< Isaiah 63 >
1 [I ask], “Who is this who is coming from Bozrah [city] in Edom, whose clothes are stained red [from blood]? Who is this who is wearing beautiful robes?” [He replies], “It is I, [Yahweh], declaring that I have defeated [your enemies], and I am able to rescue you!”
੧ਇਹ ਕੌਣ ਹੈ ਜੋ ਅਦੋਮ ਦੇਸ ਦੇ ਬਾਸਰਾਹ ਨਗਰ ਤੋਂ ਲਾਲ ਬਸਤਰ ਪਾ ਕੇ ਤੁਰਿਆ ਆਉਂਦਾ ਹੈ? ਇਹ ਕੌਣ ਹੈ ਜੋ ਪਰਤਾਪ ਦਾ ਲਿਬਾਸ ਪਹਿਨੇ ਹੋਏ ਆਪਣੇ ਬਲ ਦੇ ਵਾਧੇ ਵਿੱਚ ਉਲਾਂਘਾਂ ਭਰਦਾ ਆਉਂਦਾ ਹੈ? ਇਹ ਮੈਂ ਹਾਂ, ਜੋ ਧਰਮ ਨਾਲ ਬੋਲਦਾ, ਅਤੇ ਬਚਾਉਣ ਲਈ ਸਮਰੱਥੀ ਹਾਂ।
2 [I ask him], “What are those red spots on your clothes? It appears that [SIM] you have been treading/tramping on grapes [to make wine].”
੨ਤੇਰਾ ਲਿਬਾਸ ਲਾਲ ਕਿਉਂ ਹੈ, ਅਤੇ ਤੇਰਾ ਬਸਤਰ ਹੌਦ ਵਿੱਚ ਦਾਖਾਂ ਲਤਾੜਨ ਵਾਲੇ ਜਿਹਾ ਕਿਉਂ ਹੈ?
3 [He replies], “I have been treading on [my enemies, not] on grapes. I did it myself; no one helped me. I punished them because I was very angry with them, and my clothes became stained with their blood.
੩ਮੈਂ ਇਕੱਲੇ ਹੀ ਦਾਖਾਂ ਦੇ ਹੌਦ ਵਿੱਚ ਲਤਾੜਿਆ, ਅਤੇ ਦੇਸ਼-ਦੇਸ਼ ਦੇ ਲੋਕਾਂ ਵਿੱਚੋਂ ਮੇਰੇ ਨਾਲ ਕੋਈ ਨਹੀਂ ਸੀ। ਹਾਂ, ਮੈਂ ਆਪਣੇ ਕ੍ਰੋਧ ਵਿੱਚ ਉਹਨਾਂ ਨੂੰ ਲਤਾੜਿਆ, ਅਤੇ ਆਪਣੇ ਗੁੱਸੇ ਵਿੱਚ ਉਹਨਾਂ ਨੂੰ ਮਿੱਧਿਆ, ਮੇਰੇ ਬਸਤਰ ਉੱਤੇ ਉਹਨਾਂ ਦਾ ਲਹੂ ਛਿੜਕਿਆ ਗਿਆ, ਅਤੇ ਮੈਂ ਆਪਣੇ ਸਾਰੇ ਲਿਬਾਸ ਨੂੰ ਲਬੇੜਿਆ ਹੈ!
4 I did that because it was time for me [SYN] to get revenge; it was time to rescue [my people from those who had oppressed them].
੪ਕਿਉਂ ਜੋ ਬਦਲਾ ਲੈਣ ਦਾ ਦਿਨ ਮੇਰੇ ਦਿਲ ਵਿੱਚ ਸੀ, ਅਤੇ ਮੇਰੇ ਛੁਡਾਇਆਂ ਹੋਇਆਂ ਦਾ ਸਾਲ ਆ ਗਿਆ ਹੈ।
5 I searched for someone who would enable me to help [my people], but I was amazed/shocked that there was no one to help me. So I defeated [their enemies] with my own power/strength [MTY]; I was able [PRS] to do that because of my being very angry.
੫ਮੈਂ ਨਿਗਾਹ ਕੀਤੀ ਪਰ ਕੋਈ ਸਹਾਇਕ ਨਹੀਂ ਸੀ, ਮੈਂ ਦੰਗ ਰਹਿ ਗਿਆ ਕਿ ਕੋਈ ਸੰਭਾਲਣ ਵਾਲਾ ਨਹੀਂ ਸੀ। ਤਦ ਮੈਂ ਆਪਣੀ ਹੀ ਬਾਂਹ ਨਾਲ ਬਚਾਉਣ ਦਾ ਕੰਮ ਕੀਤਾ, ਅਤੇ ਮੇਰੇ ਗੁੱਸੇ ਨੇ ਹੀ ਮੈਨੂੰ ਸੰਭਾਲਿਆ।
6 Because I was extremely angry, I punished the nations; I caused them [to stagger like] [MET] drunk men, and I caused their blood to pour out on the ground.”
੬ਮੈਂ ਆਪਣੇ ਕ੍ਰੋਧ ਵਿੱਚ ਲੋਕਾਂ ਨੂੰ ਲਤਾੜਿਆ, ਮੈਂ ਆਪਣੇ ਗੁੱਸੇ ਵਿੱਚ ਉਹਨਾਂ ਨੂੰ ਮਤਵਾਲੇ ਕੀਤਾ, ਅਤੇ ਉਹਨਾਂ ਦਾ ਲਹੂ ਧਰਤੀ ਉੱਤੇ ਵਹਾਇਆ।
7 I will tell about Yahweh faithfully loving his people, and I will praise him for all that he has done. Yahweh has done good things for [us] people [MTY] of Israel; he has acted mercifully toward us, and he has steadfastly and faithfully loved us.
੭ਉਹਨਾਂ ਸਾਰੇ ਉਪਕਾਰਾਂ ਲਈ ਜੋ ਯਹੋਵਾਹ ਨੇ ਸਾਡੇ ਉੱਤੇ ਕੀਤੇ, ਨਾਲੇ ਇਸਰਾਏਲ ਦੇ ਘਰਾਣੇ ਉੱਤੇ ਉਸ ਵੱਡੀ ਭਲਿਆਈ ਲਈ ਜਿਸ ਨੂੰ ਉਹ ਨੇ ਆਪਣੇ ਰਹਮ, ਅਤੇ ਆਪਣੀ ਦਯਾ ਦੀ ਵਾਫ਼ਰੀ ਅਨੁਸਾਰ ਉਹਨਾਂ ਨੂੰ ਬਖ਼ਸ਼ ਦਿੱਤਾ, ਮੈਂ ਯਹੋਵਾਹ ਦੀ ਦਯਾ ਦਾ ਵਰਣਨ ਕਰਾਂਗਾ ਅਤੇ ਉਸ ਦੀ ਉਸਤਤ ਕਰਾਂਗਾ।
8 Yahweh said, “These are my people; they will not deceive me;” so he rescued us.
੮ਉਸ ਨੇ ਆਖਿਆ, ਸੱਚ-ਮੁੱਚ ਇਹ ਮੇਰੀ ਪਰਜਾ ਹੈ, ਅਜਿਹੇ ਪੁੱਤਰ ਜੋ ਧੋਖਾ ਨਾ ਦੇਣਗੇ, ਇਸ ਲਈ ਉਹ ਉਹਨਾਂ ਦਾ ਬਚਾਉਣ ਵਾਲਾ ਹੋਇਆ।
9 When we had many troubles, he was sad [also]. He sent his angel to rescue us. Because he loved us and was merciful to us, he saved us; [it was as though] he picked our ancestors up and carried them all those years [during which they were oppressed in Egypt].
੯ਉਹਨਾਂ ਦੇ ਸਾਰੇ ਦੁੱਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੇ ਹਜ਼ੂਰ ਰਹਿਣ ਵਾਲੇ ਦੂਤ ਨੇ ਉਹਨਾਂ ਨੂੰ ਬਚਾਇਆ, ਉਸ ਨੇ ਆਪਣੇ ਪ੍ਰੇਮ ਅਤੇ ਆਪਣੇ ਤਰਸ ਵਿੱਚ ਉਹਨਾਂ ਨੂੰ ਛੁਡਾਇਆ, ਉਹ ਉਹਨਾਂ ਨੂੰ ਸਾਰੇ ਪ੍ਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ।
10 But we rebelled against him, and we caused his Holy Spirit to be sad. So he became [like] [MET] an enemy who fought against us.
੧੦ਪਰ ਉਹ ਵਿਦਰੋਹੀ ਹੋ ਗਏ, ਅਤੇ ਉਹ ਦੇ ਪਵਿੱਤਰ ਆਤਮਾ ਨੂੰ ਦੁਖੀ ਕੀਤਾ, ਇਸ ਕਾਰਨ ਉਹ ਉਲਟਾ ਉਹਨਾਂ ਦਾ ਵੈਰੀ ਬਣ ਗਿਆ, ਅਤੇ ਆਪ ਉਹਨਾਂ ਨਾਲ ਲੜਿਆ।
11 Then we thought about [what happened] long ago, during the time when Moses led [our ancestors out of Egypt]. We cried out, “Where is the one who brought our ancestors through the [Red] Sea while Moses led them? Where is the one who sent his Holy Spirit to be among our ancestors?
੧੧ਤਦ ਉਹ ਦੀ ਪਰਜਾ ਨੇ ਮੂਸਾ ਦੇ ਪ੍ਰਾਚੀਨ ਦਿਨਾਂ ਨੂੰ ਯਾਦ ਕੀਤਾ ਅਤੇ ਆਖਣ ਲੱਗੇ, - ਉਹ ਕਿੱਥੇ ਹੈ ਜੋ ਉਹਨਾਂ ਨੂੰ ਸਮੁੰਦਰੋਂ ਉਤਾਹਾਂ ਲਿਆਇਆ, ਆਪਣੇ ਇੱਜੜ ਨੂੰ ਉਹਨਾਂ ਦੇ ਅਯਾਲੀ ਸਮੇਤ? ਉਹ ਕਿੱਥੇ ਹੈ ਜਿਸ ਨੇ ਆਪਣਾ ਪਵਿੱਤਰ ਆਤਮਾ ਉਹਨਾਂ ਦੇ ਅੰਦਰ ਪਾਇਆ?
12 Where is the one who showed his glorious power [MTY], and caused the water to separate when Moses lifted his arm above it, with the result that he will be honored/praised forever?
੧੨ਜਿਸ ਨੇ ਆਪਣੀ ਪਰਤਾਪਵਾਨ ਭੁਜਾ ਨੂੰ ਮੂਸਾ ਦੇ ਸੱਜੇ ਹੱਥ ਦੇ ਨਾਲ ਕਰ ਦਿੱਤਾ? ਜਿਸ ਨੇ ਉਹਨਾਂ ਦੇ ਅੱਗੇ ਪਾਣੀਆਂ ਨੂੰ ਪਾੜਿਆ, ਤਾਂ ਜੋ ਉਹ ਆਪਣੇ ਲਈ ਇੱਕ ਸਦੀਪਕ ਨਾਮ ਬਣਾਵੇ?
13 Where is the one who led our ancestors while they walked through the sea bed? They were like [SIM] horses that were racing along and never stumbled.
੧੩ਜਿਸ ਨੇ ਡੁੰਘਿਆਈਆਂ ਦੇ ਵਿੱਚ ਉਹਨਾਂ ਦੀ ਅਗਵਾਈ ਕੀਤੀ? ਜਿਵੇਂ ਘੋੜਾ ਉਜਾੜ ਵਿੱਚ, ਤਿਵੇਂ ਉਹਨਾਂ ਨੇ ਠੋਕਰ ਨਾ ਖਾਧੀ।
14 They were like [SIM] cattle that walk down into a valley [to rest], and the Spirit of Yahweh enabled them to go to a place where they could rest. Yahweh, you led your people, and you caused yourself [MTY] to (get a wonderful reputation/be greatly honored).”
੧੪ਜਿਵੇਂ ਪਸ਼ੂ ਦੂਣ ਵਿੱਚ ਜਾਂਦੇ, ਤਿਵੇਂ ਯਹੋਵਾਹ ਦੇ ਆਤਮਾ ਨੇ ਉਹਨਾਂ ਨੂੰ ਅਰਾਮ ਦਿੱਤਾ। ਤੂੰ ਇਸੇ ਤਰ੍ਹਾਂ ਆਪਣੀ ਪਰਜਾ ਦੀ ਅਗਵਾਈ ਕੀਤੀ, ਤਾਂ ਜੋ ਤੂੰ ਆਪਣੇ ਲਈ ਇੱਕ ਪਰਤਾਪਵਾਨ ਨਾਮ ਬਣਾਵੇਂ।
15 [Yahweh], look down from heaven; look down on us from your holy and glorious home. You were [RHQ] previously very concerned [about us], and you acted powerfully [to help us]. But it seems that you do not act mercifully and zealously for us any more.
੧੫ਸਵਰਗ ਤੋਂ ਨਿਗਾਹ ਮਾਰ ਅਤੇ ਵੇਖ, ਆਪਣੇ ਪਵਿੱਤਰ ਅਤੇ ਸ਼ਾਨਦਾਰ ਭਵਨ ਤੋਂ, ਤੇਰੀ ਅਣਖ ਅਤੇ ਤੇਰੀਆਂ ਸ਼ਕਤੀਆਂ ਕਿੱਥੇ ਹਨ? ਤੇਰੀ ਅਣਖ ਅਤੇ ਤੇਰਾ ਰਹਮ ਜੋ ਸਾਡੇ ਲਈ ਸੀ, ਰੁੱਕ ਗਿਆ ਹੈ।
16 You are our father. Abraham does not know [what is happening to] us, and Jacob is not concerned about us, [either], but Yahweh, you are our father; you rescued us long ago.
੧੬ਤੂੰ ਤਾਂ ਸਾਡਾ ਪਿਤਾ ਹੈਂ, ਭਾਵੇਂ ਅਬਰਾਹਾਮ ਸਾਨੂੰ ਨਹੀਂ ਜਾਣਦਾ, ਅਤੇ ਇਸਰਾਏਲ ਸਾਨੂੰ ਨਹੀਂ ਪਹਿਚਾਣਦਾ, ਪਰ ਤੂੰ ਯਹੋਵਾਹ ਸਾਡਾ ਪਿਤਾ ਹੈ, ਸਾਡਾ ਛੁਡਾਉਣ ਵਾਲਾ, ਤੇਰਾ ਨਾਮ ਸਦੀਪਕ ਕਾਲ ਤੋਂ ਹੈਂ।
17 Yahweh, why did you cause us to wander away from your road [RHQ]? Why did you cause us to be stubborn, with the result that we no [longer] revere you [RHQ]? Help us like you did previously, because we are the people who serve you and belong to you.
੧੭ਹੇ ਯਹੋਵਾਹ, ਤੂੰ ਆਪਣਿਆਂ ਰਾਹਾਂ ਤੋਂ ਸਾਨੂੰ ਕਿਉਂ ਭਟਕਣ ਦਿੱਤਾ? ਤੂੰ ਸਾਡੇ ਦਿਲਾਂ ਨੂੰ ਤੇਰਾ ਡਰ ਮੰਨਣ ਤੋਂ ਕਿਉਂ ਕਠੋਰ ਹੋਣ ਦਿੱਤਾ? ਆਪਣੇ ਦਾਸਾਂ, ਆਪਣੇ ਨਿੱਜ ਭਾਗ ਦੇ ਗੋਤਾਂ ਦੀ ਖ਼ਾਤਰ ਮੁੜ ਆ।
18 We, your holy people, possessed your sacred temple for only a short time, [and now] our enemies have destroyed it.
੧੮ਥੋੜ੍ਹੇ ਸਮੇਂ ਲਈ ਹੀ ਤੇਰੀ ਪਵਿੱਤਰ ਪਰਜਾ ਨੇ ਤੇਰੇ ਪਵਿੱਤਰ ਅਸਥਾਨ ਨੂੰ ਆਪਣੇ ਅਧਿਕਾਰ ਵਿੱਚ ਰੱਖਿਆ, ਫੇਰ ਸਾਡੇ ਵੈਰੀਆਂ ਨੇ ਉਹ ਨੂੰ ਲਤਾੜਿਆ ਹੈ।
19 Now it seems as though we never were ruled by you, as though we were never part of your family [MTY].
੧੯ਅਸੀਂ ਤਾਂ ਜਾਣੋ ਉਹਨਾਂ ਵਰਗੇ ਹੋ ਗਏ ਹਾਂ ਜਿਨ੍ਹਾਂ ਉੱਤੇ ਤੂੰ ਰਾਜ ਨਹੀਂ ਕੀਤਾ, ਉਹਨਾਂ ਵਰਗੇ ਜਿਹੜੇ ਤੇਰੇ ਨਾਮ ਤੋਂ ਨਹੀਂ ਸੱਦੇ ਜਾਂਦੇ।