< 2 Chronicles 20 >
1 It came about after this, that the people of Moab and Ammon, and with them some Meunites came against Jehoshaphat to do battle.
੧ਇਸ ਤੋਂ ਬਾਅਦ ਇਹ ਹੋਇਆ ਕਿ ਮੋਆਬੀ ਅਤੇ ਅੰਮੋਨੀ ਅਤੇ ਉਨ੍ਹਾਂ ਨਾਲ ਕਈ ਹੋਰ ਅੰਮੋਨੀਆਂ ਤੋਂ ਛੁੱਟ ਯਹੋਸ਼ਾਫ਼ਾਤ ਦੇ ਨਾਲ ਲੜਨ ਲਈ ਆਏ
2 Then some came who told Jehoshaphat, saying, “A large multitude is coming against you from beyond the Dead Sea, from Edom. See, they are in Hazezon Tamar,” that is, Engedi.
੨ਤਾਂ ਕਈਆਂ ਨੇ ਆ ਕੇ ਯਹੋਸ਼ਾਫ਼ਾਤ ਨੂੰ ਖ਼ਬਰ ਦਿੱਤੀ ਕਿ ਸਮੁੰਦਰ ਦੇ ਪਾਰ ਅਰਾਮ ਵੱਲੋਂ ਇੱਕ ਵੱਡਾ ਭਾਰੀ ਦਲ ਤੇਰੇ ਟਾਕਰੇ ਲਈ ਆ ਰਿਹਾ ਹੈ ਅਤੇ ਵੇਖ, ਉਹ ਹਸਸੋਨ ਤਾਮਾਰ ਵਿੱਚ ਹਨ ਜੋ ਏਨ-ਗਦੀ ਹੈ
3 Jehoshaphat became afraid and set himself to seek Yahweh. He proclaimed a fast throughout all Judah.
੩ਤਾਂ ਯਹੋਸ਼ਾਫ਼ਾਤ ਨੇ ਭੈਅ ਖਾ ਕੇ ਯਹੋਵਾਹ ਅੱਗੇ ਬੇਨਤੀ ਕੀਤੀ ਤੇ ਵਰਤ ਲਈ ਸਾਰੇ ਯਹੂਦਾਹ ਵਿੱਚ ਡੌਂਡੀ ਪਿਟਵਾਈ
4 Judah gathered together to seek Yahweh; they came to seek Yahweh from all the cities of Judah.
੪ਅਤੇ ਯਹੂਦਾਹ ਯਹੋਵਾਹ ਦੇ ਪਾਸੋਂ ਸਹਾਇਤਾ ਮੰਗਣ ਲਈ ਇਕੱਠੇ ਹੋਏ ਨਾਲੇ ਯਹੂਦਾਹ ਦੇ ਸਾਰੇ ਸ਼ਹਿਰਾਂ ਤੋਂ ਯਹੋਵਾਹ ਦੀ ਸਹਾਇਤਾ ਲਈ ਆਏ
5 Jehoshaphat stood in the assembly of Judah and Jerusalem, at the house of Yahweh, in front of the new courtyard.
੫ਅਤੇ ਯਹੋਸ਼ਾਫ਼ਾਤ ਯਹੂਦਾਹ ਅਤੇ ਯਰੂਸ਼ਲਮ ਦੀ ਸਭਾ ਦੇ ਵਿੱਚ ਨਵੇਂ ਵੇਹੜੇ ਦੇ ਅੱਗੇ ਯਹੋਵਾਹ ਦੇ ਭਵਨ ਵਿੱਚ ਖੜ੍ਹਾ ਸੀ
6 He said, “Yahweh, the God of our ancestors, are you not God in heaven? Are you not the ruler over all the kingdoms of the nations? Power and might are in your hand, so no one is able to resist you.
੬ਉਸ ਆਖਿਆ, ਹੇ ਯਹੋਵਾਹ ਸਾਡੇ ਪੁਰਖਿਆਂ ਦੇ ਪਰਮੇਸ਼ੁਰ, ਕੀ ਤੂੰ ਅਕਾਸ਼ ਦੇ ਉੱਤੇ ਪਰਮੇਸ਼ੁਰ ਨਹੀਂ? ਅਤੇ ਕੀ ਤੂੰ ਹੀ ਸਾਰੀਆਂ ਕੌਮਾਂ ਦੇ ਰਾਜਾਂ ਉੱਤੇ ਰਾਜ ਨਹੀਂ ਕਰਦਾ? ਤੇਰੇ ਹੱਥ ਵਿੱਚ ਐਨੀ ਸ਼ਕਤੀ ਹੈ ਕਿ ਕੋਈ ਤੇਰਾ ਟਾਕਰਾ ਕਰ ਨਹੀਂ ਸਕਦਾ
7 Our God, did you not drive out the inhabitants of this land before your people Israel, and give it forever to the descendants of Abraham?
੭ਹੇ ਸਾਡੇ ਪਰਮੇਸ਼ੁਰ, ਕੀ ਤੂੰ ਹੀ ਇਸ ਧਰਤੀ ਦੇ ਵਸਨੀਕਾਂ ਨੂੰ ਆਪਣੀ ਪਰਜਾ ਇਸਰਾਏਲ ਦੇ ਅੱਗੋਂ ਕੱਢ ਕੇ ਆਪਣੇ ਮਿੱਤਰ ਅਬਰਾਹਾਮ ਦੀ ਅੰਸ ਨੂੰ ਸਦਾ ਲਈ ਨਹੀਂ ਦੇ ਦਿੱਤਾ?
8 They lived in it and built you a holy place in it for your name, saying,
੮ਸੋ ਉਹ ਇਸ ਵਿੱਚ ਵੱਸਦੇ ਹਨ ਅਤੇ ਉਨ੍ਹਾਂ ਨੇ ਤੇਰੇ ਨਾਮ ਲਈ ਇੱਕ ਪਵਿੱਤਰ ਸਥਾਨ ਐਉਂ ਆਖ ਕੇ ਬਣਾਇਆ ਹੈ
9 'If disaster comes on us—the sword, judgment, or disease, or famine—we will stand before this house, and before you (for your name is in this house), and we will cry to you in our affliction, and you will hear us and save us.'
੯ਕਿ ਜਦ ਕੋਈ ਬਦੀ ਸਾਡੇ ਉੱਤੇ ਆ ਪਵੇ ਜਿਵੇਂ ਤਲਵਾਰ ਜਾਂ ਨਿਆਂ ਜਾਂ ਬਵਾ ਜਾਂ ਕਾਲ ਅਤੇ ਜੇ ਅਸੀਂ ਇਸ ਭਵਨ ਦੇ ਅੱਗੇ ਤੇਰੇ ਹਜ਼ੂਰ ਖੜੇ ਹੋਈਏ ਕਿਉਂ ਜੋ ਤੇਰਾ ਨਾਮ ਇਸ ਭਵਨ ਵਿੱਚ ਹੈ ਅਤੇ ਆਪਣੀ ਔਕੜ ਦੇ ਸਮੇਂ ਤੇਰੇ ਅੱਗੇ ਬੇਨਤੀ ਕਰੀਏ ਤਾਂ ਤੂੰ ਸੁਣ ਲਵੇਂ ਅਤੇ ਬਚਾ ਦੇਵੇਂ
10 See now, here are the people of Ammon, Moab, and Mount Seir whom you would not let Israel invade when they came out of the land of Egypt; instead, Israel turned away from them and did not destroy them.
੧੦ਹੁਣ ਤੂੰ ਵੇਖ ਕਿ ਅੰਮੋਨੀ ਅਤੇ ਮੋਆਬੀ ਅਤੇ ਸੇਈਰ ਪਰਬਤ ਦੇ ਲੋਕ ਜਿਨ੍ਹਾਂ ਤੋਂ ਤੂੰ ਇਸਰਾਏਲ ਨੂੰ ਜਦ ਉਹ ਮਿਸਰ ਤੋਂ ਨਿੱਕਲ ਕੇ ਆ ਰਹੇ ਸਨ ਹੱਲਾ ਨਾ ਕਰਨ ਦਿੱਤਾ ਸਗੋਂ ਉਹ ਉਨ੍ਹਾਂ ਵੱਲੋਂ ਮੁੜ ਗਏ ਅਤੇ ਉਨ੍ਹਾਂ ਦਾ ਨਾਸ ਨਾ ਕੀਤਾ
11 See how they are rewarding us; they are coming to drive us out of your land that you have given us to inherit.
੧੧ਵੇਖ, ਉਹ ਸਾਨੂੰ ਕਿਹੋ ਜਿਹਾ ਬਦਲਾ ਦਿੰਦੇ ਹਨ ਕਿ ਸਾਨੂੰ ਉਸ ਦੇਸ ਵਿੱਚੋਂ ਜਿਹੜਾ ਤੂੰ ਸਾਨੂੰ ਮਿਲਖ਼ ਵਿੱਚ ਦਿੱਤਾ ਸੀ ਕੱਢਣ ਲਈ ਆ ਰਹੇ ਹਨ!
12 Our God, will you not judge them? For we have no power against this great army that is coming against us. We do not know what to do, but our eyes are on you.”
੧੨ਹੇ ਸਾਡੇ ਪਰਮੇਸ਼ੁਰ, ਕੀ ਤੂੰ ਇਨ੍ਹਾਂ ਦਾ ਨਿਆਂ ਨਹੀਂ ਕਰੇਂਗਾ? ਕਿਉਂ ਜੋ ਉਸ ਵੱਡੇ ਦਲ ਦੇ ਅੱਗੇ ਜੋ ਸਾਡੇ ਵਿਰੁੱਧ ਆ ਰਿਹਾ ਹੈ ਸਾਡੀ ਕੁਝ ਤਾਕਤ ਨਹੀਂ ਅਤੇ ਨਾ ਅਸੀਂ ਇਹ ਜਾਣਦੇ ਹਾਂ ਕਿ ਕੀ ਕਰੀਏ ਪਰ ਸਾਡੀਆਂ ਅੱਖਾਂ ਤੇਰੇ ਵੱਲ ਲੱਗ ਰਹੀਆਂ ਹਨ
13 All Judah stood before Yahweh, with their little ones, wives, and children.
੧੩ਤਾਂ ਸਾਰੇ ਯਹੂਦੀ ਯਹੋਵਾਹ ਦੇ ਅੱਗੇ ਬੱਚਿਆਂ, ਔਰਤਾਂ ਅਤੇ ਪੁੱਤਰਾਂ ਦੇ ਸਮੇਤ ਖੜ੍ਹੇ ਰਹੇ।
14 Then in the middle of the assembly, the Spirit of Yahweh came on Jahaziel, son of Zechariah, son of Benaiah, son of Jeiel, son of Mattaniah, the Levite, one of the sons of Asaph.
੧੪ਤਦ ਸਭਾ ਵਿੱਚੋਂ ਯਹਜ਼ੀਏਲ ਲੇਵੀ ਉੱਤੇ ਜੋ ਆਸਾਫ਼ ਦੀ ਵੰਸ਼ ਵਿੱਚੋਂ ਸੀ ਅਤੇ ਜ਼ਕਰਯਾਹ ਦਾ ਪੁੱਤਰ ਤੇ ਬਨਾਯਾਹ ਦਾ ਪੋਤਾ ਤੇ ਯਈਏਲ ਦਾ ਪੜੋਤਾ ਤੇ ਮੱਤਨਯਾਹ ਦਾ ਪੜਪੋਤਾ ਸੀ ਯਹੋਵਾਹ ਦਾ ਆਤਮਾ ਉਤਰਿਆ
15 Jahaziel said, “Listen, all Judah and you inhabitants of Jerusalem, and King Jehoshaphat. This is what Yahweh says to you, 'Do not fear; do not be discouraged because of this great army, for the battle does not belong to you, but to God.
੧੫ਅਤੇ ਉਸ ਆਖਿਆ, ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ ਅਤੇ ਹੇ ਪਾਤਸ਼ਾਹ ਯਹੋਸ਼ਾਫ਼ਾਤ, ਤੁਸੀਂ ਸਾਰੇ ਸੁਣੋ! ਯਹੋਵਾਹ ਤੁਹਾਨੂੰ ਐਉਂ ਆਖਦਾ ਹੈ ਕਿ ਤੁਸੀਂ ਇਸ ਵੱਡੇ ਦਲ ਦੇ ਕਾਰਨ ਨਾ ਡਰੋ, ਨਾ ਘਬਰਾਓ! ਕਿਉਂ ਜੋ ਇਹ ਲੜਾਈ ਤੁਹਾਡੀ ਨਹੀਂ ਸਗੋਂ ਪਰਮੇਸ਼ੁਰ ਦੀ ਹੈ
16 You must go down against them tomorrow. See, they are coming up by way of the pass of Ziz. You will find them at the end of the valley, before the wilderness of Jeruel.
੧੬ਤੁਸੀਂ ਕੱਲ ਉਨ੍ਹਾਂ ਦਾ ਟਾਕਰਾ ਕਰਨ ਲਈ ਹੇਠਾਂ ਜਾਣਾ। ਵੇਖੋ, ਉਹ ਸੀਸ ਦੀ ਚੜ੍ਹਾਈ ਵੱਲੋਂ ਆ ਰਹੇ ਹਨ ਅਤੇ ਤੁਸੀਂ ਉਨ੍ਹਾਂ ਨੂੰ ਯਰੂਏਲ ਦੀ ਉਜਾੜ ਦੇ ਸਾਹਮਣੇ ਵਾਦੀ ਦੇ ਸਿਰੇ ਉੱਤੇ ਪਾਓਗੇ
17 You will not need to fight in this battle. Stand in your positions, stand still, and see the rescue of Yahweh with you, Judah and Jerusalem. Do not fear nor be discouraged. Go out against them tomorrow, for Yahweh is with you.'”
੧੭ਤੁਹਾਨੂੰ ਇਸ ਥਾਂ ਲੜਨਾ ਨਹੀਂ ਪਵੇਂਗਾ, ਹੇ ਯਹੂਦਾਹ ਅਤੇ ਯਰੂਸ਼ਲਮ, ਤੁਸੀਂ ਪਾਲ ਬੰਨ ਕੇ ਚੁੱਪ-ਚਾਪ ਖੜ੍ਹੇ ਰਹਿਣਾ ਅਤੇ ਯਹੋਵਾਹ ਦਾ ਬਚਾਓ ਜਿਹੜਾ ਤੁਹਾਡੇ ਲਈ ਹੈ ਵੇਖਣਾ! ਨਾ ਡਰੋ, ਨਾ ਘਬਰਾਓ। ਕੱਲ ਉਨ੍ਹਾਂ ਦੇ ਟਾਕਰੇ ਲਈ ਚੱਲਣਾ ਕਿਉਂ ਜੋ ਯਹੋਵਾਹ ਤੁਹਾਡੇ ਅੰਗ-ਸੰਗ ਹੈ
18 Jehoshaphat bowed his head with his face to the ground. All Judah and the inhabitants of Jerusalem fell down before Yahweh, worshiping him.
੧੮ਤਾਂ ਯਹੋਸ਼ਾਫ਼ਾਤ ਸਿਰ ਨਿਵਾ ਕੇ ਧਰਤੀ ਉੱਤੇ ਝੁਕਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਵਸਨੀਕਾਂ ਨੇ ਯਹੋਵਾਹ ਦੇ ਅੱਗੇ ਡਿੱਗ ਕੇ ਉਹ ਨੂੰ ਮੱਥਾ ਟੇਕਿਆ
19 The Levites, those of the descendants of the Kohathites and Korahites, stood up to praise Yahweh, the God of Israel, with a very loud voice.
੧੯ਅਤੇ ਕਹਾਥੀਆਂ ਤੇ ਕਾਰਾਹੀਆਂ ਦੇ ਲੇਵੀ ਖੜੇ ਹੋ ਕੇ ਵੱਡੀ ਉੱਚੀ ਅਵਾਜ਼ ਨਾਲ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੇ
20 Early in the morning they arose and went out into the wilderness of Tekoa. As they went out, Jehoshaphat stood and said, “Listen to me, Judah, and you inhabitants of Jerusalem! Trust in Yahweh your God, and you will be supported. Trust in his prophets, and you will succeed.”
੨੦ਅਤੇ ਉਹ ਸਵੇਰੇ ਹੀ ਉੱਠ ਕੇ ਤਕੋਆਹ ਦੀ ਉਜਾੜ ਵਿੱਚ ਚੱਲੇ ਗਏ ਅਤੇ ਉਨ੍ਹਾਂ ਦੇ ਜਾਣ ਲੱਗਿਆ ਯਹੋਸ਼ਾਫ਼ਾਤ ਨੇ ਖੜ੍ਹੇ ਹੋ ਕੇ ਆਖਿਆ, ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ ਸੁਣੋ! ਆਪਣੇ ਪਰਮੇਸ਼ੁਰ ਯਹੋਵਾਹ ਦੇ ਉੱਤੇ ਭਰੋਸਾ ਰੱਖੋ ਤਾਂ ਤੁਸੀਂ ਕਾਇਮ ਰਹੋਗੇ। ਉਸ ਦੇ ਨਬੀਆਂ ਉੱਤੇ ਵਿਸ਼ਵਾਸ ਕਰੋ ਤਾਂ ਤੁਸੀਂ ਸਫ਼ਲ ਹੋਵੋਗੇ
21 After he consulted with the people, he appointed those who sang to Yahweh and who praised him for his majestic splendor as they went out before the army, saying, “Give thanks to Yahweh, for his covenant faithfulness endures forever.”
੨੧ਜਦ ਉਸ ਨੇ ਆਪਣੀ ਪਰਜਾ ਨਾਲ ਸਲਾਹ ਕਰ ਲਈ ਤਾਂ ਉਨ੍ਹਾਂ ਯਹੋਵਾਹ ਲਈ ਗਵੱਈਯਾਂ ਨੂੰ ਨਿਯੁਕਤ ਕੀਤਾ ਜਿਹੜੇ ਸੈਨਾਂ ਦੇ ਅੱਗੇ-ਅੱਗੇ ਚੱਲ ਕੇ ਪਵਿੱਤਰ ਬਸਤਰਾਂ ਵਿੱਚ ਉਸਤਤ ਕਰਨ ਅਤੇ ਆਖਣ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ
22 When they began to sing and to praise, Yahweh set men in ambush against the people of Ammon, Moab, and Mount Seir, who were coming against Judah. They were defeated.
੨੨ਜਦ ਉਹ ਗਾਉਣ ਅਤੇ ਉਸਤਤ ਕਰਨ ਲੱਗੇ ਤਾਂ ਯਹੋਵਾਹ ਨੇ ਅੰਮੋਨੀਆਂ ਅਤੇ ਮੋਆਬੀਆਂ ਅਤੇ ਸੇਈਰ ਪਰਬਤ ਦੇ ਵਸਨੀਕਾਂ ਉੱਤੇ ਜਿਹੜੇ ਯਹੂਦਾਹ ਉੱਤੇ ਚੜ੍ਹੇ ਆਉਂਦੇ ਸਨ ਛਹਿ ਵਾਲਿਆਂ ਨੂੰ ਬਿਠਾ ਦਿੱਤਾ ਸੋ ਉਹ ਮਾਰੇ ਗਏ।
23 For the people of Ammon and Moab rose to fight the inhabitants of Mount Seir, in order to completely kill them and destroy them. When they had finished with the inhabitants of Mount Seir, they all helped to destroy each other.
੨੩ਕਿਉਂ ਜੋ ਅੰਮੋਨੀ ਅਤੇ ਮੋਆਬੀ ਸੇਈਰ ਦੇ ਵਸਨੀਕਾਂ ਦੇ ਵਿਰੋਧ ਵਿੱਚ ਖੜ੍ਹੇ ਹੋ ਗਏ, ਤਾਂ ਜੋ ਉਨ੍ਹਾਂ ਨੂੰ ਕਤਲ ਕਰ ਕੇ ਮੇਟ ਦੇਣ ਅਤੇ ਜਦ ਉਹ ਸੇਈਰ ਦੇ ਵਸਨੀਕਾਂ ਨੂੰ ਮੁਕਾ ਚੁੱਕੇ ਤਾਂ ਉਹ ਆਪਸ ਵਿੱਚ ਇੱਕ ਦੂਜੇ ਨੂੰ ਵੱਢਣ ਲੱਗ ਪਏ
24 When Judah came to a place overlooking the wilderness, they looked out on the army. Behold, they were dead, fallen to the ground; none had escaped.
੨੪ਅਤੇ ਜਦ ਯਹੂਦਾਹ ਨੇ ਉਜਾੜ ਦੇ ਬੁਰਜ ਉੱਤੇ ਪੁੱਜ ਕੇ ਉਸ ਵੱਡੇ ਦਲ ਨੂੰ ਦੇਖਿਆ ਤਾਂ ਵੇਖੋ, ਉਨ੍ਹਾਂ ਦੀਆਂ ਲੋਥਾਂ ਧਰਤੀ ਉੱਤੇ ਪਈਆਂ ਸਨ ਅਤੇ ਕੋਈ ਨਾ ਬਚਿਆ!
25 When Jehoshaphat and his people came to take plunder from them, they found among them abundant goods, clothing, and valuable articles, which they took for themselves, more than they could carry away. It took them three days to carry off the plunder, there was so much of it.
੨੫ਜਦ ਯਹੋਸ਼ਾਫ਼ਾਤ ਅਤੇ ਉਸ ਦੇ ਲੋਕ ਉਨ੍ਹਾਂ ਦਾ ਮਾਲ ਲੁੱਟਣ ਲਈ ਆਏ ਤਾਂ ਉਨ੍ਹਾਂ ਨੂੰ ਲੋਥਾਂ ਉੱਤੋਂ ਐਨਾ ਮਾਲ ਧਨ ਅਤੇ ਬਹੁਮੁੱਲੀਆਂ ਵਸਤਾਂ ਮਿਲੀਆਂ ਕਿ ਉਨ੍ਹਾਂ ਤੋਂ ਚੁੱਕ ਕੇ ਲਿਜਾਈਆਂ ਨਾ ਜਾ ਸਕੀਆਂ ਅਤੇ ਲੁੱਟ ਦਾ ਮਾਲ ਐਨਾ ਸੀ ਕਿ ਉਹ ਤਿੰਨ ਦਿਨ ਉਸ ਨੂੰ ਲੁੱਟਦੇ ਰਹੇ
26 On the fourth day they assembled in the Valley of Berakah. There they praised Yahweh, so the name of that place is the “Valley of Berakah” to this day.
੨੬ਅਤੇ ਚੌਥੇ ਦਿਨ ਉਹ ਬਰਾਕਾਹ ਦੀ ਵਾਦੀ ਵਿੱਚ ਇਕੱਠੇ ਹੋਏ ਕਿਉਂ ਜੋ ਉਨ੍ਹਾਂ ਨੇ ਉਸ ਥਾਂ ਯਹੋਵਾਹ ਨੂੰ ਮੁਬਾਰਕ ਆਖਿਆ, ਇਸ ਲਈ ਉਸ ਸਥਾਨ ਦਾ ਨਾਮ ਅੱਜ ਤੱਕ ਬਰਾਕਾਹ ਦੀ ਵਾਦੀ ਹੈ
27 Then they returned, every man of Judah and Jerusalem, and Jehoshaphat in their lead, to go again to Jerusalem with joy, for Yahweh had made them rejoice over their enemies.
੨੭ਤਦ ਉਹ ਮੁੜੇ, ਯਹੂਦਾਹ ਅਤੇ ਯਰੂਸ਼ਲਮ ਦਾ ਹਰ ਇੱਕ ਪੁਰਸ਼ ਅਤੇ ਸਾਰਿਆਂ ਦੇ ਅੱਗੇ ਯਹੋਸ਼ਾਫ਼ਾਤ ਸੀ ਤਾਂ ਜੋ ਉਹ ਖੁਸ਼ੀ-ਖੁਸ਼ੀ ਯਰੂਸ਼ਲਮ ਨੂੰ ਮੁੜ ਜਾਣ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਵੈਰੀਆਂ ਉੱਤੇ ਖੁਸ਼ੀ ਬਖ਼ਸ਼ੀ ਸੀ
28 They came to Jerusalem and to the house of Yahweh with lyres, harps, and trumpets.
੨੮ਸੋ ਉਹ ਸਿਤਾਰਾਂ, ਬਰਬਤਾਂ ਅਤੇ ਤੁਰ੍ਹੀਆਂ ਲੈ ਕੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਵਿੱਚ ਆਏ
29 The terror of God was on all the kingdoms of the nations when they heard that Yahweh had fought against Israel's enemies.
੨੯ਤਾਂ ਪਰਮੇਸ਼ੁਰ ਦਾ ਭੈਅ ਉਨ੍ਹਾਂ ਦੇਸਾਂ ਦਿਆਂ ਸਾਰਿਆਂ ਰਾਜਾਂ ਉੱਤੇ ਪੈ ਗਿਆ ਜਦ ਉਨ੍ਹਾਂ ਨੇ ਸੁਣਿਆ ਕਿ ਇਸਰਾਏਲ ਦੇ ਵੈਰੀਆਂ ਨਾਲ ਯਹੋਵਾਹ ਨੇ ਲੜਾਈ ਕੀਤੀ ਹੈ
30 So Jehoshaphat's kingdom was quiet, for his God gave him peace all around him.
੩੦ਸੋ ਯਹੋਸ਼ਾਫ਼ਾਤ ਦੇ ਰਾਜ ਵਿੱਚ ਅਮਨ ਚੈਨ ਰਿਹਾ ਅਤੇ ਉਸ ਦੇ ਪਰਮੇਸ਼ੁਰ ਨੇ ਉਹ ਨੂੰ ਆਲੇ ਦੁਆਲਿਓਂ ਅਰਾਮ ਬਖ਼ਸ਼ਿਆ।
31 Jehoshaphat reigned over Judah: He was thirty-five years old when he began to reign, and he reigned in Jerusalem for twenty-five years. His mother's name was Azubah, the daughter of Shilhi.
੩੧ਯਹੋਸ਼ਾਫ਼ਾਤ ਯਹੂਦਾਹ ਉੱਤੇ ਰਾਜ ਕਰਦਾ ਰਿਹਾ। ਜਦ ਉਹ ਰਾਜ ਕਰਨ ਲੱਗਾ ਤਾਂ ਪੈਂਤੀਆਂ ਸਾਲਾਂ ਦਾ ਸੀ ਅਤੇ ਉਸ ਯਰੂਸ਼ਲਮ ਵਿੱਚ ਪੱਚੀ ਸਾਲ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਮ ਅਜ਼ੂਬਾਹ ਸੀ ਜੋ ਸ਼ਿਲਹੀ ਦੀ ਧੀ ਸੀ
32 He walked in the ways of Asa, his father; he did not turn away from them; he did what was right in the eyes of Yahweh.
੩੨ਉਹ ਆਪਣੇ ਪਿਤਾ ਆਸਾ ਦੇ ਰਾਹ ਵਿੱਚ ਚੱਲਦਾ ਰਿਹਾ ਅਤੇ ਉਸ ਤੋਂ ਨਹੀਂ ਮੁੜਿਆ ਪਰ ਉਹੋ ਕਰਦਾ ਰਿਹਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ
33 However, the high places were not taken away. The people still had not directed their hearts to the God of their ancestors.
੩੩ਤਾਂ ਵੀ ਉੱਚੇ ਸਥਾਨ ਢਾਹੇ ਨਾ ਗਏ ਕਿਉਂ ਜੋ ਅਜੇ ਲੋਕਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨਾਲ ਦਿਲ ਨਹੀਂ ਲਾਇਆ ਸੀ
34 As for the other matters concerning Jehoshaphat, first and last, behold, they are written in the history of Jehu son of Hanani, which is recorded in the book of the kings of Israel.
੩੪ਅਤੇ ਯਹੋਸ਼ਾਫ਼ਾਤ ਦੇ ਬਾਕੀ ਕੰਮ ਆਦ ਤੋਂ ਅੰਤ ਤੱਕ ਹਨਾਨੀ ਦੇ ਪੁੱਤਰ ਯੇਹੂ ਦੇ ਇਤਿਹਾਸ ਵਿੱਚ ਲਿਖੇ ਹਨ ਜੋ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਦਰਜ਼ ਹਨ
35 After this Jehoshaphat, king of Judah, allied himself with Ahaziah, king of Israel, who committed much wickedness.
੩੫ਇਸ ਦੇ ਮਗਰੋਂ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਤ ਨੇ ਇਸਰਾਏਲ ਦੇ ਪਾਤਸ਼ਾਹ ਅਹਜ਼ਯਾਹ ਨਾਲ ਮੇਲ ਕੀਤਾ ਜੋ ਬਹੁਤ ਬੁਰਿਆਈ ਕਰਦਾ ਸੀ
36 He allied himself with him to build ships to go to Tarshish. They built the ships at Ezion Geber.
੩੬ਅਤੇ ਇਸ ਲਈ ਉਸ ਨਾਲ ਮੇਲ ਕੀਤਾ ਕਿ ਤਰਸ਼ੀਸ਼ ਨੂੰ ਜਾਣ ਲਈ ਜਹਾਜ਼ ਬਣਾਵੇ ਅਤੇ ਉਨ੍ਹਾਂ ਨੇ ਅਸਯੋਨ-ਗਬਰ ਵਿੱਚ ਜਹਾਜ਼ ਬਣਾਏ
37 Then Eliezer son of Dodavahu of Mareshah, prophesied against Jehoshaphat; he said, “Because you have allied yourself with Ahaziah, Yahweh has destroyed your projects.” The ships were wrecked so that they were not able to sail.
੩੭ਤਦ ਦੋਦਾਵਾਹ ਦੇ ਪੁੱਤਰ ਅਲੀਅਜ਼ਰ ਨੇ ਜੋ ਮਾਰੇਸ਼ਾਹ ਦਾ ਸੀ ਯਹੋਸ਼ਾਫ਼ਾਤ ਦੇ ਵਿਰੁੱਧ ਅਗੰਮ ਵਾਚਿਆ ਕਿ ਇਸ ਲਈ ਕਿ ਤੂੰ ਅਹਜ਼ਯਾਹ ਦੇ ਨਾਲ ਮੇਲ ਕੀਤਾ ਯਹੋਵਾਹ ਨੇ ਤੇਰੇ ਬਣਾਏ ਨੂੰ ਤੋੜ ਦਿੱਤਾ ਹੈ ਸੋ ਉਹ ਜਹਾਜ਼ ਅਜਿਹੇ ਟੁੱਟੇ ਕਿ ਤਰਸ਼ੀਸ਼ ਨੂੰ ਨਾ ਜਾ ਸਕੇ।