< Genesis 45 >
1 Joseph was not able to control his feelings any longer. He did not want to cry in front of his servants, so he said to them loudly, “All of you go outside!” After they went outside, there was no one else there with Joseph when he told his brothers who he was.
੧ਯੂਸੁਫ਼ ਆਪਣੇ ਆਪ ਨੂੰ ਉਨ੍ਹਾਂ ਸਾਰਿਆਂ ਦੇ ਸਾਹਮਣੇ ਜਿਹੜੇ ਉਸ ਦੇ ਕੋਲ ਖੜ੍ਹੇ ਸਨ, ਰੋਕ ਨਾ ਸਕਿਆ, ਇਸ ਲਈ ਉਸ ਨੇ ਉੱਚੀ ਅਵਾਜ਼ ਨਾਲ ਆਖਿਆ, ਮੇਰੇ ਕੋਲੋਂ ਹਰ ਮਨੁੱਖ ਨੂੰ ਬਾਹਰ ਕੱਢ ਦਿਓ ਅਤੇ ਜਦ ਕੋਈ ਮਨੁੱਖ ਉਸ ਦੇ ਕੋਲ ਖੜ੍ਹਾ ਨਾ ਰਿਹਾ ਤਦ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕਰ ਦਿੱਤਾ
2 He cried so loudly that the people of Egypt who were outside heard it, and even the people in the king’s palace heard it.
੨ਅਤੇ ਉੱਚੀ-ਉੱਚੀ ਰੋਇਆ ਤਾਂ ਮਿਸਰੀਆਂ ਨੇ ਸੁਣਿਆ ਅਤੇ ਫ਼ਿਰਊਨ ਦੇ ਘਰਾਣੇ ਨੂੰ ਵੀ ਇਸ ਗੱਲ ਦੀ ਖ਼ਬਰ ਹੋਈ।
3 Joseph said to his brothers, “I am Joseph! Is our father still alive?” But his brothers were not able to reply, because they were frightened because of what he said.
੩ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਯੂਸੁਫ਼ ਹਾਂ, ਕੀ ਮੇਰਾ ਪਿਤਾ ਅਜੇ ਜੀਉਂਦਾ ਹੈ? ਪਰ ਉਸ ਦੇ ਭਰਾ ਉਸ ਨੂੰ ਉੱਤਰ ਨਾ ਦੇ ਸਕੇ ਕਿਉਂ ਜੋ ਉਸ ਦੇ ਅੱਗੇ ਘਬਰਾ ਗਏ।
4 Then Joseph said to his brothers, “Come close to me!” When they came closer, he said, “I am your brother Joseph! I am the one you sold to traders who brought me here to Egypt!
੪ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੇ ਨੇੜੇ ਆਓ। ਤਦ ਓਹ ਉਸ ਦੇ ਨੇੜੇ ਆਏ ਅਤੇ ਉਸ ਨੇ ਆਖਿਆ, ਮੈਂ ਤੁਹਾਡਾ ਭਰਾ ਯੂਸੁਫ਼ ਹਾਂ ਜਿਸ ਨੂੰ ਤੁਸੀਂ ਮਿਸਰ ਆਉਣ ਵਾਲਿਆਂ ਦੇ ਹੱਥ ਵੇਚਿਆ ਸੀ।
5 But now, do not be distressed, and do not be angry with yourselves for having sold me to people who brought me here, because it was to save you from dying [because of the famine] that God sent me here ahead of you.
੫ਹੁਣ ਤੁਸੀਂ ਨਾ ਪਛਤਾਓ ਅਤੇ ਨਾ ਹੀ ਘਬਰਾਓ ਕਿ ਤੁਸੀਂ ਮੈਨੂੰ ਇੱਧਰ ਵੇਚ ਦਿੱਤਾ ਸੀ ਕਿਉਂਕਿ ਪਰਮੇਸ਼ੁਰ ਨੇ ਤੁਹਾਡੀਆਂ ਜਾਨਾਂ ਬਚਾਉਣ ਲਈ ਮੈਨੂੰ ਤੁਹਾਡੇ ਅੱਗੇ ਭੇਜ ਦਿੱਤਾ ਸੀ।
6 There has been a famine in this country for two years, and it will continue for five more years, so that no one will plow ground, and there will be no crops to harvest.
੬ਇਹਨਾਂ ਦੋ ਸਾਲਾਂ ਤੋਂ ਇਸ ਦੇਸ਼ ਵਿੱਚ ਕਾਲ ਹੈ ਅਤੇ ਹੁਣ ਪੰਜ ਸਾਲ ਹੋਰ ਹਨ, ਜਿਨ੍ਹਾਂ ਵਿੱਚ ਨਾ ਵਾਹੀ ਤੇ ਨਾ ਵਾਢੀ ਹੋਵੇਗੀ।
7 But God sent me here ahead of you, to keep you from starving, and to make sure that your descendants will survive.
੭ਇਸ ਲਈ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਅੱਗੇ ਭੇਜਿਆ ਤਾਂ ਜੋ ਤੁਸੀਂ ਧਰਤੀ ਉੱਤੇ ਜੀਉਂਦੇ ਰਹੋ ਅਤੇ ਤੁਹਾਨੂੰ ਬਚਾ ਕੇ ਤੁਹਾਡੇ ਵੰਸ਼ ਨੂੰ ਜੀਉਂਦਾ ਰੱਖੇ।
8 Therefore, it was not you who sent me here; it was God who sent me here! He has caused me to become like a father to the king. I am in charge of everything in his palace and the governor of everyone in Egypt!
੮ਹੁਣ ਤੁਸੀਂ ਨਹੀਂ ਸਗੋਂ ਪਰਮੇਸ਼ੁਰ ਨੇ ਮੈਨੂੰ ਇੱਥੇ ਭੇਜਿਆ ਹੈ ਅਤੇ ਉਸ ਨੇ ਮੈਨੂੰ ਫ਼ਿਰਊਨ ਲਈ ਪਿਤਾ ਵਰਗਾ ਅਤੇ ਉਸ ਦੇ ਸਾਰੇ ਘਰ ਦਾ ਸੁਆਮੀ ਅਤੇ ਮਿਸਰ ਦੇ ਸਾਰੇ ਦੇਸ਼ ਦਾ ਹਾਕਮ ਠਹਿਰਾਇਆ ਹੈ।
9 Now return to my father quickly, and say to him, ‘This is what your son Joseph says: “God has caused me to become the governor over the whole land of Egypt. Come down to me immediately!
੯ਜਲਦੀ ਕਰੋ ਅਤੇ ਮੇਰੇ ਪਿਤਾ ਦੇ ਕੋਲ ਜਾਓ ਅਤੇ ਉਸ ਨੂੰ ਆਖੋ, ਤੇਰਾ ਪੁੱਤਰ ਯੂਸੁਫ਼ ਇਹ ਆਖਦਾ ਹੈ ਕਿ ਪਰਮੇਸ਼ੁਰ ਨੇ ਮੈਨੂੰ ਸਾਰੇ ਮਿਸਰ ਦੇਸ਼ ਦਾ ਮਾਲਕ ਬਣਾ ਦਿੱਤਾ ਹੈ। ਇਸ ਲਈ ਮੇਰੇ ਕੋਲ ਆ ਜਾਓ ਅਤੇ ਦੇਰੀ ਨਾ ਕਰੋ।
10 You can live in the Goshen region. You and your children and your grandchildren, your sheep and goats and cattle, and everything that you own, will be near me.
੧੦ਤੁਸੀਂ ਗੋਸ਼ਨ ਦੇਸ਼ ਵਿੱਚ ਵੱਸੋਗੇ ਅਤੇ ਮੇਰੇ ਨਜ਼ਦੀਕ ਰਹੋਗੇ, ਤੁਸੀਂ ਅਤੇ ਤੁਹਾਡੇ ਬਾਲ ਬੱਚੇ ਅਤੇ ਤੁਹਾਡੇ ਬੱਚਿਆਂ ਦੇ ਬੱਚੇ ਅਤੇ ਤੁਹਾਡੇ ਇੱਜੜ ਅਤੇ ਚੌਣੇ ਅਤੇ ਸਭ ਕੁਝ ਜੋ ਤੁਹਾਡਾ ਹੈ।
11 Since there will be five more years of famine, I will make sure that you have food. If you do not come here, you and your family and all of your servants will starve. [EUP]”’
੧੧ਉੱਥੇ ਮੈਂ ਤੁਹਾਡੀ ਪਾਲਣਾ ਕਰਾਂਗਾ ਕਿਉਂ ਜੋ ਅਜੇ ਕਾਲ ਦੇ ਪੰਜ ਸਾਲ ਹੋਰ ਹਨ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਅਤੇ ਤੁਹਾਡਾ ਘਰਾਣਾ ਅਤੇ ਤੁਹਾਡੇ ਸਾਰੇ ਸੰਗੀ ਭੁੱਖ ਨਾਲ ਮਰ ਜਾਣ।
12 “Look closely, and all of you can see, including my brother Benjamin, that it is really I, Joseph, who am speaking to you.
੧੨ਅਤੇ ਵੇਖੋ, ਤੁਹਾਡੀਆਂ ਅੱਖਾਂ ਅਤੇ ਮੇਰੇ ਭਰਾ ਬਿਨਯਾਮੀਨ ਦੀਆਂ ਅੱਖਾਂ ਵੇਖਦੀਆਂ ਹਨ ਕਿ ਇਹ ਮੈਂ ਹੀ ਹਾਂ ਜੋ ਤੁਹਾਡੇ ਨਾਲ ਬੋਲਦਾ ਹੈ।
13 Go and tell my father about how greatly I am honored here in Egypt. And tell him about everything else that you have seen. And bring my father down here quickly!”
੧੩ਤੁਸੀਂ ਮੇਰਾ ਸਾਰਾ ਪਰਤਾਪ ਜਿਹੜਾ ਮਿਸਰ ਵਿੱਚ ਹੈ, ਅਤੇ ਜੋ ਕੁਝ ਤੁਸੀਂ ਵੇਖਿਆ ਹੈ ਮੇਰੇ ਪਿਤਾ ਨੂੰ ਦੱਸਿਓ ਅਤੇ ਤੁਸੀਂ ਛੇਤੀ ਕਰੋ ਅਤੇ ਮੇਰੇ ਪਿਤਾ ਨੂੰ ਐਥੇ ਲੈ ਆਓ।
14 Then he threw his arms around his [younger] brother Benjamin’s neck and cried. And Benjamin hugged him and cried.
੧੪ਤਦ ਉਹ ਆਪਣੇ ਭਰਾ ਬਿਨਯਾਮੀਨ ਦੇ ਗਲ਼ ਲੱਗ ਕੇ ਰੋਇਆ ਅਤੇ ਬਿਨਯਾਮੀਨ ਉਸ ਦੇ ਗਲ਼ ਲੱਗ ਕੇ ਰੋਇਆ।
15 And then as he kissed his older brothers [on their cheeks], he cried. After that, his brothers started to talk with him.
੧੫ਫਿਰ ਉਸ ਆਪਣੇ ਸਾਰਿਆਂ ਭਰਾਵਾਂ ਨੂੰ ਚੁੰਮਿਆ ਅਤੇ ਉਨ੍ਹਾਂ ਨਾਲ ਰੋਇਆ ਅਤੇ ਇਸ ਤੋਂ ਬਾਅਦ ਉਸ ਦੇ ਭਰਾਵਾਂ ਨੇ ਉਹ ਦੇ ਨਾਲ ਗੱਲਾਂ ਕੀਤੀਆਂ।
16 Someone went to the palace and told the news that Joseph’s brothers had come. The king and all his officials were pleased.
੧੬ਇਹ ਖ਼ਬਰ ਫ਼ਿਰਊਨ ਦੇ ਘਰ ਸੁਣੀ ਗਈ ਕਿ ਯੂਸੁਫ਼ ਦੇ ਭਰਾ ਆਏ ਹਨ ਅਤੇ ਇਹ ਖ਼ਬਰ ਫ਼ਿਰਊਨ ਨੂੰ ਅਤੇ ਉਸ ਦੇ ਕਰਮਚਾਰੀਆਂ ਨੂੰ ਚੰਗੀ ਲੱਗੀ।
17 The king said to Joseph, “Tell your brothers this: ‘Put loads of grain on your animals and return to the Canaan region.
੧੭ਇਸ ਲਈ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਆਪਣੇ ਭਰਾਵਾਂ ਨੂੰ ਆਖ ਕਿ ਇਹ ਕੰਮ ਕਰੋ: ਆਪਣੇ ਜਾਨਵਰ ਲੱਦੋ ਅਤੇ ਕਨਾਨ ਦੇ ਦੇਸ਼ ਨੂੰ ਜਾਓ,
18 Then bring your father and your families back here. I will give you the best land in Egypt, and you will have the best food in the land to eat.’
੧੮ਅਤੇ ਆਪਣੇ ਪਿਤਾ ਅਤੇ ਆਪਣੇ ਘਰਾਣੇ ਨੂੰ ਲੈ ਕੇ ਮੇਰੇ ਕੋਲ ਆ ਜਾਓ ਅਤੇ ਮੈਂ ਤੁਹਾਨੂੰ ਮਿਸਰ ਦੇਸ਼ ਦੇ ਪਦਾਰਥ ਦੇਵਾਂਗਾ ਅਤੇ ਤੁਸੀਂ ਦੇਸ਼ ਦੀ ਚਿਕਨਾਈ ਖਾਓਗੇ।
19 “Also tell this to your brothers: ‘Take some carts from Egypt to carry your children and your wives, and get them and your father and come back here quickly.
੧੯ਹੁਣ ਤੈਨੂੰ ਇਹ ਆਗਿਆ ਹੈ: ਤੁਸੀਂ ਇਹ ਕਰੋ ਕਿ ਮਿਸਰ ਦੇਸ਼ ਤੋਂ ਗੱਡੇ ਲੈ ਜਾਓ ਅਤੇ ਆਪਣੇ ਬਾਲ ਬੱਚੇ ਅਤੇ ਆਪਣੀਆਂ ਪਤਨੀਆਂ ਅਤੇ ਆਪਣੇ ਪਿਤਾ ਨੂੰ ਲੈ ਆਓ।
20 Do not worry about bringing your possessions, because the best things in Egypt will be yours. Because of that, you will not need to bring any of your things from Canaan.’”
੨੦ਤੁਸੀਂ ਆਪਣੇ ਸਮਾਨ ਦਾ ਮੋਹ ਨਾ ਕਰਨਾ ਕਿਉਂ ਜੋ ਸਾਰੇ ਮਿਸਰ ਦੇਸ਼ ਦੇ ਪਦਾਰਥ ਤੁਹਾਡੇ ਹੀ ਹਨ।
21 Jacob’s sons did what the king suggested. Joseph gave them carts and food to eat along the way, as the king had ordered.
੨੧ਇਸਰਾਏਲ ਦੇ ਪੁੱਤਰਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਯੂਸੁਫ਼ ਨੇ ਫ਼ਿਰਊਨ ਦੇ ਹੁਕਮ ਦੇ ਅਨੁਸਾਰ ਉਨ੍ਹਾਂ ਨੂੰ ਗੱਡੇ ਦਿੱਤੇ ਅਤੇ ਉਨ੍ਹਾਂ ਨੂੰ ਰਸਤੇ ਲਈ ਭੋਜਨ ਸਮੱਗਰੀ ਦਿੱਤੀ।
22 To each of them he gave new clothes, but he gave 300 pieces of silver and five sets of new clothes to Benjamin!
੨੨ਉਸ ਨੇ ਉਨ੍ਹਾਂ ਸਾਰਿਆਂ ਨੂੰ ਇੱਕ-ਇੱਕ ਜੋੜਾ ਬਸਤਰ ਦਿੱਤਾ ਪਰ ਬਿਨਯਾਮੀਨ ਨੂੰ ਤਿੰਨ ਸੌ ਚਾਂਦੀ ਦੇ ਸਿੱਕੇ ਅਤੇ ਪੰਜ ਜੋੜੇ ਬਸਤਰ ਦਿੱਤੇ।
23 And this is what he sent to his father: Ten male donkeys, loaded with some of the best goods that come from Egypt, and ten female donkeys loaded with grain and bread and other food for his father’s trip to Egypt.
੨੩ਉਸ ਨੇ ਆਪਣੇ ਪਿਤਾ ਨੂੰ ਜੋ ਕੁਝ ਭੇਜਿਆ ਉਹ ਇਹ ਹੈ ਅਰਥਾਤ ਮਿਸਰ ਦੇ ਚੰਗੇ ਪਦਾਰਥਾਂ ਦੇ ਲੱਦੇ ਹੋਏ ਦਸ ਗਧੇ ਅਤੇ ਅੰਨ-ਦਾਣੇ ਅਤੇ ਆਪਣੇ ਪਿਤਾ ਦੇ ਰਸਤੇ ਲਈ ਹੋਰ ਭੋਜਨ-ਸਮੱਗਰੀ ਦੀਆਂ ਲੱਦੀਆਂ ਹੋਈਆਂ ਦਸ ਗਧੀਆਂ।
24 Then he sent his brothers on their way, saying to them “Do not quarrel along the way!”
੨੪ਤਦ ਉਸ ਨੇ ਆਪਣੇ ਭਰਾਵਾਂ ਨੂੰ ਵਿਦਿਆ ਕੀਤਾ ਅਤੇ ਓਹ ਚਲੇ ਗਏ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਕਿਤੇ ਰਸਤੇ ਵਿੱਚ ਝਗੜਾ ਨਾ ਕਰਿਓ।
25 So they left Egypt and came to their father Jacob in Canaan.
੨੫ਸੋ ਓਹ ਮਿਸਰ ਤੋਂ ਵਾਪਿਸ ਆਏ ਅਤੇ ਕਨਾਨ ਦੇਸ਼ ਵਿੱਚ ਆਪਣੇ ਪਿਤਾ ਯਾਕੂਬ ਦੇ ਕੋਲ ਪਹੁੰਚੇ।
26 One of them told him, “Joseph is still alive! In fact, he is the governor over all of Egypt!” Jacob was extremely astonished; he could not believe that it was true.
੨੬ਅਤੇ ਉਸ ਨੂੰ ਦੱਸਿਆ ਕਿ ਯੂਸੁਫ਼ ਅਜੇ ਜੀਉਂਦਾ ਹੈ ਅਤੇ ਉਹ ਮਿਸਰ ਦੇ ਸਾਰੇ ਦੇਸ਼ ਉੱਤੇ ਰਾਜ ਕਰਦਾ ਹੈ, ਤਾਂ ਯਾਕੂਬ ਦਾ ਦਿਲ ਬੈਠ ਗਿਆ ਕਿਉਂ ਜੋ ਉਸ ਨੇ ਉਨ੍ਹਾਂ ਦੀ ਗੱਲ ਦਾ ਭਰੋਸਾ ਨਾ ਕੀਤਾ।
27 But they told him everything that Joseph had said to them, and Jacob saw the carts that Joseph had sent to carry him and his family and possessions to Egypt. Then their father Jacob’s shock ended.
੨੭ਫੇਰ ਉਨ੍ਹਾਂ ਨੇ ਯੂਸੁਫ਼ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਸ ਨੇ ਉਨ੍ਹਾਂ ਨੂੰ ਆਖੀਆਂ ਸਨ, ਉਸ ਨੂੰ ਦੱਸੀਆਂ। ਜਦ ਉਸ ਨੇ ਉਹ ਗੱਡੇ ਜਿਹੜੇ ਯੂਸੁਫ਼ ਨੇ ਉਹ ਦੇ ਲਿਆਉਣ ਲਈ ਭੇਜੇ ਸਨ ਵੇਖੇ ਤਾਂ ਉਨ੍ਹਾਂ ਦੇ ਪਿਤਾ ਯਾਕੂਬ ਦੀ ਜਾਨ ਵਿੱਚ ਜਾਨ ਆਈ।
28 He said, “What you have said is enough to convince me! My son Joseph is still alive, and I will go and see him before I die!”
੨੮ਤਦ ਇਸਰਾਏਲ ਨੇ ਆਖਿਆ, ਇਹੋ ਬਹੁਤ ਹੈ ਕਿ ਮੇਰਾ ਪੁੱਤਰ ਯੂਸੁਫ਼ ਅਜੇ ਜੀਉਂਦਾ ਹੈ। ਮੈਂ ਜਾਂਵਾਂਗਾ ਅਤੇ ਆਪਣੇ ਮਰਨ ਤੋਂ ਪਹਿਲਾਂ ਉਸ ਨੂੰ ਵੇਖਾਂਗਾ।