< Proverbs 26 >

1 As snow in summer, and as rain in harvest, so, unbecoming to a dullard is honour.
ਜਿਵੇਂ ਗਰਮੀ ਵਿੱਚ ਬਰਫ਼ ਅਤੇ ਵਾਢੀ ਵਿੱਚ ਵਰਖਾ, ਤਿਵੇਂ ਮੂਰਖ ਨੂੰ ਆਦਰ ਸੂਤ ਨਹੀਂ।
2 As a sparrow in wandering, as a swallow in flying, so, a causeless curse, shall not alight.
ਜਿਵੇਂ ਚਿੜ੍ਹੀ ਭਟਕਦੀ ਅਤੇ ਬਾਲ ਕਟਾਰਾ ਉੱਡਦਾ ਫਿਰਦਾ ਹੈ, ਓਵੇਂ ਹੀ ਮੱਲੋ-ਮੱਲੀ ਦਾ ਸਰਾਪ ਨਹੀਂ ਪੈਂਦਾ।
3 A whip for the horse, a bridle for the ass, and a rod for the back of dullards.
ਘੋੜੇ ਦੇ ਲਈ ਚਾਬੁਕ, ਗਧੇ ਦੇ ਲਈ ਲਗਾਮ, ਅਤੇ ਮੂਰਖ ਦੀ ਪਿੱਠ ਲਈ ਸੋਟੀ ਹੁੰਦੀ ਹੈ।
4 Do not answer a dullard, according to his folly, lest, even thou thyself, become like him;
ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਨਾ ਦੇ, ਕਿਤੇ ਤੂੰ ਵੀ ਉਹ ਦੇ ਵਰਗਾ ਨਾ ਹੋ ਜਾਵੇਂ।
5 Answer a dullard according to his folly, lest he become wise in his own eyes.
ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਦੇ, ਕਿਤੇ ਉਹ ਆਪਣੇ ਲੇਖੇ ਵਿੱਚ ਬੁੱਧਵਾਨ ਨਾ ਬਣ ਬੈਠੇ।
6 One who cutteth off feet, one who drinketh down wrong, is he who sendeth a message by the hand of a dullard.
ਜਿਹੜਾ ਮੂਰਖ ਦੇ ਹੱਥ ਸੁਨੇਹਾ ਘੱਲਦਾ ਹੈ, ਉਹ ਆਪਣੇ ਪੈਰ ਤੇ ਕੁਹਾੜੀ ਮਾਰਦਾ ਅਤੇ ਜ਼ਹਿਰ ਪੀਂਦਾ ਹੈ।
7 Useless are the legs of the lame, and a proverb, in the mouth of a dullard.
ਜਿਵੇਂ ਲੰਗੜੇ ਦੀਆਂ ਲਮਕਦੀਆਂ ਲੱਤਾਂ ਨਿਕੰਮੀਆਂ ਹਨ, ਓਵੇਂ ਮੂਰਖਾਂ ਦੇ ਮੂੰਹ ਵਿੱਚ ਕਹਾਉਤਾਂ ਹਨ।
8 Like tying a stone to a sling, so, is he that giveth honour, to a dullard.
ਜਿਵੇਂ ਪੱਥਰਾਂ ਦੇ ਢੇਰ ਵਿੱਚ ਰਤਨਾਂ ਨੂੰ ਰੱਖਣਾ ਹੈ, ਓਵੇਂ ਮੂਰਖ ਨੂੰ ਆਦਰ ਦੇਣਾ ਹੈ,
9 A brier cometh into the hand of a drunken-man, a proverb into the mouth of dullards.
ਜਿਵੇਂ ਸ਼ਰਾਬੀ ਦੇ ਹੱਥ ਵਿੱਚ ਕੰਡਾ ਚੁੱਭਦਾ ਹੈ, ਤਿਵੇਂ ਮੂਰਖਾਂ ਦੇ ਮੂੰਹ ਵਿੱਚ ਦ੍ਰਿਸ਼ਟਾਂਤ ਹੈ।
10 [As] an archer who woundeth every thing, [so] one who hireth a dullard, and a drunkard crossing the sea.
੧੦ਜਿਵੇਂ ਤੀਰ-ਅੰਦਾਜ਼ ਸਭਨਾਂ ਨੂੰ ਫੱਟੜ ਕਰਦਾ ਹੈ, ਤਿਵੇਂ ਉਹ ਹੈ ਜੋ ਮੂਰਖ ਅਤੇ ਲੰਘਣ ਵਾਲੇ ਨੂੰ ਮਜ਼ਦੂਰੀ ਤੇ ਲਾਉਂਦਾ ਹੈ।
11 As, a dog, returneth onto his own vomit, a dullard, repeateth his folly.
੧੧ਜਿਵੇਂ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ, ਓਵੇਂ ਮੂਰਖ ਆਪਣੀ ਮੂਰਖਤਾਈ ਨੂੰ ਦੁਹਰਾਉਂਦਾ ਹੈ।
12 Thou hast seen a man wise in his own eye, —more hope of a dullard, than of him!
੧੨ਕੀ ਤੂੰ ਉਸ ਮਨੁੱਖ ਨੂੰ ਵੇਖਦਾ ਹੈਂ ਜੋ ਆਪਣੀ ਨਿਗਾਹ ਵਿੱਚ ਬੁੱਧਵਾਨ ਹੈ? ਉਹ ਦੇ ਨਾਲੋਂ ਮੂਰਖ ਲਈ ਵਧੇਰੀ ਆਸ ਹੈ!
13 Saith the sluggard, A roaring lion in the road! A tearing lion in the midst of the broadways.
੧੩ਆਲਸੀ ਆਖਦਾ ਹੈ, ਰਾਹ ਵਿੱਚ ਤਾਂ ਸ਼ੇਰ ਹੈ, ਗਲੀਆਂ ਵਿੱਚ ਬੱਬਰ ਸ਼ੇਰ ਹੈ!
14 The door, turneth on its hinges, and, the sluggard, upon his bed.
੧੪ਜਿਵੇਂ ਦਰਵਾਜ਼ਾ ਕਬਜ਼ੇ ਉੱਤੇ ਘੁੰਮਦਾ ਹੈ, ਓਵੇਂ ਆਲਸੀ ਆਪਣੇ ਮੰਜੇ ਉੱਤੇ।
15 The sluggard burieth his hand in the dish, he is too lazy to bring it back to his mouth.
੧੫ਆਲਸੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਉਸ ਨੂੰ ਫੇਰ ਮੂੰਹ ਤੱਕ ਲਿਆਉਣ ਨਾਲ ਉਹ ਥੱਕ ਜਾਂਦਾ ਹੈ।
16 Wiser is the sluggard in his own eyes, than, seven persons, who can answer with judgment.
੧੬ਆਲਸੀ ਆਪਣੀ ਆਪ ਨੂੰ ਉਹਨਾਂ ਸੱਤਾਂ ਜਣਿਆਂ ਨਾਲੋਂ ਵੀ ਜੋ ਠੀਕ ਉੱਤਰ ਦੇਣ ਜੋਗ ਹਨ, ਬੁੱਧਵਾਨ ਸਮਝਦਾ ਹੈ।
17 As he who layeth hold of the ears of a dog, is a passer-by, who giveth vent to his wrath over a quarrel, not his!
੧੭ਜਿਹੜਾ ਰਾਹ ਤੁਰਦਿਆਂ ਪਰਾਏ ਝਗੜੇ ਵਿੱਚ ਪੈਰ ਅੜਾਉਂਦਾ ਹੈ, ਉਹ ਉਸ ਵਰਗਾ ਹੈ ਜੋ ਕੁੱਤੇ ਨੂੰ ਕੰਨੋਂ ਫੜੇ।
18 As a madman throwing firebrands, arrows and death,
੧੮ਜਿਵੇਂ ਇੱਕ ਅੱਗ ਅਤੇ ਮੌਤ ਦੇ ਤੀਰ ਸੁੱਟਦਾ ਹੈ,
19 So, is a man who deceiveth his neighbour, and saith, Was not, I, in sport?
੧੯ਤਿਹਾ ਹੀ ਉਹ ਹੈ ਜਿਹੜਾ ਆਪਣੇ ਗੁਆਂਢੀ ਨੂੰ ਧੋਖਾ ਦੇ ਕੇ ਆਖਦਾ ਹੈ, ਭਲਾ, ਮੈਂ ਮਜ਼ਾਕ ਨਹੀਂ ਸੀ ਕਰਦਾ?
20 Without wood a fire is quenched, and, where there is no tattler, strife is hushed.
੨੦ਜਿੱਥੇ ਬਾਲਣ ਨਹੀਂ ਉੱਥੇ ਅੱਗ ਬੁੱਝ ਜਾਂਦੀ ਹੈ, ਅਤੇ ਜਿੱਥੇ ਚੁਗਲੀਆਂ ਨਹੀਂ ਉੱਥੇ ਝਗੜਾ ਮੁੱਕ ਜਾਂਦਾ ਹੈ।
21 Black coal to burning blocks, and wood to fire, so is a contentious man, for kindling strife.
੨੧ਜਿਵੇਂ ਅੰਗਿਆਰਿਆਂ ਉੱਤੇ ਕੋਇਲੇ ਅਤੇ ਅੱਗ ਉੱਤੇ ਲੱਕੜਾਂ, ਓਵੇਂ ਝਗੜੇ ਨੂੰ ਵਧਾਉਣ ਲਈ ਝਗੜਾਲੂ ਮਨੁੱਖ ਹੁੰਦਾ ਹੈ।
22 the words of a tattler, are dainties, they, therefore go down into the chambers of the inner man.
੨੨ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
23 Dross silver overlaid upon earthenware, so are burning lips, with a mischievous heart:
੨੩ਜਿਵੇਂ ਮਿੱਟੀ ਦੇ ਭਾਂਡੇ ਉੱਤੇ ਚਾਂਦੀ ਦਾ ਪਾਣੀ ਚੜ੍ਹਾਇਆ ਹੋਵੇ, ਤਿਵੇਂ ਬੁਰੇ ਦਿਲ ਵਾਲੇ ਪ੍ਰੇਮ ਭਰੇ ਬਚਨ ਹੁੰਦੇ ਹਨ।
24 With his lips, the hater dissembleth, but, within himself, he layeth up deceit:
੨੪ਵੈਰੀ ਆਪਣੇ ਬੁੱਲ੍ਹਾਂ ਨਾਲ ਤਾਂ ਕਪਟ ਕਰਦਾ, ਅਤੇ ਆਪਣੇ ਅੰਦਰ ਧੋਖਾ ਰੱਖ ਛੱਡਦਾ ਹੈ।
25 Though he make gracious his voice, do not trust him, for, seven abominations, are in his heart:
੨੫ਜਦ ਉਹ ਮਿੱਠੀਆਂ-ਮਿੱਠੀਆਂ ਗੱਲਾਂ ਕਰੇ ਤਾਂ ਉਹ ਦਾ ਵਿਸ਼ਵਾਸ ਨਾ ਕਰੀਂ, ਕਿਉਂ ਜੋ ਉਹ ਦੇ ਦਿਲ ਵਿੱਚ ਸੱਤ ਘਿਣਾਉਣੀਆਂ ਗੱਲਾਂ ਹਨ।
26 Hatred may clothe itself with guile, his wickedness shall be disclosed in the convocation.
੨੬ਭਾਵੇਂ ਉਹ ਦਾ ਵੈਰ ਧੋਖੇ ਦੇ ਕਾਰਨ ਲੁਕਿਆ ਵੀ ਰਹੇ, ਤਾਂ ਵੀ ਉਹ ਦੀ ਬੁਰਿਆਈ ਸਭਾ ਦੇ ਵਿੱਚ ਪਰਗਟ ਕੀਤੀ ਜਾਵੇਗੀ।
27 He that diggeth a pit, thereinto, shall fall, and, he that rolleth a stone, upon himself, shall it return.
੨੭ਜਿਹੜਾ ਟੋਆ ਪੁੱਟਦਾ ਹੈ ਉਹ ਆਪੇ ਉਸ ਵਿੱਚ ਡਿੱਗੇਗਾ, ਅਤੇ ਜਿਹੜਾ ਪੱਥਰ ਰੇੜ੍ਹਦਾ ਹੈ ਉਹ ਮੁੜ ਕੇ ਓਸੇ ਉੱਤੇ ਆਣ ਪਵੇਗਾ।
28 A false tongue, hateth them who are crushed by it, and, a flattering mouth, worketh occasion of stumbling.
੨੮ਝੂਠੀ ਜੀਭ ਉਹਨਾਂ ਨਾਲ ਵੈਰ ਰੱਖਦੀ ਹੈ ਜਿਨ੍ਹਾਂ ਨੂੰ ਉਸ ਨੇ ਕੁਚਲਿਆ, ਅਤੇ ਚਾਪਲੂਸ ਮੂੰਹ ਨਾਸ ਕਰਦਾ ਹੈ।

< Proverbs 26 >