< Psalms 4 >
1 To the choirmaster with stringed instruments a psalm of David. When call I answer me - O God of righteousness my in the distress you have made wide for me show favor to me and hear prayer my.
੧ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ। ਦਾਊਦ ਦਾ ਭਜਨ। ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇ, ਹੇ ਮੇਰੇ ਧਰਮ ਦੇ ਪਰਮੇਸ਼ੁਰ। ਜਦ ਮੈਂ ਮੁਸੀਬਤ ਵਿੱਚ ਸੀ, ਤੂੰ ਮੈਨੂੰ ਖੁੱਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ।
2 O sons of man until when? [will] honor my [become] ignominy will you love?! vanity will you seek? falsehood (Selah)
੨ਹੇ ਮਨੁੱਖ ਦੇ ਪੁੱਤਰੋ, ਤੁਸੀਂ ਕਦੋਂ ਤੱਕ ਮੇਰੀ ਮਹਿਮਾ ਦਾ ਅਨਾਦਰ ਕਰੋਗੇ, ਵਿਅਰਥ ਨਾਲ ਪ੍ਰੀਤ ਲਾਓਗੇ, ਝੂਠ ਨੂੰ ਭਾਲੋਗੇ? ਸਲਹ।
3 And know that he has set apart Yahweh [the] faithful for himself Yahweh he will hear when call I to him.
੩ਪਰ ਇਹ ਜਾਣੋ ਕਿ ਯਹੋਵਾਹ ਨੇ ਪਵਿੱਤਰ ਜਨ ਨੂੰ ਆਪਣੇ ਲਈ ਵੱਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ।
4 Tremble and may not you sin speak in heart your on bed your and be silent (Selah)
੪ਕੰਬ ਜਾਓ ਅਤੇ ਪਾਪ ਨਾ ਕਰੋ, ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ। ਸਲਹ।
5 Sacrifice sacrifices of righteousness and trust to Yahweh.
੫ਧਰਮ ਦੇ ਬਲੀਦਾਨ ਚੜਾਓ, ਅਤੇ ਯਹੋਵਾਹ ਉੱਤੇ ਆਸ ਰੱਖੋ।
6 Many [people] [are] saying who? will he show us good lift up! on us [the] light of face your O Yahweh.
੬ਬਹੁਤੇ ਇਹ ਆਖਦੇ ਹਨ ਕਿ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ? ਹੇ ਯਹੋਵਾਹ, ਆਪਣੇ ਮੁੱਖੜੇ ਨੂੰ ਸਾਡੇ ਉੱਤੇ ਚਮਕਾ।
7 You have put joy in heart my more than a time [when] grain their and new wine their they abound.
੭ਤੂੰ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ, ਜਦੋਂ ਦਾਣੇ ਅਤੇ ਦਾਖਰਸ ਬਹੁਤ ਹੋ ਗਏ ਹਨ, ਵਧੇਰੇ ਅਨੰਦ ਪਾ ਦਿੱਤਾ ਹੈ।
8 In peace together I will lie down and I may sleep for you O Yahweh alone to security you caused to dwell me.
੮ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਂਵਾਂਗਾ, ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਸ਼ਾਂਤੀ ਵਿੱਚ ਵਸਾਉਂਦਾ ਹੈਂ।