< Isaiah 48 >

1 Hear this, house of Jacob, who are called by the name Israel, and have come from the sperm of Judah; you who swear by the name of Yahweh and invoke the God of Israel, but not sincerely nor in a righteous manner.
ਹੇ ਯਾਕੂਬ ਦੇ ਘਰਾਣੇ, ਇਹ ਸੁਣੋ, ਜਿਹੜੇ ਇਸਰਾਏਲ ਦੇ ਨਾਮ ਤੋਂ ਸਦਾਉਂਦੇ, ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਨਿੱਕਲੇ ਹੋ, ਜਿਹੜੇ ਯਹੋਵਾਹ ਦੇ ਨਾਮ ਦੀ ਸਹੁੰ ਖਾਂਦੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਵਰਣਨ ਕਰਦੇ ਹੋ, ਪਰ ਸਚਿਆਈ ਅਤੇ ਧਰਮ ਨਾਲ ਨਹੀਂ।
2 For they call themselves people of the holy city and trust in the God of Israel. Yahweh of hosts is his name.
ਉਹ ਤਾਂ ਆਪਣੇ ਆਪ ਨੂੰ ਪਵਿੱਤਰ ਸ਼ਹਿਰ ਦੇ ਕਹਾਉਂਦੇ ਹਨ, ਅਤੇ ਇਸਰਾਏਲ ਦੇ ਪਰਮੇਸ਼ੁਰ ਉੱਤੇ ਜਿਸ ਦਾ ਨਾਮ ਸੈਨਾਂ ਦਾ ਯਹੋਵਾਹ ਹੈ, ਢਾਸਣਾ ਲੈਂਦੇ ਹਨ।
3 “I have declared the things from long ago; they came out from my mouth, and I made them known; then suddenly I did them, and they came to pass.
ਮੈਂ ਪਹਿਲੀਆਂ ਗੱਲਾਂ ਪੁਰਾਣੇ ਸਮੇਂ ਤੋਂ ਦੱਸੀਆਂ, ਉਹ ਮੇਰੇ ਮੂੰਹੋਂ ਨਿੱਕਲੀਆਂ ਅਤੇ ਮੈਂ ਉਹਨਾਂ ਨੂੰ ਅਚਾਨਕ ਪਰਗਟ ਕੀਤਾ, ਤੁਰੰਤ ਹੀ ਮੈਂ ਉਹਨਾਂ ਨੂੰ ਕਰ ਦਿੱਤਾ ਅਤੇ ਉਹ ਹੋ ਗਈਆਂ।
4 Because I knew that you were obstinate, your neck muscles tight as iron, and your forehead like bronze,
ਮੈਂ ਜਾਣਦਾ ਸੀ ਕਿ ਤੂੰ ਹਠੀਲਾ ਹੈਂ, ਅਤੇ ਤੇਰੀ ਗਰਦਨ ਲੋਹੇ ਦਾ ਪੱਠਾ ਹੈ, ਅਤੇ ਤੇਰਾ ਮੱਥਾ ਪਿੱਤਲ ਦਾ ਹੈ,
5 therefore I declared these things to you beforehand; before they happened I informed you, so you could not say, 'My idol has done them,' or 'My carved figure and my cast metal figure has ordained these things.'
ਇਸ ਲਈ ਮੈਂ ਇਹ ਗੱਲਾਂ ਤੈਨੂੰ ਪੁਰਾਣੇ ਸਮੇਂ ਤੋਂ ਦੱਸੀਆਂ, ਉਹਨਾਂ ਦੇ ਆਉਣ ਤੋਂ ਪਹਿਲਾਂ ਮੈਂ ਤੈਨੂੰ ਸੁਣਾਇਆ, ਕਿਤੇ ਤੂੰ ਅਜਿਹਾ ਨਾ ਆਖੇਂ, ਮੇਰੇ ਬੁੱਤ ਨੇ ਉਹਨਾਂ ਨੂੰ ਕੀਤਾ, ਮੇਰੀ ਘੜੀ ਹੋਈ ਮੂਰਤ ਅਤੇ ਮੇਰੇ ਢਾਲ਼ੇ ਹੋਏ ਬੁੱਤ ਨੇ ਇਹਨਾਂ ਦਾ ਹੁਕਮ ਦਿੱਤਾ ਸੀ!
6 You heard about these things; look at all this evidence; and you, will you not admit what I said is true? From now on, I am showing you new things, hidden things that you have not known.
ਤੂੰ ਇਨ੍ਹਾਂ ਗੱਲਾਂ ਬਾਰੇ ਸੁਣਿਆ ਹੈ ਅਤੇ ਇਨ੍ਹਾਂ ਗੱਲਾਂ ਉੱਤੇ ਧਿਆਨ ਕਰ - ਭਲਾ, ਤੁਸੀਂ ਇਨ੍ਹਾਂ ਨੂੰ ਨਾ ਦੱਸੋਗੇ? ਹੁਣ ਤੋਂ ਮੈਂ ਤੈਨੂੰ ਨਵੀਆਂ ਗੱਲਾਂ ਸੁਣਾਉਂਦਾ ਹਾਂ, ਅਤੇ ਗੁਪਤ ਗੱਲਾਂ ਜਿਨ੍ਹਾਂ ਨੂੰ ਤੂੰ ਨਹੀਂ ਜਾਣਦਾ।
7 Now, and not from previously, they come into being, and before today you have not heard about them, so you will not be able to say, 'Yes, I knew about them.'
ਉਹ ਹੁਣੇ ਉਤਪੰਨ ਹੋਈਆਂ, ਨਾ ਕਿ ਪੁਰਾਣੇ ਸਮੇਂ ਵਿੱਚ, ਅੱਜ ਤੋਂ ਪਹਿਲਾਂ ਤੂੰ ਉਹਨਾਂ ਨੂੰ ਸੁਣਿਆ ਵੀ ਨਹੀਂ, ਕਿਤੇ ਅਜਿਹਾ ਨਾ ਹੋਵੇ ਕਿ ਤੂੰ ਆਖੇਂ, ਮੈਂ ਤਾਂ ਇਹਨਾਂ ਨੂੰ ਜਾਣਦਾ ਸੀ।
8 You never heard; you did not know; these things were not unfolded to your ears beforehand. For I knew that you have been very deceitful, and that you have been a rebel from birth.
ਨਾ ਤੂੰ ਸੁਣਿਆ, ਨਾ ਤੂੰ ਜਾਣਿਆ, ਨਾ ਪੁਰਾਣੇ ਸਮੇਂ ਤੋਂ ਤੇਰੇ ਕੰਨ ਖੋਲ੍ਹੇ ਗਏ, ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਠੱਗੀ ਤੇ ਠੱਗੀ ਕਮਾਵੇਂਗਾ, ਅਤੇ ਕੁੱਖ ਤੋਂ ਹੀ ਤੂੰ ਅਪਰਾਧੀ ਅਖਵਾਇਆ।
9 For the sake of my name I will defer my anger, and for my honor I will hold back from destroying you.
ਮੈਂ ਆਪਣੇ ਨਾਮ ਦੇ ਨਮਿੱਤ ਆਪਣਾ ਕ੍ਰੋਧ ਰੋਕ ਰੱਖਿਆ ਹੈ, ਅਤੇ ਆਪਣੀ ਉਸਤਤ ਦੇ ਨਮਿੱਤ ਉਹ ਨੂੰ ਤੇਰੇ ਲਈ ਰੋਕ ਰੱਖਾਂਗਾ, ਤਾਂ ਜੋ ਮੈਂ ਤੈਨੂੰ ਵੱਢ ਨਾ ਸੁੱਟਾਂ।
10 Look, I refined you, but not as silver; I have purified you in the furnace of affliction.
੧੦ਵੇਖ, ਮੈਂ ਤੈਨੂੰ ਤਾਇਆ ਪਰ ਚਾਂਦੀ ਵਾਂਗੂੰ ਨਹੀਂ, ਮੈਂ ਤੈਨੂੰ ਦੁੱਖ ਦੀ ਕੁਠਾਲੀ ਵਿੱਚ ਪਰਤਾਇਆ ਹੈ।
11 For my own sake, for my own sake I will act; for how can I allow my name to be profaned? I will not give my glory to anyone else.
੧੧ਮੈਂ ਆਪਣੀ ਖਾਤਰ, ਹਾਂ, ਆਪਣੀ ਹੀ ਖਾਤਰ ਇਹ ਕਰਦਾ ਹਾਂ, ਮੇਰਾ ਨਾਮ ਤਾਂ ਕਿਉਂ ਭਰਿਸ਼ਟ ਕੀਤਾ ਜਾਵੇ? ਮੈਂ ਆਪਣਾ ਪਰਤਾਪ ਦੂਜੇ ਨੂੰ ਨਹੀਂ ਦਿਆਂਗਾ।
12 Listen to me, Jacob, and Israel, whom I called: I am he; I am the first, I also am the last.
੧੨ਹੇ ਯਾਕੂਬ, ਹੇ ਇਸਰਾਏਲ, ਮੇਰੇ ਸੱਦੇ ਹੋਏ, ਮੇਰੀ ਸੁਣੋ! ਮੈਂ ਉਹੀ ਹਾਂ, ਮੈਂ ਆਦ ਹਾਂ ਅੰਤ ਵੀ ਹਾਂ।
13 Yes, my hand laid the foundation of the earth, and my right hand spread out the heavens; when I call to them, they stand up together.
੧੩ਹਾਂ, ਮੇਰੇ ਹੱਥ ਨੇ ਧਰਤੀ ਦੀ ਨੀਂਹ ਰੱਖੀ, ਮੇਰੇ ਸੱਜੇ ਹੱਥ ਨੇ ਅਕਾਸ਼ ਨੂੰ ਫੈਲਾਇਆ, ਮੈਂ ਉਹਨਾਂ ਨੂੰ ਸੱਦਦਾ ਹਾਂ, ਉਹ ਇਕੱਠੇ ਖਲੋ ਜਾਂਦੇ ਹਨ।
14 Assemble yourselves, all of you, and listen! Who among you has announced these things? Yahweh's ally will accomplish his purpose against Babylon. He will carry out Yahweh's will against the Chaldeans.
੧੪ਤੁਸੀਂ ਸਭ ਇਕੱਠੇ ਹੋ ਜਾਓ ਅਤੇ ਸੁਣੋ, - ਇਹਨਾਂ ਬੁੱਤਾਂ ਵਿੱਚੋਂ ਕਿਸ ਨੇ ਇਨ੍ਹਾਂ ਗੱਲਾਂ ਨੂੰ ਦੱਸਿਆ? ਯਹੋਵਾਹ ਆਪਣੇ ਚੁਣੇ ਹੋਏ ਨੂੰ ਪਿਆਰ ਕਰਦਾ ਹੈ, ਉਹ ਬਾਬਲ ਉੱਤੇ ਉਸ ਦੀ ਇੱਛਾ ਪੂਰੀ ਕਰੇਗਾ, ਅਤੇ ਉਹ ਦੀ ਭੁਜਾ ਕਸਦੀਆਂ ਉੱਤੇ ਹੋਵੇਗੀ।
15 I, I have spoken, yes, I have summoned him, I have brought him, and he will succeed.
੧੫ਮੈਂ, ਹਾਂ, ਮੈਂ ਇਹ ਗੱਲ ਕੀਤੀ, ਮੈਂ ਹੀ ਉਹ ਨੂੰ ਸੱਦਿਆ, ਮੈਂ ਉਹ ਨੂੰ ਲਿਆਇਆ ਅਤੇ ਉਹ ਆਪਣੇ ਕੰਮ ਵਿੱਚ ਸਫ਼ਲ ਹੋਵੇਗਾ।
16 Come near to me, listen to this: From the beginning I have not spoken in secret; when it happens, I am there.” Now the Lord Yahweh has sent me, and his Spirit.
੧੬ਮੇਰੇ ਨੇੜੇ ਆਓ, ਇਹ ਸੁਣੋ, ਮੈਂ ਮੁੱਢ ਤੋਂ ਗੁਪਤ ਵਿੱਚ ਗੱਲ ਨਹੀਂ ਕੀਤੀ, ਉਹ ਦੇ ਹੋਣ ਦੇ ਸਮੇਂ ਤੋਂ ਮੈਂ ਉੱਥੇ ਸੀ, - ਅਤੇ ਹੁਣ ਪ੍ਰਭੂ ਯਹੋਵਾਹ ਨੇ ਆਪਣੇ ਆਤਮਾ ਨਾਲ ਮੈਨੂੰ ਭੇਜਿਆ ਹੈ।
17 This is what Yahweh, your Redeemer, the Holy One of Israel says, “I am Yahweh your God, who teaches you how to succeed, who leads you by the way that you should go.
੧੭ਯਹੋਵਾਹ ਤੇਰਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੈਨੂੰ ਲਾਭ ਉਠਾਉਣ ਦੀ ਸਿੱਖਿਆ ਦਿੰਦਾ ਹਾਂ, ਜੋ ਤੈਨੂੰ ਉਸ ਰਾਹ ਪਾਉਂਦਾ ਹਾਂ, ਜਿਸ ਰਾਹ ਤੂੰ ਜਾਣਾ ਹੈ।
18 If only you had obeyed my commandments! Then your peace and prosperity would have flowed like a river, and your salvation like the waves of the sea.
੧੮ਕਾਸ਼ ਕਿ ਤੂੰ ਮੇਰੇ ਹੁਕਮਾਂ ਨੂੰ ਮੰਨਦਾ! ਤਾਂ ਤੇਰੀ ਸ਼ਾਂਤੀ ਨਦੀ ਵਾਂਗੂੰ, ਅਤੇ ਤੇਰਾ ਧਰਮ ਸਮੁੰਦਰ ਦੀਆਂ ਲਹਿਰਾਂ ਵਾਂਗੂੰ ਹੁੰਦਾ,
19 Your descendants would have been as numerous as the sand, and the children from your womb as numerous as the grains of sand; their name would not have been cut off nor blotted out from before me.
੧੯ਤਾਂ ਤੇਰਾ ਵੰਸ਼ ਰੇਤ ਜਿਹਾ ਅਤੇ ਤੇਰੀ ਸੰਤਾਨ ਉਹ ਦੇ ਦਾਣਿਆਂ ਜਿਹੀ ਹੁੰਦੀ, ਉਹ ਦਾ ਨਾਮ ਮੇਰੇ ਹਜ਼ੂਰੋਂ ਮਿਟਾਇਆ ਨਾ ਜਾਂਦਾ, ਨਾ ਨਾਸ ਕੀਤਾ ਜਾਂਦਾ।
20 Come out from Babylon! Flee from the Chaldeans! With the sound of a ringing cry announce it! Make this known, make it go out to the ends of the earth! Say, 'Yahweh has redeemed his servant Jacob.'
੨੦ਬਾਬਲ ਤੋਂ ਨਿੱਕਲੋ, ਕਸਦੀਆਂ ਵਿੱਚੋਂ ਨੱਠੋ! ਜੈਕਾਰਿਆਂ ਦੀ ਅਵਾਜ਼ ਨਾਲ ਦੱਸੋ, ਇਹ ਨੂੰ ਸੁਣਾਓ, ਧਰਤੀ ਦੀਆਂ ਹੱਦਾਂ ਤੱਕ ਇਸ ਦੀ ਚਰਚਾ ਕਰੋ, ਆਖੋ, ਯਹੋਵਾਹ ਨੇ ਆਪਣੇ ਦਾਸ ਯਾਕੂਬ ਨੂੰ ਛੁਟਕਾਰਾ ਦਿੱਤਾ ਹੈ!
21 They did not thirst when he led them through the deserts; he made the water to flow out of the rock for them; he split open the rock, and the waters gushed out.
੨੧ਜਦ ਉਹ ਉਨ੍ਹਾਂ ਨੂੰ ਵਿਰਾਨਿਆਂ ਦੇ ਵਿੱਚੋਂ ਦੀ ਲੈ ਗਿਆ, ਤਾਂ ਉਹ ਪਿਆਸੇ ਨਾ ਹੋਏ, ਉਸ ਨੇ ਉਹਨਾਂ ਦੇ ਲਈ ਚੱਟਾਨ ਵਿੱਚੋਂ ਪਾਣੀ ਵਗਾਇਆ, ਉਸ ਨੇ ਚੱਟਾਨ ਨੂੰ ਪਾੜਿਆ ਅਤੇ ਪਾਣੀ ਫੁੱਟ ਨਿੱਕਲਿਆ।
22 There is no peace for the wicked—says Yahweh.”
੨੨ਯਹੋਵਾਹ ਆਖਦਾ ਹੈ, ਦੁਸ਼ਟਾਂ ਲਈ ਕੋਈ ਸ਼ਾਂਤੀ ਨਹੀਂ।

< Isaiah 48 >