< Luke 23 >
1 And the whole multitude of them arose and ledde him vnto Pylate.
੧ਉਨ੍ਹਾਂ ਦੀ ਸਾਰੀ ਸਭਾ ਉੱਠ ਕੇ ਯਿਸੂ ਨੂੰ ਪਿਲਾਤੁਸ ਦੇ ਕੋਲ ਲੈ ਗਈ।
2 And they beganne to accuse him sayinge: We have founde this felowe pervertynge the people and forbiddynge to paye tribute to Cesar: sayinge that he is Christ a kynge.
੨ਅਤੇ ਉਹ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗੇ ਕਿ ਅਸੀਂ ਇਸ ਨੂੰ ਸਾਡੀ ਕੌਮ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਕਰ ਦੇਣ ਤੋਂ ਮਨ੍ਹਾਂ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਰਾਜਾ ਕਹਿੰਦਿਆਂ ਸੁਣਿਆ ਹੈ।
3 And Pylate apposed him sayinge: arte thou the kynge of the iewes? He answered him and sayde: thou sayest it.
੩ਪਿਲਾਤੁਸ ਨੇ ਉਸ ਤੋਂ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਤੂੰ ਸੱਚ ਆਖਿਆ ਹੈ।
4 Then sayde Pylate to the hye prestes and to the people: I fynde noo faute in this man.
੪ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਭੀੜ ਨੂੰ ਆਖਿਆ, ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਦਾ।
5 And they were the moore fearce sayinge. He moveth the people teachynge thorowout all Iewry and beganne at Galile even to this place.
੫ਪਰ ਉਹ ਹੋਰ ਵੀ ਜੋਰ ਦੇ ਕੇ ਬੋਲੇ ਕਿ ਉਹ ਗਲੀਲ ਤੋਂ ਲੈ ਕੇ ਇੱਥੇ ਤੱਕ ਸਾਰੇ ਯਹੂਦਿਯਾ ਵਿੱਚ ਸਿਖਾਉਂਦਾ ਹੋਇਆ, ਲੋਕਾਂ ਨੂੰ ਭੜਕਾਉਂਦਾ ਹੈ।
6 When Pilate hearde mencion of Galile he axed whether the ma were of Galile.
੬ਪਿਲਾਤੁਸ ਨੇ ਇਹ ਸੁਣ ਕੇ ਪੁੱਛਿਆ, “ਕੀ ਇਹ ਮਨੁੱਖ ਗਲੀਲੀ ਹੈ?”
7 And assone as he knewe that he was of Herodes iurisdiccion he sent him to Herode which was also at Ierusalem in those dayes.
੭ਅਤੇ ਜਦ ਉਸ ਨੇ ਮਲੂਮ ਕੀਤਾ ਜੋ ਉਹ ਹੇਰੋਦੇਸ ਦੀ ਰਿਆਸਤ ਦਾ ਹੈ ਤਾਂ ਉਸ ਨੂੰ ਹੇਰੋਦੇਸ ਦੇ ਕੋਲ ਭੇਜ ਦਿੱਤਾ, ਜਿਹੜਾ ਆਪ ਉਨ੍ਹੀਂ ਦਿਨੀਂ ਯਰੂਸ਼ਲਮ ਵਿੱਚ ਸੀ।
8 And when Herode sawe Iesus he was excedinglie gladde. For he was desyrous to se him of a longe season because he had hearde many thinges of him and trusted to have sene some myracle done by him.
੮ਹੇਰੋਦੇਸ ਯਿਸੂ ਨੂੰ ਵੇਖ ਕੇ ਬਹੁਤ ਖੁਸ਼ ਹੋਇਆ ਕਿਉਂ ਜੋ ਉਹ ਬਹੁਤ ਸਮੇਂ ਤੋਂ ਉਸ ਨੂੰ ਵੇਖਣਾ ਚਾਹੁੰਦਾ ਸੀ ਇਸ ਕਰਕੇ ਜੋ ਉਸ ਨੇ ਉਸ ਦੀ ਖ਼ਬਰ ਸੁਣੀ ਸੀ ਅਤੇ ਉਸ ਨੂੰ ਆਸ ਸੀ ਜੋ ਉਸ ਦੇ ਹੱਥੋਂ ਕੋਈ ਚਮਤਕਾਰ ਵੇਖੇ।
9 Then questeoned he with him of many thinges. But he answered him not one worde.
੯ਉਸ ਨੇ ਯਿਸੂ ਤੋਂ ਬਹੁਤੀਆਂ ਗੱਲਾਂ ਪੁੱਛੀਆਂ, ਪਰ ਉਸ ਨੇ ਉਹ ਨੂੰ ਇੱਕ ਦਾ ਵੀ ਉੱਤਰ ਨਾ ਦਿੱਤਾ।
10 The hye prestes and scribes stode forthe and accused him straytly.
੧੦ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੇ ਖੜ੍ਹੇ ਹੋ ਕੇ ਵੱਡੇ ਜੋਸ਼ ਨਾਲ ਉਸ ਉੱਤੇ ਦੋਸ਼ ਲਾਇਆ।
11 And Herod wt his men of warre despysed him and mocked him and arayed him in whyte and sent him agayne to Pylate.
੧੧ਤਦ ਹੇਰੋਦੇਸ ਨੇ ਆਪਣੇ ਸਿਪਾਹੀਆਂ ਨਾਲ ਰਲ ਕੇ ਉਸ ਨੂੰ ਬੇਇੱਜ਼ਤ ਕੀਤਾ ਅਤੇ ਠੱਠਾ ਕੀਤਾ ਅਤੇ ਭੜਕੀਲੀ ਪੁਸ਼ਾਕ ਪਹਿਨਾ ਕੇ ਉਸ ਨੂੰ ਪਿਲਾਤੁਸ ਦੇ ਕੋਲ ਵਾਪਸ ਭੇਜ ਦਿੱਤਾ।
12 And the same daye Pylate and Herod were made frendes togeder. For before they were at variaunce.
੧੨ਅਤੇ ਉਸੇ ਦਿਨ ਹੇਰੋਦੇਸ ਅਤੇ ਪਿਲਾਤੁਸ ਆਪਸ ਵਿੱਚ ਮਿੱਤਰ ਬਣ ਗਏ ਕਿਉਂ ਜੋ ਪਹਿਲਾਂ ਉਨ੍ਹਾਂ ਵਿੱਚ ਦੁਸ਼ਮਣੀ ਸੀ।
13 And Pylate called to geder the hye prestes and the rulers and the people
੧੩ਤਦ ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਹਾਕਮਾਂ ਅਤੇ ਲੋਕਾਂ ਨੂੰ ਇਕੱਠੇ ਬੁਲਾ ਕੇ
14 and sayde vnto them: Ye have brought this man vnto me as one that perverted the people. And beholde I have examined him before you and have founde no faute in this man of those thinges where of ye accuse him.
੧੪ਉਨ੍ਹਾਂ ਨੂੰ ਆਖਿਆ, ਤੁਸੀਂ ਇਸ ਮਨੁੱਖ ਨੂੰ ਲੋਕਾਂ ਦਾ ਭਰਮਾਉਣ ਵਾਲਾ ਠਹਿਰਾ ਕੇ ਮੇਰੇ ਕੋਲ ਲਿਆਏ ਅਤੇ ਵੇਖੋ ਮੈਂ ਤੁਹਾਡੇ ਸਾਹਮਣੇ ਪੁੱਛ-ਗਿੱਛ ਕੀਤੀ ਅਤੇ ਜਿਹੜੀਆਂ ਗੱਲਾਂ ਦਾ ਦੋਸ਼ ਤੁਸੀਂ ਇਸ ਉੱਤੇ ਲਾਇਆ ਹੈ, ਮੈਂ ਉਨ੍ਹਾਂ ਦੇ ਬਾਰੇ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ।
15 No nor yet Herode. For I sent you to him: and lo no thinge worthy of deeth is done to him.
੧੫ਅਤੇ ਨਾ ਹੇਰੋਦੇਸ ਨੇ ਕਿਉਂਕਿ ਉਸ ਨੇ ਇਸ ਨੂੰ ਸਾਡੇ ਕੋਲ ਵਾਪਸ ਭੇਜਿਆ ਅਤੇ ਵੇਖੋ, ਇਸ ਮਨੁੱਖ ਨੇ ਮੌਤ ਦੀ ਸਜ਼ਾ ਦੇ ਲਾਇਕ ਕੋਈ ਕੰਮ ਨਹੀਂ ਕੀਤਾ।
16 I will therfore chasten him and let him lowsse.
੧੬ਇਸ ਲਈ ਮੈਂ ਉਸ ਨੂੰ ਕੋਰੜੇ ਮਾਰ ਕੇ ਰਿਹਾ ਕਰ ਦਿਆਂਗਾ।
17 For of necessite he must have let one lowse vnto them at that feast.
੧੭(ਇਹ ਉਹਨਾਂ ਲਈ ਜ਼ਰੂਰੀ ਸੀ ਕਿ ਤਿਉਹਾਰ ਤੇ ਕਿਸੇ ਇੱਕ ਨੂੰ ਰਿਹਾਈ ਦਿੱਤੀ ਜਾਵੇ)
18 And all the people cryed at once sayinge: awaye with him and delyvre to vs Barrabas:
੧੮ਤਦ ਉਨ੍ਹਾਂ ਸਭਨਾਂ ਨੇ ਰਲ ਕੇ ਰੌਲ਼ਾ ਪਾਇਆ ਅਤੇ ਆਖਿਆ ਕਿ ਇਸ ਨੂੰ ਮਾਰ ਦਿਓ! ਅਤੇ ਬਰੱਬਾ ਨੂੰ ਸਾਡੇ ਲਈ ਰਿਹਾ ਕਰ ਦਿਓ!
19 which for insurrccion made in the cite and morther was cast into preson.
੧੯ਜੋ ਸ਼ਹਿਰ ਵਿੱਚ ਹੋਏ ਕਿਸੇ ਫਸਾਦ ਦੇ ਕਾਰਨ ਅਤੇ ਖੂਨ ਦੇ ਕਾਰਨ ਕੈਦ ਵਿੱਚ ਪਿਆ ਹੋਇਆ ਸੀ।
20 Pylate spake agayne to them willynge to let Iesus lowse.
੨੦ਤਦ ਪਿਲਾਤੁਸ ਨੇ ਉਨ੍ਹਾਂ ਨੂੰ ਫਿਰ ਸਮਝਾਇਆ, ਕਿਉਂ ਜੋ ਉਹ ਯਿਸੂ ਨੂੰ ਛੱਡਣ ਦੀ ਇੱਛਾ ਰੱਖਦਾ ਸੀ।
21 And they cryed sayinge: Crucify him Crucify him
੨੧ਪਰ ਉਹ ਹੋਰ ਵੀ ਉੱਚੀ ਅਵਾਜ਼ ਵਿੱਚ ਬੋਲੇ ਕਿ ਇਸ ਨੂੰ ਸਲੀਬ ਤੇ ਚੜਾਓ! ਸਲੀਬ ਚੜਾਓ!
22 He sayde vnto them the thyrde tyme. What evyll hath he done? I fynde no cause of deeth in him. I will therfore chasten him and let him lowse.
੨੨ਉਸ ਨੇ ਤੀਸਰੀ ਵਾਰ ਉਨ੍ਹਾਂ ਨੂੰ ਆਖਿਆ, ਕਿਉਂ, ਇਸ ਨੇ ਕੀ ਅਪਰਾਧ ਕੀਤਾ ਹੈ? ਮੈਂ ਇਸ ਦੇ ਵਿੱਚ ਮੌਤ ਦੀ ਸਜ਼ਾ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਇਸ ਲਈ ਮੈਂ ਇਸ ਨੂੰ ਕੋਰੜੇ ਮਰਵਾ ਕੇ ਰਿਹਾ ਕਰ ਦਿਆਂਗਾ।
23 And they cryed with loude voyce and required that he myght be crucifyed. And the voyce of them and of the hye Prestes prevayled.
੨੩ਪਰ ਉਹ ਹੋਰ ਵੀ ਉੱਚੀ ਅਵਾਜ਼ ਵਿੱਚ ਰੌਲ਼ਾ ਪਾ ਕੇ ਉਸ ਦੇ ਪਿੱਛੇ ਪੈ ਗਏ ਅਤੇ ਇਹੋ ਮੰਗਦੇ ਰਹੇ ਜੋ ਉਹ ਸਲੀਬ ਉੱਤੇ ਚੜ੍ਹਾਇਆ ਜਾਵੇ ਅਤੇ ਉਨ੍ਹਾਂ ਦੀਆਂ ਅਵਾਜ਼ਾਂ ਉਸ ਉੱਤੇ ਭਾਰੀਆਂ ਪੈ ਗਈਆਂ।
24 And Pylate gave sentence that it shuld be as they required
੨੪ਤਦ ਪਿਲਾਤੁਸ ਨੇ ਹੁਕਮ ਕੀਤਾ ਜੋ ਉਨ੍ਹਾਂ ਦੀ ਮੰਗ ਦੇ ਅਨੁਸਾਰ ਹੋਵੇ।
25 and let lowse vnto them him that for insurreccion and morther was cast into preson whom they desyred: and delyvered Iesus to do with him what they wolde.
੨੫ਅਤੇ ਉਸ ਨੂੰ ਜਿਹੜਾ ਫਸਾਦ ਅਤੇ ਖੂਨ ਦੇ ਕਾਰਨ ਕੈਦ ਹੋਇਆ ਸੀ ਜਿਸ ਨੂੰ ਉਹ ਮੰਗਦੇ ਸਨ, ਰਿਹਾ ਕਰ ਦਿੱਤਾ ਪਰ ਯਿਸੂ ਨੂੰ ਉਨ੍ਹਾਂ ਦੀ ਮਰਜ਼ੀ ਉੱਤੇ ਹਵਾਲੇ ਕੀਤਾ।
26 And as they ledde him awaye they caught one Symon of Syrene commynge out of the felde: and on him layde they the crosse to beare it after Iesus.
੨੬ਜਦ ਉਹ ਯਿਸੂ ਨੂੰ ਲਈ ਜਾਂਦੇ ਸਨ ਤਾਂ ਉਨ੍ਹਾਂ ਨੇ ਸ਼ਮਊਨ ਨਾਮਕ ਇੱਕ ਕੁਰੇਨੀ ਮਨੁੱਖ ਨੂੰ ਜੋ ਪਿੰਡੋਂ ਆਉਂਦਾ ਸੀ, ਫੜ੍ਹ ਕੇ ਉਸ ਦੇ ਮੋਢੇ ਉੱਤੇ ਸਲੀਬ ਰੱਖੀ ਜੋ ਉਹ ਯਿਸੂ ਦੇ ਮਗਰ ਲੈ ਚੱਲੇ।
27 And ther folowed him a greate company of people and of wemen which weme bewayled and lamented him.
੨੭ਲੋਕਾਂ ਦੀ ਵੱਡੀ ਭੀੜ ਉਸ ਦੇ ਪਿੱਛੇ ਗਈ ਨਾਲੇ ਬਹੁਤ ਸਾਰੀਆਂ ਔਰਤਾਂ ਜਿਹੜੀਆਂ ਉਸ ਦੇ ਲਈ ਪਿੱਟਦੀਆਂ ਅਤੇ ਰੋਂਦੀਆਂ ਸਨ।
28 But Iesus turned backe vnto them and sayde: Doughters of Ierusalem wepe not for me: but wepe for youre selves and for youre chyldren.
੨੮ਪਰ ਯਿਸੂ ਨੇ ਉਨ੍ਹਾਂ ਵੱਲ ਪਿੱਛੇ ਮੁੜ ਕੇ ਕਿਹਾ, ਹੇ ਯਰੂਸ਼ਲਮ ਦੀਓ ਧੀਓ, ਮੇਰੇ ਲਈ ਨਾ ਰੋਵੋ ਪਰ ਆਪਣੇ ਅਤੇ ਆਪਣਿਆਂ ਬੱਚਿਆਂ ਲਈ ਰੋਵੋ।
29 For beholde the dayes will come when men shall saye: happy are the baren and the wombes that never bare and the pappes which never gave sucke.
੨੯ਕਿਉਂਕਿ ਵੇਖੋ ਉਹ ਦਿਨ ਆਉਂਦੇ ਹਨ, ਜਿਨ੍ਹਾਂ ਵਿੱਚ ਆਖਣਗੇ, ਕਿ ਧੰਨ ਹਨ ਬਾਂਝ ਔਰਤਾਂ, ਅਤੇ ਉਹ ਕੁੱਖਾਂ ਜਿਨ੍ਹਾਂ ਨੇ ਜਨਮ ਨਹੀਂ ਦਿੱਤਾ ਅਤੇ ਉਹ ਦੁੱਧੀਆਂ ਜਿਨ੍ਹਾਂ ਦੁੱਧ ਨਹੀਂ ਚੁੰਘਾਇਆ।
30 Then shall they beginne to saye to the mountaynes fall on vs: and to the hilles cover vs.
੩੦ਤਦ ਉਹ ਪਹਾੜਾਂ ਨੂੰ ਆਖਣਗੇ ਕਿ ਸਾਡੇ ਉੱਤੇ ਡਿੱਗ ਪਓ! ਅਤੇ ਟਿੱਲਿਆਂ ਨੂੰ ਜੋ ਸਾਨੂੰ ਢੱਕ ਲਓ!
31 For yf they do this to a grene tree what shalbe done to the drye?
੩੧ਕਿਉਂਕਿ ਜਦ ਹਰੇ ਰੁੱਖ ਨਾਲ ਇਹ ਕਰਦੇ ਹਨ ਤਾਂ ਸੁੱਕੇ ਨਾਲ ਕੀ ਕੁਝ ਨਾ ਹੋਵੇਗਾ?
32 And ther were two evyll doers ledde with him to be slayne.
੩੨ਹੋਰ ਦੋ ਮਨੁੱਖਾਂ ਨੂੰ ਵੀ ਜੋ ਅਪਰਾਧੀ ਸਨ, ਉਸ ਦੇ ਨਾਲ ਸਲੀਬ ਚੜ੍ਹਾਉਣ ਲਈ ਲੈ ਕੇ ਜਾਂਦੇ ਸਨ।
33 And when they were come to the place which is called Calvary there they crucified him and the evyll doers one on ryght honde and the other on the lefte.
੩੩ਅਤੇ ਜਦ ਉਹ ਉਸ ਸਥਾਨ ਤੇ ਪਹੁੰਚੇ ਜੋ ਕਲਵਰੀ ਅਖਵਾਉਂਦਾ ਹੈ, ਤਾਂ ਉਸ ਨੂੰ ਉੱਥੇ ਸਲੀਬ ਤੇ ਚੜ੍ਹਾਇਆ ਅਤੇ ਉਨ੍ਹਾਂ ਦੋਵਾਂ ਅਪਰਾਧੀਆਂ ਨੂੰ ਵੀ ਇੱਕ ਨੂੰ ਸੱਜੇ ਅਤੇ ਦੂਜੇ ਨੂੰ ਖੱਬੇ।
34 Then sayde Iesus: father forgeve them for they woot not what they do. And they parted his rayment and cast loottes.
੩੪ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਉਹ ਨਹੀਂ ਜਾਣਦੇ ਜੋ ਇਹ ਕੀ ਕਰਦੇ ਹਨ ਅਤੇ ਉਨ੍ਹਾਂ ਉਸ ਦੇ ਕੱਪੜੇ ਗੁਣੇ ਪਾ ਕੇ ਵੰਡ ਲਏ।
35 And the people stode and behelde. And the rulers mocked him with thee saying: he holpe other men let him helpe him selfe yf he be Christ the chosen of god.
੩੫ਅਤੇ ਲੋਕ ਖੜ੍ਹੇ ਇਹ ਵੇਖ ਰਹੇ ਸਨ ਅਤੇ ਸਰਦਾਰ ਵੀ ਮਖ਼ੌਲ ਨਾਲ ਕਹਿਣ ਲੱਗੇ ਕਿ ਇਸ ਨੇ ਹੋਰਨਾਂ ਨੂੰ ਬਚਾਇਆ। ਜੇਕਰ ਇਹ ਪਰਮੇਸ਼ੁਰ ਦਾ ਮਸੀਹ ਅਤੇ ਉਸ ਦਾ ਚੁਣਿਆ ਹੋਇਆ ਹੈ ਤਾਂ ਆਪਣੇ ਆਪ ਨੂੰ ਬਚਾ ਲਵੇ!
36 The soudiers also mocked him and came and gave him veneger
੩੬ਸਿਪਾਹੀਆਂ ਨੇ ਵੀ ਉਸ ਦਾ ਮਖ਼ੌਲ ਉਡਾਇਆ ਅਤੇ ਨੇੜੇ ਆਣ ਕੇ ਉਸ ਨੂੰ ਸਿਰਕਾ ਦਿੱਤਾ ਅਤੇ ਆਖਿਆ,
37 and sayde: yf thou be that kynge of ye Iewes save thy silfe.
੩੭ਜੇ ਤੂੰ ਯਹੂਦੀਆਂ ਦਾ ਰਾਜਾ ਹੈਂ ਤਾਂ ਆਪਣੇ ਆਪ ਨੂੰ ਬਚਾ ਲੈ!
38 And his superscripcio was writte over him in greke in latine and Ebreu: This is the kynge of the Iewes.
੩੮ਅਤੇ ਯਿਸੂ ਦੀ ਸਲੀਬ ਉੱਤੇ “ਇਹ ਯਹੂਦੀਆਂ ਦਾ ਰਾਜਾ ਹੈ” ਲਿਖਤ ਵੀ ਲਾਈ ਹੋਈ ਸੀ।
39 And one of the evyll doers which hanged rayled on him sayinge: If thou be Christ save thy selfe and vs.
੩੯ਉਨ੍ਹਾਂ ਅਪਰਾਧੀਆਂ ਵਿੱਚੋਂ ਜਿਹੜੇ ਟੰਗੇ ਹੋਏ ਸਨ, ਇੱਕ ਨੇ ਇਹ ਕਹਿ ਕੇ ਅਪਮਾਨ ਕੀਤਾ ਕਿ ਭਲਾ, ਤੂੰ ਮਸੀਹ ਨਹੀਂ ਹੈਂ? ਤਾਂ ਆਪਣੇ ਆਪ ਨੂੰ ਅਤੇ ਸਾਨੂੰ ਵੀ ਬਚਾ!
40 The other answered and rebuked him sayinge. Net herfearest thou god because thou arte in the same damnacion?
੪੦ਪਰ ਦੂਜੇ ਨੇ ਉਸ ਨੂੰ ਝਿੜਕ ਕੇ ਆਖਿਆ, ਕੀ ਤੂੰ ਆਪ ਇਸੇ ਕਸ਼ਟ ਵਿੱਚ ਪਿਆ ਹੋਇਆ ਪਰਮੇਸ਼ੁਰ ਕੋਲੋਂ ਨਹੀਂ ਡਰਦਾ?
41 We are ryghteously punesshed for we receave accordynge to oure dedes: But this man hath done nothinge amysse.
੪੧ਅਸੀਂ ਤਾਂ ਨਿਆਂ ਨਾਲ ਆਪਣੀ ਕਰਨੀ ਦਾ ਫਲ ਭੋਗਦੇ ਹਾਂ, ਪਰ ਉਸ ਨੇ ਕੋਈ ਅਪਰਾਧ ਨਹੀਂ ਕੀਤਾ।
42 And he sayde vnto Iesus: Lorde remember me when thou comest into thy kyngdome.
੪੨ਅਤੇ ਉਸ ਨੇ ਆਖਿਆ, ਹੇ ਯਿਸੂ ਜਦ ਤੁਸੀਂ ਆਪਣੇ ਰਾਜ ਵਿੱਚ ਆਵੋ ਤਾਂ ਮੈਨੂੰ ਯਾਦ ਰੱਖਣਾ।
43 And Iesus sayde vnto him: Verely I saye vnto the to daye shalt thou be with me in Paradyse.
੪੩ਯਿਸੂ ਨੇ ਉਸ ਨੂੰ ਆਖਿਆ, ਮੈਂ ਤੈਨੂੰ ਸੱਚ ਆਖਦਾ ਹਾਂ ਕਿ ਤੂੰ ਅੱਜ ਹੀ ਮੇਰੇ ਨਾਲ ਸਵਰਗ ਵਿੱਚ ਹੋਵੇਂਗਾ।
44 And it was about the sixt houre. And ther came a darcknes over all the londe vntyll ye nynth houre
੪੪ਹੁਣ ਦੂਸਰੇ ਪਹਿਰ ਤੋਂ ਤੀਸਰੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ।
45 and the sonne was darckened. And the vayle of the temple dyd rent even thorow the myddes.
੪੫ਅਤੇ ਸੂਰਜ ਹਨ੍ਹੇਰਾ ਹੋ ਗਿਆ ਅਤੇ ਹੈਕਲ ਦਾ ਪੜਦਾ ਉੱਪਰ ਤੋਂ ਲੈ ਕੇ ਹੇਠਾਂ ਤੱਕ ਵਿਚਕਾਰੋਂ ਫਟ ਗਿਆ।
46 And Iesus cryed with a greate voyce and sayd: Father into thy hondes I comende my sprete. And when he thus had sayd he gave vp the goost.
੪੬ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, “ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ,” ਅਤੇ ਇਹ ਕਹਿ ਕੇ ਉਸ ਨੇ ਪ੍ਰਾਣ ਤਿਆਗ ਦਿੱਤੇ।
47 When ye Centurion sawe what had happened he glorified God sayinge: Of a surtie this man was perfecte.
੪੭ਸੂਬੇਦਾਰ ਨੇ ਇਹ ਅਜਿਹਾ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਬੋਲਿਆ, ਸੱਚ-ਮੁੱਚ ਇਹ ਧਰਮੀ ਪੁਰਖ ਸੀ!
48 And all the people that came to geder to that sight beholdynge the thinges which were done: smoote their bestes and returned home.
੪੮ਅਤੇ ਸਭ ਲੋਕ ਜਿਹੜੇ ਇਹ ਦ੍ਰਿਸ਼ ਵੇਖਣ ਨੂੰ ਇਕੱਠੇ ਹੋਏ ਸਨ, ਇਹ ਸਾਰੀ ਘਟਨਾ ਵੇਖ ਕੇ ਛਾਤੀਆਂ ਪਿੱਟਦੇ ਮੁੜੇ।
49 And all his acquayntaunce and the wemen that folowed him from Galile stode a farre of beholdynge these thinges.
੪੯ਅਤੇ ਉਸ ਦੇ ਸਭ ਜਾਣ-ਪਛਾਣ ਅਤੇ ਉਹ ਔਰਤਾਂ ਜਿਹੜੀਆਂ ਗਲੀਲ ਤੋਂ ਉਸ ਦੇ ਨਾਲ ਆਈਆਂ ਸਨ, ਦੂਰ ਖਲੋ ਕੇ ਇਹ ਹਾਲ ਵੇਖ ਰਹੀਆਂ ਸਨ।
50 And beholde ther was a man named Ioseph a councelloure and was a good man and a iuste
੫੦ਤਾਂ ਵੇਖੋ, ਯੂਸੁਫ਼ ਨਾਮ ਦਾ ਇੱਕ ਮਨੁੱਖ ਸੀ ਜੋ ਸਲਾਹਕਾਰ, ਭਲਾ ਅਤੇ ਧਰਮੀ ਸੀ।
51 and dyd not consent to the counsell and dede of them which was of Aramathia a cite of the Iewes: which same also wayted for ye kyngdome of God:
੫੧ਅਤੇ ਉਨ੍ਹਾਂ ਦੀ ਮੱਤ ਅਤੇ ਕਰਮ ਵਿੱਚ ਨਹੀਂ ਰਲਿਆ ਸੀ, ਉਹ ਯਹੂਦੀਆਂ ਦੇ ਨਗਰ ਅਰਿਮਥੇਆ ਦਾ ਸੀ ਅਤੇ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਸੀ।
52 he went vnto Pilate and begged the boddy of Iesus
੫੨ਉਸ ਨੇ ਪਿਲਾਤੁਸ ਦੇ ਕੋਲ ਜਾ ਕੇ ਯਿਸੂ ਦੀ ਲਾਸ਼ ਮੰਗੀ।
53 and toke it doune and wrapped it in a lynnen clooth and layed it in an hewen toumbe wherin was never man before layed.
੫੩ਅਤੇ ਉਸ ਨੂੰ ਸਲੀਬ ਤੋਂ ਉਤਾਰਿਆ ਅਤੇ ਮਹੀਨ ਕੱਪੜੇ ਵਿੱਚ ਲਪੇਟ ਕੇ, ਉਸ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਚੱਟਾਨ ਵਿੱਚ ਖੋਦੀ ਹੋਈ ਸੀ, ਜਿੱਥੇ ਕਦੇ ਕੋਈ ਨਹੀਂ ਸੀ ਪਿਆ।
54 And that daye was ye Saboth even and the Saboth drue on.
੫੪ਉਹ ਤਿਆਰੀ ਦਾ ਦਿਨ ਸੀ ਅਤੇ ਸਬਤ ਦਾ ਦਿਨ ਨੇੜੇ ਆ ਪਹੁੰਚਿਆ।
55 The wemen that folowed after which came with him from Galile behelde the sepulcre and how his body was layed.
੫੫ਅਤੇ ਉਹ ਔਰਤਾਂ ਜਿਹੜੀਆਂ ਗਲੀਲ ਤੋਂ ਉਸ ਦੇ ਨਾਲ ਆਈਆਂ ਸਨ, ਉਨ੍ਹਾਂ ਦੇ ਪਿੱਛੇ ਜਾ ਕੇ ਕਬਰ ਨੂੰ ਵੇਖਿਆ ਅਤੇ ਨਾਲੇ ਇਹ ਕਿ ਉਹ ਦੇ ਸਰੀਰ ਨੂੰ ਕਿਸ ਤਰ੍ਹਾਂ ਰੱਖਿਆ ਗਿਆ ਸੀ।
56 And they returned and prepared odoures and oyntmetes: but rested the Saboth daye accordynge to the commaundement.
੫੬ਤਦ ਉਨ੍ਹਾਂ ਘਰ ਆ ਕੇ ਸੁਗੰਧਾਂ ਅਤੇ ਅਤਰ ਤਿਆਰ ਕੀਤਾ ਅਤੇ ਸਬਤ ਦੇ ਦਿਨ, ਪਰਮੇਸ਼ੁਰ ਦੇ ਹੁਕਮ ਅਨੁਸਾਰ ਅਰਾਮ ਕੀਤਾ।