< Psalms 13 >
1 to/for to conduct melody to/for David till where? LORD to forget me perpetuity till where? to hide [obj] face your from me
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਤੂੰ ਕਦੋਂ ਤੱਕ ਮੈਨੂੰ ਭੁਲਾ ਛੱਡੇਂਗਾ? ਕੀ ਸਦਾ ਲਈ? ਤੂੰ ਕਦੋਂ ਤੱਕ ਆਪਣਾ ਮੂੰਹ ਮੈਥੋਂ ਲੁਕਾਵੇਂਗਾ?
2 till where? to set: consider counsel in/on/with soul my sorrow in/on/with heart my by day till where? to exalt enemy my upon me
੨ਮੈਂ ਕਦੋਂ ਤੱਕ ਆਪਣੇ ਮਨ ਵਿੱਚ ਖਿਚੜੀ ਪਕਾਵਾਂ, ਅਤੇ ਸਾਰਾ ਦਿਨ ਆਪਣੇ ਦਿਲ ਵਿੱਚ ਸੋਗ ਕਰਾਂ? ਮੇਰਾ ਵੈਰੀ ਕਦੋਂ ਤੱਕ ਮੇਰੇ ਸਿਰ ਹੁੰਦਾ ਰਹੇ?
3 to look [emph?] to answer me LORD God my to light [emph?] eye my lest to sleep [the] death
੩ਹੇ ਯਹੋਵਾਹ, ਮੇਰੇ ਪਰਮੇਸ਼ੁਰ, ਧਿਆਨ ਦੇ ਕੇ ਮੈਨੂੰ ਉੱਤਰ ਦੇ, ਮੇਰੀਆਂ ਅੱਖਾਂ ਨੂੰ ਚਾਨਣਾ ਦੇ ਕਿਤੇ ਅਜਿਹਾ ਨਾ ਹੋਵੇ ਮੌਤ ਦੀ ਨੀਂਦ ਮੈਨੂੰ ਆ ਪਵੇ,
4 lest to say enemy my be able him enemy my to rejoice for to shake
੪ਅਜਿਹਾ ਨਾ ਹੋਵੇ ਮੇਰਾ ਵੈਰੀ ਆਖੇ, ਮੈਂ ਉਸ ਨੂੰ ਜਿੱਤ ਲਿਆ ਹੈ, ਅਤੇ ਮੇਰੇ ਵਿਰੋਧੀ ਮੇਰੇ ਡੋਲ ਜਾਣ ਕਰਕੇ ਬਾਗ-ਬਾਗ ਹੋਣ।
5 and I in/on/with kindness your to trust to rejoice heart my in/on/with salvation your
੫ਪਰ ਮੈਂ ਤੇਰੀ ਦਯਾ ਉੱਤੇ ਭਰੋਸਾ ਰੱਖਿਆ ਹੈ, ਮੇਰਾ ਮਨ ਤੇਰੇ ਬਚਾਓ ਉੱਤੇ ਖੁਸ਼ੀ ਮਨਾਵੇਗਾ।
6 to sing to/for LORD for to wean upon me
੬ਮੈਂ ਯਹੋਵਾਹ ਲਈ ਗਾਵਾਂਗਾ, ਉਸ ਨੇ ਮੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ।