< Nahum 2 >
1 The one who will dash you to pieces is coming up against you. Man the city walls, guard the roads, make yourselves strong, assemble your armies.
੧ਭੰਨਣ ਵਾਲਾ ਤੇਰੇ ਵਿਰੁੱਧ ਚੜ੍ਹ ਆਇਆ ਹੈ, ਗੜ੍ਹ ਦੀ ਰਾਖੀ ਕਰ, ਰਾਹ ਦੀ ਚੌਕਸੀ ਕਰ, ਕਮਰ ਕੱਸ ਅਤੇ ਆਪਣਾ ਬਲ ਬਹੁਤ ਵਧਾ!
2 For Yahweh is restoring the majesty of Jacob, like the majesty of Israel, although the plunderers devastated them and destroyed their vine branches.
੨ਯਹੋਵਾਹ ਤਾਂ ਯਾਕੂਬ ਦੀ ਉੱਤਮਤਾਈ ਨੂੰ ਇਸਰਾਏਲ ਦੀ ਉੱਤਮਤਾਈ ਵਾਂਗੂੰ ਮੋੜ ਦੇਵੇਗਾ, ਕਿਉਂ ਜੋ ਲੁਟੇਰਿਆਂ ਨੇ ਉਹਨਾਂ ਨੂੰ ਖਾਲੀ ਕੀਤਾ ਅਤੇ ਉਹਨਾਂ ਦੀਆਂ ਦਾਖਾਂ ਦੀਆਂ ਟਹਿਣੀਆਂ ਦਾ ਨਾਸ ਕੀਤਾ।
3 The shields of his mighty men are red, and the soldiers are clothed in scarlet; the chariots flash with their metal on the day that they are made ready, and the cypress spears are waved in the air.
੩ਉਹ ਦੇ ਸੂਰਬੀਰਾਂ ਦੀਆਂ ਢਾਲਾਂ ਲਾਲ ਕੀਤੀਆਂ ਹੋਈਆਂ ਹਨ, ਫ਼ੌਜੀ ਕਿਰਮਚੀ ਵਰਦੀ ਪਹਿਨੇ ਹੋਏ ਹਨ, ਰੱਥ ਦਾ ਲੋਹਾ ਅੱਗ ਵਾਂਗੂੰ ਚਮਕਦਾ ਹੈ ਅਤੇ ਉਹ ਦੀ ਤਿਆਰੀ ਦੇ ਦਿਨ ਵਿੱਚ ਸਰੂ ਦੇ ਬਰਛੇ ਝੁਲਾਏ ਜਾਂਦੇ ਹਨ।
4 The chariots speed through the streets; they rush back and forth in the wide streets. They look like torches, and they run like lightning.
੪ਰੱਥ ਸੜਕਾਂ ਵਿੱਚ ਸਿਰ ਤੋੜ ਭੱਜਦੇ ਹਨ, ਉਹ ਚੌਂਕਾਂ ਵਿੱਚ ਇੱਧਰ-ਉੱਧਰ ਭੱਜੇ ਜਾਂਦੇ ਹਨ, ਵੇਖਣ ਵਿੱਚ ਉਹ ਮਸ਼ਾਲਾਂ ਵਰਗੇ ਹਨ ਅਤੇ ਇਹ ਬਿਜਲੀ ਵਾਂਗੂੰ ਦੌੜਦੇ ਹਨ!
5 The one who will dash you to pieces calls his officers; they stumble over each other in their march; they hurry to attack the city wall. The large shield is made ready to protect these attackers.
੫ਉਹ ਆਪਣੇ ਸੂਰਬੀਰਾਂ ਨੂੰ ਯਾਦ ਕਰਦਾ ਹੈ, ਉਹ ਜਾਂਦੇ-ਜਾਂਦੇ ਠੇਡਾ ਖਾਂਦੇ ਹਨ, ਉਹ ਉਸ ਦੀ ਚਾਰ ਦੀਵਾਰੀ ਵੱਲ ਨੱਸਦੇ ਹਨ ਅਤੇ ਲੱਕੜ ਦਾ ਸਹਾਰਾ ਖੜ੍ਹਾ ਕੀਤਾ ਜਾਂਦਾ ਹੈ।
6 The gates at the rivers are forced open, and the palace falls to ruins.
੬ਨਦੀਆਂ ਦੇ ਫਾਟਕ ਖੋਲ੍ਹੇ ਜਾਂਦੇ ਹਨ ਅਤੇ ਮਹਿਲ ਗਲ਼ ਜਾਂਦਾ ਹੈ।
7 Huzzab is stripped of her clothes and is taken away; her female servants moan like doves, beating on their breasts.
੭ਫੈਸਲਾ ਹੋ ਗਿਆ, ਉਹ ਬੇਪੜਦਾ ਕੀਤੀ ਗਈ ਹੈ, ਉਹ ਲਿਜਾਈ ਜਾਂਦੀ ਹੈ, ਉਹ ਦੀਆਂ ਟਹਿਲਣਾਂ ਘੁੱਗੀਆਂ ਦੀ ਅਵਾਜ਼ ਵਾਂਗੂੰ ਗੁਟਕਦੀਆਂ ਹਨ ਅਤੇ ਆਪਣੀਆਂ ਛਾਤੀਆਂ ਪਿੱਟਦੀਆਂ ਹਨ।
8 Nineveh is like a leaking pool of water, with its people fleeing away like rushing water. Others shout, “Stop, stop,” but no one looks back.
੮ਨੀਨਵਾਹ ਆਦ ਤੋਂ ਪਾਣੀ ਦੇ ਕੁੰਡ ਵਾਂਗੂੰ ਹੈ, ਉਹ ਵਗ ਜਾਂਦੇ ਹਨ, “ਠਹਿਰੋ, ਠਹਿਰੋ!” ਉਹ ਪੁਕਾਰਦੇ ਹਨ, ਪਰ ਉਹ ਨਹੀਂ ਮੁੜਦੇ!
9 Take the silver plunder, take the gold plunder, for there is no end to it, to the splendor of all Nineveh's beautiful things.
੯ਚਾਂਦੀ ਲੁੱਟੋ! ਸੋਨਾ ਲੁੱਟੋ! ਰੱਖੀਆਂ ਹੋਈਆਂ ਚੀਜ਼ਾਂ ਬੇਅੰਤ ਹਨ, ਸਾਰੇ ਪਦਾਰਥਾਂ ਦਾ ਮਾਲ ਧਨ ਵੀ!
10 Nineveh is empty and ruined. Everyone's heart melts, everyone's knees strike together, and anguish is in everyone; their faces are all pale.
੧੦ਉਹ ਖਾਲੀ, ਸੁੰਨੀ ਅਤੇ ਵਿਰਾਨ ਹੈ, ਦਿਲ ਪਿਘਲ ਜਾਂਦਾ ਹੈ, ਗੋਡੇ ਭਿੜਦੇ ਹਨ, ਕਸ਼ਟ ਸਾਰਿਆਂ ਦੇ ਲੱਕਾਂ ਵਿੱਚ ਹੈ, ਸਾਰਿਆਂ ਦੇ ਚਿਹਰੇ ਪੀਲੇ ਹੋ ਜਾਂਦੇ ਹਨ!
11 Where now is the lions' den, the place where the young lion cubs were fed, the place where the lion and lioness walked, with the cubs, where they were afraid of nothing?
੧੧ਬੱਬਰ ਸ਼ੇਰਨੀਆਂ ਦਾ ਟਿਕਾਣਾ ਕਿੱਥੇ ਹੈ ਅਤੇ ਜੁਆਨ ਬੱਬਰ ਸ਼ੇਰਾਂ ਦੇ ਖਾਣ ਦਾ ਥਾਂ ਕਿੱਥੇ ਹੈ, ਜਿੱਥੇ ਬੱਬਰ ਸ਼ੇਰ ਅਤੇ ਸ਼ੇਰਨੀ ਆਪਣੇ ਬੱਚਿਆਂ ਨਾਲ ਫਿਰਦੇ ਸਨ, ਅਤੇ ਕੋਈ ਉਹਨਾਂ ਨੂੰ ਨਹੀਂ ਛੇੜਦਾ ਸੀ?
12 The lion tore his victims to pieces for his cubs; he strangled victims for his lionesses, and filled his cave with victims, his dens with torn carcasses.
੧੨ਬੱਬਰ ਸ਼ੇਰ ਨੇ ਆਪਣੇ ਬੱਚਿਆਂ ਲਈ ਬਹੁਤ ਕੁਝ ਪਾੜਿਆ, ਆਪਣੀਆਂ ਸ਼ੇਰਨੀਆਂ ਲਈ ਸ਼ਿਕਾਰ ਦਾ ਗਲ਼ ਘੁੱਟਿਆ, ਆਪਣੀਆਂ ਖੁੰਧਰਾਂ ਨੂੰ ਸ਼ਿਕਾਰ ਨਾਲ ਭਰ ਲਿਆ ਹੈ ਅਤੇ ਆਪਣੇ ਟਿਕਾਣਿਆਂ ਨੂੰ ਪਾੜੇ ਹੋਏ ਮਾਸ ਨਾਲ।
13 “See, I am against you—this is the declaration of Yahweh of hosts. I will burn your chariots in the smoke, and the sword will devour your young lions. I will cut off your prey from your land, and the voices of your messengers will be heard no more.”
੧੩ਵੇਖ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਰੱਥਾਂ ਨੂੰ ਧੂੰਏਂ ਵਿੱਚ ਸਾੜ ਦਿਆਂਗਾ, ਤਲਵਾਰ ਤੇਰੇ ਜੁਆਨ ਸ਼ੇਰਾਂ ਨੂੰ ਖਾਵੇਗੀ, ਮੈਂ ਤੇਰੇ ਸ਼ਿਕਾਰ ਨੂੰ ਧਰਤੀ ਤੋਂ ਵੱਢ ਸੁੱਟਾਂਗਾ ਅਤੇ ਤੇਰੇ ਦੂਤਾਂ ਦੀ ਅਵਾਜ਼ ਫੇਰ ਸੁਣਾਈ ਨਾ ਦੇਵੇਗੀ।