< Psalms 5 >
1 To the Chief Musician. For the Flutes. A Melody of David. To my words, give ear, O Yahweh, Understand thou my softly murmured prayer:
੧ਪ੍ਰਧਾਨ ਵਜਾਉਣ ਵਾਲੇ ਦੇ ਲਈ: ਬੰਸਰੀਆਂ ਦੇ ਨਾਲ। ਦਾਊਦ ਦਾ ਭਜਨ। ਹੇ ਯਹੋਵਾਹ, ਮੇਰੀਆਂ ਗੱਲਾਂ ਵੱਲ ਕੰਨ ਲਾ, ਅਤੇ ਮੇਰੀ ਹੂੰਗਣ ਉੱਤੇ ਧਿਆਨ ਕਰ।
2 Attend to the voice of my cry, my King and my God, for, unto thee, do I pray.
੨ਹੇ ਮੇਰੇ ਪਾਤਸ਼ਾਹ, ਹੇ ਮੇਰੇ ਪਰਮੇਸ਼ੁਰ ਮੇਰੀ ਦੁਹਾਈ ਦੀ ਅਵਾਜ਼ ਸੁਣ, ਕਿਉਂ ਜੋ ਮੈਂ ਤੇਰੇ ਅੱਗੇ ਪ੍ਰਾਰਥਨਾ ਕਰਦਾ ਹਾਂ।
3 O Yahweh! in the morning, shalt thou hear my voice, In the morning, will I set in order unto thee, and keep watch;
੩ਹੇ ਯਹੋਵਾਹ, ਤੂੰ ਅੰਮ੍ਰਿਤ ਵੇਲੇ ਮੇਰੀ ਅਵਾਜ਼ ਸੁਣੇਗਾ, ਅੰਮ੍ਰਿਤ ਵੇਲੇ ਮੈਂ ਤੇਰੇ ਅੱਗੇ ਆਪਣੀ ਬੇਨਤੀ ਰੱਖਾਂਗਾ ਅਤੇ ਤੇਰੀ ਉਡੀਕ ਕਰਾਂਗਾ।
4 For, not a GOD finding pleasure in lawlessness, art thou, and wrong can be no guest of thine:
੪ਕਿਉਂਕਿ ਤੂੰ ਅਜਿਹਾ ਪਰਮੇਸ਼ੁਰ ਨਹੀਂ ਜੋ ਦੁਸ਼ਟਤਾਈ ਤੋਂ ਪਰਸੰਨ ਹੋਵੇਂ, ਬਦੀ ਤੇਰੇ ਨਾਲ ਰਹਿ ਨਹੀਂ ਸਕਦੀ।
5 Boasters, shall not station themselves, before thine eyes, —Thou hatest all workers of iniquity:
੫ਘਮੰਡੀ ਤੇਰੀਆਂ ਅੱਖਾਂ ਅੱਗੇ ਖੜ੍ਹੇ ਨਹੀਂ ਹੋ ਸਕਦੇ, ਤੂੰ ਸਾਰਿਆਂ ਬਦਕਾਰਾਂ ਨਾਲ ਵੈਰ ਰੱਖਦਾ ਹੈਂ।
6 Thou wilt destroy them who speak falsehood, —The man of bloodshed and of deceit, Yahweh abhorreth.
੬ਤੂੰ ਝੂਠ ਮਾਰਨ ਵਾਲਿਆਂ ਦਾ ਨਾਸ ਕਰਦਾ ਹੈਂ। ਯਹੋਵਾਹ ਖੂਨੀ ਅਤੇ ਛਲੀਏ ਤੋਂ ਘਿਣ ਕਰਦਾ ਹੈ।
7 But, I, in the abounding of thy lovingkindness, will enter thy house, I will bow down towards thy holy temple, in reverence of thee:
੭ਪਰ ਮੈਂ ਤੇਰੀ ਵੱਡੀ ਦਯਾ ਦੇ ਕਾਰਨ ਤੇਰੇ ਭਵਨ ਵਿੱਚ ਆਵਾਂਗਾ, ਮੈਂ ਤੇਰਾ ਭੈਅ ਮੰਨ ਕੇ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ।
8 O Yahweh! lead me in thy righteousness, because of mine adversaries, Make even, before me, thy way:
੮ਹੇ ਯਹੋਵਾਹ, ਮੇਰੇ ਘਾਤੀਆਂ ਦੇ ਕਾਰਨ ਆਪਣੇ ਧਰਮ ਵਿੱਚ ਮੇਰੀ ਅਗਵਾਈ ਕਰ, ਮੇਰੇ ਅੱਗੇ ਆਪਣਾ ਰਾਹ ਸਿੱਧਾ ਕਰ,
9 For in his mouth is nothing worthy of trust, Their inward purpose, is engulphing ruin, —An opened sepulchre, is their throat, With their tongue, speak they smooth things.
੯ਕਿਉਂ ਜੋ ਉਹਨਾਂ ਦੇ ਮੂੰਹ ਵਿੱਚ ਕੋਈ ਸਚਿਆਈ ਨਹੀਂ, ਉਹਨਾਂ ਦਾ ਮਨ ਤਬਾਹੀ ਨਾਲ ਭਰਿਆ ਹੈ, ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹ ਆਪਣੀਆਂ ਜੀਭਾਂ ਨਾਲ ਵਲ-ਛਲ ਕਰਦੇ ਹਨ।
10 Declare them guilty, O God, Let them fall by their own counsels, —Into the throng of their own transgressions, thrust them down, For they have rebelled against thee: —
੧੦ਹੇ ਪਰਮੇਸ਼ੁਰ, ਤੂੰ ਉਹਨਾਂ ਨੂੰ ਦੋਸ਼ੀ ਠਹਿਰਾ, ਉਹ ਆਪਣੀਆਂ ਯੋਜਨਾਵਾਂ ਦੇ ਕਾਰਨ ਡਿੱਗ ਪੈਣ, ਉਹਨਾਂ ਦੇ ਅਪਰਾਧਾਂ ਦੇ ਬਹੁਤ ਹੋਣ ਕਾਰਨ ਉਹਨਾਂ ਨੂੰ ਕੱਢ ਦੇ, ਕਿਉਂ ਜੋ ਉਹ ਤੇਰੇ ਵਿਰੁੱਧ ਵਿਦਰੋਹ ਕਰਦੇ ਹਨ।
11 That all may rejoice who seek refuge in thee, to times age-abiding, may shout in triumph, that thou wilt protect them, and they may leap for joy in thee who are lovers of thy Name.
੧੧ਪਰ ਸਭ ਜੋ ਤੇਰੀ ਸ਼ਰਨ ਆਏ ਹਨ ਅਨੰਦ ਹੋਣ, ਉਹ ਸਦਾ ਜੈ-ਜੈਕਾਰ ਕਰਨ ਕਿ ਤੂੰ ਉਹਨਾਂ ਨੂੰ ਬਚਾਉਂਦਾ ਹੈਂ, ਅਤੇ ਤੇਰੇ ਨਾਮ ਦੇ ਪ੍ਰੇਮੀ ਤੇਰੇ ਤੋਂ ਬਾਗ-ਬਾਗ ਹੋਣ।
12 For, thou, wilt bless the righteous man, O Yahweh, As with an all-covering shield—with good pleasure, wilt thou encompass him.
੧੨ਹੇ ਯਹੋਵਾਹ, ਤੂੰ ਤਾਂ ਧਰਮੀ ਨੂੰ ਬਰਕਤ ਦੇਵੇਂਗਾ ਅਤੇ ਆਪਣੀ ਕਿਰਪਾ ਦੀ ਢਾਲ਼ ਨਾਲ ਤੂੰ ਉਹ ਨੂੰ ਘੇਰੀਂ ਰੱਖੇਂਗਾ।