< Psalms 92 >
1 Yahweh, it is good for people to thank you and to sing to praise you [MTY] who are greater than any other god.
੧ਭਜਨ। ਵਿਸ਼ਰਾਮ ਦੇ ਲਈ ਗੀਤ। ਯਹੋਵਾਹ ਦਾ ਧੰਨਵਾਦ ਕਰਨਾ, ਅਤੇ, ਹੇ ਅੱਤ ਮਹਾਨ, ਤੇਰੇ ਨਾਮ ਦਾ ਗੁਣ ਗਾਉਣਾ ਭਲਾ ਹੈ,
2 It is good to proclaim every morning that you faithfully love us, and each night [to sing songs that] declare that you always do what you have promised to do,
੨ਨਾਲੇ ਸਵੇਰ ਨੂੰ ਤੇਰੀ ਦਯਾ ਦਾ, ਅਤੇ ਰਾਤ ਨੂੰ ਤੇਰੀ ਵਫ਼ਾਦਾਰੀ ਦਾ ਪਰਚਾਰ ਕਰਨਾ,
3 accompanied by [musicians playing] harps that have ten strings, and by the sounds made by a lyre.
੩ਦਸਾਂ ਤਰ੍ਹਾਂ ਵਾਲੇ ਵਾਜੇ ਉੱਤੇ ਅਤੇ ਸਿਤਾਰ ਉੱਤੇ, ਅਤੇ ਬਰਬਤ ਦੇ ਬਿਹਾਗ ਦੇ ਸੁਰ ਉੱਤੇ।
4 Yahweh, you have caused me to be glad; I sing joyfully because of what you [SYN] have done.
੪ਹੇ ਯਹੋਵਾਹ, ਤੂੰ ਤਾਂ ਆਪਣੀ ਕਾਰੀਗਰੀ ਨਾਲ ਮੈਨੂੰ ਅਨੰਦ ਕੀਤਾ ਹੈ, ਤੇਰੇ ਹੱਥ ਦਿਆਂ ਕੰਮਾਂ ਕਾਰਨ ਮੈਂ ਜੈਕਾਰਾ ਗਜਾਵਾਂਗਾ।
5 Yahweh, the things that you do are great! But it is difficult for us to understand [all] that you think.
੫ਹੇ ਯਹੋਵਾਹ, ਤੇਰੇ ਕੰਮ ਕਿੰਨੇ ਵੱਡੇ ਹਨ! ਤੇਰੇ ਖਿਆਲ ਬਹੁਤ ਹੀ ਡੂੰਘੇ ਹਨ!
6 There are things [that you do] that foolish people cannot know about, things that stupid people cannot understand.
੬ਗਿਆਨਹੀਣ ਮਨੁੱਖ ਨਹੀਂ ਜਾਣਦਾ, ਨਾ ਮੂਰਖ ਇਸ ਗੱਲ ਨੂੰ ਸਮਝਦਾ,
7 They do not understand that although the number of wicked [people] increases [like blades of] grass do [SIM], and they prosper, they will be completely destroyed.
੭ਕਿ ਦੁਸ਼ਟ ਜਦੋਂ ਘਾਹ ਵਾਂਗੂੰ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ, ਇਹ ਇਸ ਕਰਕੇ ਹੈ ਕਿ ਓਹ ਸਦਾ ਲਈ ਨਾਸ ਹੋ ਜਾਣ।
8 But Yahweh, you [will] exalted/be honored/rule) forever.
੮ਪਰ ਤੂੰ, ਹੇ ਯਹੋਵਾਹ, ਜੁੱਗੋ-ਜੁੱਗ ਮਹਾਨ ਹੈਂ।
9 Yahweh, your enemies will [certainly] die, and those who do wicked things will be defeated/scattered.
੯ਵੇਖ, ਤੇਰੇ ਵੈਰੀ, ਹੇ ਯਹੋਵਾਹ, ਹਾਂ, ਵੇਖ, ਤੇਰੇ ਵੈਰੀ ਨਸ਼ਟ ਹੋ ਜਾਣਗੇ, ਅਤੇ ਸਾਰੇ ਕੁਕਰਮੀ ਖਿੰਡ ਪੁੰਡ ਜਾਣਗੇ!
10 But you have caused me to be as strong [MTY] as [SIM] a wild ox; you have caused me to be very joyful [MTY].
੧੦ਪਰ ਤੂੰ ਜੰਗਲੀ ਸਾਨ੍ਹ ਦੇ ਸਿੰਗ ਵਾਂਗੂੰ ਮੇਰੇ ਸਿੰਗ ਨੂੰ ਉੱਚਿਆਂ ਕੀਤਾ ਹੈ, ਮੈਂ ਸੱਜਰੇ ਤੇਲ ਨਾਲ ਮਲਿਆ ਗਿਆ।
11 I [SYN] have seen you defeat my enemies; d I have heard those evil men wail/scream while they were being slaughtered.
੧੧ਮੇਰੀ ਅੱਖ ਨੇ ਮੇਰੇ ਘਾਤੀਆਂ ਉੱਤੇ ਨਜ਼ਰ ਕੀਤੀ, ਮੇਰੇ ਕੰਨ ਨੇ ਮੇਰੇ ਭੈੜੇ ਵਿਰੋਧੀਆਂ ਦਾ ਹਾਲ ਸੁਣਿਆ!
12 But righteous [people] will prosper like [SIM] palm trees that grow well, or like [SIM] cedar [trees] that grow in Lebanon.
੧੨ਧਰਮੀ ਖਜ਼ੂਰ ਦੇ ਬਿਰਛ ਵਾਂਗੂੰ ਫਲਿਆ ਰਹੇਗਾ, ਲਬਾਨੋਨ ਦੇ ਦਿਆਰ ਵਾਂਗੂੰ ਵਧਦਾ ਜਾਵੇਗਾ।
13 [They are like the trees] that grow near the temple of Yahweh [in Jerusalem], those trees that are close to the courtyard of the temple of our God.
੧੩ਜਿਹੜੇ ਯਹੋਵਾਹ ਦੇ ਭਵਨ ਵਿੱਚ ਲਾਏ ਹੋਏ ਹਨ, ਓਹ ਪਰਮੇਸ਼ੁਰ ਦੀਆਂ ਦਰਗਾਹਾਂ ਵਿੱਚ ਲਹਿਲਹਾਉਣਗੇ।
14 [Even] when righteous people become old, they do many things [IDM] [that please God]. They remain strong and full of energy, [like trees that] [MET] remain full of sap.
੧੪ਓਹ ਬੁਢੇਪੇ ਵਿੱਚ ਵੀ ਫਲ ਲਿਆਉਣਗੇ, ਓਹ ਹਰੇ ਤੇ ਰਸ ਭਰੇ ਰਹਿਣਗੇ,
15 That shows that Yahweh is just; he is [like a huge] rock [under which I am safe/protected], and he never does anything that is wicked/wrong.
੧੫ਕਿ ਓਹ ਪਰਗਟ ਕਰਨ ਕਿ ਯਹੋਵਾਹ ਸੱਚ ਹੈ, ਉਹ ਮੇਰੀ ਚੱਟਾਨ ਹੈ ਅਤੇ ਉਹ ਦੇ ਵਿੱਚ ਕੋਈ ਅਧਰਮੀ ਨਹੀਂ ਹੈ।