੍ਹਾਂ ਕੋਰੜੇ ਮਾਰੋ?
26 And, when the centurion heard [that], he went unto the captain, and reported, saying—What art thou going to do? For, this man, is, a Roman?
੨੬ਜਦੋਂ ਸੂਬੇਦਾਰ ਨੇ ਇਹ ਸੁਣਿਆ ਤਾਂ ਸਰਦਾਰ ਦੇ ਕੋਲ ਜਾ ਕੇ ਖ਼ਬਰ ਦਿੱਤੀ ਅਤੇ ਕਿਹਾ, ਤੁਸੀਂ ਇਹ ਕੀ ਕਰਨ ਲੱਗੇ ਹੋ? ਇਹ ਮਨੁੱਖ ਤਾਂ ਰੋਮੀ ਹੈ!
27 And the captain, coming up, said to him—Tell me! Art, thou, a, Roman? And, he, said—Yea!
੨੭ਸਰਦਾਰ ਨੇ ਕੋਲ ਜਾ ਕੇ ਉਹ ਨੂੰ ਆਖਿਆ, ਮੈਨੂੰ ਦੱਸ, ਕੀ ਤੂੰ ਰੋਮੀ ਹੈਂ? ਉਹ ਬੋਲਿਆ, ਹਾਂ ਜੀ।
28 And the captain answered—I, for a large sum, this citizenship acquired! And, Paul, said—But, I, am even, [free-] born!
੨੮ਤਾਂ ਸਰਦਾਰ ਨੇ ਅੱਗੋਂ ਆਖਿਆ, ਮੈਂ ਬਹੁਤ ਪੈਸਾ ਖ਼ਰਚ ਕੇ ਰੋਮੀ ਨਾਗਰਿਕਤਾ ਨੂੰ ਪ੍ਰਾਪਤ ਕੀਤਾ ਹੈ। ਪੌਲੁਸ ਬੋਲਿਆ, ਪਰ ਮੈਂ ਅਜਿਹਾ ਹੀ ਜੰਮਿਆ।
29 Straightway, therefore, they who were about to put him to the test, withdrew from him; and, even the captain, was struck with fear, when he found out he was, a Roman, and because, him, he had bound.
੨੯ਉਪਰੰਤ ਜਿਹੜੇ ਉਹ ਦੀ ਜਾਂਚ-ਪੜਤਾਲ ਕਰਨ ਲੱਗੇ ਸਨ ਉਹ ਝੱਟ ਉਹ ਦੇ ਕੋਲੋਂ ਹੱਟ ਗਏ ਅਤੇ ਸਰਦਾਰ ਵੀ ਇਹ ਜਾਣ ਕੇ ਕਿ ਉਹ ਰੋਮੀ ਹੈ ਅਤੇ ਮੈਂ ਉਹ ਨੂੰ ਬੰਨ੍ਹਿਆ, ਡਰ ਗਿਆ।
30 But, on the morrow, being minded to get to know the certainty as to why he was being accused by the Jews, he released him, and ordered the High-priests and all the High-council to come together; and, bringing down Paul, set him before them.
੩੦ਅਗਲੇ ਦਿਨ, ਇਹ ਪਤਾ ਲਗਾਉਣ ਲਈ ਕਿ ਯਹੂਦੀਆਂ ਨੇ ਉਹ ਦੇ ਉੱਤੇ ਕਿਉਂ ਦੋਸ਼ ਲਾਇਆ ਹੈ ਉਸ ਨੇ ਉਹ ਨੂੰ ਖੋਲ੍ਹ ਦਿੱਤਾ ਅਤੇ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਦੇ ਇਕੱਠੇ ਹੋਣ ਦਾ ਹੁਕਮ ਕੀਤਾ। ਫੇਰ ਉਸ ਨੇ ਪੌਲੁਸ ਨੂੰ ਹੇਠਾਂ ਉਤਾਰ ਕੇ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ।