< Ezekiel 47 >
1 Then the man took me back to the entrance to the temple, and there was water flowing out from under the temple threshold of the house toward the east—for the front of the temple faced east—and the water was flowing down the south side of the temple, to the right of the altar.
੧ਫੇਰ ਉਹ ਮਨੁੱਖ ਮੈਨੂੰ ਭਵਨ ਦੇ ਦਰਵਾਜ਼ੇ ਤੇ ਮੋੜ ਲਿਆਇਆ ਅਤੇ ਵੇਖੋ, ਹੈਕਲ ਦੀ ਸਰਦਲ ਦੇ ਹੇਠੋਂ ਪਾਣੀ ਪੂਰਬ ਵੱਲ ਵਗ ਰਿਹਾ ਸੀ, ਕਿਉਂ ਜੋ ਭਵਨ ਦਾ ਮੂੰਹ ਪੂਰਬ ਵੱਲ ਸੀ ਅਤੇ ਪਾਣੀ ਭਵਨ ਦੇ ਸੱਜੇ ਪਾਸੇ ਦੇ ਹੇਠਾਂ ਤੋਂ ਜਗਵੇਦੀ ਦੇ ਦੱਖਣ ਵੱਲੋਂ ਵਗ ਕੇ ਜਾਂਦਾ ਸੀ।
2 So he brought me out through the northern gate and led around to the gate facing east, and there the water was flowing from this gate on its south side.
੨ਤਦ ਉਹ ਮੈਨੂੰ ਉੱਤਰੀ ਫਾਟਕ ਦੇ ਰਸਤੇ ਬਾਹਰ ਲੈ ਆਇਆ ਅਤੇ ਮੈਨੂੰ ਉਸ ਰਾਹ ਵਿੱਚੋਂ ਜਿਸ ਦਾ ਮੂੰਹ ਪੂਰਬ ਵੱਲ ਹੈ, ਬਾਹਰਲੇ ਫਾਟਕ ਤੇ ਮੋੜ ਲਿਆਇਆ ਅਰਥਾਤ ਚੜ੍ਹਦੇ ਵੱਲ ਮੂੰਹ ਵਾਲੇ ਫਾਟਕ ਤੇ ਅਤੇ ਵੇਖੋ, ਸੱਜੇ ਪਾਸਿਓਂ ਪਾਣੀ ਵਗ ਰਿਹਾ ਸੀ।
3 As the man was going toward the east, there was a measuring line in his hand; he measured off one thousand cubits and brought me through the water to ankle-deep water.
੩ਇਸ ਮਨੁੱਖ ਨੇ ਜਿਹ ਦੇ ਹੱਥ ਵਿੱਚ ਫੀਤਾ ਸੀ ਪੂਰਬ ਵੱਲ ਵੱਧ ਕੇ ਹਜ਼ਾਰ ਹੱਥ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਗਿੱਟਿਆਂ ਤੱਕ ਸੀ।
4 Then he measured one thousand cubits again and brought me through the water to knee-deep water; and he measured another thousand cubits and brought me to hip-deep water.
੪ਫੇਰ ਉਸ ਨੇ ਹਜ਼ਾਰ ਹੱਥ ਹੋਰ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਗੋਡਿਆਂ ਤੱਕ ਸੀ। ਫੇਰ ਉਸ ਨੇ ਇੱਕ ਹਜ਼ਾਰ ਹੋਰ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਲੱਕ ਤੱਕ ਸੀ।
5 Next he measured off another thousand cubits, but it was a river that I could not cross through because the water had risen and was deep enough to swim in—it was a river that could not be crossed.
੫ਫੇਰ ਉਹ ਨੇ ਇੱਕ ਹਜ਼ਾਰ ਹੋਰ ਮਿਣਿਆ ਅਤੇ ਉਹ ਅਜਿਹਾ ਨਾਲਾ ਸੀ ਕਿ ਮੈਂ ਉਹ ਨੂੰ ਪਾਰ ਨਹੀਂ ਕਰ ਸਕਦਾ ਸੀ, ਕਿਉਂ ਜੋ ਪਾਣੀ ਚੜ੍ਹ ਕੇ ਤੈਰਨ ਵਾਲਾ ਹੋ ਗਿਆ ਸੀ ਅਤੇ ਅਜਿਹਾ ਨਾਲਾ ਬਣ ਗਿਆ, ਜਿਹ ਨੂੰ ਪਾਰ ਕਰਨਾ ਅਸੰਭਵ ਸੀ।
6 The man said to me, “Son of man, do you see this?” and he brought me out and had me walk back along the riverbank.
੬ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਕੀ ਤੂੰ ਇਹ ਵੇਖਿਆ? ਤਦ ਉਹ ਮੈਨੂੰ ਲੈ ਆਇਆ ਅਤੇ ਨਾਲੇ ਦੇ ਕੰਢੇ ਤੇ ਮੋੜ ਲਿਆਂਦਾ।
7 As I walked back, there the riverbank had many trees on this side and also the other side.
੭ਜਦ ਮੈਂ ਮੁੜ ਕੇ ਪਹੁੰਚਿਆ ਤਾਂ ਵੇਖੋ, ਨਾਲੇ ਦੇ ਇਸ ਪਾਸੇ ਤੇ ਦੂਜੇ ਪਾਸੇ ਬਹੁਤ ਸਾਰੇ ਰੁੱਖ ਸਨ।
8 The man said to me, “This water is going out to the eastern territory and down to the Arabah; this water flows into the Salt Sea and will make it fresh.
੮ਤਦ ਉਹ ਨੇ ਮੈਨੂੰ ਆਖਿਆ ਕਿ ਇਹ ਪਾਣੀ ਪੂਰਬੀ ਇਲਾਕੇ ਵੱਲ ਵਗਦੇ ਹਨ ਅਤੇ ਅਰਾਬਾਹ ਵਿੱਚੋਂ ਵਗ ਕੇ ਹੇਠਾਂ ਸਾਗਰ ਵਿੱਚ ਜਾ ਪੈਂਦੇ ਹਨ ਅਤੇ ਸਾਗਰ ਵਿੱਚ ਮਿਲਦਿਆਂ ਹੀ ਉਹ ਦੇ ਪਾਣੀਆਂ ਨੂੰ ਤਾਜ਼ਾ ਕਰ ਦੇਣਗੇ।
9 It will be that every living creature that swarms will live where the water goes; there will be many fish, for these waters flow there. It will make the salt water fresh. Everything will live wherever the river goes.
੯ਅਜਿਹਾ ਹੋਵੇਗਾ ਕਿ ਜਿੱਥੇ ਇਹ ਨਾਲੇ ਜਾਣਗੇ ਹਰੇਕ ਜਲ ਜੰਤੂ ਜੋ ਬਹੁਤ ਸਾਰੇ ਹਨ, ਜੀਉਂਦਾ ਰਹੇਗਾ ਅਤੇ ਮੱਛੀਆਂ ਦਾ ਬਹੁਤ ਵਾਧਾ ਹੋਵੇਗਾ, ਕਿਉਂ ਜੋ ਇਹ ਪਾਣੀ ਉੱਥੇ ਪਹੁੰਚਿਆ ਅਤੇ ਉਹ ਤਾਜ਼ਾ ਹੋ ਗਿਆ। ਸੋ ਜਿੱਥੇ ਕਿਤੇ ਇਹ ਨਾਲੇ ਪਹੁੰਚਣਗੇ ਜੀਵਨ ਬਖ਼ਸ਼ਣਗੇ।
10 Then it will happen that fishermen of En Gedi will stand by the water, and there will be a place to dry out the fishing nets by En Eglaim. There will be many kinds of fish in the Salt Sea, like the fish in the Great Sea for their abundance.
੧੦ਅਜਿਹਾ ਹੋਵੇਗਾ ਕਿ ਮਾਛੀ ਉਹ ਦੇ ਕੰਢੇ ਤੇ ਖਲੋਤੇ ਰਹਿਣਗੇ। ਏਨ-ਗਦੀ ਤੋਂ ਲੈ ਕੇ ਏਨ-ਅਗਲਇਮ ਤੱਕ ਜਾਲ਼ ਸੁੱਟਣ ਦੇ ਘਾਟ ਹੋਣਗੇ। ਉਹ ਦੀਆਂ ਮੱਛੀਆਂ ਆਪਣੀ-ਆਪਣੀ ਜਾਤੀ ਦੇ ਅਨੁਸਾਰ ਵੱਡੇ ਸਾਗਰ ਦੀਆਂ ਮੱਛੀਆਂ ਵਾਂਗੂੰ ਬਹੁਤ ਹੀ ਹੋਣਗੀਆਂ।
11 But the Salt Sea's swamps and marshes will not be made fresh; they will be for providing salt.
੧੧ਪਰ ਉਹ ਦੀਆਂ ਚਿੱਕੜ ਵਾਲੀਆਂ ਅਤੇ ਜਿਲਣ ਵਾਲੀਆਂ ਜਗ੍ਹਾਂ ਤਾਜ਼ੀਆਂ ਨਾ ਕੀਤੀਆਂ ਜਾਣਗੀਆਂ, ਉਹ ਲੂਣ ਵਾਲੀਆਂ ਹੀ ਰਹਿਣਗੀਆਂ।
12 Beside this river on its banks, on both sides, all kinds of trees will grow that bear food. Their leaves will not wither and their fruit will never fail to grow. Each month the trees will bear fruit, because the water from the sanctuary flows to them. Their fruit will be for food, and their leaves will be for healing.
੧੨ਨਾਲੇ ਦੇ ਨੇੜੇ ਉਹ ਦੇ ਦੋਨਾਂ ਕੰਢਿਆਂ ਤੇ ਹਰ ਪ੍ਰਕਾਰ ਦੇ ਮੇਵੇ ਵਾਲੇ ਰੁੱਖ ਉੱਗਣਗੇ, ਜਿਹਨਾਂ ਦੇ ਪੱਤੇ ਕਦੇ ਨਾ ਸੁੱਕਣਗੇ ਅਤੇ ਜਿਹਨਾਂ ਦੇ ਮੇਵੇ ਕਦੇ ਨਾ ਮੁੱਕਣਗੇ। ਉਹਨਾਂ ਨੂੰ ਹਰ ਮਹੀਨੇ ਨਵੇਂ ਮੇਵੇ ਲੱਗਣਗੇ, ਕਿਉਂ ਜੋ ਉਹਨਾਂ ਨੂੰ ਉਹ ਪਾਣੀ ਲੱਗਦੇ ਹਨ, ਜਿਹੜੇ ਪਵਿੱਤਰ ਸਥਾਨ ਵਿੱਚੋਂ ਨਿੱਕਲਦੇ ਹਨ ਅਤੇ ਉਹਨਾਂ ਦੇ ਮੇਵੇ ਖਾਣ ਲਈ ਅਤੇ ਉਹਨਾਂ ਦੇ ਪੱਤੇ ਦਵਾਈ ਦੇ ਕੰਮ ਆਉਣਗੇ।
13 The Lord Yahweh says this: This will be the way that you divide the land up for the twelve tribes of Israel: Joseph will have two portions.
੧੩ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਹ ਉਹ ਹੱਦ ਹੈ ਜਿਸ ਦੇ ਅਨੁਸਾਰ ਤੁਸੀਂ ਦੇਸ ਨੂੰ ਵੰਡੋਗੇ, ਤਾਂ ਜੋ ਇਸਰਾਏਲ ਦੇ ਬਾਰਾਂ ਗੋਤਾਂ ਦੀ ਮਿਰਾਸ ਹੋਵੇ। ਯੂਸੁਫ਼ ਦੇ ਘਰਾਣੇ ਦੇ ਲਈ ਦੁਗਣਾ ਭਾਗ ਹੋਵੇਗਾ।
14 You are to divide equally what I lifted up my hand and swore to give to your fathers. This land will come to you as an inheritance.
੧੪ਤੁਸੀਂ ਸਾਰੇ ਇੱਕੋ ਜਿੰਨਾਂ ਦੇਸ ਮਿਰਾਸ ਵਿੱਚ ਲਵੋਗੇ, ਜਿਸ ਦੇ ਬਾਰੇ ਮੈਂ ਸਹੁੰ ਖਾਧੀ ਕਿ ਤੁਹਾਡੇ ਪੁਰਖਿਆਂ ਨੂੰ ਦੇਵਾਂ ਅਤੇ ਇਹ ਦੇਸ ਤੁਹਾਡੀ ਮਿਰਾਸ ਹੋਵੇਗਾ।
15 This will be the boundary of the land on the north side from the Great Sea by way of Hethlon, and then to Zedad.
੧੫ਦੇਸ ਦੀ ਹੱਦ ਇਹ ਹੋਵੇਗੀ, - ਉਤਰ ਵੱਲ ਵੱਡੇ ਸਾਗਰ ਤੋਂ ਲੈ ਕੇ ਹਥਲੋਨ ਤੋਂ ਹੁੰਦੀ ਹੋਈ ਸਦਾਦ ਦੇ ਲਾਂਘੇ ਤੱਕ,
16 Then the boundary will go to Berothah, to Sibraim, which is between Damascus and Hamath, and then to Hazer Hattikon, which is beside the boundary of Hauran.
੧੬ਹਮਾਥ, ਬੇਰੋਥਾਹ, ਸਿਬਰਈਮ ਜੋ ਦੰਮਿਸ਼ਕ ਦੀ ਹੱਦ ਅਤੇ ਹਮਾਥ ਦੀ ਹੱਦ ਦੇ ਵਿਚਕਾਰ ਹੈ ਅਤੇ ਹਸੇਰ-ਹੱਤੀਕੋਨ ਜੋ ਹੌਰਾਨ ਦੀ ਹੱਦ ਤੇ ਹੈ।
17 So the boundary will go from the sea to Hazar Enan on the border with Damascus and Hamath to the north. This will be the north side.
੧੭ਸਾਗਰ ਤੋਂ ਹੱਦ ਇਹ ਹੋਵੇਗੀ, ਅਰਥਾਤ ਹਸਰ-ਏਨੋਨ ਦੰਮਿਸ਼ਕ ਦੀ ਹੱਦ ਅਤੇ ਉਤਰ ਵੱਲ ਉੱਤਰੀ ਦਿਸ਼ਾ ਵੱਲ ਹਮਾਥ ਦੀ ਹੱਦ। ਉੱਤਰੀ ਦਿਸ਼ਾ ਇਹੀ ਹੈ।
18 On the east side the boundary will run between Hauran and Damascus, along the Jordan River between Gilead and the land of Israel. You will measure from the border to the eastern sea. This will be the eastern border.
੧੮ਪੂਰਬੀ ਹੱਦ ਹੌਰਾਨ ਤੇ ਦੰਮਿਸ਼ਕ ਅਤੇ ਗਿਲਆਦ ਦੇ ਵਿਚਕਾਰ ਤੋਂ ਅਤੇ ਇਸਰਾਏਲ ਦੀ ਧਰਤੀ ਦੇ ਵਿਚਕਾਰ ਤੋਂ ਯਰਦਨ ਉੱਤੇ ਹੋਵੇਗੀ, ਉੱਤਰੀ ਹੱਦ ਤੋਂ ਪੂਰਬੀ ਸਾਗਰ ਤੱਕ ਮਿਣਨਾ। ਇਹੀ ਪੂਰਬੀ ਹੱਦ ਹੈ।
19 Then on the south side the boundary will run from Tamar as far as the waters of Meribah Kadesh, then along the brook of Egypt to the Great Sea. This will be the boundary on the south side.
੧੯ਦੱਖਣੀ ਦਿਸ਼ਾ ਵੱਲ ਦੱਖਣੀ ਹੱਦ ਇਹੀ ਹੈ, ਅਰਥਾਤ ਤਾਮਾਰ ਤੋਂ ਮਰੀਬੋਥ-ਕਾਦੇਸ਼ ਦੇ ਪਾਣੀ ਤੱਕ ਅਤੇ ਮਿਸਰ ਨਦੀ ਤੋਂ ਹੋ ਕੇ ਵੱਡੇ ਸਾਗਰ ਤੱਕ ਦੱਖਣੀ ਦਿਸ਼ਾ ਇਹੀ ਹੈ।
20 Then the boundary on the west side will be the Great Sea to a point opposite Lebo Hamath. This will be the west side.
੨੦ਪੱਛਮੀ ਦਿਸ਼ਾ ਵੱਲ ਵੱਡਾ ਸਾਗਰ ਹੋਵੇਗਾ, ਦੱਖਣੀ ਹੱਦ ਤੋਂ ਲੈ ਕੇ ਹਮਾਥ ਦੇ ਦਰਵਾਜ਼ੇ ਤੱਕ। ਇਹੀ ਪੱਛਮੀ ਹੱਦ ਹੈ।
21 In this way you will divide this land for yourselves, for the tribes of Israel.
੨੧ਸੋ ਤੁਸੀਂ ਇਸ ਦੇਸ ਨੂੰ ਇਸਰਾਏਲ ਦੇ ਗੋਤਾਂ ਦੇ ਅਨੁਸਾਰ ਆਪਸ ਵਿੱਚ ਵੰਡ ਲੈਣਾ।
22 So you will distribute the inheritances for yourselves and for the foreigners in your midst, those who have given birth to children in your midst and who are, with you, like the native born people of Israel. You will cast lots for inheritances among the tribes of Israel.
੨੨ਅਜਿਹਾ ਹੋਵੇਗਾ ਕਿ ਤੁਸੀਂ ਆਪਣੇ ਅਤੇ ਉਹਨਾਂ ਓਪਰਿਆਂ ਦੇ ਵਿਚਕਾਰ ਜਿਹੜੇ ਤੁਹਾਡੇ ਨਾਲ ਵੱਸਦੇ ਹਨ ਅਤੇ ਜਿਹਨਾਂ ਦੀ ਅੰਸ ਤੁਹਾਡੇ ਵਿਚਕਾਰ ਜੰਮੇਗੀ, ਦੇਸ ਵੰਡਣ ਲਈ ਪਰਚੀਆਂ ਪਾਵੋਗੇ ਅਤੇ ਉਹ ਤੁਹਾਡੇ ਲਈ ਦੇਸੀ ਇਸਰਾਏਲੀਆਂ ਵਾਂਗੂੰ ਹੋਣਗੇ। ਉਹ ਤੁਹਾਡੇ ਨਾਲ ਇਸਰਾਏਲ ਦੇ ਗੋਤਾਂ ਦੇ ਵਿੱਚ ਮਿਰਾਸ ਪ੍ਰਾਪਤ ਕਰਨਗੇ।
23 Then it will happen that the foreigner will be with the tribe among whom he is living. You must give him an inheritance—this is the Lord Yahweh's declaration.”
੨੩ਅਜਿਹਾ ਹੋਵੇਗਾ ਕਿ ਜਿਸ ਗੋਤ ਵਿੱਚ ਕੋਈ ਓਪਰਾ ਵੱਸਦਾ ਹੋਵੇਗਾ, ਉਸੇ ਵਿੱਚ ਤੁਸੀਂ ਉਹ ਨੂੰ ਮਿਰਾਸ ਦਿਓਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।