< Nahum 2 >

1 He that breaketh in pieces hath come up over thy face, Keep the keeps, —watch the way, brace the loins, make vigour very firm.
ਭੰਨਣ ਵਾਲਾ ਤੇਰੇ ਵਿਰੁੱਧ ਚੜ੍ਹ ਆਇਆ ਹੈ, ਗੜ੍ਹ ਦੀ ਰਾਖੀ ਕਰ, ਰਾਹ ਦੀ ਚੌਕਸੀ ਕਰ, ਕਮਰ ਕੱਸ ਅਤੇ ਆਪਣਾ ਬਲ ਬਹੁਤ ਵਧਾ!
2 For Yahweh hath restored the excellency of Jacob, like the excellency of Israel, —for the plunderers have plundered them, and, their vine branches, have they marred.
ਯਹੋਵਾਹ ਤਾਂ ਯਾਕੂਬ ਦੀ ਉੱਤਮਤਾਈ ਨੂੰ ਇਸਰਾਏਲ ਦੀ ਉੱਤਮਤਾਈ ਵਾਂਗੂੰ ਮੋੜ ਦੇਵੇਗਾ, ਕਿਉਂ ਜੋ ਲੁਟੇਰਿਆਂ ਨੇ ਉਹਨਾਂ ਨੂੰ ਖਾਲੀ ਕੀਤਾ ਅਤੇ ਉਹਨਾਂ ਦੀਆਂ ਦਾਖਾਂ ਦੀਆਂ ਟਹਿਣੀਆਂ ਦਾ ਨਾਸ ਕੀਤਾ।
3 The shield of his heroes, is made red, the men of war, are clad in crimson, on fire, are the chariot-steels, on the day he maketh ready, —and, the lances, are put in motion.
ਉਹ ਦੇ ਸੂਰਬੀਰਾਂ ਦੀਆਂ ਢਾਲਾਂ ਲਾਲ ਕੀਤੀਆਂ ਹੋਈਆਂ ਹਨ, ਫ਼ੌਜੀ ਕਿਰਮਚੀ ਵਰਦੀ ਪਹਿਨੇ ਹੋਏ ਹਨ, ਰੱਥ ਦਾ ਲੋਹਾ ਅੱਗ ਵਾਂਗੂੰ ਚਮਕਦਾ ਹੈ ਅਤੇ ਉਹ ਦੀ ਤਿਆਰੀ ਦੇ ਦਿਨ ਵਿੱਚ ਸਰੂ ਦੇ ਬਰਛੇ ਝੁਲਾਏ ਜਾਂਦੇ ਹਨ।
4 In the streets, madly go the chariots, they rush along in the broadways, —their appearance, is like torches, as lightnings, hither and thither do they run.
ਰੱਥ ਸੜਕਾਂ ਵਿੱਚ ਸਿਰ ਤੋੜ ਭੱਜਦੇ ਹਨ, ਉਹ ਚੌਂਕਾਂ ਵਿੱਚ ਇੱਧਰ-ਉੱਧਰ ਭੱਜੇ ਜਾਂਦੇ ਹਨ, ਵੇਖਣ ਵਿੱਚ ਉਹ ਮਸ਼ਾਲਾਂ ਵਰਗੇ ਹਨ ਅਤੇ ਇਹ ਬਿਜਲੀ ਵਾਂਗੂੰ ਦੌੜਦੇ ਹਨ!
5 Let him call to mind his nobles, they shall stumble as they go—let them hasten to her wall, yet the storming cover, is prepared.
ਉਹ ਆਪਣੇ ਸੂਰਬੀਰਾਂ ਨੂੰ ਯਾਦ ਕਰਦਾ ਹੈ, ਉਹ ਜਾਂਦੇ-ਜਾਂਦੇ ਠੇਡਾ ਖਾਂਦੇ ਹਨ, ਉਹ ਉਸ ਦੀ ਚਾਰ ਦੀਵਾਰੀ ਵੱਲ ਨੱਸਦੇ ਹਨ ਅਤੇ ਲੱਕੜ ਦਾ ਸਹਾਰਾ ਖੜ੍ਹਾ ਕੀਤਾ ਜਾਂਦਾ ਹੈ।
6 The gates of the rivers, have been opened, —and, the palace, doth quake.
ਨਦੀਆਂ ਦੇ ਫਾਟਕ ਖੋਲ੍ਹੇ ਜਾਂਦੇ ਹਨ ਅਤੇ ਮਹਿਲ ਗਲ਼ ਜਾਂਦਾ ਹੈ।
7 And, Huzzab, hath been taken captive—hath been led up, —and, her handmaids, are making a moan like the sound of doves, as they taber upon their heart.
ਫੈਸਲਾ ਹੋ ਗਿਆ, ਉਹ ਬੇਪੜਦਾ ਕੀਤੀ ਗਈ ਹੈ, ਉਹ ਲਿਜਾਈ ਜਾਂਦੀ ਹੈ, ਉਹ ਦੀਆਂ ਟਹਿਲਣਾਂ ਘੁੱਗੀਆਂ ਦੀ ਅਵਾਜ਼ ਵਾਂਗੂੰ ਗੁਟਕਦੀਆਂ ਹਨ ਅਤੇ ਆਪਣੀਆਂ ਛਾਤੀਆਂ ਪਿੱਟਦੀਆਂ ਹਨ।
8 Yet, as for Nineveh, like a reservoir of waters, are her waters, —but, those men, are in flight! Stand! stand! but no one is turning.
ਨੀਨਵਾਹ ਆਦ ਤੋਂ ਪਾਣੀ ਦੇ ਕੁੰਡ ਵਾਂਗੂੰ ਹੈ, ਉਹ ਵਗ ਜਾਂਦੇ ਹਨ, “ਠਹਿਰੋ, ਠਹਿਰੋ!” ਉਹ ਪੁਕਾਰਦੇ ਹਨ, ਪਰ ਉਹ ਨਹੀਂ ਮੁੜਦੇ!
9 Plunder silver, plunder gold, —and there is no end to the costly furnishing, rich with every article of delight.
ਚਾਂਦੀ ਲੁੱਟੋ! ਸੋਨਾ ਲੁੱਟੋ! ਰੱਖੀਆਂ ਹੋਈਆਂ ਚੀਜ਼ਾਂ ਬੇਅੰਤ ਹਨ, ਸਾਰੇ ਪਦਾਰਥਾਂ ਦਾ ਮਾਲ ਧਨ ਵੀ!
10 Emptiness, yea turned to emptiness, aye deserted [is she]! with, heart, unnerved, and, a tottering, of knees, and, anguish, in all loins, and, the faces of them all, have withdrawn their colour.
੧੦ਉਹ ਖਾਲੀ, ਸੁੰਨੀ ਅਤੇ ਵਿਰਾਨ ਹੈ, ਦਿਲ ਪਿਘਲ ਜਾਂਦਾ ਹੈ, ਗੋਡੇ ਭਿੜਦੇ ਹਨ, ਕਸ਼ਟ ਸਾਰਿਆਂ ਦੇ ਲੱਕਾਂ ਵਿੱਚ ਹੈ, ਸਾਰਿਆਂ ਦੇ ਚਿਹਰੇ ਪੀਲੇ ਹੋ ਜਾਂਦੇ ਹਨ!
11 Where is the lair of the lions? Yea the very feeding-place of the young lions, —where walked the lion, the lioness, the lion’s whelp, with none to make them afraid?
੧੧ਬੱਬਰ ਸ਼ੇਰਨੀਆਂ ਦਾ ਟਿਕਾਣਾ ਕਿੱਥੇ ਹੈ ਅਤੇ ਜੁਆਨ ਬੱਬਰ ਸ਼ੇਰਾਂ ਦੇ ਖਾਣ ਦਾ ਥਾਂ ਕਿੱਥੇ ਹੈ, ਜਿੱਥੇ ਬੱਬਰ ਸ਼ੇਰ ਅਤੇ ਸ਼ੇਰਨੀ ਆਪਣੇ ਬੱਚਿਆਂ ਨਾਲ ਫਿਰਦੇ ਸਨ, ਅਤੇ ਕੋਈ ਉਹਨਾਂ ਨੂੰ ਨਹੀਂ ਛੇੜਦਾ ਸੀ?
12 The lion, used to tear in pieces enough for his whelps, and to strangle for his lionesses, —and then fill with prey his holes, and his lairs with what he had torn.
੧੨ਬੱਬਰ ਸ਼ੇਰ ਨੇ ਆਪਣੇ ਬੱਚਿਆਂ ਲਈ ਬਹੁਤ ਕੁਝ ਪਾੜਿਆ, ਆਪਣੀਆਂ ਸ਼ੇਰਨੀਆਂ ਲਈ ਸ਼ਿਕਾਰ ਦਾ ਗਲ਼ ਘੁੱਟਿਆ, ਆਪਣੀਆਂ ਖੁੰਧਰਾਂ ਨੂੰ ਸ਼ਿਕਾਰ ਨਾਲ ਭਰ ਲਿਆ ਹੈ ਅਤੇ ਆਪਣੇ ਟਿਕਾਣਿਆਂ ਨੂੰ ਪਾੜੇ ਹੋਏ ਮਾਸ ਨਾਲ।
13 Behold me! against thee, Declareth Yahweh of hosts, Therefore will I burn up in smoke her chariots, and, thy young lions, shall be devoured by the sword, —so will I cut off, out of the earth, thy prey, nor shall be heard any more, the voice of thine envoy.
੧੩ਵੇਖ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਰੱਥਾਂ ਨੂੰ ਧੂੰਏਂ ਵਿੱਚ ਸਾੜ ਦਿਆਂਗਾ, ਤਲਵਾਰ ਤੇਰੇ ਜੁਆਨ ਸ਼ੇਰਾਂ ਨੂੰ ਖਾਵੇਗੀ, ਮੈਂ ਤੇਰੇ ਸ਼ਿਕਾਰ ਨੂੰ ਧਰਤੀ ਤੋਂ ਵੱਢ ਸੁੱਟਾਂਗਾ ਅਤੇ ਤੇਰੇ ਦੂਤਾਂ ਦੀ ਅਵਾਜ਼ ਫੇਰ ਸੁਣਾਈ ਨਾ ਦੇਵੇਗੀ।

< Nahum 2 >