< Isaiah 15 >

1 oracle Moab for in/on/with night to ruin Ar Moab to cease for in/on/with night to ruin Kir Moab to cease
ਮੋਆਬ ਦੇ ਵਿਖੇ ਅਗੰਮ ਵਾਕ । ਮੋਆਬ ਦਾ ਆਰ ਨਗਰ ਇੱਕ ਹੀ ਰਾਤ ਵਿੱਚ ਬਰਬਾਦ ਅਤੇ ਵਿਰਾਨ ਕੀਤਾ ਗਿਆ, ਮੋਆਬ ਦਾ ਕੀਰ ਨਗਰ ਵੀ ਇੱਕ ਹੀ ਰਾਤ ਵਿੱਚ ਬਰਬਾਦ ਅਤੇ ਵਿਰਾਨ ਕੀਤਾ ਗਿਆ।
2 to ascend: rise [the] house: home and Dibon [the] high place to/for weeping upon Nebo and upon Medeba Moab to wail in/on/with all head his bald spot all beard to dimish
ਦੀਬੋਨ ਆਪਣੇ ਮੰਦਰ ਨੂੰ ਅਤੇ ਉਸ ਦੀਆਂ ਉੱਚਿਆਈਆਂ ਉੱਤੇ, ਰੋਣ ਲਈ ਉਤਾਹਾਂ ਗਿਆ, ਨਬੋ ਅਤੇ ਮੇਦਬਾ ਉੱਤੇ ਮੋਆਬ ਧਾਹਾਂ ਮਾਰਦਾ ਹੈ। ਉਹਨਾਂ ਵਿੱਚ ਹਰੇਕ ਦਾ ਸਿਰ ਰੋਡਾ ਹੈ, ਅਤੇ ਹਰੇਕ ਦੀ ਦਾੜ੍ਹੀ ਮੁੰਨੀ ਹੋਈ ਹੈ।
3 in/on/with outside his to gird sackcloth upon roof her and in/on/with street/plaza her all his to wail to go down in/on/with weeping
ਰਾਹਾਂ ਵਿੱਚ ਉਹ ਤੱਪੜ ਪਹਿਨਦੇ ਹਨ, ਕੋਠਿਆਂ ਉੱਤੇ ਅਤੇ ਚੌਕਾਂ ਵਿੱਚ ਹਰੇਕ ਰੋ-ਰੋ ਕੇ ਧਾਹਾਂ ਮਾਰਦਾ ਹੈ।
4 and to cry out Heshbon and Elealeh till Jahaz to hear: hear voice their upon so to arm Moab to shout soul his be ill to/for him
ਹਸ਼ਬੋਨ ਅਤੇ ਅਲਾਲੇਹ ਨਗਰ ਚਿੱਲਾਉਂਦੇ ਹਨ, ਯਹਸ ਨਗਰ ਤੱਕ ਉਨ੍ਹਾਂ ਦੀ ਅਵਾਜ਼ ਸੁਣਾਈ ਦਿੰਦੀ ਹੈ। ਇਸ ਲਈ ਮੋਆਬ ਦੇ ਸ਼ਸਤਰ ਧਾਰੀ ਚੀਕ-ਚਿਹਾੜਾ ਪਾਉਂਦੇ ਹਨ, ਉਹ ਦਾ ਜੀ ਉਹ ਦੇ ਵਿੱਚ ਕੰਬ ਜਾਂਦਾ ਹੈ।
5 heart my to/for Moab to cry out fleeing her till Zoar Eglath-shelishiyah third for ascent [the] Luhith in/on/with weeping to ascend: rise in/on/with him for way: road Horonaim outcry breaking to rouse
ਮੇਰਾ ਦਿਲ ਮੋਆਬ ਲਈ ਦੁਹਾਈ ਦਿੰਦਾ ਹੈ, ਉਹ ਦੇ ਭਗੌੜੇ ਸੋਆਰ ਤੱਕ ਅਤੇ ਅਗਲਥ-ਸ਼ਲੀਸ਼ੀਯਾਹ ਤੱਕ ਭੱਜੇ ਜਾਂਦੇ ਹਨ, ਉਹ ਤਾਂ ਲੂਹੀਥ ਸਥਾਨ ਦੀ ਚੜ੍ਹਾਈ ਉੱਤੇ ਰੋਂਦੇ ਜਾਂਦੇ ਹਨ, ਉਹ ਤਾਂ ਹੋਰੋਨਇਮ ਸ਼ਹਿਰ ਦੇ ਰਾਹ ਉੱਤੇ, ਨਸ਼ਟ ਹੋਣ ਦੇ ਕਾਰਨ ਵਿਰਲਾਪ ਕਰਦੇ ਹਨ।
6 for water Nimrim devastation to be for to wither grass to end: expend grass green not to be
ਨਿਮਰੀਮ ਵਾਦੀ ਦੇ ਪਾਣੀ ਤਾਂ ਸੁੱਕ ਗਏ, ਘਾਹ ਮੁਰਝਾ ਗਿਆ, ਹਰਾ ਘਾਹ ਮੁੱਕ ਗਿਆ ਅਤੇ ਹਰਿਆਈ ਹੈ ਹੀ ਨਹੀਂ।
7 upon so abundance to make: offer and punishment their upon Brook [the] (Brook of) Willows to lift: bear them
ਇਸ ਲਈ ਜੋ ਵੀ ਮਾਲ-ਧਨ ਉਨ੍ਹਾਂ ਨੇ ਕਮਾਇਆ ਅਤੇ ਜੋ ਕੁਝ ਜੋੜ-ਜੋੜ ਕੇ ਇਕੱਠਾ ਕੀਤਾ, ਉਸ ਨੂੰ ਬੈਂਤਾਂ ਦੇ ਨਾਲੇ ਦੇ ਪਾਰ ਚੁੱਕ ਕੇ ਲੈ ਜਾਣਗੇ।
8 for to surround [the] outcry [obj] border: area Moab till Eglaim wailing her and Beer-elim Beer-elim wailing her
ਚਿੱਲਾਉਣਾ ਤਾਂ ਮੋਆਬ ਦੀਆਂ ਹੱਦਾਂ ਤੱਕ ਗੂੰਜ ਉੱਠਿਆ ਹੈ, ਉਹ ਦੀਆਂ ਧਾਹਾਂ ਅਗਲਇਮ ਤੱਕ ਅਤੇ ਉਹ ਦਾ ਵਿਰਲਾਪ ਬਏਰ-ਏਲੀਮ ਤੱਕ ਪਹੁੰਚਦਾ ਹੈ।
9 for water Dibon to fill blood for to set: put upon Dibon to add to/for survivor Moab lion and to/for remnant land: soil
ਦੀਮੋਨ ਦੇ ਪਾਣੀ ਤਾਂ ਲਹੂ ਹੀ ਲਹੂ ਹਨ, ਪਰ ਤਾਂ ਵੀ ਮੈਂ ਦੀਮੋਨ ਉੱਤੇ ਹੋਰ ਵੀ ਲਿਆਵਾਂਗਾ, ਮੋਆਬ ਦੇ ਬਚਿਆਂ ਹੋਇਆਂ ਉੱਤੇ ਅਤੇ ਦੇਸ ਦੇ ਬਕੀਏ ਉੱਤੇ ਬੱਬਰ ਸ਼ੇਰ ਲਿਆਵਾਂਗਾ।

< Isaiah 15 >