< Hosea 13 >
1 [Previously], when [the leaders of] Israel spoke, the people trembled; those leaders were highly respected by the Israeli people. But the people sinned greatly by [worshiping] Baal, so now they will be killed [by their enemies].
੧ਜਦ ਇਫ਼ਰਾਈਮ ਬੋਲਦਾ ਸੀ, ਤਾਂ ਕਾਂਬਾ ਆ ਪੈਂਦਾ ਸੀ, ਉਹ ਇਸਰਾਏਲ ਵਿੱਚ ਉੱਚਾ ਕੀਤਾ ਗਿਆ, ਪਰ ਉਸ ਨੇ ਬਆਲ ਦੀ ਉਪਾਸਨਾ ਦੇ ਕਾਰਨ ਦੋਸ਼ ਕਮਾਇਆ ਅਤੇ ਮਰ ਗਿਆ।
2 Now they sin more and more; they make idols for themselves [and coat the idols] with their silver. Those idols are statues that are very cleverly made, but those statues are made by [mere] humans. But [the people are told], “Kiss those idols [that resemble a] calf, and offer sacrifices to them!”
੨ਹੁਣ ਉਹ ਪਾਪ ਉੱਤੇ ਪਾਪ ਕਰਦੇ ਹਨ, ਅਤੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਆਪਣੀ ਚਾਂਦੀ ਤੋਂ ਬਣਾਉਂਦੇ ਹਨ, ਆਪਣੀ ਸਮਝ ਦੇ ਅਨੁਸਾਰ ਬੁੱਤ, ਜਿਹੜੇ ਸਾਰੇ ਦੇ ਸਾਰੇ ਕਾਰੀਗਰਾਂ ਦਾ ਕੰਮ ਹਨ, ਉਹ ਉਨ੍ਹਾਂ ਦੇ ਬਾਰੇ ਆਖਦੇ ਹਨ, ਆਦਮੀ ਦੇ ਕੱਟਣ ਵਾਲੇ ਇਹਨਾਂ ਵੱਛਿਆਂ ਨੂੰ ਚੁੰਮਣ!
3 Therefore, those people will [disappear quickly] like [SIM] the morning mist or the dew that lies [on the ground] early [in the morning]; [they will disappear] like [SIM] chaff that is blown away from where [the wheat] is threshed, like [SIM] smoke that goes out of a chimney.
੩ਇਸ ਲਈ ਉਹ ਸਵੇਰ ਦੇ ਬੱਦਲ ਵਾਂਗੂੰ ਹੋਣਗੇ, ਅਤੇ ਤ੍ਰੇਲ ਵਾਂਗੂੰ ਜਿਹੜੀ ਛੇਤੀ ਉੱਡ ਜਾਂਦੀ ਹੈ, ਤੂੜੀ ਵਾਂਗੂੰ ਜਿਹ ਨੂੰ ਵਾਵਰੋਲਾ ਪਿੜ ਵਿੱਚੋਂ ਉਡਾ ਲੈ ਜਾਂਦਾ ਹੈ, ਧੂੰਏਂ ਵਾਂਗੂੰ ਜਿਹੜਾ ਮੋਘ ਵਿੱਚੋਂ ਨਿੱਕਲਦਾ ਹੈ।
4 But [Yahweh says to his people], “I am Yahweh, your God, [the one who brought your ancestors] out of Egypt. You must believe that only I am God and that there is no other God, and that there is no one else who can save you!
੪ਮੈਂ ਮਿਸਰ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ, ਤੂੰ ਮੇਰੇ ਤੋਂ ਛੁੱਟ ਕੋਈ ਪਰਮੇਸ਼ੁਰ ਨਾ ਜਾਣ, ਅਤੇ ਮੇਰੇ ਤੋਂ ਬਿਨ੍ਹਾਂ ਕੋਈ ਬਚਾਉਣ ਵਾਲਾ ਨਹੀਂ।
5 I took care of your [ancestors when they were] in the desert, where it was extremely [hot and] dry.
੫ਮੈਂ ਤੈਨੂੰ ਉਜਾੜ ਵਿੱਚ, ਔੜ ਦੀ ਧਰਤੀ ਵਿੱਚ ਜਾਣਿਆ ਸੀ।
6 When I provided food for them, their [stomachs] were full, and they were satisfied. But then they became proud and they forgot [about] me, [and you are like your ancestors]!
੬ਉਹ ਆਪਣੀਆਂ ਚਾਰਗਾਹਾਂ ਦੇ ਅਨੁਸਾਰ ਰੱਜ ਗਏ, ਉਹ ਰੱਜ ਗਏ ਅਤੇ ਉਹਨਾਂ ਦਾ ਦਿਲ ਉੱਚਾ ਹੋ ਗਿਆ, ਇਸ ਲਈ ਉਹ ਮੈਨੂੰ ਭੁੱਲ ਗਏ।
7 So I will attack you like [SIM] a lion [attacks other animals]; I will be like [SIM] a leopard that waits beside the road [to attack another animal].
੭ਸੋ ਮੈਂ ਉਹਨਾਂ ਲਈ ਬੱਬਰ ਸ਼ੇਰ ਵਰਗਾ ਹੋਵਾਂਗਾ, ਮੈਂ ਚੀਤੇ ਵਾਂਗੂੰ ਰਾਹ ਉੱਤੇ ਘਾਤ ਵਿੱਚ ਬੈਠਾਂਗਾ।
8 Like [SIM] a female bear attacks anyone that steals her cubs, I will attack you Israelis and rip you open. I will completely destroy you like [SIM] lions or [other] wild animals tear apart the animals that they catch and devour them.
੮ਮੈਂ ਰਿੱਛਣੀ ਵਾਂਗੂੰ ਜਿਹ ਦੇ ਬੱਚੇ ਗੁਆਚ ਗਏ ਹੋਣ ਉਹਨਾਂ ਦੇ ਦਿਲ ਦਾ ਪੜਦਾ ਪਾੜ ਸੁੱਟਾਂਗਾ, ਮੈਂ ਸ਼ੇਰਨੀ ਵਾਂਗੂੰ ਉੱਥੇ ਉਹਨਾਂ ਨੂੰ ਖਾ ਜਾਂਵਾਂਗਾ, ਰੜ ਦੇ ਦਰਿੰਦੇ ਉਹਨਾਂ ਨੂੰ ਨੋਚ ਲੈਣਗੇ।
9 [You people of] Israel, you will be destroyed because you oppose me, the only one who (can help/helps) you.
੯ਹੇ ਇਸਰਾਏਲ, ਮੈਂ ਤੈਨੂੰ ਬਰਬਾਦੀ ਕਰਾਂਗਾ, ਤਦ ਕੌਣ ਤੈਨੂੰ ਬਚਾਵੇਗਾ।
10 You have a king; (why is he [unable to save you]?/but he is [unable to save you].) [RHQ] You have [RHQ] rulers in all your towns, but they are not helping you, [either]. Your [ancestors] said, ‘Appoint for us a king and [other] leaders [to rule over us] [like the other nations have]!’
੧੦ਹੁਣ ਤੇਰਾ ਰਾਜਾ ਕਿੱਥੇ ਹੈ, ਕਿ ਉਹ ਤੈਨੂੰ ਤੇਰੇ ਸਾਰੇ ਸ਼ਹਿਰਾਂ ਵਿੱਚ ਬਚਾਵੇ? ਅਤੇ ਤੇਰੇ ਨਿਆਂਕਾਰ, ਜਿਨ੍ਹਾਂ ਦੇ ਬਾਰੇ ਤੂੰ ਆਖਿਆ, ਮੈਨੂੰ ਰਾਜਾ ਅਤੇ ਹਾਕਮ ਦੇ?
11 I was angry with them [for requesting that], but I appointed a king [to rule over] them. But [later] I became very angry with them [again], so I took their king away.
੧੧ਮੈਂ ਤੈਨੂੰ ਆਪਣੇ ਕ੍ਰੋਧ ਵਿੱਚ ਰਾਜਾ ਦਿੱਤਾ, ਅਤੇ ਆਪਣੇ ਕਹਿਰ ਵਿੱਚ ਉਹ ਨੂੰ ਲੈ ਲਿਆ।
12 [I have written on a scroll] a record of the sins that have been committed by you people of Israel, and I have stored away that record.
੧੨ਇਫ਼ਰਾਈਮ ਦੀ ਬਦੀ ਬੰਨ੍ਹੀ ਹੋਈ ਹੈ, ਉਹ ਦਾ ਪਾਪ ਰੱਖਿਆ ਹੋਇਆ ਹੈ।
13 You people are not wise; and now [you are helpless]. You are like [MET] a woman who is having birth pains but who is unable to give birth to the baby.
੧੩ਜਣਨ ਦੀਆਂ ਪੀੜਾਂ ਉਹ ਦੇ ਉੱਤੇ ਆ ਪਈਆਂ ਹਨ, ਉਹ ਬੁੱਧਹੀਣ ਪੁੱਤਰ ਹੈ, ਕਿਉਂ ਜੋ ਉਹ ਵੇਲੇ ਸਿਰ ਕੁੱਖ ਦੇ ਮੂੰਹ ਅੱਗੇ ਨਹੀਂ ਆਉਂਦਾ।
14 I certainly will not [RHQ] save you from being killed and from going to the place where the dead people are. I will [RHQ] cause you to be afflicted by plagues and to die and be buried in graves. I will not be merciful [to you]. (Sheol )
੧੪ਕੀ ਮੈਂ ਪਤਾਲ ਦੇ ਕਾਬੂ ਤੋਂ ਉਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾ? ਕੀ ਮੈਂ ਮੌਤ ਤੋਂ ਉਹਨਾਂ ਦਾ ਛੁਟਕਾਰਾ ਦਿਆਂਗਾ? ਹੇ ਮੌਤ, ਤੇਰੀਆਂ ਬਵਾਂ ਕਿੱਥੇ ਹਨ? ਹੇ ਪਤਾਲ, ਤੇਰੀ ਤਬਾਹੀ ਕਿੱਥੇ ਹੈ? ਤਰਸ ਮੇਰੀਆਂ ਅੱਖਾਂ ਤੋਂ ਲੁਕਿਆ ਰਹੇਗਾ! (Sheol )
15 Even if you people of Israel prosper more than the nearby nations do, [the army of Assyria] will come [like] [MET] an east wind that blows from the desert; the springs and wells in Israel will become dry; and [your enemies] will take away all your valuable possessions.
੧੫ਭਾਵੇਂ ਉਹ ਆਪਣੇ ਭਰਾਵਾਂ ਵਿੱਚ ਫਲਦਾਰ ਹੋਵੇ, ਤਾਂ ਵੀ ਪੂਰਬੀ ਹਵਾ, ਹਾਂ, ਯਹੋਵਾਹ ਦੀ ਪੌਣ ਉਜਾੜ ਤੋਂ ਆਵੇਗੀ, ਤਾਂ ਉਹ ਦਾ ਸੋਤਾ ਸੁੱਕ ਜਾਵੇਗਾ, ਅਤੇ ਉਹ ਦਾ ਚਸ਼ਮਾ ਖੁਸ਼ਕ ਹੋ ਜਾਵੇਗਾ, ਉਹ ਉਸ ਦੇ ਖ਼ਜ਼ਾਨੇ ਤੋਂ ਸਾਰੇ ਸੋਹਣੇ ਭਾਂਡੇ ਲੁੱਟ ਲਵੇਗੀ।
16 [You people of] Samaria must be punished because you have rebelled against [me], your God. You will be killed by [your enemies’] swords; your little children will be [killed by being] dashed/thrown to the ground; the [bellies of] women [among you] will be ripped open.”
੧੬ਸਾਮਰਿਯਾ ਆਪਣਾ ਦੋਸ਼ ਚੁੱਕੇਗਾ, ਕਿਉਂ ਜੋ ਉਹ ਆਪਣੇ ਪਰਮੇਸ਼ੁਰ ਤੋਂ ਬਾਗੀ ਹੋ ਗਿਆ ਹੈ, ਉਹ ਤਲਵਾਰ ਨਾਲ ਡਿੱਗਣਗੇ, ਉਹਨਾਂ ਦੇ ਨਿਆਣੇ ਪਟਕਾ ਦਿੱਤੇ ਜਾਣਗੇ, ਅਤੇ ਉਹਨਾਂ ਦੀਆਂ ਗਰਭਵਤੀਆਂ ਚੀਰੀਆਂ ਜਾਣਗੀਆਂ!