< Psalms 25 >
1 To you, Yahweh, I lift up my life!
੧ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਆਪਣਾ ਮਨ ਤੇਰੇ ਵੱਲ ਚੁੱਕਦਾ ਹਾਂ।
2 My God, I trust in you. Do not let me be humiliated; do not let my enemies rejoice triumphantly over me.
੨ਹੇ ਮੇਰੇ ਪਰਮੇਸ਼ੁਰ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਨਾ ਵੈਰੀਆਂ ਨੂੰ ਮੇਰੇ ਉੱਤੇ ਬਗਲਾਂ ਵਜਾਉਣ ਦੇ।
3 May no one who hopes in you be disgraced may those who act treacherously without cause be ashamed!
੩ਜਿੰਨ੍ਹੇ ਤੈਨੂੰ ਤੱਕਦੇ ਹਨ ਓਹ ਸ਼ਰਮਿੰਦੇ ਨਾ ਹੋਣਗੇ, ਸ਼ਰਮਿੰਦੇ ਉਹੋ ਹੋਣਗੇ ਜੋ ਮੱਲੋ-ਮੱਲੀ ਧੋਖਾ ਦਿੰਦੇ ਹਨ।
4 Make known to me your ways, Yahweh; teach me your paths.
੪ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਲਾ।
5 Guide me into your truth and teach me, for you are the God of my salvation; I hope in you all day long.
੫ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀਦਾਤਾ ਪਰਮੇਸ਼ੁਰ ਹੈ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
6 Call to mind, Yahweh, your acts of compassion and of covenant faithfulness; for they have always existed.
੬ਹੇ ਯਹੋਵਾਹ, ਆਪਣੀਆਂ ਦਿਆਲ਼ਗੀਆਂ ਅਤੇ ਦਯਾ ਨੂੰ ਚੇਤੇ ਰੱਖ, ਉਹ ਤਾਂ ਮੁੱਢ ਤੋਂ ਹਨ।
7 Do not think about the sins of my youth or my rebelliousness; Call me to mind with covenant faithfulness because of your goodness, Yahweh!
੭ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ।
8 Yahweh is good and upright; therefore he teaches sinners the way.
੮ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ।
9 He guides the humble in what is right and he teaches them his way.
੯ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ, ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।
10 All the paths of Yahweh are steadfast love and faithfulness to those who keep his covenant and his solemn commands.
੧੦ਯਹੋਵਾਹ ਦੇ ਨੇਮ ਅਤੇ ਸਾਖੀਆਂ ਦੇ ਮੰਨਣ ਵਾਲਿਆਂ ਲਈ, ਉਸ ਦੇ ਸਾਰੇ ਮਾਰਗ ਦਯਾ ਅਤੇ ਸਚਿਆਈ ਦੇ ਹਨ ।
11 For your name's sake, Yahweh, pardon my sin, for it is great.
੧੧ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਮੇਰੀ ਬਦੀ ਨੂੰ ਖਿਮਾ ਕਰ ਕਿਉਂ ਜੋ ਉਹ ਵੱਡੀ ਹੈ।
12 Who is the man who fears Yahweh? The Lord will instruct him in the way that he should choose.
੧੨ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈ? ਉਹ ਉਸ ਦੇ ਲਈ ਚੁਣੇ ਰਾਹ ਵਿੱਚ ਉਸ ਨੂੰ ਸਿਖਾਲੇਗਾ।
13 His life will go along in goodness; and his descendants will inherit the land.
੧੩ਉਸ ਦਾ ਜੀਅ ਸੁਖੀ ਵੱਸੇਗਾ, ਅਤੇ ਉਸ ਦਾ ਵੰਸ਼ ਧਰਤੀ ਦਾ ਵਾਰਿਸ ਹੋਵੇਗਾ।
14 The friendship of Yahweh is for those who honor him, and he makes his covenant known to them.
੧੪ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ।
15 My eyes are always on Yahweh, for he will free my feet from the net.
੧੫ਮੇਰੀਆਂ ਅੱਖਾਂ ਹਰ ਵੇਲੇ ਯਹੋਵਾਹ ਵੱਲ ਲੱਗੀਆਂ ਹਨ, ਕਿ ਉਹ ਮੇਰੇ ਪੈਰਾਂ ਨੂੰ ਜਾਲ਼ ਵਿੱਚੋਂ ਕੱਢ ਲਵੇ।
16 Turn toward me and have mercy on me; for I am alone and afflicted.
੧੬ਮੇਰੀ ਵੱਲ ਮੂੰਹ ਕਰ ਕੇ ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਇਕੱਲਾ ਅਤੇ ਦੁੱਖੀ ਹਾਂ।
17 The troubles of my heart are enlarged; draw me out from my distress!
੧੭ਮੇਰੇ ਮਨ ਦੇ ਸੰਕਟ ਵਧ ਗਏ ਹਨ, ਮੇਰੀਆਂ ਮੁਸ਼ਕਿਲਾਂ ਤੋਂ ਮੈਨੂੰ ਬਾਹਰ ਕੱਢ।
18 See my affliction and my toils; forgive all my sins.
੧੮ਮੇਰੇ ਦੁੱਖ ਅਤੇ ਮੇਰੇ ਕਸ਼ਟ ਨੂੰ ਵੇਖ, ਅਤੇ ਮੇਰੇ ਸਾਰੇ ਪਾਪਾਂ ਨੂੰ ਚੁੱਕ ਲੈ।
19 See my enemies, for they are many; they hate me with cruel hatred.
੧੯ਮੇਰੇ ਵੈਰੀਆਂ ਨੂੰ ਵੇਖ ਕਿ ਓਹ ਬਾਹਲੇ ਹਨ, ਅਤੇ ਓਹ ਬਦੋ-ਬਦੀ ਮੇਰੇ ਨਾਲ ਵੈਰ ਰੱਖਦੇ ਹਨ।
20 Protect my life and rescue me; do not let me be humiliated, for I take refuge in you!
੨੦ਮੇਰੀ ਜਾਨ ਦੀ ਰਖਵਾਲੀ ਕਰ ਅਤੇ ਮੈਨੂੰ ਛੁਡਾ, ਮੈਨੂੰ ਸ਼ਰਮਿੰਦਾ ਨਾ ਹੋਣ ਦੇ ਕਿਉਂ ਜੋ ਮੈਂ ਤੇਰੀ ਸ਼ਰਨ ਆਇਆ ਹਾਂ।
21 May integrity and uprightness preserve me, for I hope in you.
੨੧ਖਰਿਆਈ ਅਤੇ ਸਿਧਿਆਈ ਮੇਰੀ ਰੱਖਿਆ ਕਰਨ, ਕਿਉਂ ਜੋ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
22 Rescue Israel, God, from all of his troubles!
੨੨ਹੇ ਪਰਮੇਸ਼ੁਰ, ਇਸਰਾਏਲ ਨੂੰ ਉਹ ਦੇ ਸਾਰੇ ਸੰਕਟਾਂ ਤੋਂ ਛੁਟਕਾਰਾ ਦੇ!