< Ezra 7 >

1 [Many/Fifty years] later, while Artaxerxes was the king of Persia, I, Ezra came from Babylon here to Jerusalem. I am the son of Seraiah and the grandson of Azariah, and the great-grandson of Hilkiah.
ਇਨ੍ਹਾਂ ਗੱਲਾਂ ਦੇ ਬਾਅਦ ਫ਼ਾਰਸ ਦੇ ਰਾਜਾ ਅਰਤਹਸ਼ਸ਼ਤਾ ਦੇ ਰਾਜ ਵਿੱਚ ਅਜ਼ਰਾ ਸਰਾਯਾਹ ਦਾ ਪੁੱਤਰ, ਉਹ ਅਜ਼ਰਯਾਹ ਦਾ ਪੁੱਤਰ, ਉਹ ਹਿਲਕੀਯਾਹ ਦਾ ਪੁੱਤਰ,
2 Hilkiah was the son of Shallum, who was the son of Zadok, who was the son of Ahitub,
ਉਹ ਸ਼ੱਲੂਮ ਦਾ ਪੁੱਤਰ, ਉਹ ਸਾਦੋਕ ਦਾ ਪੁੱਤਰ, ਉਹ ਅਹੀਟੂਬ ਦਾ ਪੁੱਤਰ,
3 who was the son of Amariah, who was the son of Azariah, who was the son of Meraioth,
ਉਹ ਅਮਰਯਾਹ ਦਾ ਪੁੱਤਰ, ਉਹ ਅਜ਼ਰਯਾਹ ਦਾ ਪੁੱਤਰ, ਉਹ ਮਰਾਯੋਥ ਦਾ ਪੁੱਤਰ,
4 who was the son of Zerahiah, who was the son of Uzzi, who was the son of Bukki,
ਉਹ ਜ਼ਰਹਯਾਹ ਦਾ ਪੁੱਤਰ, ਉਹ ਉੱਜ਼ੀ ਦਾ ਪੁੱਤਰ, ਉਹ ਬੁੱਕੀ ਦਾ ਪੁੱਤਰ,
5 who was the son of Abishua, who was the son of Phinehas, who was the son of Eleazar, who was the son of Aaron, the [first] Supreme Priest.
ਉਹ ਅਬੀਸ਼ੂਆ ਦਾ ਪੁੱਤਰ, ਉਹ ਫ਼ੀਨਹਾਸ ਦਾ ਪੁੱਤਰ, ਉਹ ਅਲਆਜ਼ਾਰ ਦਾ ਪੁੱਤਰ, ਉਹ ਹਾਰੂਨ ਪ੍ਰਧਾਨ ਜਾਜਕ ਦਾ ਪੁੱਤਰ।
6 I am a man who knows very well the laws that Moses [wrote]. Those were the laws that Yahweh, the God whom we Israeli people ([worship/belong to]), had given to us Israeli people. When I arrived in Jerusalem, Yahweh my God was kind to me, and as a result the [people] gave me everything that I had requested the king to [tell them to] give to me.
ਇਹ ਅਜ਼ਰਾ ਬਾਬਲ ਤੋਂ ਗਿਆ ਅਤੇ ਉਹ ਮੂਸਾ ਦੀ ਬਿਵਸਥਾ ਵਿੱਚ ਜੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਦਿੱਤੀ ਸੀ, ਬਹੁਤ ਨਿਪੁੰਨ ਸ਼ਾਸਤਰੀ ਸੀ ਅਤੇ ਯਹੋਵਾਹ, ਉਸ ਦੇ ਪਰਮੇਸ਼ੁਰ ਦਾ ਹੱਥ ਉਸ ਦੇ ਉੱਤੇ ਸੀ, ਇਸ ਲਈ ਰਾਜਾ ਨੇ ਉਸ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ।
7 Some of the priests, some [other] descendants of Levi, [some] singers, [some] (gatekeepers/men who guarded the gates of the temple), and [some] men who worked in the temple, and some other [Israeli] people came up with me here to Jerusalem. That was during the seventh year that Artaxerxes was the king [of Persia].
ਅਤੇ ਇਸਰਾਏਲੀਆਂ, ਜਾਜਕਾਂ, ਲੇਵੀਆਂ, ਗਾਇਕਾਂ, ਦਰਬਾਨਾਂ ਤੇ ਨਥੀਨੀਮੀਆਂ ਵਿੱਚੋਂ ਕੁਝ ਲੋਕ ਅਰਤਹਸ਼ਸ਼ਤਾ ਰਾਜਾ ਦੇ ਸੱਤਵੇਂ ਸਾਲ ਵਿੱਚ ਯਰੂਸ਼ਲਮ ਨੂੰ ਆਏ
8 We left Babylon on April 8, which was the first day of the Jewish year. Because God was very kind to us, we arrived [safely] in Jerusalem on August 4 of that year.
ਅਤੇ ਅਜ਼ਰਾ, ਰਾਜਾ ਦੇ ਸੱਤਵੇਂ ਸਾਲ ਦੇ ਪੰਜਵੇ ਮਹੀਨੇ ਯਰੂਸ਼ਲਮ ਵਿੱਚ ਪਹੁੰਚਿਆ।
9
ਪਹਿਲੇ ਮਹੀਨੇ ਦੇ ਪਹਿਲੇ ਦਿਨ, ਉਹ ਬਾਬਲ ਤੋਂ ਚੱਲਿਆ ਅਤੇ ਪੰਜਵੇ ਮਹੀਨੇ ਦੇ ਪਹਿਲੇ ਦਿਨ ਉਹ ਯਰੂਸ਼ਲਮ ਵਿੱਚ ਪਹੁੰਚ ਗਿਆ ਇਸ ਲਈ ਕਿ ਉਸ ਦੇ ਪਰਮੇਸ਼ੁਰ ਦੀ ਭਲਿਆਈ ਦਾ ਹੱਥ ਉਸ ਦੇ ਉੱਤੇ ਸੀ
10 During my entire life, I devoted myself to studying the laws of Yahweh, and how to obey those laws. I had also taught those laws and all their regulations to the Israeli people [for many years].
੧੦ਕਿਉਂ ਜੋ ਅਜ਼ਰਾ ਨੇ ਯਹੋਵਾਹ ਦੀ ਬਿਵਸਥਾ ਦੀ ਖੋਜ ਕਰਨ ਅਤੇ ਉਸ ਦੇ ਉੱਤੇ ਚੱਲਣ ਅਤੇ ਇਸਰਾਏਲ ਨੂੰ ਬਿਧੀਆਂ ਤੇ ਨਿਯਮਾਂ ਦੀ ਸਿੱਖਿਆ ਦੇਣ ਉੱਤੇ ਮਨ ਲਗਾਇਆ ਸੀ।
11 King Artaxerxes [knew that] I am a priest who knows the Jewish laws very well. [He knew that for many years] I had studied those laws and had taught all the rules and regulations of those laws to the Israeli people. [So before I left Babylon to come to Jerusalem, ] he wrote a letter, and gave a copy to me. [This is what he wrote]:
੧੧ਜੋ ਚਿੱਠੀ ਅਰਤਹਸ਼ਸ਼ਤਾ ਰਾਜਾ ਨੇ ਅਜ਼ਰਾ ਜਾਜਕ ਤੇ ਸ਼ਾਸਤਰੀ ਨੂੰ ਦਿੱਤੀ, ਜੋ ਯਹੋਵਾਹ ਦੀਆਂ ਆਗਿਆ ਦੇ ਬਚਨਾਂ ਦਾ ਅਤੇ ਇਸਰਾਏਲ ਦੇ ਲਈ ਬਿਧੀਆਂ ਦਾ ਸ਼ਾਸਤਰੀ ਸੀ - ਉਹ ਦੀ ਨਕਲ ਇਹ ਹੈ:
12 [“This letter is] from me, Artaxerxes, the greatest of the kings. [I am giving it] to Ezra the priest, who has studied very well all the rules and regulations that the God [who is/rules] in heaven [gave to the Israeli people].
੧੨“ਅਰਤਹਸ਼ਸ਼ਤਾ, ਰਾਜਿਆਂ ਦੇ ਰਾਜਾ ਵੱਲੋਂ, ਅਜ਼ਰਾ ਜਾਜਕ ਨੂੰ ਜੋ ਸਵਰਗੀ ਪਰਮੇਸ਼ੁਰ ਦੀ ਬਿਵਸਥਾ ਦਾ ਨਿਪੁੰਨ ਸ਼ਾਸਤਰੀ ਹੈ -
13 “Ezra, I command that when you return to Jerusalem, any of the Israeli people in my kingdom who want to are allowed to go with you. That includes any priests and [other] descendants of Levi [who will work in the temple] who want to go.
੧੩ਮੈਂ ਇਹ ਆਗਿਆ ਦਿੰਦਾ ਹਾਂ ਕਿ ਇਸਰਾਏਲ ਦੇ ਜੋ ਲੋਕ ਅਤੇ ਉਨ੍ਹਾਂ ਦੇ ਜਾਜਕ ਅਤੇ ਲੇਵੀ ਜੋ ਮੇਰੇ ਰਾਜ ਵਿੱਚ ਹਨ, ਉਨ੍ਹਾਂ ਵਿੱਚੋਂ ਜਿੰਨੇ ਆਪਣੀ ਇੱਛਾ ਨਾਲ ਯਰੂਸ਼ਲਮ ਨੂੰ ਜਾਣਾ ਚਾਹੁੰਦੇ ਹਨ, ਉਹ ਤੇਰੇ ਨਾਲ ਜਾਣ।
14 I, along with my seven counselors/advisors, am sending you to Jerusalem, in order that you can determine what is happening there and in [other towns in] Judah. You are taking with you [MTY] a copy of God’s laws; make sure that the people are doing everything that is written in those laws.
੧੪ਤੂੰ ਰਾਜਾ ਅਤੇ ਉਸ ਦੇ ਸੱਤ ਮੰਤਰੀਆਂ ਵੱਲੋਂ ਇਸ ਲਈ ਭੇਜਿਆ ਜਾਂਦਾ ਹੈ ਕਿ ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਅਨੁਸਾਰ, ਜੋ ਤੇਰੇ ਹੱਥ ਵਿੱਚ ਹੈ, ਯਹੂਦਾਹ ਤੇ ਯਰੂਸ਼ਲਮ ਦੇ ਬਾਰੇ ਪੁੱਛ-ਗਿੱਛ ਕਰੇਂ।
15 [We are also saying that] you should take with you the silver and gold that I and my advisors are wanting to give to you, in order that you will present it to be an offering to the God who [rules] the Israeli people and who lives in Jerusalem.
੧੫ਅਤੇ ਉਹ ਚਾਂਦੀ ਅਤੇ ਸੋਨਾ ਜੋ ਰਾਜਾ ਅਤੇ ਉਸ ਦੇ ਮੰਤਰੀਆਂ ਨੇ ਆਪਣੀ ਖੁਸ਼ੀ ਨਾਲ ਇਸਰਾਏਲ ਦੇ ਪਰਮੇਸ਼ੁਰ ਨੂੰ, ਜਿਸ ਦਾ ਭਵਨ ਯਰੂਸ਼ਲਮ ਵਿੱਚ ਹੈ ਭੇਟ ਕੀਤਾ ਹੈ, ਲੈ ਜਾਵੇਂ।
16 You should also take any silver and gold that the people in the entire Babylonia province give to you, and the money that the priests and [other] Israeli people have happily said that they would give to you to be offerings for building the temple of their God in Jerusalem.
੧੬ਨਾਲੇ ਜਿੰਨਾਂ ਚਾਂਦੀ ਤੇ ਸੋਨਾ ਬਾਬਲ ਦੇ ਸਾਰੇ ਸੂਬੇ ਵਿੱਚੋਂ ਤੈਨੂੰ ਮਿਲੇਗਾ, ਅਤੇ ਖੁਸ਼ੀ ਦੀ ਭੇਟ ਜੋ ਲੋਕ ਤੇ ਜਾਜਕ ਆਪਣੇ ਪਰਮੇਸ਼ੁਰ ਦੇ ਭਵਨ ਲਈ ਜੋ ਯਰੂਸ਼ਲਮ ਵਿੱਚ ਹੈ, ਮਨ ਤੋਂ ਦੇਣ ਉਸ ਨੂੰ ਲੈ ਜਾਵੇਂ।
17 With this money, you should buy the bulls, rams, lambs, and the grain and wine that the priests will burn on the altar [outside] the temple of your God in Jerusalem.
੧੭ਅਤੇ ਉਸ ਪੈਸੇ ਨਾਲ ਤੂੰ ਫੁਰਤੀ ਕਰਕੇ ਵਹਿੜੇ ਤੇ ਭੇਡੂ ਤੇ ਲੇਲੇ ਅਤੇ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ ਤੇ ਪੀਣ ਦੀਆਂ ਭੇਟਾਂ ਮੁੱਲ ਲਈਂ ਤੇ ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਜੋ ਯਰੂਸ਼ਲਮ ਦੇ ਭਵਨ ਵਿੱਚ ਹੈ ਚੜ੍ਹਾਈਂ
18 “If there is any silver or gold that remains [you have bought all those things], you and your companions/colleagues are permitted to use it to [buy] whatever you desire, but buy only things that [you know that] God wants you to buy.
੧੮ਅਤੇ ਬਚੇ ਹੋਏ ਚਾਂਦੀ ਤੇ ਸੋਨੇ ਨਾਲ, ਜੋ ਕੁਝ ਤੈਨੂੰ ਅਤੇ ਤੇਰੇ ਭਰਾਵਾਂ ਨੂੰ ਚੰਗਾ ਲੱਗੇ ਆਪਣੇ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਿਓ।
19 We have given to you some valuable items to be used in the temple of your God. Take them also to Jerusalem.
੧੯ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਦੇ ਲਈ ਜਿਹੜੇ ਭਾਂਡੇ ਤੈਨੂੰ ਸੌਂਪੇ ਜਾਂਦੇ ਹਨ, ਉਨ੍ਹਾਂ ਨੂੰ ਪਰਮੇਸ਼ੁਰ ਦੇ ਸਨਮੁਖ ਦੇ ਦੇਵੀਂ।
20 If you need any other things for the temple, you are permitted to get the money for those things from the building here where my government’s money is kept/stored.
੨੦ਅਤੇ ਹੋਰ ਜੋ ਕੁਝ ਵੀ ਤੇਰੇ ਪਰਮੇਸ਼ੁਰ ਦੇ ਭਵਨ ਦੇ ਲਈ ਜ਼ਰੂਰੀ ਹੋਵੇ, ਜੋ ਤੈਨੂੰ ਦੇਣਾ ਪਵੇ, ਉਹ ਸ਼ਾਹੀ ਖਜ਼ਾਨੇ ਵਿੱਚੋਂ ਦੇ ਦੇਵੀਂ।
21 “And I, King Artaxerxes, command this to all the treasurers in the province west of the [Euphrates] River: 'Give to Ezra, the priest who has studied very well the laws of the God [who is/rules] in heaven, everything that he requests, and give it to him quickly.
੨੧“ਮੈਂ ਰਾਜਾ ਅਰਤਹਸ਼ਸ਼ਤਾ, ਆਪ ਦਰਿਆ ਪਾਰ ਦੇ ਸਾਰੇ ਖ਼ਜ਼ਾਨਚੀਆਂ ਨੂੰ ਆਗਿਆ ਦਿੰਦਾ ਹਾਂ, ਕਿ ਜੋ ਕੁਝ ਅਜ਼ਰਾ ਜਾਜਕ ਸਵਰਗੀ ਪਰਮੇਸ਼ੁਰ ਦੀ ਬਿਵਸਥਾ ਦਾ ਸ਼ਾਸਤਰੀ ਤੁਹਾਡੇ ਤੋਂ ਚਾਹੇ, ਉਹ ਤੁਰੰਤ ਪੂਰਾ ਕੀਤਾ ਜਾਵੇ।
22 The most that you should give to him is (7,500 pounds/3,400 kg.) of silver, 500 bushels of wheat, 550 gallons of wine, and 550 gallons of [olive] oil, but give to him all the salt that they need.
੨੨ਚਾਂਦੀ ਡੇਢ ਸੌ ਮਣ ਤੱਕ, ਕਣਕ ਸਾਢੇ ਸੱਤ ਸੌ ਮਣ ਤੱਕ, ਦਾਖ਼ਰਸ ਅਤੇ ਤੇਲ ਪੰਝੱਤਰ ਮਣ ਤੱਕ ਅਤੇ ਲੂਣ ਜਿੰਨ੍ਹੀਂ ਲੋੜ ਹੋਵੇ, ਦਿੱਤਾ ਜਾਵੇ।
23 Be sure that you provide whatever their God requires for his temple, because we certainly do not [RHQ] want him to be angry with me or with my descendants who will later be kings.
੨੩ਜੋ ਕੁਝ ਵੀ ਸਵਰਗੀ ਪਰਮੇਸ਼ੁਰ ਨੇ ਆਗਿਆ ਦਿੱਤੀ ਹੈ, ਠੀਕ ਉਸੇ ਤਰ੍ਹਾਂ ਹੀ ਸਵਰਗੀ ਪਰਮੇਸ਼ੁਰ ਦੇ ਭਵਨ ਦੇ ਲਈ ਕੀਤਾ ਜਾਵੇ, ਤਾਂ ਜੋ ਰਾਜਾ ਤੇ ਰਾਜਕੁਮਾਰਾਂ ਦੇ ਰਾਜ ਦੇ ਵਿਰੁੱਧ ਪਰਮੇਸ਼ੁਰ ਦਾ ਕ੍ਰੋਧ ਨਾ ਭੜਕੇ!
24 We are also commanding that none of the priests, descendants of Levi, musicians, temple guards, or other men who work in the temple, will be required to pay any kind of taxes.'
੨੪ਅਤੇ ਅਸੀਂ ਤੁਹਾਨੂੰ ਚਿਤਾਉਣੀ ਦਿੰਦੇ ਹਾਂ ਕਿ ਜਾਜਕਾਂ ਤੇ ਲੇਵੀਆਂ ਤੇ ਗਾਇਕਾਂ ਤੇ ਦਰਬਾਨਾਂ ਤੇ ਨਥੀਨੀਮਾਂ ਅਤੇ ਪਰਮੇਸ਼ੁਰ ਦੇ ਭਵਨ ਦੇ ਸੇਵਕਾਂ ਵਿੱਚੋਂ ਕਿਸੇ ਤੋਂ ਵੀ ਲਗਾਨ, ਚੁੰਗੀ ਅਤੇ ਨਜ਼ਰਾਨਾ ਲੈਣ ਦੀ ਆਗਿਆ ਨਹੀਂ ਹੈ।
25 “Ezra, your God has enabled you to become very wise. Using that wisdom, appoint men in the province west of the [Euphrates] River who will judge cases involving the people, and men who will judge cases involving the government. You must appoint men who know the laws of your God. All of you must teach God’s laws to others who do not know them.
੨੫ਅਤੇ ਹੇ ਅਜ਼ਰਾ, ਤੂੰ ਆਪਣੇ ਪਰਮੇਸ਼ੁਰ ਦੇ ਉਸ ਗਿਆਨ ਅਨੁਸਾਰ ਜੋ ਤੇਰੇ ਵਿੱਚ ਹੈ, ਹਾਕਮਾਂ ਅਤੇ ਨਿਆਂਈਆਂ ਨੂੰ ਨਿਯੁਕਤ ਕਰੀਂ ਤਾਂ ਜੋ ਦਰਿਆ ਪਾਰ ਦੇ ਸਾਰੇ ਲੋਕਾਂ ਦਾ ਜਿਹੜੇ ਤੇਰੇ ਪਰਮੇਸ਼ੁਰ ਦੀ ਬਿਵਸਥਾ ਨੂੰ ਜਾਣਦੇ ਹੋਣ, ਨਿਆਂ ਕਰਨ ਅਤੇ ਜਿਹੜੇ ਨਾ ਜਾਣਦੇ ਹੋਣ ਉਹਨਾਂ ਨੂੰ ਤੁਸੀਂ ਸਿਖਾਉ।
26 Everyone who does not obey God’s laws or the laws of my government must be punished severely. Some of them will be executed, some will be put in prison, some will be sent out of the country or have all their property taken away from them.”
੨੬ਅਤੇ ਜੋ ਕੋਈ ਤੇਰੇ ਪਰਮੇਸ਼ੁਰ ਦੀ ਬਿਵਸਥਾ ਅਤੇ ਰਾਜਾ ਦੇ ਨਿਯਮ ਨਾ ਮੰਨੇ, ਉਸ ਨੂੰ ਤੁਰੰਤ ਸਜ਼ਾ ਦਿੱਤੀ ਜਾਵੇ, ਭਾਵੇਂ ਮੌਤ ਜਾਂ ਦੇਸ਼ ਨਿਕਾਲਾ ਜਾਂ ਮਾਲ ਦੀ ਜ਼ਬਤੀ ਜਾਂ ਕੈਦ ਦੀ ਸਜ਼ਾ।”
27 [Because King Artaxerxes was very kind like that, I said], “Praise Yahweh, the God whom our ancestors [worshiped/belonged to]! He has caused the king to want to honor the temple of Yahweh in Jerusalem.
੨੭ਧੰਨ ਹੈ ਯਹੋਵਾਹ! ਸਾਡੇ ਪੁਰਖਿਆਂ ਦਾ ਪਰਮੇਸ਼ੁਰ, ਜਿਸ ਨੇ ਇਹੋ ਜਿਹੀ ਗੱਲ ਰਾਜਾ ਦੇ ਮਨ ਵਿੱਚ ਪਾਈ ਕਿ ਉਹ ਯਹੋਵਾਹ ਦੇ ਭਵਨ ਦਾ ਸਤਿਕਾਰ ਕਰੇ ਜੋ ਯਰੂਸ਼ਲਮ ਵਿੱਚ ਹੈ।
28 Because God was very kind to me, the king and all his advisors and all his powerful officials have also been kind to me. So, because God has helped me, I have become encouraged, and I have [been able to] persuade some of the Israeli leaders to go up to Jerusalem with me.”
੨੮ਅਤੇ ਰਾਜਾ ਤੇ ਉਸ ਦੇ ਮੰਤਰੀਆਂ ਦੇ ਸਨਮੁਖ ਅਤੇ ਰਾਜਾ ਦੇ ਸਾਰੇ ਬਲਵੰਤ ਹਾਕਮਾਂ ਦੇ ਅੱਗੇ, ਮੇਰੇ ਉੱਤੇ ਕਿਰਪਾ ਦੀ ਨਜ਼ਰ ਕੀਤੀ ਹੈ। ਇਸ ਲਈ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੱਥੋਂ, ਜੋ ਮੇਰੇ ਉੱਤੇ ਸੀ ਬਲ ਪਾਇਆ ਅਤੇ ਮੈਂ ਇਸਰਾਏਲ ਵਿੱਚੋਂ ਆਗੂਆਂ ਨੂੰ ਇਕੱਠਾ ਕੀਤਾ ਤਾਂ ਜੋ ਉਹ ਮੇਰੇ ਨਾਲ ਅੱਗੇ ਚੱਲਣ।

< Ezra 7 >