< Isaiah 34 >
1 Come near ye nations to hear, And, ye races, attend, —Let the earth hear, and the fulness thereof, The world and all things produced therefrom:
੧ਹੇ ਕੌਮੋ, ਸੁਣਨ ਲਈ ਨੇੜੇ ਆਓ, ਹੇ ਉੱਮਤੋ, ਕੰਨ ਲਾਓ! ਧਰਤੀ ਅਤੇ ਉਹ ਦੀ ਭਰਪੂਰੀ, ਜਗਤ ਅਤੇ ਸਭ ਜੋ ਉਸ ਵਿੱਚੋਂ ਨਿੱਕਲਦਾ ਹੈ, ਸੋ ਸੁਣੇ!
2 That Yahweh hath wrath against all the nations, and indignation against all their host, —He hath devoted them to destruction He hath delivered them to slaughter;
੨ਯਹੋਵਾਹ ਤਾਂ ਸਾਰੀਆਂ ਕੌਮਾਂ ਉੱਤੇ ਕ੍ਰੋਧਵਾਨ ਹੋਇਆ ਹੈ, ਉਹ ਦਾ ਕ੍ਰੋਧ ਉਹਨਾਂ ਦੀਆਂ ਸਾਰੀਆਂ ਸੈਨਾਂ ਉੱਤੇ ਭੜਕਿਆ ਹੋਇਆ ਹੈ, ਉਸ ਨੇ ਉਹਨਾਂ ਨੂੰ ਪੂਰੀ ਤਰ੍ਹਾਂ ਨਾਸ ਹੋਣ ਲਈ ਅਤੇ ਵੱਢੇ ਜਾਣ ਲਈ ਦੇ ਦਿੱਤਾ ਹੈ।
3 And their slain shall be cast out, And their carcases, the stench of them shall ascend, —And, the mountains, shall melt away with their blood.
੩ਉਹਨਾਂ ਦੇ ਵੱਢੇ ਹੋਏ ਬਾਹਰ ਸੁੱਟੇ ਜਾਣਗੇ, ਉਹਨਾਂ ਦੀਆਂ ਲੋਥਾਂ ਤੋਂ ਸੜਿਆਂਧ ਉੱਠੇਗੀ, ਅਤੇ ਪਰਬਤ ਉਹਨਾਂ ਦੇ ਲਹੂ ਨਾਲ ਡੁੱਬ ਜਾਣਗੇ।
4 Then shall be dissolved all the host of the heavens, And the heavens shall roll up as a scroll, —Yea, all their host, shall fade—Like the fading and falling of a leaf from a vine, and Like what fadeth and falleth from a fig-tree.
੪ਅਕਾਸ਼ ਦੇ ਸਾਰੇ ਮੰਡਲ ਖ਼ਤਮ ਹੋ ਜਾਣਗੇ ਅਤੇ ਅਕਾਸ਼ ਪੱਤ੍ਰੀ ਵਾਂਗੂੰ ਲਪੇਟਿਆ ਜਾਵੇਗਾ, ਤਾਰਿਆਂ ਦੀ ਸਾਰੀ ਸੈਨਾਂ ਝੜ ਜਾਵੇਗੀ, ਜਿਵੇਂ ਪੱਤੇ ਅੰਗੂਰੀ ਵੇਲ ਤੋਂ ਜਾਂ ਹੰਜ਼ੀਰ ਤੋਂ ਝੜ ਜਾਂਦੇ ਹਨ।
5 For my sword hath been sated in the heavens, —Lo! upon Edom, shall it descend, Even on the people whom I have devoted to justice.
੫ਮੇਰੀ ਤਲਵਾਰ ਤਾਂ ਅਕਾਸ਼ ਵਿੱਚ ਪੀ ਕੇ ਰੱਜ ਗਈ ਹੈ, ਵੇਖੋ, ਉਹ ਅਦੋਮ ਉੱਤੇ ਅਤੇ ਮੇਰੀ ਬਰਬਾਦ ਕੀਤੀ ਹੋਈ ਕੌਮ ਉੱਤੇ ਨਿਆਂ ਲਈ ਜਾ ਪਵੇਗੀ।
6 A sword, hath Yahweh—Glutted with blood Sated with fat, —With the blood of well-fed lambs and he-goats, With the fat of the kidneys of rams, —For, a sacrifice, hath Yahweh in Bozrah, Yea a great slaughter in the land of Edom;
੬ਯਹੋਵਾਹ ਦੀ ਤਲਵਾਰ ਲਹੂ ਨਾਲ ਲਿੱਬੜੀ ਹੋਈ ਹੈ, ਉਹ ਚਰਬੀ ਨਾਲ, ਲੇਲਿਆਂ ਅਤੇ ਬੱਕਰਿਆਂ ਦੇ ਲਹੂ ਨਾਲ, ਮੇਂਢਿਆਂ ਦੇ ਗੁਰਦਿਆਂ ਦੀ ਚਰਬੀ ਨਾਲ ਤ੍ਰਿਪਤ ਹੋਈ ਹੈ, ਕਿਉਂ ਜੋ ਯਹੋਵਾਹ ਲਈ ਬਾਸਰਾਹ ਵਿੱਚ ਬਲੀ, ਅਤੇ ਅਦੋਮ ਦੇ ਦੇਸ ਵਿੱਚ ਵੱਡਾ ਕਤਲੇਆਮ ਹੋਇਆ ਹੈ।
7 Then shall buffaloes come down with them, And bullocks with bulls, —So shall their land be soaked with blood, And, their dust, with fat, shall be enriched.
੭ਜੰਗਲੀ ਸਾਨ੍ਹ, ਵੱਛੇ ਅਤੇ ਬਲ਼ਦ ਮਾਰੇ ਜਾਣਗੇ, ਉਹਨਾਂ ਦਾ ਦੇਸ ਲਹੂ ਨਾਲ ਤਰ ਹੋ ਜਾਵੇਗਾ, ਅਤੇ ਉਹਨਾਂ ਦੀ ਧੂੜ ਚਰਬੀ ਨਾਲ ਚਿਕਣੀ ਹੋ ਜਾਵੇਗੀ।
8 For a day of avenging, hath Yahweh, —A year of requitals for the quarrel of Zion.
੮ਯਹੋਵਾਹ ਦਾ ਇੱਕ ਬਦਲਾ ਲੈਣ ਦਾ ਦਿਨ ਵੀ ਹੈ, ਸੀਯੋਨ ਦੇ ਮੁਕੱਦਮਾ ਲੜ੍ਹਨ ਦਾ ਇੱਕ ਸਾਲ।
9 Then shall the torrents thereof be turned into pitch, And the dust thereof, into brimstone, —So shall her land become burning pitch:
੯ਉਹ ਦੀਆਂ ਨਦੀਆਂ ਰਾਲ ਬਣ ਜਾਣਗੀਆਂ, ਉਹ ਦੀ ਖ਼ਾਕ, ਗੰਧਕ, ਅਤੇ ਉਹ ਦੀ ਧਰਤੀ ਬਲਦੀ ਹੋਈ ਰਾਲ ਹੋ ਜਾਵੇਗੀ।
10 Neither night nor day, shall it be quenched, To times age-abiding, shall ascend the smoke thereof, —From generation to generation, shall it be waste, Never, never, shall any pass through it:
੧੦ਦਿਨ ਰਾਤ ਉਹ ਬੁਝੇਗੀ ਨਹੀਂ, ਉਹ ਦਾ ਧੂੰਆਂ ਸਦਾ ਉੱਠਦਾ ਰਹੇਗਾ, ਪੀੜ੍ਹੀਓਂ ਪੀੜ੍ਹੀ ਉਹ ਵਿਰਾਨ ਰਹੇਗੀ, ਅਤੇ ਸਦਾ ਲਈ ਕਦੇ ਵੀ ਉਹ ਦੇ ਵਿੱਚੋਂ ਕੋਈ ਲੰਘਣ ਵਾਲਾ ਨਾ ਹੋਵੇਗਾ।
11 That the vomiting pelican and the bittern may possess it: And the great owl and the raven, dwell therein; Then will he stretch out over it The line of desolation, and The plummet of emptiness.
੧੧ਲੰਮਢੀਂਗ ਅਤੇ ਕੰਡੈਲਾ ਉਹ ਦੇ ਉੱਤੇ ਕਬਜ਼ਾ ਕਰਨਗੇ, ਅਤੇ ਉੱਲੂ ਅਤੇ ਕਾਂ ਉਹ ਦੇ ਵਿੱਚ ਵੱਸਣਗੇ। ਉਹ ਉਸ ਉੱਤੇ ਘਬਰਾਹਟ ਦੀ ਜ਼ਰੀਬ, ਅਤੇ ਵਿਰਾਨੀ ਦਾ ਸਾਹਲ ਖਿੱਚੇਗਾ।
12 Her nobles (but none, are, there)! unto royalty, will call, —All, all her princes, shall become nought.
੧੨ਉਹ ਦੇ ਪਤਵੰਤ ਉਹ ਨੂੰ “ਅਲੋਪ ਰਾਜ” ਸੱਦਣਗੇ, ਅਤੇ ਉਹ ਦੇ ਸਾਰੇ ਹਾਕਮ, ਨਾ ਹੋਇਆਂ ਜਿਹੇ ਹੋਣਗੇ।
13 Then shall come up, in her palaces thorns Nettles and thistles in her fortresses, —And she shall become A home for wild dogs, An enclosure for ostriches;
੧੩ਕੰਡੇ ਉਹ ਦੇ ਮਹਿਲਾਂ ਵਿੱਚ ਉੱਗਣਗੇ, ਬਿੱਛੂ ਬੂਟੀਆਂ ਅਤੇ ਝਾੜੀਆਂ ਉਹ ਦੇ ਗੜ੍ਹਾਂ ਵਿੱਚ। ਉਹ ਗਿੱਦੜਾਂ ਦਾ ਵਸੇਬਾ ਅਤੇ ਸ਼ੁਤਰਮੁਰਗ ਦਾ ਵਿਹੜਾ ਹੋਵੇਗਾ।
14 Then shall criers meet with howlers, And, the shaggy creature, unto his fellow, shall call, —Only, there, shall, the night-spectre, Make her settlement, And find for herself a place of rest:
੧੪ਜੰਗਲੀ ਜਾਨਵਰ ਬਿੱਜੂਆਂ ਨਾਲ ਮਿਲਣਗੇ, ਜੰਗਲੀ ਬੱਕਰਾ ਆਪਣੇ ਸਾਥੀ ਨੂੰ ਸੱਦੇਗਾ, ਸਗੋਂ ਚਮਗਿੱਦੜ ਉੱਥੇ ਟਿਕੇਗਾ, ਅਤੇ ਆਪਣੇ ਲਈ ਅਰਾਮ ਦਾ ਥਾਂ ਪਵੇਗਾ।
15 There, shall, the arrow-snake, Make her nest and lay, And hatch and gather under her shadow, —Only, there, shall be gathered the falcons, every one with her mate.
੧੫ਉੱਥੇ ਮਾਦਾ ਉੱਲੂ ਆਲ੍ਹਣਾ ਬਣਾ ਕੇ ਆਂਡੇ ਦੇਵੇਗੀ, ਅਤੇ ਸੇਉ ਕੇ ਆਪਣੇ ਬੱਚੇ ਆਪਣੇ ਖੰਭਾਂ ਹੇਠ ਇਕੱਠੇ ਕਰੇਗੀ। ਉੱਥੇ ਹੀ ਇੱਲਾਂ ਇਕੱਠੀਆਂ ਹੋਣਗੀਆਂ ਹਰੇਕ ਆਪਣੇ ਨਰ ਨਾਲ।
16 Seek ye out of the scroll of Yahweh, and read, Not, one from among them, is lacking, None, hath missed, her mate, —For, a mouth, hath, itself commanded, And, his spirit, hath itself gathered them:
੧੬ਯਹੋਵਾਹ ਦੀ ਪੁਸਤਕ ਵਿੱਚੋਂ ਭਾਲ ਕੇ ਪੜ੍ਹੋ ਇਹਨਾਂ ਵਿੱਚੋਂ ਇੱਕ ਵੀ ਗੱਲ ਘੱਟ ਨਾ ਹੋਵੇਗੀ, ਕਿਸੇ ਨੂੰ ਆਪਣੇ ਨਰ ਦੀ ਕਮੀ ਨਾ ਹੋਵੇਗੀ, ਕਿਉਂ ਜੋ ਮੇਰੇ ਹੀ ਮੂੰਹ ਨੇ ਇਹ ਹੁਕਮ ਦਿੱਤਾ ਹੈ, ਅਤੇ ਉਸੇ ਦੇ ਆਤਮਾ ਨੇ ਉਹਨਾਂ ਨੂੰ ਇਕੱਠਾ ਕੀਤਾ ਹੈ।
17 Yea he himself, hath cast for them a lot, And his own hand, hath given to them a portion by line, —Unto times age-abiding, shall they possess it, To generation after generation, shall they dwell therein.
੧੭ਉਸੇ ਨੇ ਉਹਨਾਂ ਦਾ ਹਿੱਸਾ ਠਹਿਰਾਇਆ ਹੈ, ਅਤੇ ਉਸੇ ਦੇ ਹੱਥ ਨੇ ਉਹਨਾਂ ਲਈ ਦੇਸ ਨੂੰ ਜ਼ਰੀਬ ਨਾਲ ਵੰਡਿਆ। ਉਹ ਸਦਾ ਤੱਕ ਉਸ ਉੱਤੇ ਕਬਜ਼ਾ ਕਰਨਗੇ, ਪੀੜ੍ਹੀਓਂ ਪੀੜ੍ਹੀ ਉਹ ਉਸ ਵਿੱਚ ਵੱਸਣਗੇ।