< Jeremiah 33 >
1 And it came [the] word of Yahweh to Jeremiah a second [time] and he still he [was] shut up in [the] courtyard of the guard saying.
੧ਯਹੋਵਾਹ ਦਾ ਬਚਨ ਦੂਜੀ ਵਾਰ ਯਿਰਮਿਯਾਹ ਕੋਲ ਆਇਆ ਜਦ ਉਹ ਅਜੇ ਕੈਦਖ਼ਾਨੇ ਦੇ ਵੇਹੜੇ ਵਿੱਚ ਬੰਦ ਸੀ ਕਿ
2 Thus he says Yahweh [who] made it Yahweh [who] formed it to establish it [is] Yahweh name his.
੨ਯਹੋਵਾਹ ਜਿਹੜਾ ਇਹ ਦਾ ਕਰਤਾ ਅਤੇ ਯਹੋਵਾਹ ਜਿਹੜਾ ਇਹ ਦਾ ਸਿਰਜਣਹਾਰ ਅਤੇ ਕਾਇਮ ਰੱਖਣ ਵਾਲਾ ਹੈ, - ਯਹੋਵਾਹ ਉਸ ਦਾ ਨਾਮ ਹੈ, - ਉਹ ਐਉਂ ਆਖਦਾ ਹੈ,
3 Call to me and I will answer you and I will tell to you great [things] and incomprehensible [things] [which] not you know them.
੩ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ।
4 For thus he says Yahweh [the] God of Israel on [the] houses of the city this and on [the] houses of [the] kings of Judah which have been pulled down because of the mounds and because of the sword.
੪ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਸ਼ਹਿਰ ਦੇ ਘਰਾਂ ਦੇ ਬਾਰੇ ਅਤੇ ਯਹੂਦਾਹ ਦੇ ਰਾਜਿਆਂ ਦੇ ਬਾਰੇ ਜਿਹੜੇ ਦਮਦਮਿਆਂ ਅਤੇ ਤਲਵਾਰ ਦੇ ਕਾਰਨ ਢਾਹੇ ਗਏ ਹਨ ਇਸ ਤਰ੍ਹਾਂ ਆਖਦਾ ਹੈ, -
5 Going to fight with the Chaldeans and to fill them with [the] corpses of humankind which I struck down in anger my and in rage my and whom I have hidden face my from the city this on all evil their.
੫ਉਹ ਕਸਦੀਆਂ ਨਾਲ ਲੜਨ ਅਤੇ ਉਹਨਾਂ ਨੂੰ ਉਹਨਾਂ ਆਦਮੀਆਂ ਦਿਨ ਲੋਥਾਂ ਨਾਲ ਭਰਨ ਲਈ ਆਉਂਦੇ ਹਨ ਜਿਹਨਾਂ ਨੂੰ ਮੈਂ ਆਪਣੇ ਕ੍ਰੋਧ ਅਤੇ ਆਪਣੇ ਗੁੱਸੇ ਨਾਲ ਮਾਰਿਆ ਹੈ ਅਤੇ ਜਿਹਨਾਂ ਦੀ ਸਾਰੀ ਬੁਰਿਆਈ ਦੇ ਕਾਰਨ ਮੈਂ ਇਸ ਸ਼ਹਿਰ ਤੋਂ ਆਪਣਾ ਮੂੰਹ ਲੁਕਾਇਆ ਹੈ
6 Here I [will] bring up for it healing and healing and I will heal them and I will uncover to them an abundance of well-being and faithfulness.
੬ਵੇਖੋ, ਮੈਂ ਇਹ ਦੇ ਲਈ ਸਿਹਤ ਅਤੇ ਤੰਦਰੁਸਤੀ ਲਿਆਵਾਂਗਾ ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂਗਾ ਅਤੇ ਮੈਂ ਇਹਨਾਂ ਲਈ ਸ਼ਾਂਤੀ ਅਤੇ ਸਚਿਆਈ ਵਾਫ਼ਰ ਪਰਗਟ ਕਰਾਂਗਾ
7 And I will turn back [the] captivity of Judah and [the] captivity of Israel and I will rebuild them as at the former [time].
੭ਮੈਂ ਯਹੂਦਾਹ ਦੀ ਗ਼ੁਲਾਮੀ ਨੂੰ ਅਤੇ ਇਸਰਾਏਲ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨੂੰ ਪਹਿਲਾ ਵਾਂਗੂੰ ਬਣਾਵਾਂਗਾ
8 And I will cleanse them from all iniquity their which they have sinned to me and I will forgive (all *Q(K)*) iniquities their which they have sinned to me and which they have rebelled against me.
੮ਮੈਂ ਉਹਨਾਂ ਨੂੰ ਸਾਰੀ ਬਦੀ ਤੋਂ ਜਿਹ ਦੇ ਨਾਲ ਉਹਨਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸਾਫ਼ ਕਰ ਦਿਆਂਗਾ ਅਤੇ ਮੈਂ ਉਹਨਾਂ ਸਾਰੀਆਂ ਬਦੀਆਂ ਦੇ ਲਈ ਜਿਨ੍ਹਾਂ ਨਾਲ ਉਹ ਮੇਰੇ ਹੋਏ ਅਤੇ ਜਿਨ੍ਹਾਂ ਵਿੱਚ ਉਹ ਅਪਰਾਧੀ ਹੋਏ ਮਾਫ਼ ਕਰ ਦਿਆਂਗਾ
9 And it will become to me a name of joy praise and honor to all [the] nations of the earth who they will hear all the good which I [will be] doing them and they will be in awe and they will tremble on all the good and on all the well-being which I [will be] doing for it.
੯ਇਹ ਮੇਰੇ ਲਈ ਅਨੰਦ ਨਾਮਾ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਵਡਿਆਈ ਅਤੇ ਸੁਹੱਪਣ ਦਾ ਕਾਰਨ ਹੋਵੇਗਾ ਅਤੇ ਉਹ ਉਸ ਨੇਕੀ ਨੂੰ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਸੁਣਨਗੀਆਂ ਅਤੇ ਉਸ ਸਾਰੀ ਨੇਕੀ ਦੇ ਕਾਰਨ ਅਤੇ ਉਸ ਸ਼ਾਂਤੀ ਦੇ ਕਾਰਨ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਉਹ ਡਰਨਗੀਆਂ ਅਤੇ ਕੰਬਣਗੀਆਂ।
10 Thus - he says Yahweh again it will be heard in the place this which you [are] saying [is] desolate it from not human being and from not animal in [the] cities of Judah and in [the] streets of Jerusalem which are made desolate from not human being and from not inhabitant and from not animal.
੧੦ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਇਸ ਸਥਾਨ ਵਿੱਚ ਜਿਹ ਨੂੰ ਤੁਸੀਂ ਆਖਦੇ ਹੋ ਕਿ ਉਹ ਵਿਰਾਨ ਹੈ, ਨਾ ਉੱਥੇ ਆਦਮੀ ਹੈ, ਨਾ ਡੰਗਰ, ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੇ ਚੌਂਕਾਂ ਵਿੱਚ ਜਿਹੜੇ ਉੱਜੜੇ-ਪੁੱਜੜੇ ਪਏ ਹਨ ਜਿੱਥੇ ਨਾ ਆਦਮੀ, ਨਾ ਵੱਸਣ ਵਾਲਾ, ਨਾ ਡੰਗਰ ਹੈ
11 [the] sound of Joy and [the] sound of gladness [the] sound of a bridegroom and [the] sound of a bride [the] sound of [those who] say give thanks to Yahweh of hosts for [is] good Yahweh for [is] for ever covenant loyalty of his [those who] bring a thank-offering [the] house of Yahweh for I will turn back [the] captivity of the land as at the former [time] he says Yahweh.
੧੧ਖੁਸ਼ੀ ਦੀ ਅਵਾਜ਼, ਆਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼ ਅਤੇ ਉਹਨਾਂ ਦੀ ਅਵਾਜ਼ ਸੁਣੀ ਜਾਵੇਗੀ ਜਿਹੜੇ ਆਖਦੇ ਹਨ, - ਸੈਨਾਂ ਦੇ ਯਹੋਵਾਹ ਦੀ ਉਸਤਤ ਕਰੋ, ਕਿਉਂ ਜੋ ਯਹੋਵਾਹ ਭਲਾ ਹੈ, ਅਤੇ ਉਸ ਦੀ ਦਯਾ ਸਦੀਪਕਾਲ ਦੀ ਹੈ। ਜਦ ਉਹ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਕਰਨ ਲਈ ਆਉਂਦੇ ਹਨ ਕਿਉਂ ਜੋ ਯਹੋਵਾਹ ਆਖਦਾ ਹੈ, ਮੈਂ ਉਹਨਾਂ ਦੀ ਇਸ ਦੇਸ ਦੀ ਗ਼ੁਲਾਮੀ ਨੂੰ ਪਹਿਲੇ ਵਾਂਗੂੰ ਮੁਕਾ ਦਿਆਂਗਾ
12 Thus he says Yahweh of hosts again it will be - in the place this desolate from not human being and unto an animal and in all cities its pasture of shepherds [who] make to lie down flock[s].
੧੨ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸ ਸਥਾਨ ਵਿੱਚ ਜਿਹੜਾ ਵਿਰਾਨ ਹੈ ਅਤੇ ਜਿਹ ਦੇ ਵਿੱਚ ਨਾ ਆਦਮੀ ਹੈ ਨਾ ਡੰਗਰ ਅਤੇ ਉਹ ਦੇ ਸਾਰੇ ਸ਼ਹਿਰਾਂ ਵਿੱਚ ਫੇਰ ਆਜੜੀਆਂ ਦੇ ਵਸੇਬੇ ਹੋਣਗੇ ਅਤੇ ਉਹ ਇੱਜੜ ਬਿਠਾਉਣਗੇ
13 In [the] cities of the hill country in [the] cities of the Shephelah and in [the] cities of the Negev and in [the] land of Benjamin and in [the] surroundings of Jerusalem and in [the] cities of Judah again they will pass the flock on [the] hands of [one who] counts he says Yahweh.
੧੩ਪਹਾੜੀ ਦੇਸ ਦੇ ਸ਼ਹਿਰਾਂ ਵਿੱਚ, ਮੈਦਾਨ ਦੇ ਸ਼ਹਿਰਾਂ ਵਿੱਚ, ਦੱਖਣ ਦੇ ਸ਼ਹਿਰਾਂ ਵਿੱਚ, ਬਿਨਯਾਮੀਨ ਦੇ ਇਲਾਕੇ ਵਿੱਚ, ਯਰੂਸ਼ਲਮ ਦੇ ਆਲੇ-ਦੁਆਲੇ ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਫੇਰ ਇੱਜੜ ਗਿਣਨ ਵਾਲੇ ਹੱਥ ਹੇਠ ਦੀ ਲੰਘਣਗੇ, ਯਹੋਵਾਹ ਆਖਦਾ ਹੈ।
14 Here! days [are] coming [the] utterance of Yahweh and I will carry out the word good which I have spoken to [the] house of Israel and to [the] house of Judah.
੧੪ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਉਸ ਭਲੀ ਗੱਲ ਨੂੰ ਜਿਹੜੀ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਦੇ ਬਾਰੇ ਕੀਤੀ ਹੈ ਪੂਰੀ ਕਰਾਂਗਾ
15 In the days those and at the time that I will cause to sprout for David a branch of righteousness and he will do justice and righteousness in the land.
੧੫ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ ਮੈਂ ਦਾਊਦ ਲਈ ਧਰਮ ਦੀ ਸ਼ਾਖ ਉਗਾਵਾਂਗਾ ਅਤੇ ਉਹ ਦੇਸ ਵਿੱਚ ਨਿਆਂ ਅਤੇ ਧਰਮ ਦੇ ਕੰਮ ਕਰੇਗਾ
16 In the days those it will be saved Judah and Jerusalem it will dwell to security and this [is that] which anyone will call it Yahweh - [is] righteousness our.
੧੬ਉਹਨਾਂ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਯਰੂਸ਼ਲਮ ਚੈਨ ਨਾਲ ਵੱਸੇਗਾ ਅਤੇ ਉਹ ਇਸ ਨਾਮ ਤੋਂ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ”
17 For thus he says Yahweh not it will be cut off to David a man [who] sits on [the] throne of [the] house of Israel.
੧੭ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਦਾਊਦ ਨੂੰ ਇਸਰਾਏਲ ਦੇ ਘਰਾਣੇ ਦੇ ਸਿੰਘਾਸਣ ਉੱਤੇ ਬੈਠਣ ਲਈ ਮਨੁੱਖ ਦੀ ਥੁੜ ਨਾ ਹੋਵੇਗੀ
18 And to the priests the Levites not it will be cut off a man from to before me [who] offers up a burnt offering and [who] makes smoke a grain offering and [who] makes a sacrifice all the days.
੧੮ਅਤੇ ਲੇਵੀ ਜਾਜਕਾਂ ਵਿੱਚੋਂ ਮਨੁੱਖ ਦੀ ਥੁੜ ਨਾ ਹੋਵੇਗੀ ਜਿਹੜਾ ਮੇਰੇ ਅੱਗੇ ਹੋਮ ਦੀਆਂ ਬਲੀਆਂ ਚੜ੍ਹਾਵੇ, ਮੈਦੇ ਦੀਆਂ ਭੇਟਾਂ ਬਾਲੇ ਅਤੇ ਸਦਾ ਲਈ ਬਲੀਆਂ ਚੜ੍ਹਾਵੇ।
19 And it came [the] word of Yahweh to Jeremiah saying.
੧੯ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ
20 Thus he says Yahweh if you will break covenant of my the day and covenant of my the night and to not to be daytime and night at appropriate time their.
੨੦ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜੇ ਤੁਸੀਂ ਮੇਰਾ ਦਿਨ ਦਾ ਨੇਮ ਅਤੇ ਮੇਰਾ ਰਾਤ ਦਾ ਨੇਮ ਤੋੜ ਸਕਦੇ ਹੋ ਭਈ ਦਿਨ ਅਤੇ ਰਾਤ ਆਪਣੇ ਵੇਲੇ ਸਿਰ ਨਾ ਹੋਣ
21 Also covenant my it will be broken with David servant my from belonging to him a son [who] reigns on throne his and with the Levites the priests servants my.
੨੧ਤਦ ਮੇਰਾ ਉਹ ਨੇਮ ਜਿਹੜਾ ਮੈਂ ਆਪਣੇ ਦਾਸ ਦਾਊਦ ਨਾਲ ਕੀਤਾ ਸੀ ਟੁੱਟ ਸਕਦਾ ਹੈ ਭਈ ਉਸ ਦੇ ਸਿੰਘਾਸਣ ਉੱਤੇ ਪਾਤਸ਼ਾਹੀ ਕਰਨ ਲਈ ਪੁੱਤਰ ਨਾ ਹੋਵੇ, ਨਾਲੇ ਲੇਵੀ ਜਾਜਕਾਂ ਦਾ ਨੇਮ ਵੀ ਜਿਹੜੇ ਮੇਰੇ ਸੇਵਕ ਹਨ
22 Which not it will be counted [the] host of the heavens and not it will be measured [the] sand of the sea so I will increase [the] offspring of David servant my and the Levites [the] servants of me.
੨੨ਜਿਵੇਂ ਅਕਾਸ਼ ਦੀ ਸੈਨਾਂ ਗਿਣੀ ਨਹੀਂ ਜਾਂਦੀ, ਨਾ ਸਮੁੰਦਰ ਦੀ ਰੇਤ ਮਿਣੀ ਜਾਂਦੀ ਹੈ ਤਿਵੇਂ ਮੈਂ ਆਪਣੇ ਦਾਸ ਦਾਊਦ ਦੀ ਨਸਲ ਨੂੰ ਅਤੇ ਲੇਵੀਆਂ ਨੂੰ ਜਿਹੜੇ ਮੇਰੇ ਸੇਵਕ ਹਨ ਵਧਾਵਾਂਗਾ।
23 And it came [the] word of Yahweh to Jeremiah saying.
੨੩ਫੇਰ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ,
24 ¿ Not have you seen what? the people this have they said saying [the] two the clans which he chose Yahweh them and he has rejected them and people my they spurn! from being again a nation before them.
੨੪“ਕੀ ਤੂੰ ਨਹੀਂ ਦੇਖਦਾ ਕਿ ਇਹ ਲੋਕ ਕੀ ਬੋਲੇ? ਕਿ ਇਹਨਾਂ ਦੋਹਾਂ ਟੱਬਰਾਂ ਨੂੰ ਜਿਹਨਾਂ ਨੂੰ ਯਹੋਵਾਹ ਨੇ ਚੁਣਿਆ ਸੀ ਉਸ ਨੇ ਰੱਦ ਕਰ ਦਿੱਤਾ ਹੈ।” ਐਉਂ ਉਹ ਮੇਰੀ ਪਰਜਾ ਨੂੰ ਨਖਿੱਧ ਜਾਣਦੇ ਹਨ ਭਈ ਉਹ ਅੱਗੇ ਨੂੰ ਉਹਨਾਂ ਦੇ ਸਾਹਮਣੇ ਕੌਮ ਨਾ ਰਹੇ।
25 Thus he says Yahweh if not covenant of my daytime and night [the] fixed order of heaven and earth not I have ordained.
੨੫ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜੇ ਮੈਂ ਆਪਣੇ ਨੇਮ ਨੂੰ ਦਿਨ ਅਤੇ ਰਾਤ ਨਾਲ ਅਤੇ ਆਪਣੀਆਂ ਬਿਧੀਆਂ ਨੂੰ ਅਕਾਸ਼ ਅਤੇ ਧਰਤੀ ਨਾਲ ਕਾਇਮ ਨਾ ਕੀਤਾ ਹੋਵੇ
26 Also [the] offspring of Jacob and David servant my I will reject from taking any of offspring his rulers to [the] offspring of Abraham Isaac and Jacob for (I will cause to turn back *Q(K)*) captivity their and I will have compassion on them.
੨੬ਤਾਂ ਮੈਂ ਵੀ ਯਾਕੂਬ ਅਤੇ ਆਪਣੇ ਦਾਸ ਦਾਊਦ ਦੀ ਨਸਲ ਨੂੰ ਰੱਦ ਦਿਆਂਗਾ ਭਈ ਉਹ ਦੀ ਨਸਲ ਵਿੱਚੋਂ ਉਹਨਾਂ ਨੂੰ ਨਾ ਲਵਾਂਗਾ ਜਿਹੜੇ ਅਬਰਾਹਾਮ, ਇਸਹਾਕ ਅਤੇ ਯਾਕੂਬ ਦੀ ਨਸਲ ਉੱਤੇ ਹੁਕਮ ਚਲਾਉਣ ਵਾਲੇ ਹੋਣ, ਸਗੋਂ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨਾਲ ਰਹਮ ਕਰਾਂਗਾ।