< Zechariah 3 >

1 Then [Yahweh] showed me Joshua, the Supreme Priest, [who was] standing in front of the angel that Yahweh had sent. And Satan was standing at Joshua’s right side, [ready] to accuse him.
ਫੇਰ ਉਸ ਨੇ ਮੈਨੂੰ ਦਿਖਾਇਆ ਕਿ ਪ੍ਰਧਾਨ ਜਾਜਕ ਯਹੋਸ਼ੁਆ ਯਹੋਵਾਹ ਦੇ ਦੂਤ ਦੇ ਸਨਮੁਖ ਖੜ੍ਹਾ ਹੈ ਅਤੇ ਸ਼ੈਤਾਨ ਉਸ ਨਾਲ ਵਿਰੋਧ ਕਰਨ ਦੇ ਲਈ ਉਸ ਦੇ ਸੱਜੇ ਪਾਸੇ ਖੜ੍ਹਾ ਹੈ।
2 But Yahweh said to Satan, “Satan, I am rebuking you! I [am the one] who has chosen Jerusalem [to be my special city, and I] am rebuking you! This [man, Joshua], [has been brought back from Babylonia]; he is surely [like] [MET, RHQ] a burning stick that has been snatched from a fire.”
ਤਦ ਯਹੋਵਾਹ ਦੇ ਦੂਤ ਨੇ ਸ਼ੈਤਾਨ ਨੂੰ ਕਿਹਾ, ਹੇ ਸ਼ੈਤਾਨ, ਯਹੋਵਾਹ ਤੈਨੂੰ ਝਿੜਕੇ, ਹਾਂ, ਯਹੋਵਾਹ ਜਿਸ ਨੇ ਯਰੂਸ਼ਲਮ ਨੂੰ ਚੁਣ ਲਿਆ ਹੈ, ਤੈਨੂੰ ਝਿੜਕੇ! ਕੀ ਇਹ ਉਹ ਅੱਧ ਜਲੀ ਲੱਕੜੀ ਨਹੀਂ ਜਿਹੜੀ ਅੱਗ ਵਿੱਚੋਂ ਧੂਈ ਗਈ ਹੈ?
3 Joshua was wearing filthy clothes while he was standing in front of the angel.
ਯਹੋਸ਼ੁਆ ਮੈਲ਼ੇ ਕੱਪੜਿਆਂ ਨਾਲ ਦੂਤ ਦੇ ਸਨਮੁਖ ਖੜ੍ਹਾ ਸੀ।
4 The angel said to those [other angels] who were standing in front of him, “Take off his filthy clothes!” [After they did that, ] the angel said to Joshua, “Look! I have taken away [the guilt of] your sins, and I will put beautiful clothes on you.”
ਤਾਂ ਉਸ ਨੇ ਉਹਨਾਂ ਨੂੰ ਜਿਹੜੇ ਸਾਹਮਣੇ ਖੜੇ ਸਨ, ਉੱਤਰ ਦੇ ਕੇ ਕਿਹਾ ਕਿ ਇਸ ਤੋਂ ਮੈਲ਼ੇ ਕੱਪੜੇ ਲਾਹ ਲਓ! ਅਤੇ ਉਹ ਨੇ ਉਸ ਨੂੰ ਕਿਹਾ, ਵੇਖ, ਮੈਂ ਤੇਰੀ ਬੁਰਿਆਈ ਤੇਰੇ ਕੋਲੋਂ ਦੂਰ ਕਰ ਦਿੱਤੀ ਹੈ ਅਤੇ ਤੈਨੂੰ ਕੀਮਤੀ ਬਸਤਰ ਪਹਿਨਾਵਾਂਗਾ।
5 Then I said to them, “Put a clean turban on his head!” So they put a clean turban on his head and put [new] on him, while the angel sent by Yahweh was standing there.
ਉਸ ਨੇ ਆਖਿਆ, ਇਸ ਦੇ ਸਿਰ ਉੱਤੇ ਉਹ ਸਾਫ਼ ਪੱਗੜੀ ਰੱਖਣ! ਤਾਂ ਉਹਨਾਂ ਨੇ ਉਸ ਦੇ ਸਿਰ ਉੱਤੇ ਸਾਫ਼ ਪੱਗੜੀ ਰੱਖੀ ਅਤੇ ਕੱਪੜੇ ਪੁਆਏ, ਯਹੋਵਾਹ ਦਾ ਦੂਤ ਕੋਲ ਖੜ੍ਹਾ ਰਿਹਾ।
6 Then the angel said [this] to Joshua:
ਯਹੋਵਾਹ ਦੇ ਦੂਤ ਨੇ ਯਹੋਸ਼ੁਆ ਨੂੰ ਹੁਕਮ ਦਿੱਤਾ ਕਿ
7 “The Commander of the armies of angels says that if you do what I want you to do [IDM], and obey my instructions, you will (be in charge of/have authority over) [what is done in] my temple and its courtyard. And I will allow you to speak at any time to the angels who are standing near to me.
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਜੇ ਤੂੰ ਮੇਰਿਆਂ ਮਾਰਗਾਂ ਵਿੱਚ ਚੱਲੇਂਗਾ, ਜੇ ਤੂੰ ਮੇਰੇ ਹੁਕਮਾਂ ਦੀ ਪਾਲਨਾ ਕਰੇਂਗਾ, ਤਾਂ ਤੂੰ ਮੇਰੇ ਭਵਨ ਉੱਤੇ ਹਕੂਮਤ ਕਰੇਂਗਾ, ਮੇਰੇ ਵਿਹੜਿਆਂ ਦੀ ਰਾਖੀ ਕਰੇਂਗਾ ਅਤੇ ਮੈਂ ਤੈਨੂੰ ਜਿਹੜੇ ਖੜੇ ਹਨ ਉਹਨਾਂ ਵਿੱਚ ਆਉਣ ਜਾਣ ਦਾ ਹੱਕ ਦਿਆਂਗਾ।
8 Joshua, [you are] the Supreme Priest, and your (associates/fellow priests) are sitting in front of you. They symbolize/represent things that will happen in the future. [Some day] I am going to bring someone who will work for me, someone who will be called the Branch.
ਹੇ ਯਹੋਸ਼ੁਆ, ਪ੍ਰਧਾਨ ਜਾਜਕ, ਸੁਣ, ਤੂੰ ਅਤੇ ਤੇਰੇ ਸਾਥੀ ਜਿਹੜੇ ਤੇਰੇ ਸਨਮੁਖ ਬੈਠੇ ਹਨ, ਇਹ ਆਉਣ ਵਾਲੀਆਂ ਚੀਜ਼ਾਂ ਦੇ ਨਿਸ਼ਾਨ ਦੇ ਲਈ ਹਨ। ਵੇਖੋ, ਮੈਂ ਆਪਣੇ ਦਾਸ ਅਰਥਾਤ ਸ਼ਾਖ ਨੂੰ ਲੈ ਆਵਾਂਗਾ।
9 Look at the stone that I have put in front of Joshua. There are seven sides on the stone. I will engrave a message on that stone, and in one day I will remove the guilt of [all the people of] this country.
ਕਿਉਂ ਜੋ ਉਸ ਪੱਥਰ ਨੂੰ ਦੇਖ ਜਿਹੜਾ ਮੈਂ ਯਹੋਸ਼ੁਆ ਦੇ ਅੱਗੇ ਰੱਖਿਆ ਹੈ। ਉਸ ਇੱਕੋ ਪੱਥਰ ਉੱਤੇ ਸੱਤ ਅੱਖਾਂ ਹਨ। ਵੇਖ, ਮੈਂ ਇਸ ਉੱਤੇ ਇਹ ਲਿਖਤ ਉੱਕਰਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ਅਤੇ ਮੈਂ ਇੱਕੋ ਦਿਨ ਵਿੱਚ ਇਸ ਦੇਸ ਦੀ ਬੁਰਿਆਈ ਨੂੰ ਦੂਰ ਕਰ ਦਿਆਂਗਾ।
10 At that time, each of you will invite his friends [to come and sit] under his grapevine and under his fig tree. [That is what] the Commander of the armies of angels declares.”
੧੦ਉਸ ਦਿਨ ਤੁਹਾਡੇ ਵਿੱਚੋਂ ਹਰ ਮਨੁੱਖ ਆਪਣੇ ਗੁਆਂਢੀ ਨੂੰ ਆਪਣੀ ਹੰਜ਼ੀਰ ਦੇ ਦਰੱਖਤ ਹੇਠ ਅਤੇ ਆਪਣੀ ਅੰਗੂਰੀ ਬੇਲ ਦੇ ਹੇਠ ਬੁਲਾਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।

< Zechariah 3 >