< Psalms 40 >

1 To the Chief Musician. David’s. A Melody. I waited patiently for Yahweh, —And he inclined, unto me, and heard my cry for help;
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਮੈਂ ਸਬਰ ਨਾਲ ਯਹੋਵਾਹ ਨੂੰ ਉਡੀਕਿਆ, ਅਤੇ ਉਸ ਨੇ ਮੇਰੀ ਵੱਲ ਝੁੱਕ ਕੇ ਮੇਰੀ ਦੁਹਾਈ ਸੁਣ ਲਈ।
2 So he brought me up, Out of the destroying pit, Out of the swampy mire, —And set, upon a cliff, my feet, Making firm my steps:
ਉਸ ਨੇ ਮੈਨੂੰ ਭਿਆਨਕ ਟੋਏ ਵਿੱਚੋਂ ਸਗੋਂ ਚਿੱਕੜ ਦੀ ਖੁੱਭਣ ਵਿੱਚੋਂ ਕੱਢ ਲਿਆ, ਅਤੇ ਮੇਰੇ ਪੈਰਾਂ ਨੂੰ ਚੱਟਾਨ ਉੱਤੇ ਰੱਖ ਕੇ ਮੇਰੀਆਂ ਚਾਲਾਂ ਨੂੰ ਦ੍ਰਿੜ੍ਹ ਕੀਤਾ।
3 Then put he, into my mouth, a new song, Praise to our God, —Many shall see and revere, And shall trust in Yahweh.
ਉਸ ਨੇ ਇੱਕ ਨਵਾਂ ਗੀਤ ਮੇਰੇ ਮੂੰਹ ਵਿੱਚ ਪਾਇਆ, ਅਰਥਾਤ ਸਾਡੇ ਪਰਮੇਸ਼ੁਰ ਦੀ ਉਸਤਤ ਦਾ। ਬਹੁਤੇ ਵੇਖਣਗੇ ਅਤੇ ਡਰ ਜਾਣਗੇ, ਅਤੇ ਯਹੋਵਾਹ ਉੱਤੇ ਭਰੋਸਾ ਰੱਖਣਗੇ।
4 How happy the man, Who hath made Yahweh his confidence, who hath not turned unto the haughty, nor gone aside unto falsehood.
ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਨੂੰ ਆਪਣਾ ਆਸਰਾ ਬਣਾਉਂਦਾ ਹੈ, ਅਤੇ ਹੰਕਾਰੀਆਂ ਅਤੇ ਝੂਠੇ ਕੁਰਾਹੀਆਂ ਵੱਲ ਮੂੰਹ ਹੀ ਨਹੀਂ ਕਰਦਾ।
5 Mighty things, hast thou done—Thou, Yahweh my God, Thy wonderful doings and thy purposes towards us, There is no setting them in order unto thee—I would tell, and would speak!—They are too great to rehearse.
ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੇਰੇ ਅਚਰਜ਼ ਕੰਮ ਜਿਹੜੇ ਤੂੰ ਕੀਤੇ ਬਹੁਤ ਸਾਰੇ ਹਨ, ਅਤੇ ਤੇਰੇ ਉਪਰਾਲੇ ਜਿਹੜੇ ਸਾਡੇ ਲਈ ਹਨ, ਤੇਰਾ ਸਾਂਝੀ ਕੋਈ ਨਹੀਂ ਹੈ! ਜੇ ਮੈਂ ਉਨ੍ਹਾਂ ਨੂੰ ਖੋਲ੍ਹ ਕੇ ਦੱਸਾਂ, ਤਾਂ ਓਹ ਲੇਖਿਓਂ ਬਾਹਰ ਹਨ।
6 Sacrifice and meal-offering, thou didst not delight in, Ears, didst thou pierce for me, —Ascending-sacrifice and sin-bearer, thou didst not ask:
ਬਲੀਦਾਨ ਅਤੇ ਭੇਟ ਤੋਂ ਤੂੰ ਪਰਸੰਨ ਨਹੀਂ ਹੁੰਦਾ, ਤੂੰ ਮੇਰੇ ਕੰਨ ਖੋਲੇ ਹਨ, ਹੋਮ ਬਲੀ ਅਤੇ ਪਾਪ ਬਲੀ ਤੂੰ ਨਹੀਂ ਚਾਹੀ।
7 Then, said I—Lo! I am come, In the written scroll, is it prescribed for me;
ਤਦ ਮੈਂ ਆਖਿਆ, ਵੇਖ, ਮੈਂ ਆਇਆ ਹਾਂ! ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਲਈ ਲਿਖਿਆ ਹੋਇਆ ਹੈ
8 To do thy good-pleasure, O my God, is my delight, And, thy law, is in the midst of mine inward parts:
ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਵਿੱਚ, ਹੇ ਮੇਰੇ ਪਰਮੇਸ਼ੁਰ, ਮੈਂ ਪਰਸੰਨ ਹਾਂ, ਅਤੇ ਤੇਰੀ ਬਿਵਸਥਾ ਮੇਰੇ ਹਿਰਦੇ ਦੇ ਅੰਦਰ ਹੈ।
9 I have told the good-tidings of righteousness in a great convocation, Lo! my lips, do I not restrain, O Yahweh, thou, knowest:
ਮੈਂ ਮਹਾਂ-ਸਭਾ ਵਿੱਚ ਧਰਮ ਦੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਹੈ, ਵੇਖ, ਮੈਂ ਆਪਣੇ ਬੁੱਲ੍ਹਾਂ ਨੂੰ ਨਹੀਂ ਰੋਕਾਂਗਾ, ਹੇ ਯਹੋਵਾਹ, ਤੂੰ ਇਹ ਜਾਣਦਾ ਹੈਂ।
10 Thy righteousness, have I not hid in the midst of my heart, Thy faithfulness and thy salvation, have I spoken, I have not concealed thy lovingkindness and thy truthfulness from the great convocation.
੧੦ਮੈਂ ਤੇਰੇ ਧਰਮ ਨੂੰ ਆਪਣੇ ਮਨ ਵਿੱਚ ਲੋਕਾਂ ਨਹੀਂ ਛੱਡਿਆ, ਮੈਂ ਸਗੋਂ ਤੇਰੀ ਵਫ਼ਾਦਾਰੀ ਅਤੇ ਤੇਰੀ ਮੁਕਤੀ ਦਾ ਚਰਚਾ ਕੀਤਾ, ਮੈਂ ਤੇਰੀ ਦਯਾ ਅਤੇ ਸਚਿਆਈ ਮਹਾਂ-ਸਭਾ ਤੋਂ ਨਹੀਂ ਛਿਪਾਈ।
11 Thou, O Yahweh, wilt not restrain thy compassions from me, Thy lovingkindness and thy truthfulness, shall continually watch over me.
੧੧ਹੇ ਯਹੋਵਾਹ, ਤੂੰ ਆਪਣਾ ਰਹਮ ਮੇਰੇ ਤੋਂ ਨਾ ਰੋਕ, ਤੇਰੀ ਦਯਾ ਅਤੇ ਤੇਰਾ ਸੱਚ ਹਰ ਵੇਲੇ ਮੇਰੀ ਰੱਖਿਆ ਕਰਨ,
12 For there have closed in upon me, misfortunes beyond number, Mine iniquities have overtaken me, and I cannot see, They have become more than the hairs of my head, And, my courage, hath forsaken me!
੧੨ਕਿਉਂ ਜੋ ਅਣਗਿਣਤ ਬੁਰਿਆਈਆਂ ਨੇ ਮੇਰੇ ਦੁਆਲੇ ਘੇਰਾ ਪਾ ਲਿਆ, ਮੇਰੀਆਂ ਬਦੀਆਂ ਨੇ ਮੈਨੂੰ ਆ ਫੜਿਆ ਹੈ, ਅਤੇ ਮੈਂ ਨਿਗਾਹ ਨਹੀਂ ਉਠਾ ਸਕਦਾ। ਓਹ ਤਾਂ ਮੇਰੇ ਸਿਰ ਦੇ ਵਾਲਾਂ ਨਾਲੋਂ ਵੱਧ ਹਨ, ਅਤੇ ਮੇਰਾ ਦਿਲ ਕਮਜ਼ੋਰ ਹੋ ਗਿਆ।
13 Be pleased, O Yahweh, to rescue me, O Yahweh! to help me, make haste!
੧੩ਹੇ ਯਹੋਵਾਹ, ਕਿਰਪਾ ਕਰਕੇ ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਲਈ ਛੇਤੀ ਕਰ!
14 Let them turn pale and then at once blush, who are seeking my life to snatch it away, —Let them draw back, and be confounded, who are taking pleasure in my calamity;
੧੪ਜਿਹੜੇ ਮੇਰੀ ਜਾਨ ਨੂੰ ਮਾਰਨ ਲਈ ਭਾਲਦੇ ਹਨ, ਓਹ ਸਾਰੇ ਦੇ ਸਾਰੇ ਲੱਜਿਆਵਾਨ ਹੋਣ ਅਤੇ ਘਬਰਾ ਜਾਣ! ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਂਹ ਹਟਾਏ ਜਾਣ ਅਤੇ ਸ਼ਰਮਿੰਦੇ ਹੋਣ।
15 Let them be astonished on account of their own shame, who are saying of me, Aha! Aha!
੧੫ਜੋ ਮੈਨੂੰ “ਆਹਾ, ਆਹਾ!” ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਉੱਜੜ ਜਾਣ!
16 Let all them be glad and rejoice in thee, who are seekers of thee. Let them say continually—Yahweh be magnified! who are lovers of thy salvation.
੧੬ਜਿੰਨੇ ਤੇਰੇ ਖੋਜ਼ੀ ਹਨ, ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ, “ਯਹੋਵਾਹ ਦੀ ਵਡਿਆਈ ਹੋਵੇ!”
17 But, I, being oppressed and needy, May My Lord devise for me, —My help and my deliverer, thou art! O my God, do not tarry!
੧੭ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ, ਤਾਂ ਵੀ ਯਹੋਵਾਹ ਮੇਰੀ ਚਿੰਤਾ ਕਰਦਾ ਹੈ। ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਮੇਰੇ ਪਰਮੇਸ਼ੁਰ, ਢਿੱਲ ਨਾ ਲਾ!

< Psalms 40 >