< Job 22 >

1 and to answer Eliphaz [the] Temanite and to say
ਫੇਰ ਅਲੀਫਾਜ਼ ਤੇਮਾਨੀ ਨੇ ਉੱਤਰ ਦੇ ਕੇ ਆਖਿਆ,
2 to/for God be useful great man for be useful upon them be prudent
“ਕੀ ਕੋਈ ਮਨੁੱਖ ਪਰਮੇਸ਼ੁਰ ਲਈ ਲਾਭਦਾਇਕ ਹੋ ਸਕਦਾ ਹੈ? ਸੱਚ-ਮੁੱਚ ਸਿਆਣਾ ਮਨੁੱਖ ਵੀ ਆਪਣੇ ਹੀ ਜੋਗਾ ਹੈ।
3 pleasure to/for Almighty for to justify and if unjust-gain for to finish way: conduct your
ਤੇਰੇ ਧਰਮੀ ਹੋਣ ਨਾਲ ਸਰਬ ਸ਼ਕਤੀਮਾਨ ਨੂੰ ਕੀ ਖੁਸ਼ੀ ਹੈ? ਜਾਂ ਤੇਰੀਆਂ ਖਰੀਆਂ ਚਾਲਾਂ ਨਾਲ ਉਹ ਨੂੰ ਕੀ ਲਾਭ ਹੁੰਦਾ ਹੈ?
4 from fear your to rebuke you to come (in): come with you in/on/with justice: judgement
“ਕੀ ਤੇਰੇ ਡਰਨ ਦੇ ਕਾਰਨ ਉਹ ਤੈਨੂੰ ਝਿੜਕਦਾ ਹੈ, ਅਤੇ ਤੇਰੇ ਨਾਲ ਮੁਕੱਦਮਾ ਲੜਦਾ ਹੈ?
5 not distress: evil your many and nothing end to/for iniquity: crime your
ਕੀ ਤੇਰੀ ਬੁਰਿਆਈ ਵੱਡੀ ਨਹੀਂ, ਅਤੇ ਤੇਰੀਆਂ ਬਦੀਆਂ ਦੀ ਕੋਈ ਹੱਦ ਹੈ?
6 for to pledge brother: male-sibling your for nothing and garment naked to strip
ਕਿਉਂਕਿ ਤੂੰ ਆਪਣੇ ਭਰਾਵਾਂ ਦੀਆਂ ਵਸਤਾਂ ਬੇਵਜ੍ਹਾ ਗਹਿਣੇ ਰੱਖ ਲਈਆਂ ਹਨ, ਅਤੇ ਨੰਗਿਆਂ ਦੇ ਵੀ ਕੱਪੜੇ ਲਾਹ ਲਏ ਹਨ।
7 not water faint to water: drink and from hungry to withhold food: bread
ਤੂੰ ਥੱਕੇ ਨੂੰ ਪਾਣੀ ਨਹੀਂ ਪਿਲਾਇਆ, ਅਤੇ ਭੁੱਖੇ ਨੂੰ ਰੋਟੀ ਦੇਣ ਤੋਂ ਇਨਕਾਰ ਕੀਤਾ।
8 and man arm to/for him [the] land: country/planet and to lift: kindness face: kindness to dwell in/on/with her
ਬਲਵੰਤ ਮਨੁੱਖ ਨੂੰ ਦੇਸ ਮਿਲ ਗਿਆ, ਅਤੇ ਜਿਹੜਾ ਮੰਨਿਆ-ਪ੍ਰਮੰਨਿਆ ਸੀ, ਉਹ ਉਸ ਵਿੱਚ ਵੱਸ ਗਿਆ।
9 widow to send: depart emptily and arm orphan to crush
ਤੂੰ ਵਿਧਵਾਵਾਂ ਨੂੰ ਖਾਲੀ ਮੋੜ ਦਿੱਤਾ, ਅਤੇ ਯਤੀਮਾਂ ਦੀਆਂ ਬਾਹਾਂ ਭੰਨ ਦਿੱਤੀਆਂ।
10 upon so around you snare and to dismay you dread suddenly
੧੦ਇਸ ਲਈ ਫੰਦੇ ਤੇਰੇ ਆਲੇ-ਦੁਆਲੇ ਹਨ, ਅਤੇ ਅਚਾਨਕ ਆਉਣ ਵਾਲੇ ਭੈਅ ਤੋਂ ਤੂੰ ਘਬਰਾਉਂਦਾ ਹੈ!
11 or darkness not to see: see and abundance water to cover you
੧੧ਕੀ ਤੂੰ ਹਨੇਰੇ ਨੂੰ ਨਹੀਂ ਵੇਖਦਾ, ਅਤੇ ਪਾਣੀ ਦੇ ਹੜ੍ਹ ਨੂੰ ਜਿਹੜਾ ਤੈਨੂੰ ਢੱਕ ਲੈਂਦਾ ਹੈ?
12 not god height heaven and to see: behold! head: top star for to exalt
੧੨“ਕੀ ਪਰਮੇਸ਼ੁਰ ਸਵਰਗ ਦੀ ਉਚਿਆਈ ਵਿੱਚ ਨਹੀਂ? ਤਾਰਿਆਂ ਦੀ ਉਚਿਆਈ ਵੇਖ ਕਿ ਉਹ ਕਿੰਨੇ ਉੱਚੇ ਹਨ!
13 and to say what? to know God about/through/for cloud to judge
੧੩ਅਤੇ ਤੂੰ ਆਖਦਾ ਹੈਂ, ਪਰਮੇਸ਼ੁਰ ਕੀ ਜਾਣਦਾ ਹੈ? ਕੀ ਉਹ ਘੁੱਪ ਹਨੇਰੇ ਵਿੱਚੋਂ ਨਿਆਂ ਕਰ ਸਕਦਾ ਹੈ?
14 cloud secrecy to/for him and not to see: see and circle heaven to go: walk
੧੪ਬੱਦਲਾਂ ਦੀਆਂ ਘਟਾਂ ਉਹ ਦਾ ਪਰਦਾ ਹਨ, ਤਾਂ ਜੋ ਉਹ ਵੇਖ ਨਾ ਸਕੇ, ਅਤੇ ਉਹ ਤਾਂ ਅਕਾਸ਼ ਮੰਡਲ ਉੱਤੇ ਹੀ ਚਲਦਾ ਫਿਰਦਾ ਹੈ।
15 way forever: antiquity to keep: obey which to tread man evil: wickedness
੧੫ਕੀ ਤੂੰ ਉਸ ਪੁਰਾਣੇ ਰਾਹ ਨੂੰ ਫੜ੍ਹ ਕੇ ਰੱਖੇਂਗਾ, ਜਿਸ ਵਿੱਚ ਦੁਸ਼ਟ ਮਨੁੱਖ ਚਲਦੇ ਸਨ?
16 which to seize and not time river to pour: pour foundation their
੧੬ਜਿਹੜੇ ਆਪਣੇ ਸਮੇਂ ਤੋਂ ਪਹਿਲਾਂ ਚੁੱਕੇ ਗਏ, ਜਿਹਨਾਂ ਦੀ ਨੀਂਹ ਦਰਿਆ ਨਾਲ ਰੁੜ੍ਹ ਗਈ,
17 [the] to say to/for God to turn aside: depart from us and what? to work Almighty to/for them
੧੭ਜਿਹੜੇ ਪਰਮੇਸ਼ੁਰ ਨੂੰ ਕਹਿੰਦੇ ਸਨ, ਸਾਥੋਂ ਦੂਰ ਹੋ! ਅਤੇ ਸਰਬ ਸ਼ਕਤੀਮਾਨ ਪਰਮੇਸ਼ੁਰ ਸਾਡਾ ਕੀ ਕਰ ਸਕਦਾ ਹੈ?
18 and he/she/it to fill house: home their good and counsel wicked to remove from me
੧੮ਤਾਂ ਵੀ ਉਸ ਨੇ ਉਹਨਾਂ ਦੇ ਘਰਾਂ ਨੂੰ ਉੱਤਮ ਪਦਾਰਥਾਂ ਨਾਲ ਭਰ ਦਿੱਤਾ, ਪਰ ਦੁਸ਼ਟਾਂ ਦੀ ਸਲਾਹ ਮੈਥੋਂ ਦੂਰ ਹੋਵੇ!
19 to see: see righteous and to rejoice and innocent to mock to/for them
੧੯ਧਰਮੀ ਵੇਖ ਕੇ ਖੁਸ਼ ਹੁੰਦੇ, ਅਤੇ ਨਿਰਦੋਸ਼ ਉਹ ਦੀ ਹਾਸੀ ਉਡਾਉਂਦੇ ਹਨ,
20 if: surely yes not to hide adversary our and remainder their to eat fire
੨੦ਸੱਚ-ਮੁੱਚ ਸਾਡੇ ਵਿਰੋਧੀ ਮਿੱਟ ਗਏ, ਅਤੇ ਅੱਗ ਨੇ ਉਹਨਾਂ ਦੀ ਰਹਿੰਦ-ਖੁਹੰਦ ਨੂੰ ਭੱਖ ਲਿਆ!
21 be useful please with him and to ally in/on/with them to come (in): come you welfare
੨੧“ਪਰਮੇਸ਼ੁਰ ਦੇ ਨਾਲ ਮਿਲਿਆ ਰਹਿ ਅਤੇ ਸੁਖੀ ਰਹਿ, ਤਾਂ ਤੇਰੀ ਭਲਿਆਈ ਹੋਵੇਗੀ।
22 to take: recieve please from lip his instruction and to set: put word his in/on/with heart your
੨੨ਹੁਣ ਉਹ ਦੇ ਮੂੰਹ ਦੀ ਸਿੱਖਿਆ ਸੁਣ, ਅਤੇ ਉਹ ਦੇ ਬਚਨਾਂ ਨੂੰ ਆਪਣੇ ਦਿਲ ਵਿੱਚ ਰੱਖ।
23 if to return: return till Almighty to build to remove injustice from tent your
੨੩ਜੇ ਤੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਵੱਲ ਮੁੜੇਂ ਅਤੇ ਜੇ ਤੂੰ ਬਦੀ ਆਪਣੇ ਤੰਬੂਆਂ ਵਿੱਚੋਂ ਦੂਰ ਕਰੇਂ, ਤਾਂ ਤੂੰ ਬਣਿਆ ਰਹੇਂਗਾ,
24 and to set: put upon dust gold and in/on/with rock torrent: river Ophir
੨੪ਜੇ ਤੂੰ ਆਪਣਾ ਸੋਨਾ ਮਿੱਟੀ ਵਿੱਚ, ਸਗੋਂ ਓਫੀਰ ਦਾ ਸੋਨਾ ਨਦੀਆਂ ਦੇ ਪੱਥਰਾਂ ਵਿੱਚ ਪਾ ਦੇਵੇਂ,
25 and to be Almighty gold your and silver: money peak to/for you
੨੫ਤਾਂ ਸਰਬ ਸ਼ਕਤੀਮਾਨ ਆਪ ਤੇਰਾ ਸੋਨਾ, ਅਤੇ ਤੇਰੀ ਅਣਮੁੱਲ ਚਾਂਦੀ ਹੋਵੇਗਾ।
26 for then upon Almighty to delight and to lift: kindness to(wards) god face your
੨੬ਤਦ ਤੂੰ ਸਰਬ ਸ਼ਕਤੀਮਾਨ ਨਾਲ ਨਿਹਾਲ ਹੋਵੇਂਗਾ, ਅਤੇ ਆਪਣਾ ਮੂੰਹ ਪਰਮੇਸ਼ੁਰ ਵੱਲ ਚੁੱਕੇਂਗਾ।
27 to pray to(wards) him and to hear: hear you and vow your to complete
੨੭ਤੂੰ ਉਹ ਦੇ ਅੱਗੇ ਬੇਨਤੀ ਕਰੇਂਗਾ ਅਤੇ ਉਹ ਤੇਰੀ ਸੁਣੇਗਾ, ਅਤੇ ਤੂੰ ਆਪਣੀਆਂ ਸੁੱਖਣਾ ਪੂਰੀਆਂ ਕਰੇਂਗਾ।
28 and to cut word and to arise: establish to/for you and upon way: conduct your to shine light
੨੮ਜੋ ਕੁਝ ਤੂੰ ਕਰਨਾ ਚਾਹੇਂ, ਉਹ ਤੇਰੇ ਲਈ ਠਹਿਰਾਈ ਜਾਵੇਗੀ, ਅਤੇ ਚਾਨਣ ਤੇਰਿਆਂ ਰਾਹਾਂ ਉੱਤੇ ਚਮਕੇਗਾ।
29 for to abase and to say pride and lowly eye to save
੨੯ਜਦ ਉਹ ਤੈਨੂੰ ਨੀਵਾਂ ਕਰਨ ਤਾਂ ਤੂੰ ਆਖੇਂਗਾ ਕਿ ਇਹ ਤਾਂ ਉੱਚਾ ਹੋਣਾ ਹੈ! ਕਿਉਂਕਿ ਉਹ ਦੀਨ ਮਨੁੱਖ ਨੂੰ ਬਚਾਵੇਗਾ।
30 to escape not innocent and to escape in/on/with cleanness palm your
੩੦ਜੋ ਬੇਦੋਸ਼ਾ ਨਹੀਂ ਉਹ ਉਸ ਨੂੰ ਵੀ ਬਚਾਵੇਗਾ, ਹਾਂ, ਆਪਣੇ ਹੱਥਾਂ ਦੀ ਸ਼ੁੱਧਤਾ ਨਾਲ ਤੂੰ ਬਚਾਇਆ ਜਾਵੇਂਗਾ।”

< Job 22 >