< Acts 28 >
1 After we [(exc)] had arrived safely [on the shore], we learned that it was an island called Malta.
੧ਜਦੋਂ ਅਸੀਂ ਬਚ ਨਿੱਕਲੇ ਤਾਂ ਅਸੀਂ ਪਤਾ ਕੀਤਾ ਜੋ ਇਸ ਟਾਪੂ ਦਾ ਨਾਮ ਮਾਲਟਾ ਹੈ।
2 The people who lived there received us kindly. They lit a fire and invited us to come and warm ourselves, because it was raining and it was cold.
੨ਉੱਥੋਂ ਦੇ ਵਾਸੀਆਂ ਨੇ ਸਾਡੇ ਉੱਤੇ ਵਿਸ਼ੇਸ਼ ਦਯਾ ਕੀਤੀ ਕਿ ਉਨ੍ਹਾਂ ਉਸ ਵੇਲੇ ਅੱਗ ਬਾਲ ਕੇ ਸਾਨੂੰ ਸਾਰਿਆਂ ਨੂੰ ਕੋਲ ਬੁਲਾ ਲਿਆ ਕਿਉਂਕਿ ਮੀਂਹ ਦੀ ਝੜੀ ਦੇ ਕਾਰਨ ਠੰਡ ਸੀ!
3 Paul gathered some sticks and put them on the fire. But [among those sticks was] a snake that had come out [from the fire to escape] from the heat, and it fastened itself on Paul’s hand.
੩ਅਤੇ ਜਦੋਂ ਪੌਲੁਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਇੱਕ ਸੱਪ ਗਰਮੀ ਨਾਲ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ!
4 [The islanders knew that the snake was poisonous, so] when they saw it hanging from Paul’s hand, they said to each other, “Probably this man has murdered someone. Although he has escaped from being drowned, [the god] ([who] pays [people back/who punishes people]) for their [MTY] sins will cause him to die.”
੪ਤਾਂ ਉੱਥੋਂ ਦੇ ਵਾਸੀ, ਉਸ ਕੀੜੇ ਨੂੰ ਉਹ ਦੇ ਹੱਥ ਨਾਲ ਲਮਕਿਆ ਹੋਇਆ ਵੇਖ ਕੇ ਆਪਸ ਵਿੱਚ ਕਹਿਣ ਲੱਗੇ, ਕਿ ਇਹ ਮਨੁੱਖ ਖੂਨੀ ਹੈ ਕਿ ਭਾਵੇਂ ਇਹ ਸਮੁੰਦਰ ਵਿੱਚੋਂ ਬਚ ਗਿਆ ਪਰ ਨਿਆਂ ਇਹ ਨੂੰ ਜਿਉਂਦਾ ਨਹੀਂ ਛੱਡਦਾ!
5 But Paul simply shook the snake off into the fire, and nothing happened to him.
੫ਤਦ ਉਹ ਨੇ ਉਸ ਕੀੜੇ ਨੂੰ ਅੱਗ ਵਿੱਚ ਝਟਕ ਦਿੱਤਾ ਅਤੇ ਕੁਝ ਨੁਕਸਾਨ ਨਾ ਹੋਇਆ!
6 The people were expecting that Paul’s body would soon swell up or that he would suddenly fall down and die. But after they had waited a long time, they saw [that the snake] had not harmed him [at all]. So then the people changed their minds and said [to one another], “This man is not a murderer! Probably he is a god!”
੬ਪਰ ਉਹ ਉਡੀਕਦੇ ਰਹੇ ਕਿ ਉਹ ਹੁਣੇ ਸੁੱਜ ਜਾਵੇਗਾ ਜਾਂ ਅਚਾਨਕ ਮਰ ਕੇ ਡਿੱਗ ਪਵੇਗਾ ਪਰ ਜਦੋਂ ਉਨ੍ਹਾਂ ਬਹੁਤ ਸਮਾਂ ਉਡੀਕ ਕਰਕੇ ਵੇਖਿਆ ਜੋ ਉਹ ਦਾ ਕੁਝ ਨਹੀਂ ਵਿਗੜਿਆ, ਤਾਂ ਉਨ੍ਹਾਂ ਦੇ ਮਨ ਵਿੱਚ ਹੋਰ ਵਿਚਾਰ ਆਇਆ ਅਤੇ ਕਹਿਣ ਲੱਗੇ ਇਹ ਤਾਂ ਕੋਈ ਦੇਵਤਾ ਹੈ!
7 Near where the people had made the fire, there were some fields that belonged to a man whose name was Publius. He was the chief official on the island. He invited us to [come and stay in] his home. He took care of us for three days.
੭ਉਸ ਥਾਂ ਦੇ ਨੇੜੇ, ਉਸ ਟਾਪੂ ਦੇ ਅਧਿਕਾਰੀ ਪੁਬਲਿਯੁਸ ਦੀ ਜ਼ਮੀਨ ਸੀ। ਸੋ ਉਹ ਨੇ ਸਾਨੂੰ ਘਰ ਲੈ ਜਾ ਕੇ ਬਹੁਤ ਪਿਆਰ ਨਾਲ ਤਿੰਨਾਂ ਦਿਨਾਂ ਤੱਕ ਸਾਡੀ ਸੇਵਾ ਕੀਤੀ!
8 [At that time] Publius’ father had a fever and dysentery, and he was lying [in bed]. So Paul visited him and prayed [for him. Then] Paul placed his hands on him and healed him.
੮ਤਾਂ ਇਸ ਤਰ੍ਹਾਂ ਹੋਇਆ ਜੋ ਪੁਬਲਿਯੁਸ ਦਾ ਪਿਤਾ ਬੁਖ਼ਾਰ ਅਤੇ ਮਰੋੜਾਂ ਨਾਲ ਬਿਮਾਰ ਪਿਆ ਸੀ, ਸੋ ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤੀ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ!
9 After Paul had done that, the other people on the island who were sick came [to him] and [he] healed them, too.
੯ਇਸ ਘਟਨਾ ਤੋਂ ਬਾਅਦ ਬਾਕੀ ਦੇ ਲੋਕ ਵੀ ਜਿਹੜੇ ਉਸ ਟਾਪੂ ਵਿੱਚ ਰੋਗੀ ਸਨ ਆਏ ਅਤੇ ਚੰਗੇ ਕੀਤੇ ਗਏ!
10 They brought us gifts and [showed in other ways that] they greatly respected us. When we were [ready] to leave [three months later], they brought us food and other things that we would need [for the trip].
੧੦ਤਾਂ ਉਨ੍ਹਾਂ ਨੇ ਸਾਡਾ ਬਹੁਤ ਆਦਰ ਕੀਤਾ ਅਤੇ ਜਦੋਂ ਅਸੀਂ ਤੁਰਨ ਲੱਗੇ ਤਾਂ ਜਿਹੜੀਆਂ ਚੀਜ਼ਾਂ ਦੀ ਸਾਨੂੰ ਲੋੜ ਸੀ ਜਹਾਜ਼ ਉੱਤੇ ਲੱਦ ਦਿੱਤੀਆਂ ।
11 After [we had stayed there] three months, we [got on] a ship [that was going to Italy and] sailed away. The ship had been in [a harbor on] the island during the months when there are many storms. It had come from Alexandria [city]. On the front of the ship there were carved images of the twin gods [whose names were Castor and Pollux].
੧੧ਤਿੰਨਾਂ ਮਹੀਨਿਆਂ ਤੋਂ ਬਾਅਦ ਅਸੀਂ ਸਿਕੰਦਰਿਯਾ ਦੇ ਇੱਕ ਜਹਾਜ਼ ਤੇ ਚੜ੍ਹ ਕੇ ਤੁਰ ਪਏ ਜਿਹ ਦਾ ਨਾਮ ਦੇਉਸਕੂਰੀ ਸੀ ਅਤੇ ਉਹ ਨੇ ਸਾਰਾ ਸਿਆਲ ਇਸ ਟਾਪੂ ਵਿੱਚ ਕੱਟਿਆ ਸੀ!
12 We [sailed from the island and] arrived at Syracuse [city on Sicily island] and stayed there three days.
੧੨ਅਤੇ ਸੈਰਾਕੁਸ ਵਿੱਚ ਉਤਰ ਕੇ ਤਿੰਨ ਦਿਨ ਰਹੇ!
13 Then we traveled on by ship and arrived at Rhegium [port in Italy]. The next day, the wind was blowing from behind us, [so we sailed along fast]. The day after that, we reached Puteoli [town, where we left the ship].
੧੩ਫੇਰ ਉੱਥੋਂ ਘੁੰਮ ਕੇ ਰੇਗਿਯੁਨ ਵਿੱਚ ਆਏ ਅਤੇ ਇੱਕ ਦਿਨ ਤੋਂ ਬਾਅਦ ਜਦੋਂ ਦੱਖਣ ਦੀ ਪੌਣ ਵਗੀ ਤਾਂ ਅਸੀਂ ਦੂਜੇ ਦਿਨ ਪਤਿਯੁਲੇ ਵਿੱਚ ਪਹੁੰਚੇ।
14 In Puteoli we met some believers who invited us to stay with them for a week. [After visiting them], we [left there and started to travel by land] to Rome.
੧੪ਉੱਥੇ ਸਾਨੂੰ ਭਾਈ ਮਿਲੇ ਜਿੰਨਾਂ ਸਾਡੀ ਮਿੰਨਤ ਕੀਤੀ ਕਿ ਇੱਕ ਹਫ਼ਤਾ ਸਾਡੇ ਕੋਲ ਰਹੋ, ਅਤੇ ਇਸੇ ਤਰ੍ਹਾਂ ਅਸੀਂ ਰੋਮ ਨੂੰ ਆਏ!
15 [A group of] believers [who lived in Rome] had heard that we [(exc) were coming]. So they came out [from Rome] to meet us. [Some of] them met us at [the town called] ‘The Market on Appian [Road’, ] and others met us at [the town called] ‘The Three Inns’. When Paul saw those believers, he thanked God and was encouraged.
੧੫ਉੱਥੋਂ ਭਾਈ ਲੋਕ ਸਾਡੀ ਖ਼ਬਰ ਸੁਣ ਕੇ ਅੱਪੀਫੋਰੁਮ ਅਤੇ ਤ੍ਰੈ ਸਰਾਵਾਂ ਤੱਕ ਸਾਨੂੰ ਮਿਲਣ ਲਈ ਆਏ! ਤਾਂ ਪੌਲੁਸ ਨੇ ਉਨ੍ਹਾਂ ਨੂੰ ਵੇਖ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਤਸੱਲੀ ਪਾਈ ।
16 After we [(exc)] arrived in Rome, Paul was permitted {[a Roman official who was responsible for guarding Paul] permitted Paul} to live [in a house] by himself. But [there was always] a soldier there to guard him.
੧੬ਜਦੋਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਸ ਦੀ ਰਾਖੀ ਕਰਦਾ ਸੀ ਅਲੱਗ ਰਹਿਣ ਦੀ ਆਗਿਆ ਹੋਈ ।
17 After [Paul had been there] three days, he sent a message to the Jewish leaders [to come and talk with him. So] they came, and Paul said to them, “My fellow Jews, although I have not opposed our people nor spoken against the customs of our ancestors, [our leaders] in Jerusalem [seized] [MTY] [me. But before they could kill me, a Roman commander rescued me and later sent me] to Caesarea for Roman [authorities/officials to put me on trial].
੧੭ਤਾਂ ਇਸ ਤਰ੍ਹਾਂ ਹੋਇਆ ਜੋ ਤਿੰਨਾਂ ਦਿਨਾਂ ਤੋਂ ਬਾਅਦ ਉਹ ਨੇ ਯਹੂਦੀਆਂ ਦੇ ਆਗੂਆਂ ਨੂੰ ਇਕੱਠੇ ਬੁਲਾ ਲਿਆ ਅਤੇ ਜਦੋਂ ਉਹ ਇਕੱਠੇ ਹੋਏ ਤਾਂ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰੀਤਾਂ ਦੇ ਉਲਟ ਕੁਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹਵਾਲੇ ਕੀਤਾ ਗਿਆ ਹਾਂ!
18 The Roman authorities/officials questioned me and wanted to release me, because I had not done any [bad] thing for which I should be executed {they should kill me}.
੧੮ਅਤੇ ਉਨ੍ਹਾਂ ਮੇਰੀ ਜਾਂਚ ਕਰ ਕੇ, ਮੈਨੂੰ ਛੱਡ ਦੇਣ ਚਾਹਿਆ ਕਿਉਂਕਿ ਮੇਰੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਾ ਸੀ!
19 But when the Jewish [leaders] [SYN] there opposed [what the Roman authorities wanted to do], I had to formally request that the Emperor [judge me here in Rome]. But my reason for doing that was not that I wanted to accuse our leaders about anything.
੧੯ਪਰ ਜਦੋਂ ਯਹੂਦੀ ਇਹ ਦੇ ਵਿਰੁੱਧ ਬੋਲਣ ਲੱਗੇ ਤਾਂ ਮੈਂ ਮਜ਼ਬੂਰ ਹੋ ਕੇ ਕੈਸਰ ਦੀ ਦੁਹਾਈ ਦਿੱਤੀ, ਪਰ ਇਸ ਲਈ ਨਹੀਂ ਜੋ ਮੈਂ ਆਪਣੀ ਕੌਮ ਉੱਤੇ ਕਿਸੇ ਗੱਲ ਵਿੱਚ ਦੋਸ਼ ਲਾਉਣਾ ਸੀ!
20 So I have requested you [to come] here so that I can tell you why I am a prisoner. It is because I believe in [MTY] our Messiah, the one [God long ago promised to send] to us [(inc)] Jews.”
੨੦ਸੋ ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੋ ਮੈਨੂੰ ਮਿਲੋ ਅਤੇ ਗੱਲਬਾਤ ਕਰੋ, ਕਿਉਂ ਜੋ ਮੈਂ ਇਸਰਾਏਲ ਦੀ ਆਸ ਦੇ ਬਦਲੇ ਇਸ ਸੰਗਲ ਨਾਲ ਜਕੜਿਆ ਹੋਇਆ ਹਾਂ!
21 Then [the Jewish leaders] said, “We [(exc)] have not received any letters from [our fellow Jews] in Judea about you. Also, none of our fellow Jews who have arrived [here from Judea] has said anything bad about you.
੨੧ਉਨ੍ਹਾਂ ਉਸ ਨੂੰ ਆਖਿਆ, ਕਿ ਨਾ ਸਾਨੂੰ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਚਿੱਠੀ ਆਈ, ਨਾ ਭਰਾਵਾਂ ਵਿੱਚੋਂ ਕਿਸੇ ਨੇ ਆ ਕੇ ਤੇਰੀ ਖ਼ਬਰ ਦਿੱਤੀ ਅਤੇ ਨਾ ਤੇਰੀ ਕੁਝ ਬੁਰਾਈ ਦੱਸੀਂ!
22 But we [(exc)] want to hear what you [(sg)] think about this [Christian] sect/group, because we know that in many places [HYP] bad things are being said {people are saying bad things} about it.”
੨੨ਪਰ ਅਸੀਂ ਇਹੋ ਚੰਗਾ ਸਮਝਦੇ ਹਾਂ ਕਿ ਤੇਰੇ ਕੋਲੋਂ ਹੀ ਸੁਣੀਏ ਜੋ ਤੂੰ ਕੀ ਮੰਨਦਾ ਹੈਂ, ਕਿਉਂ ਜੋ ਸਾਨੂੰ ਪਤਾ ਹੈ ਕਿ ਹਰ ਸਥਾਨ ਤੇ ਇਸ ਪੰਥ ਨੂੰ ਬੁਰਾ ਆਖਦੇ ਹਨ ।
23 So they [talked with Paul and decided that they would come back on another day to hear him. When that day arrived], those Jews came back to the place where Paul was staying, and they brought more Jews with them. Paul talked to them from morning until evening. He talked to them about how God wants to rule [people’s lives] [MET]. He tried to convince them that Jesus [is the Messiah] by reminding them what Moses and the other prophets had written [MTY].
੨੩ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ!
24 Some of those Jews believed that what was said [by Paul] {what [Paul] said} about Jesus [was true], but others did not believe [that it was true].
੨੪ਤਾਂ ਕਈਆਂ ਨੇ ਉਹ ਗੱਲਾਂ ਮੰਨ ਲਈਆਂ ਜਿਹੜੀਆਂ ਸੁਣਾਈਆਂ ਗਈਆਂ ਸਨ ਅਤੇ ਕਈਆਂ ਨੇ ਵਿਸ਼ਵਾਸ ਨਾ ਕੀਤਾ!
25 So they began to argue with one another. [Paul realized that some of them did not want to listen to him, so] when they were about to leave, he said, “The Holy Spirit said something to your/our(incl) ancestors. He spoke these words to Isaiah the prophet, [and what he said is also true about you]:
੨੫ਜਦੋਂ ਉਹ ਆਪਸ ਵਿੱਚ ਇੱਕ ਜ਼ਬਾਨ ਨਾ ਹੋਏ ਤਾਂ ਪੌਲੁਸ ਦੇ ਇਹ ਇੱਕ ਗੱਲ ਕਹਿੰਦੇ ਹੀ ਉਹ ਚੱਲੇ ਗਏ ਕਿ ਪਵਿੱਤਰ ਆਤਮਾ ਨੇ ਤੁਹਾਡੇ ਵੱਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ,
26 Go to your fellow Israelites and tell them, ‘You repeatedly listen [to the message of God], but you never understand [what God is saying]. You repeatedly look at and see [the things that God is doing], but you never understand [what they mean].
੨੬ਇਸ ਪਰਜਾ ਦੇ ਕੋਲ ਜਾ ਅਤੇ ਆਖ, ਤੁਸੀਂ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਂਗੇ; ਅਤੇ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਾ,
27 God also said to the prophet, These people do not understand, because they have become stubborn. They have ears, but they do not understand what they hear, and they have closed their eyes [because they do not want to see]. If they wanted to obey what I say to them, they might understand what they see [me doing] and what they hear [me saying]. Then they might turn from their sinful behavior and I would save them.’
੨੭ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਲਈਆਂ ਹਨ, ਕਿਤੇ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ ।
28 [That is what God said to the prophet Isaiah about our ancestors. But you Jews today do not want to believe God’s message]. Therefore, I am telling you that [God] has sent to the non-Jews this message about how he saves people, and they will listen [and accept it]!”
੨੮ਸੋ ਇਹ ਜਾਣੋ ਕਿ ਪਰਮੇਸ਼ੁਰ ਦੀ ਇਹ ਮੁਕਤੀ ਪਰਾਈਆਂ ਕੌਮਾਂ ਦੇ ਕੋਲ ਭੇਜੀ ਗਈ ਹੈ ਅਤੇ ਉਹ ਸੁਣ ਵੀ ਲੈਣਗੀਆਂ ।
੨੯ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਯਹੂਦੀ ਝਗੜਾ ਕਰਦੇ ਹੋਏ ਉੱਥੋਂ ਚਲੇ ਗਏ
30 For two whole years Paul stayed [there] in a house that he rented. Many people came to see him, and he received them all gladly [and talked with them].
੩੦ਤਾਂ ਉਹ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਰਿਹਾ ਅਤੇ ਉਨ੍ਹਾਂ ਸਭਨਾਂ ਦੀ ਸੇਵਾ ਟਹਿਲ ਕਰਦਾ ਰਿਹਾ, ਜੋ ਉਹ ਦੇ ਕੋਲ ਆਉਂਦੇ ਸਨ!
31 He preached [and taught people] about how God could rule [their lives] [MET] and taught them about the Lord Jesus Christ. He did that without being afraid, and no one tried to stop him.
੩੧ਅਤੇ ਬਿਨ੍ਹਾਂ ਰੋਕ-ਟੋਕ ਅੱਤ ਦਲੇਰੀ ਨਾਲ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਦਾ ਅਤੇ ਪ੍ਰਭੂ ਯਿਸੂ ਮਸੀਹ ਦੇ ਵਿਖੇ ਉਪਦੇਸ਼ ਦਿੰਦਾ ਰਿਹਾ!