< Revelation 9 >
1 And, the fifth messenger, sounded; and I saw a star, out of heaven, fallen unto the earth, and there was given unto him the key of the shaft of the abyss. (Abyssos )
੧ਪੰਜਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਮੈਂ ਇੱਕ ਤਾਰਾ ਸਵਰਗ ਤੋਂ ਧਰਤੀ ਉੱਤੇ ਡਿੱਗਦਾ ਹੋਇਆ ਵੇਖਿਆ ਅਤੇ ਅਥਾਹ ਕੁੰਡ ਦੀ ਕੁੰਜੀ ਉਹ ਨੂੰ ਦਿੱਤੀ ਗਈ। (Abyssos )
2 And he opened the shaft of the abyss; and there came up a smoke out of the shaft, as the smoke of a great furnace, and the sun and the air were darkened, by reason of the smoke of the shaft. (Abyssos )
੨ਉਹ ਨੇ ਅਥਾਹ ਕੁੰਡ ਨੂੰ ਖੋਲ੍ਹਿਆ ਤਾਂ ਉਸ ਵਿੱਚੋਂ ਧੂੰਆਂ ਵੱਡੇ ਭੱਠੇ ਦੇ ਧੂੰਏਂ ਵਾਂਗੂੰ ਉੱਠਿਆ ਅਤੇ ਉਸ ਧੂੰਏਂ ਨਾਲ ਸੂਰਜ ਅਤੇ ਪੌਣ ਕਾਲੇ ਹੋ ਗਏ। (Abyssos )
3 And, out of the smoke, came forth, locusts, upon the earth; and there was given unto them licence, as the scorpions of the earth have licence.
੩ਅਤੇ ਧੂੰਏਂ ਵਿੱਚੋਂ ਧਰਤੀ ਉੱਤੇ ਟਿੱਡੇ ਨਿੱਕਲ ਆਏ ਅਤੇ ਉਹਨਾਂ ਨੂੰ ਧਰਤੀ ਦੇ ਬਿਛੂਆਂ ਦੇ ਬਲ ਵਰਗਾ ਬਲ ਦਿੱਤਾ ਗਿਆ।
4 And it was bidden them that they should not injure the herbage of the earth, nor any green thing, nor any tree, —but only the men who have not the seal of God upon their foreheads.
੪ਅਤੇ ਉਹਨਾਂ ਨੂੰ ਇਹ ਆਖਿਆ ਗਿਆ ਕਿ ਨਾ ਧਰਤੀ ਦੇ ਘਾਹ ਦਾ, ਨਾ ਕਿਸੇ ਹਰਿਆਲੀ ਦਾ ਅਤੇ ਨਾ ਕਿਸੇ ਰੁੱਖ ਦਾ ਵਿਗਾੜ ਕਰੋ ਪਰ ਕੇਵਲ ਉਨ੍ਹਾਂ ਮਨੁੱਖਾਂ ਦਾ, ਜਿਨ੍ਹਾਂ ਦੇ ਮੱਥੇ ਉੱਤੇ ਪਰਮੇਸ਼ੁਰ ਦੀ ਮੋਹਰ ਨਹੀਂ ਹੈ।
5 And it was given unto them, that they should not slay them, but that they should be tormented five months; and, the torture of them, was as of a scorpion’s torture, whensoever it smiteth a man.
੫ਅਤੇ ਉਹਨਾਂ ਨੂੰ ਇਹ ਦਿੱਤਾ ਗਿਆ, ਜੋ ਉਨ੍ਹਾਂ ਮਨੁੱਖਾਂ ਨੂੰ ਜਾਨੋਂ ਨਾ ਮਾਰਨ ਸਗੋਂ ਇਹ ਕਿ ਉਹ ਪੰਜਾਂ ਮਹੀਨਿਆਂ ਤੱਕ ਵੱਡੀ ਪੀੜ ਸਹਿਣ ਅਤੇ ਉਨ੍ਹਾਂ ਦੀ ਪੀੜ ਇਹੋ ਜਿਹੀ ਸੀ, ਜਿਵੇਂ ਬਿਛੂਆਂ ਦੇ ਡੰਗ ਮਾਰਨ ਨਾਲ ਪੀੜ ਹੁੰਦੀ ਹੈ।
6 And, in those days, shall men seek death, and in nowise shall find it, and shall covet to die, and death fleeth from them.
੬ਅਤੇ ਉਨ੍ਹੀਂ ਦਿਨੀਂ ਮਨੁੱਖ ਮੌਤ ਨੂੰ ਭਾਲਣਗੇ ਅਤੇ ਉਹ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਨਹੀਂ ਲੱਭੇਗੀ ਅਤੇ ਮਰਨ ਦੀ ਕੋਸ਼ਿਸ਼ ਕਰਨਗੇ ਪਰ ਮੌਤ ਉਨ੍ਹਾਂ ਤੋਂ ਭੱਜ ਜਾਵੇਗੀ।
7 And, the likenesses of the locusts, were like unto horses prepared for battle; and, upon their heads, as it were crowns, like unto gold, and, their faces, were as the faces of men,
੭ਅਤੇ ਉਹਨਾਂ ਟਿੱਡਿਆਂ ਦਾ ਰੂਪ ਉਨ੍ਹਾਂ ਘੋੜਿਆਂ ਵਰਗਾ ਸੀ, ਜਿਹੜੇ ਯੁੱਧ ਦੇ ਲਈ ਤਿਆਰ ਕੀਤੇ ਹੋਏ ਹੋਣ। ਉਹਨਾਂ ਦੇ ਸਿਰ ਉੱਤੇ ਸੋਨੇ ਵਰਗੇ ਮੁਕਟ ਜਿਹੇ ਸਨ ਅਤੇ ਉਹਨਾਂ ਦੇ ਮੂੰਹ ਮਨੁੱਖਾਂ ਦੇ ਚਿਹਰੇ ਵਰਗੇ ਸਨ।
8 and, they had hair, as the hair of women, and, their teeth, were, as of lions,
੮ਉਹਨਾਂ ਦੇ ਵਾਲ਼ ਔਰਤਾਂ ਦੇ ਵਾਲਾਂ ਵਰਗੇ ਅਤੇ ਉਹਨਾਂ ਦੇ ਦੰਦ ਬੱਬਰ ਸ਼ੇਰਾਂ ਦੇ ਦੰਦਾਂ ਵਰਗੇ ਸਨ।
9 and they had breastplates as breastplates of iron, and, the sound of their wings, was as the sound of chariots of many horses, running into battle;
੯ਅਤੇ ਉਹਨਾਂ ਦੇ ਸੀਨੇ ਬੰਦ ਲੋਹੇ ਦੇ ਸੀਨੇ ਬੰਦਾ ਵਰਗੇ ਸਨ ਅਤੇ ਉਹਨਾਂ ਦੇ ਖੰਭਾਂ ਦੀ ਘੂਕ ਰੱਥਾਂ ਸਗੋਂ ਲੜਾਈ ਵਿੱਚ ਦੌੜਦਿਆਂ ਹੋਇਆਂ ਬਹੁਤਿਆਂ ਘੋੜਿਆਂ ਦੀ ਅਵਾਜ਼ ਜਿਹੀ ਸੀ।
10 and they have tails like unto scorpions, and stings, and, in their tails, is their licence to injure men five months.
੧੦ਅਤੇ ਉਹਨਾਂ ਦੀਆਂ ਪੂੰਛਾਂ ਬਿਛੂਆਂ ਵਰਗੀਆਂ ਸਨ, ਉਹਨਾਂ ਦੇ ਡੰਗ ਹਨ ਅਤੇ ਉਹਨਾਂ ਦੀਆਂ ਪੂੰਛਾਂ ਵਿੱਚ ਉਹਨਾਂ ਦਾ ਬਲ ਹੈ ਜੋ ਪੰਜ ਮਹੀਨਿਆਂ ਤੱਕ ਮਨੁੱਖ ਨੂੰ ਤੜਫਾਉਣ।
11 They have over them, as king, the messenger of the abyss, whose name, in Hebrew, is Abaddon, and, in the Greek, he hath for name, Destroyer. (Abyssos )
੧੧ਅਥਾਹ ਕੁੰਡ ਦਾ ਦੂਤ ਉਹਨਾਂ ਉੱਤੇ ਰਾਜਾ ਹੈ। ਉਹ ਦਾ ਨਾਮ ਇਬਰਾਨੀ ਭਾਸ਼ਾ ਵਿੱਚ ਅਬੱਦੋਨ ਹੈ ਅਤੇ ਯੂਨਾਨੀ ਵਿੱਚ ਅਪੁੱਲੁਓਨ ਹੈ। (Abyssos )
12 The first, Woe, hath passed away, lo! there come, yet, two, Woes, after these things.
੧੨ਇੱਕ ਦੁੱਖ ਬੀਤ ਗਿਆ, ਵੇਖੋ, ਇਹ ਦੇ ਬਾਅਦ ਅਜੇ ਦੋ ਦੁੱਖ ਹੋਰ ਆਉਂਦੇ ਹਨ!
13 And, the sixth messenger, sounded; and I heard one voice, from among the horns of the altar of gold which is before God,
੧੩ਛੇਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਉਹ ਸੋਨੇ ਦੀ ਜਗਵੇਦੀ ਜਿਹੜੀ ਪਰਮੇਸ਼ੁਰ ਦੇ ਅੱਗੇ ਹੈ ਉਹ ਦੇ ਚਾਰਾਂ ਸਿੰਗਾਂ ਵਿੱਚੋਂ ਮੈਂ ਇੱਕ ਅਵਾਜ਼ ਸੁਣੀ।
14 saying unto the sixth messenger, who was holding the trumpet—Loose the four messengers, who are bound at the great river Euphrates.
੧੪ਉਸ ਛੇਵੇਂ ਦੂਤ ਨੂੰ ਜਿਹ ਦੇ ਕੋਲ ਤੁਰ੍ਹੀ ਸੀ ਉਹ ਇਹ ਕਹਿੰਦੀ ਹੈ ਕਿ ਉਹਨਾਂ ਚਾਰਾਂ ਦੂਤਾਂ ਨੂੰ ਜਿਹੜੇ ਵੱਡੇ ਦਰਿਆ ਫ਼ਰਾਤ ਉੱਤੇ ਬੰਨੇ ਹੋਏ ਹਨ ਖੋਲ੍ਹ ਦੇ!
15 And the four messengers were loosed, who had been prepared for the hour, and day, and month, and year, that they should slay the third of men.
੧੫ਤਾਂ ਉਹ ਚਾਰੇ ਦੂਤ ਜਿਹੜੇ ਵੇਲੇ, ਦਿਨ, ਮਹੀਨੇ ਅਤੇ ਸਾਲ ਲਈ ਤਿਆਰ ਕੀਤੇ ਹੋਏ ਸਨ ਖੋਲ੍ਹੇ ਗਏ ਜੋ ਮਨੁੱਖਾਂ ਦੀ ਇੱਕ ਤਿਹਾਈ ਨੂੰ ਮਾਰ ਸੁੱਟਣ।
16 And, the number of the armies of the horsemen, was twice ten thousand times ten thousand—I heard the number of them.
੧੬ਅਤੇ ਘੋੜ ਸਵਾਰਾਂ ਦੀਆਂ ਫੌਜਾਂ ਗਿਣਤੀ ਵਿੱਚ ਵੀਹ ਕਰੋੜ ਸਨ। ਮੈਂ ਉਹਨਾਂ ਦੀ ਗਿਣਤੀ ਸੁਣੀ।
17 And, thus, saw I the horses in the vision, —and them who were sitting upon them, having breastplates as of fire and hyacinth and brimstone; —and, the heads of the horses, were as heads of lions, and, out of their mouths, come forth fire and smoke and brimstone:
੧੭ਇਸ ਦਰਸ਼ਣ ਵਿੱਚ ਘੋੜਿਆਂ ਅਤੇ ਉਹਨਾਂ ਦਿਆਂ ਸਵਾਰਾਂ ਦੇ ਰੂਪ ਮੈਨੂੰ ਇਸ ਤਰ੍ਹਾਂ ਦਿਸਦੇ ਸਨ ਭਈ ਉਹਨਾਂ ਦੇ ਸੀਨੇ ਬੰਦ ਅੱਗ, ਨੀਲਮ, ਗੰਧਕ ਦੇ ਹਨ ਅਤੇ ਘੋੜਿਆਂ ਦੇ ਸਿਰ ਬੱਬਰ ਸ਼ੇਰਾਂ ਦੇ ਸਿਰ ਵਰਗੇ ਹਨ ਅਤੇ ਉਹਨਾਂ ਦੇ ਮੂੰਹਾਂ ਵਿੱਚੋਂ ਅੱਗ, ਧੂੰਆਂ ਅਤੇ ਗੰਧਕ ਨਿੱਕਲਦੀ ਹੈ!
18 by these three plagues, were slain, the third part of mankind, by reason of the fire and the smoke and the brimstone, that proceedeth out of their mouths;
੧੮ਅੱਗ, ਧੂੰਆਂ ਅਤੇ ਗੰਧਕ ਜਿਹੜੀ ਉਹਨਾਂ ਦੇ ਮੂੰਹਾਂ ਵਿੱਚੋਂ ਨਿੱਕਲਦੀ ਸੀ, ਇਨ੍ਹਾਂ ਤਿੰਨਾਂ ਮਹਾਂਮਾਰੀਆਂ ਨਾਲ ਮਨੁੱਖਾਂ ਦੀ ਇੱਕ ਤਿਹਾਈ ਜਾਨੋਂ ਮਾਰੀ ਗਈ।
19 for, the licence of the horses, is, in their mouth, and in their tails, for, their tails, are like unto serpents, having heads, and, with them, they injure.
੧੯ਉਹਨਾਂ ਘੋੜਿਆਂ ਦਾ ਬਲ ਉਹਨਾਂ ਦੇ ਮੂੰਹ ਅਤੇ ਉਹਨਾਂ ਦੀਆਂ ਪੂੰਛਾਂ ਵਿੱਚ ਹੈ, ਕਿਉਂ ਜੋ ਉਹਨਾਂ ਦੀਆਂ ਪੂੰਛਾਂ ਸੱਪਾਂ ਵਰਗੀਆਂ ਹਨ ਅਤੇ ਉਹਨਾਂ ਦੇ ਸਿਰ ਵੀ ਹਨ ਅਤੇ ਉਹ ਉਨ੍ਹਾਂ ਦੇ ਨਾਲ ਵਿਨਾਸ਼ ਕਰਦੇ ਹਨ।
20 And, the rest of mankind who were not slain by these plagues, repented not of the works of their hands, —that they should not do homage unto the demons, nor unto the idols of gold and of silver and of copper and of stone and of wood, which can neither see nor hear nor walk;
੨੦ਅਤੇ ਬਚੇ ਮਨੁੱਖਾਂ ਨੇ ਜਿਹੜੇ ਇਨ੍ਹਾਂ ਮਹਾਂਮਾਰੀਆਂ ਨਾਲ ਨਹੀਂ ਮਾਰੇ ਗਏ ਸਨ, ਆਪਣੇ ਹੱਥਾਂ ਦੇ ਕੰਮਾਂ ਤੋਂ ਤੋਬਾ ਨਾ ਕੀਤੀ, ਉਹ ਭੂਤਾਂ ਦੀ ਅਤੇ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਕਾਠ ਦੀਆਂ ਮੂਰਤੀਆਂ ਦੀ ਪੂਜਾ ਨਾ ਕਰਨ ਜਿਹੜੀਆਂ ਨਾ ਵੇਖ, ਨਾ ਸੁਣ, ਨਾ ਤੁਰ ਸਕਦੀਆਂ ਹਨ,
21 Neither repented they of their murders, or of their sorceries, or of their lewdnesses, or of their thefts.
੨੧ਨਾ ਉਹਨਾਂ ਆਪਣੇ ਖੂਨਾਂ ਤੋਂ, ਨਾ ਜਾਦੂਗਰੀਆਂ ਤੋਂ, ਨਾ ਆਪਣੀ ਹਰਾਮਕਾਰੀ ਤੋਂ ਅਤੇ ਨਾ ਚੋਰੀਆਂ ਤੋਂ ਤੋਬਾ ਕੀਤੀ।