< Numbers 31 >
1 Yahweh spoke to Moses and said,
੧ਯਹੋਵਾਹ ਨੇ ਮੂਸਾ ਨੂੰ ਬੋਲਿਆ ਕਿ
2 “Take vengeance on the Midianites for what they did to the Israelites. After doing that, you will die and be gathered to your people.”
੨ਇਸਰਾਏਲੀਆਂ ਦਾ ਮਿਦਯਾਨੀਆਂ ਤੋਂ ਬਦਲਾ ਲੈ, ਫਿਰ ਤੂੰ ਆਪਣੇ ਲੋਕਾਂ ਵਿੱਚ ਜਾ ਮਿਲੇਂਗਾ।
3 So Moses spoke to the people. He said, “Arm some of your men for war so they may go against Midian and carry out Yahweh's vengeance on it.
੩ਤਦ ਮੂਸਾ ਨੇ ਪਰਜਾ ਨੂੰ ਆਖਿਆ ਕਿ ਆਪਣੇ ਵਿੱਚੋਂ ਮਨੁੱਖਾਂ ਨੂੰ ਸ਼ਸਤਰ ਧਾਰੀ ਬਣਾਓ ਤਾਂ ਜੋ ਉਹ ਮਿਦਯਾਨ ਦੇ ਵਿਰੁੱਧ ਲੜਨ ਅਤੇ ਯਹੋਵਾਹ ਦਾ ਬਦਲਾ ਮਿਦਯਾਨੀਆਂ ਤੋਂ ਲੈਣ।
4 Every tribe throughout Israel must send a thousand soldiers to war.”
੪ਇਸਰਾਏਲੀਆਂ ਦਿਆਂ ਸਾਰਿਆਂ ਗੋਤਾਂ ਵਿੱਚੋਂ ਤੁਸੀਂ ਇੱਕ-ਇੱਕ ਹਜ਼ਾਰ ਆਦਮੀ ਯੁੱਧ ਕਰਨ ਲਈ ਭੇਜੋ।
5 So out of Israel's thousands of men, one thousand was provided from each tribe, twelve thousand men armed for war.
੫ਤਦ ਇਸਰਾਏਲ ਦੇ ਹਜ਼ਾਰਾਂ ਵਿੱਚੋਂ ਹਰ ਗੋਤ ਤੋਂ ਇੱਕ ਹਜ਼ਾਰ ਆਦਮੀ ਚੁਣੇ ਗਏ ਅਰਥਾਤ ਯੁੱਧ ਲਈ ਬਾਰਾਂ ਹਜ਼ਾਰ ਸ਼ਸਤਰ ਧਾਰੀ ਸਨ।
6 Then Moses sent them to battle, a thousand from every tribe, along with Phinehas son of Eleazar the priest, and with some articles from the holy place and the trumpets in his possession for sounding signals.
੬ਉਪਰੰਤ ਮੂਸਾ ਨੇ ਗੋਤਾਂ ਦੇ ਅਨੁਸਾਰ ਇੱਕ-ਇੱਕ ਹਜ਼ਾਰ ਆਦਮੀਆਂ ਨੂੰ ਅਤੇ ਅਲਆਜ਼ਾਰ ਜਾਜਕ ਦੇ ਪੁੱਤਰ ਫ਼ੀਨਹਾਸ ਨੂੰ ਯੁੱਧ ਕਰਨ ਲਈ ਭੇਜਿਆ ਅਤੇ ਪਵਿੱਤਰ ਸਥਾਨ ਦੇ ਭਾਂਡੇ ਅਤੇ ਚੌਕਸ ਕਰਨ ਵਾਲੀਆਂ ਤੁਰ੍ਹੀਆਂ ਉਸ ਦੇ ਹੱਥ ਵਿੱਚ ਸਨ।
7 They fought against Midian, as Yahweh had commanded Moses. They killed every man.
੭ਸੋ ਉਹ ਮਿਦਯਾਨੀਆਂ ਨਾਲ ਲੜੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੇ ਸਾਰੇ ਆਦਮੀਆਂ ਨੂੰ ਮਾਰ ਦਿੱਤਾ।
8 They killed the kings of Midian with the rest of their dead: Evi, Rekem, Zur, Hur, and Reba, the five kings of Midian. They also killed Balaam son of Beor, with the sword.
੮ਅਤੇ ਉਨ੍ਹਾਂ ਨੇ ਮਿਦਯਾਨ ਦੇ ਰਾਜਿਆਂ ਨੂੰ ਉਹਨਾਂ ਮਾਰਿਆ ਹੋਇਆਂ ਦੇ ਨਾਲ ਹੀ ਮਾਰ ਦਿੱਤਾ ਅਰਥਾਤ ਅੱਵੀ, ਰਕਮ, ਸੂਰ, ਹੂਰ ਅਤੇ ਰਬਾ ਇਨ੍ਹਾਂ ਮਿਦਯਾਨ ਦੇ ਪੰਜਾਂ ਰਾਜਿਆਂ ਨੂੰ ਅਤੇ ਬਓਰ ਦੇ ਪੁੱਤਰ ਬਿਲਆਮ ਨੂੰ ਤਲਵਾਰ ਨਾਲ ਮਾਰ ਦਿੱਤਾ।
9 The army of Israel took captive the women of Midian, their children, all their cattle, all their flocks, and all their goods. They took these as plunder.
੯ਅਤੇ ਇਸਰਾਏਲੀਆਂ ਨੇ ਮਿਦਯਾਨ ਦੀਆਂ ਔਰਤਾਂ ਨੂੰ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਗੁਲਾਮ ਬਣਾ ਲਿਆ ਅਤੇ ਉਨ੍ਹਾਂ ਦੇ ਸਾਰੇ ਡੰਗਰ, ਸਾਰੇ ਝੁੰਡ ਅਤੇ ਉਨ੍ਹਾਂ ਦਾ ਸਾਰਾ ਕੁਝ ਲੁੱਟ ਲਿਆ।
10 They burned all their cities where they lived and all their camps.
੧੦ਅਤੇ ਉਨ੍ਹਾਂ ਦੇ ਸਾਰੇ ਸ਼ਹਿਰਾਂ ਨੂੰ ਅਤੇ ਸਾਰੀਆਂ ਛਾਉਣੀਆਂ ਨੂੰ, ਜਿਨ੍ਹਾਂ ਵਿੱਚ ਉਹ ਵੱਸਦੇ ਸਨ, ਅੱਗ ਨਾਲ ਫੂਕ ਦਿੱਤਾ।
11 They took all the plunder and prisoners, both people and animals.
੧੧ਅਤੇ ਉਨ੍ਹਾਂ ਨੇ ਲੁੱਟ ਦਾ ਸਾਰਾ ਮਾਲ ਅਤੇ ਸਾਰੇ ਗੁਲਾਮ ਕੀ ਮਨੁੱਖ, ਕੀ ਡੰਗਰ ਸਭ ਕੁਝ ਲੈ ਲਏ।
12 They brought the prisoners, the plunder, and the captured things to Moses, to Eleazar the priest, and to the community of the people of Israel. They brought these to the camp in the plains of Moab, by the Jordan near Jericho.
੧੨ਅਤੇ ਉਹ ਮੂਸਾ, ਅਲਆਜ਼ਾਰ ਜਾਜਕ, ਇਸਰਾਏਲੀਆਂ ਦੀ ਮੰਡਲੀ ਕੋਲ ਗੁਲਾਮਾਂ ਨੂੰ, ਮਾਲ ਡੰਗਰ ਨੂੰ ਅਤੇ ਲੁੱਟ ਨੂੰ ਡੇਰੇ ਵਿੱਚ ਮੋਆਬ ਦੇ ਮੈਦਾਨ ਵਿੱਚ ਜਿਹੜਾ ਯਰਦਨ ਉੱਤੇ ਯਰੀਹੋ ਕੋਲ ਹੈ, ਲੈ ਆਏ।
13 Moses, Eleazar the priest, and all the leaders of the community went to meet them outside the camp.
੧੩ਤਦ ਮੂਸਾ, ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਸਾਰੇ ਪ੍ਰਧਾਨ ਡੇਰੇ ਤੋਂ ਬਾਹਰ ਉਹਨਾਂ ਨੂੰ ਮਿਲਣ ਲਈ ਗਏ।
14 But Moses was angry with the officers of the army, the commanders of thousands and the captains of hundreds, who came from battle.
੧੪ਪਰ ਮੂਸਾ ਦਲ ਦੇ ਸੈਨਾਪਤੀਆਂ ਨਾਲ ਅਰਥਾਤ ਹਜ਼ਾਰਾਂ ਦੇ ਹਾਕਮਾਂ ਨਾਲ ਅਤੇ ਸੈਂਕੜਿਆਂ ਦੇ ਹਾਕਮਾਂ ਨਾਲ ਜਿਹੜੇ ਯੁੱਧ ਕਰਕੇ ਮੁੜ੍ਹ ਆਏ, ਕ੍ਰੋਧਵਾਨ ਹੋਇਆ।
15 Moses said to them, “Have you let all the women live?
੧੫ਅਤੇ ਮੂਸਾ ਨੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਸਾਰੀਆਂ ਇਸਤਰੀਆਂ ਨੂੰ ਜੀਉਂਦਾ ਛੱਡ ਦਿੱਤਾ ਹੈ?
16 Look, these women caused the people of Israel, through Balaam's advice, to commit sin against Yahweh in the matter of Peor, when the plague spread among Yahweh's community.
੧੬ਵੇਖੋ, ਇਹ ਉਹ ਹਨ ਜਿਨ੍ਹਾਂ ਨੇ ਇਸਰਾਏਲੀਆਂ ਨੂੰ ਬਿਲਆਮ ਦੀ ਸਹਿਮਤੀ ਨਾਲ, ਪਓਰ ਦੀ ਗੱਲ ਵਿੱਚ ਯਹੋਵਾਹ ਦੇ ਵਿਰੁੱਧ ਅਪਰਾਧੀ ਬਣਾਇਆ ਤਦ ਬਵਾ ਯਹੋਵਾਹ ਦੀ ਮੰਡਲੀ ਵਿੱਚ ਫੈਲੀ।
17 Now then, kill every male among the little ones, and kill every woman who has ever slept with a man.
੧੭ਇਸ ਲਈ ਹੁਣ ਬੱਚਿਆਂ ਵਿੱਚੋਂ ਹਰੇਕ ਨਰ ਬੱਚੇ ਨੂੰ ਮਾਰ ਦਿਓ ਅਤੇ ਜਿਹਨਾਂ ਔਰਤਾਂ ਨੇ ਮਨੁੱਖ ਨਾਲ ਸੰਗ ਕੀਤਾ ਹੋਵੇ ਉਹਨਾਂ ਨੂੰ ਵੀ ਮਾਰ ਦਿਓ।
18 But take for yourselves all the young girls who have never slept with a man.
੧੮ਪਰ ਜਿਹਨਾਂ ਕੁਆਰੀਆਂ ਨੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ, ਉਹਨਾਂ ਨੂੰ ਤੁਸੀਂ ਆਪਣੇ ਲਈ ਜੀਉਂਦਾ ਰੱਖੋ।
19 You must camp outside the camp of Israel for seven days. All of you who have killed anyone and or have touched any dead person—you must purify yourselves on the third day and on the seventh day—you and your prisoners.
੧੯ਪਰ ਤੁਸੀਂ ਡੇਰੇ ਤੋਂ ਸੱਤ ਦਿਨ ਬਾਹਰ ਰਹੋ, ਉਹ ਸਾਰੇ ਜਿਨ੍ਹਾਂ ਨੇ ਕਿਸੇ ਪ੍ਰਾਣੀ ਨੂੰ ਮਾਰਿਆ ਹੋਵੇ ਅਤੇ ਜਿਨ੍ਹਾਂ ਨੇ ਕਿਸੇ ਮਰੇ ਹੋਏ ਨੂੰ ਛੂਹਿਆ ਹੋਵੇ, ਉਹ ਸਾਰੇ ਆਪਣੇ ਆਪ ਨੂੰ ਆਪਣੇ ਗੁਲਾਮਾਂ ਸਮੇਤ ਤੀਜੇ ਦਿਨ ਅਤੇ ਸੱਤਵੇਂ ਦਿਨ ਪਵਿੱਤਰ ਕਰਨ।
20 You must purify every garment and everything made of animal hide and goats' hair, and everything made of wood.”
੨੦ਤੁਸੀਂ ਚਮੜੇ ਅਤੇ ਬੱਕਰੀ ਦੇ ਵਾਲਾਂ ਦੇ ਸਾਰੇ ਬਸਤਰ ਅਤੇ ਸਾਰੇ ਲੱਕੜੀ ਦੇ ਭਾਂਡਿਆਂ ਨੂੰ ਪਵਿੱਤਰ ਕਰੋ।
21 Eleazar the priest said to the soldiers who had gone to war, “This is a decreed law that Yahweh has given to Moses:
੨੧ਤਦ ਅਲਆਜ਼ਾਰ ਜਾਜਕ ਨੇ ਉਨ੍ਹਾਂ ਸੂਰਮਿਆਂ ਨੂੰ ਆਖਿਆ, ਜਿਹੜੇ ਯੁੱਧ ਵਿੱਚ ਗਏ ਸਨ ਕਿ ਇਹ ਬਿਵਸਥਾ ਦੀ ਬਿਧੀ ਹੈ ਜਿਸ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
22 The gold, silver, bronze, iron, tin, and lead,
੨੨ਸੋਨਾ, ਚਾਂਦੀ, ਪਿੱਤਲ, ਲੋਹਾ, ਜਿਸਤ ਅਤੇ ਸਿੱਕਾ।
23 and everything that resists fire, you must put it through the fire, and it will become clean. You must then purify those things with the water of cleansing. Whatever cannot go through the fire you must cleanse with that water.
੨੩ਅਰਥਾਤ ਹਰ ਇੱਕ ਚੀਜ਼, ਜਿਹੜੀ ਅੱਗ ਵਿੱਚ ਪੈ ਸਕੇ ਉਸ ਨੂੰ ਤੁਸੀਂ ਅੱਗ ਦੇ ਵਿੱਚ ਦੀ ਲੰਘਾਓ, ਤਾਂ ਉਹ ਸ਼ੁੱਧ ਹੋਵੇਗੀ ਪਰ ਫਿਰ ਵੀ ਉਹ ਅਸ਼ੁੱਧਤਾਈ ਨੂੰ ਦੂਰ ਕਰਨ ਵਾਲੇ ਜਲ ਨਾਲ ਪਵਿੱਤਰ ਕੀਤੀ ਜਾਵੇ ਅਤੇ ਜੋ ਕੁਝ ਅੱਗ ਵਿੱਚ ਨਾ ਪੈ ਸਕੇ ਤੁਸੀਂ ਉਸ ਨੂੰ ਪਾਣੀ ਦੇ ਵਿੱਚ ਦੀ ਲੰਘਾਓ।
24 You must wash your clothes on the seventh day, and then you will become clean. Afterward you may come into Israel's camp.”
੨੪ਸੱਤਵੇਂ ਦਿਨ ਤੁਸੀਂ ਆਪਣੇ ਕੱਪੜੇ ਧੋਵੋ ਤਾਂ ਤੁਸੀਂ ਸ਼ੁੱਧ ਹੋਵੋਗੇ, ਇਸ ਦੇ ਬਾਅਦ ਤੁਸੀਂ ਡੇਰੇ ਵਿੱਚ ਆਓ।
25 Then Yahweh spoke to Moses and said,
੨੫ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
26 “Count all the plundered things that were taken, both people and animals. You, Eleazar the priest, and the leaders of the community's ancestor's clans
੨੬ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਨੂੰ ਤੂੰ ਆਪਣੇ ਨਾਲ ਲੈ ਕੇ, ਲੁੱਟ ਦੇ ਮਾਲ ਦਾ ਆਦਮੀਆਂ ਅਤੇ ਡੰਗਰਾਂ ਸਮੇਤ, ਲੇਖਾ ਕਰ।
27 must divide the plunder into two parts. Divide it between the soldiers who went out to battle and all the rest of the community.
੨੭ਤੂੰ ਲੁੱਟ ਨੂੰ ਦੋ ਹਿੱਸਿਆਂ ਵਿੱਚ ਅਰਥਾਤ ਸੂਰਮਿਆਂ ਦੇ ਹਿੱਸੇ ਵਿੱਚ ਜਿਹੜੇ ਲੜਾਈ ਵਿੱਚ ਗਏ ਅਤੇ ਮੰਡਲੀ ਦੇ ਹਿੱਸੇ ਵਿੱਚ ਵੰਡ।
28 Then levy a tax to be given to me from the soldiers who went out to battle. This tax must be one out of every five hundred, whether persons, cattle, donkeys, sheep, or goats.
੨੮ਅਤੇ ਤੂੰ ਉਨ੍ਹਾਂ ਸੂਰਮਿਆਂ ਤੋਂ ਜਿਹੜੇ ਲੜਾਈ ਵਿੱਚ ਗਏ, ਯਹੋਵਾਹ ਲਈ ਲਗਾਨ ਲਈਂ ਅਰਥਾਤ ਪੰਜ ਸੌ ਵਿੱਚੋਂ ਇੱਕ ਜਾਨ ਭਾਵੇਂ ਉਹ ਆਦਮੀਆਂ ਦੀ, ਭਾਵੇਂ ਵੱਗ ਦੀ, ਭਾਵੇਂ ਗਧਿਆਂ ਦੀ, ਭਾਵੇਂ ਇੱਜੜਾਂ ਦੀ ਹੋਵੇ।
29 Take this tax from their half and give it to Eleazar the priest for an offering to be presented to me.
੨੯ਉਨ੍ਹਾਂ ਦੀ ਅੱਧ ਵਿੱਚੋਂ ਲੈ ਕੇ ਅਲਆਜ਼ਾਰ ਜਾਜਕ ਨੂੰ ਯਹੋਵਾਹ ਦੀ ਚੁੱਕਣ ਦੀ ਭੇਟ ਕਰਕੇ ਦੇਵੀਂ।
30 Also from the people of Israel's half, you must take one out of every fifty—from the persons, cattle, donkeys, sheep, and goats. Give these to the Levites who take care of my tabernacle.”
੩੦ਅਤੇ ਇਸਰਾਏਲੀਆਂ ਦੇ ਅੱਧ ਦੇ ਪੰਜਾਹਾਂ ਵਿੱਚੋਂ ਇੱਕ ਲੈ, ਭਾਵੇਂ ਆਦਮੀਆਂ ਦਾ, ਭਾਵੇਂ ਵੱਗ ਦਾ, ਭਾਵੇਂ ਗਧਿਆਂ ਦਾ, ਭਾਵੇਂ ਇੱਜੜ ਦਾ ਅਰਥਾਤ ਸਾਰੇ ਪਸ਼ੂਆਂ ਦਾ ਅਤੇ ਉਨ੍ਹਾਂ ਨੂੰ ਲੇਵੀਆਂ ਨੂੰ ਦੇਵੀਂ, ਜਿਹੜੇ ਯਹੋਵਾਹ ਦੇ ਡੇਰੇ ਦੀ ਸੰਭਾਲ ਕਰਦੇ ਹਨ।
31 So Moses and Eleazar the priest did as Yahweh had commanded Moses.
੩੧ਜਿਹੜਾ ਹੁਕਮ ਯਹੋਵਾਹ ਨੇ ਮੂਸਾ ਨੂੰ ਦਿੱਤਾ ਸੀ, ਅਲਆਜ਼ਾਰ ਜਾਜਕ ਅਤੇ ਮੂਸਾ ਨੇ ਉਸੇ ਦੇ ਅਨੁਸਾਰ ਹੀ ਕੀਤਾ।
32 Now the plunder that remained of what the soldiers had taken was 675,000 sheep,
੩੨ਮਾਲ ਡੰਗਰ ਤੋਂ ਬਿਨ੍ਹਾਂ ਜੋ ਸੂਰਮਿਆਂ ਨੇ ਲੁੱਟਿਆ, ਉਸ ਵਿੱਚ ਛੇ ਲੱਖ ਪੰਝੱਤਰ ਹਜ਼ਾਰ ਭੇਡਾਂ,
33 seventy-two thousand oxen,
੩੩ਬਹੱਤਰ ਹਜ਼ਾਰ ਬਲ਼ਦ,
34 sixty-one thousand donkeys,
੩੪ਇੱਕਾਹਠ ਹਜ਼ਾਰ ਗਧੇ,
35 and thirty-two thousand women who had never slept with any man.
੩੫ਲੋਕਾਂ ਵਿੱਚੋਂ ਉਹ ਕੁਆਰੀਆਂ ਜਿਨ੍ਹਾਂ ਨੇ ਮਨੁੱਖ ਨਾਲ ਸੰਗ ਨਹੀਂ ਕੀਤਾ ਸੀ, ਉਹ ਬੱਤੀ ਹਜ਼ਾਰ ਸਨ,
36 The half that was kept for the soldiers numbered 337,000 sheep.
੩੬ਜਿਹੜੇ ਯੁੱਧ ਕਰਨ ਗਏ ਉਹਨਾਂ ਦਾ ਭਾਗ ਤਿੰਨ ਲੱਖ ਸੈਂਤੀ ਹਜ਼ਾਰ ਪੰਜ ਸੌ ਭੇਡਾਂ ਸਨ,
37 Yahweh's part of the sheep was 675.
੩੭ਅਤੇ ਯਹੋਵਾਹ ਦਾ ਲਗਾਨ ਇਹ ਸੀ, ਜਿਹਨਾਂ ਵਿੱਚੋਂ ਛੇ ਸੌ ਪੰਝੱਤਰ ਭੇਡਾਂ ਅਤੇ ਬੱਕਰੀਆਂ,
38 The oxen were thirty-six thousand which Yahweh's tax was seventy-two.
੩੮ਅਤੇ ਬਲ਼ਦ ਛੱਤੀ ਹਜ਼ਾਰ ਸਨ ਜਿਨ੍ਹਾਂ ਵਿੱਚੋਂ ਯਹੋਵਾਹ ਦਾ ਲਗਾਨ ਬਹੱਤਰ ਸਨ
39 The donkeys were 30,500 from which Yahweh's part was sixty-one.
੩੯ਗਧੇ ਤੀਹ ਹਜ਼ਾਰ ਪੰਜ ਸੌ ਸਨ, ਜਿਨ੍ਹਾਂ ਵਿੱਚੋਂ ਯਹੋਵਾਹ ਦਾ ਲਗਾਨ ਇੱਕਾਹਠ ਸਨ
40 The persons were sixteen thousand women of whom Yahweh's tax was thirty-two.
੪੦ਅਤੇ ਇਨਸਾਨ ਸੌਲਾਂ ਹਜ਼ਾਰ ਸਨ ਜਿਨ੍ਹਾਂ ਵਿੱਚੋਂ ਯਹੋਵਾਹ ਦਾ ਲਗਾਨ ਬੱਤੀ ਪ੍ਰਾਣੀ ਸਨ
41 Moses took the tax that was to be an offering presented to Yahweh. He gave it to Eleazar the priest, as Yahweh commanded Moses.
੪੧ਤਾਂ ਮੂਸਾ ਨੇ ਉਸ ਲਗਾਨ ਨੂੰ ਯਹੋਵਾਹ ਦੀ ਚੁੱਕਣ ਦੀ ਭੇਟ ਕਰਕੇ, ਅਲਆਜ਼ਾਰ ਜਾਜਕ ਨੂੰ ਦਿੱਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
42 As for the people of Israel's half that Moses had taken from the soldiers who had gone to war—
੪੨ਅਤੇ ਇਸਰਾਏਲੀਆਂ ਦੇ ਅੱਧ ਤੋਂ ਜਿਹੜਾ ਮੂਸਾ ਨੇ ਯੁੱਧ ਕਰਨ ਵਾਲਿਆਂ ਤੋਂ ਵੰਡਿਆ
43 the community's half was 337,500 sheep,
੪੩ਅਤੇ ਮੰਡਲੀ ਦਾ ਹਿੱਸਾ ਇਹ ਸੀ, ਭੇਡਾਂ ਤਿੰਨ ਲੱਖ ਸੈਂਤੀ ਹਜ਼ਾਰ ਪੰਜ ਸੌ,
44 thirty-six thousand oxen,
੪੪ਗਾਂ-ਬਲ਼ਦ ਛੱਤੀ ਹਜ਼ਾਰ,
46 and sixteen thousand women.
੪੬ਇਨਸਾਨ ਸੌਲਾਂ ਹਜ਼ਾਰ
47 From the people of Israel's half, Moses took one out of every fifty, both of people and animals. He gave them to the Levites who kept care of Yahweh's tabernacle, as Yahweh had commanded him to do.
੪੭ਇਸ ਅੱਧੇ ਹਿੱਸੇ ਵਿੱਚੋਂ ਜਿਸ ਨੂੰ ਮੂਸਾ ਨੇ ਯੁੱਧ ਕਰਨ ਵਾਲਿਆਂ ਪੁਰਖਾਂ ਤੋਂ ਵੱਖਰਾ ਕੀਤਾ ਸੀ, ਯਹੋਵਾਹ ਦੇ ਹੁਕਮਾਂ ਅਨੁਸਾਰ ਮੂਸਾ ਨੇ ਭਾਵੇਂ ਮਨੁੱਖਾਂ ਵਿੱਚੋਂ ਭਾਵੇਂ ਪਸ਼ੂਆਂ ਵਿੱਚੋਂ, ਪੰਜਾਹ ਵਿੱਚੋਂ ਇੱਕ ਨੂੰ ਲੈ ਕੇ ਉਹ ਲੇਵੀਆਂ ਨੂੰ ਦਿੱਤੇ ਜਿਹੜੇ ਯਹੋਵਾਹ ਦੇ ਡੇਰੇ ਦੀ ਸੰਭਾਲ ਕਰਦੇ ਸਨ।
48 Then the officers of the army, the commanders over thousands and the captains over hundreds, came to Moses.
੪੮ਤਾਂ ਸੈਨਾਪਤੀ ਜਿਹੜੇ ਹਜ਼ਾਰਾਂ ਉੱਤੇ ਸਨ ਅਰਥਾਤ ਹਜ਼ਾਰਾਂ ਦੇ ਪ੍ਰਧਾਨ ਅਤੇ ਸੈਂਕੜਿਆਂ ਦੇ ਪ੍ਰਧਾਨ ਮੂਸਾ ਕੋਲ ਆਏ
49 They said to him, “Your servants have counted the soldiers who are under our command, and not one man is missing.
੪੯ਅਤੇ ਉਨ੍ਹਾਂ ਨੇ ਮੂਸਾ ਨੂੰ ਆਖਿਆ, ਤੁਹਾਡੇ ਦਾਸਾਂ ਨੇ ਯੁੱਧ ਕਰਨ ਵਾਲਿਆਂ ਦੀ ਗਿਣਤੀ ਕੀਤੀ ਅਤੇ ਉਹਨਾਂ ਵਿੱਚੋਂ ਇੱਕ ਮਨੁੱਖ ਵੀ ਨਹੀਂ ਘਟਿਆ।
50 We have brought Yahweh's offering, what each man found, articles of gold, armlets and bracelets, signet rings, earrings, and necklaces, to make atonement for ourselves before Yahweh.”
੫੦ਅਸੀਂ ਯਹੋਵਾਹ ਦਾ ਚੜ੍ਹਾਵਾ ਲਿਆਏ ਹਾਂ, ਜੋ ਕੁਝ ਹਰ ਇੱਕ ਦੇ ਹੱਥ ਲੱਗਾ ਅਰਥਾਤ ਸੋਨੇ ਦੇ ਗਹਿਣੇ, ਪਜੇਬਾਂ, ਕੜੇ, ਛਾਪਾਂ, ਬਾਲ਼ੀਆਂ ਬਾਜ਼ੂਬੰਦ, ਤਾਂ ਜੋ ਅਸੀਂ ਆਪਣੇ ਪ੍ਰਾਣਾਂ ਲਈ ਯਹੋਵਾਹ ਅੱਗੇ ਪ੍ਰਾਸਚਿਤ ਕਰੀਏ।
51 Moses and Eleazar the priest received from them the gold and all the articles of craftsmanship.
੫੧ਤਦ ਮੂਸਾ ਅਤੇ ਅਲਆਜ਼ਾਰ ਜਾਜਕ ਨੇ ਉਨ੍ਹਾਂ ਤੋਂ ਇਹ ਸਾਰੇ ਘੜਤ ਦੇ ਸੋਨੇ ਦੇ ਗਹਿਣੇ ਲਏ
52 All the gold of the offering that they gave to Yahweh—the offerings from the commanders of thousands and from the captains of hundreds—weighed 16,750 shekels.
੫੨ਅਤੇ ਚੁੱਕਣ ਦੀ ਭੇਟ ਦਾ ਸਾਰਾ ਸੋਨਾ, ਜਿਹੜਾ ਉਨ੍ਹਾਂ ਨੇ ਯਹੋਵਾਹ ਲਈ ਚੜ੍ਹਾਇਆ ਸਵਾ ਕੁ ਪੰਜ ਮਣ ਪੱਕਾ ਸੀ, ਜਿਹੜਾ ਹਜ਼ਾਰਾਂ ਦੇ ਹਾਕਮਾਂ ਅਤੇ ਸੈਂਕੜਿਆਂ ਦੇ ਹਾਕਮਾਂ ਤੋਂ ਆਇਆ।
53 Each soldier had taken plunder, each man for himself.
੫੩ਯੁੱਧ ਕਰਨ ਵਾਲਿਆਂ ਵਿੱਚੋਂ ਹਰ ਇੱਕ ਨੇ ਆਪਣੇ ਲਈ ਲੁੱਟਿਆ ਸੀ
54 Moses and Eleazar the priest took the gold from the commanders of thousands and captains of hundreds. They took it into the tent of meeting as a reminder of the people of Israel for Yahweh.
੫੪ਤਾਂ ਮੂਸਾ ਅਤੇ ਅਲਆਜ਼ਾਰ ਜਾਜਕ, ਉਹ ਸੋਨਾ ਹਜ਼ਾਰਾਂ ਅਤੇ ਸੈਂਕੜਿਆਂ ਦੇ ਹਾਕਮਾਂ ਤੋਂ ਲੈ ਕੇ ਮੰਡਲੀ ਦੇ ਤੰਬੂ ਵਿੱਚ ਲਿਆਏ ਤਾਂ ਜੋ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗਾਰੀ ਹੋਵੇ।