< 2 Corinthians 8 >
1 Moreover, brethren, we make known to you the grace of God bestowed on the churches of Macedonia;
੧ਹੇ ਭਰਾਵੋ, ਅਸੀਂ ਤੁਹਾਨੂੰ ਪਰਮੇਸ਼ੁਰ ਦੀ ਉਸ ਕਿਰਪਾ ਦੀ ਖ਼ਬਰ ਲਿਖਦੇ ਹਾਂ ਜਿਹੜੀ ਮਕਦੂਨਿਯਾ ਦੀਆਂ ਕਲੀਸਿਯਾਵਾਂ ਉੱਤੇ ਕੀਤੀ ਹੋਈ ਹੈ।
2 That in a great trial of affliction the abundance of their joy and their deep poverty abounded to the riches of their liberality.
੨ਜੋ ਕਿਸ ਤਰ੍ਹਾਂ ਨਾਲ ਉਸ ਕਲੇਸ਼ ਦੇ ਵੱਡੇ ਪਰਤਾਵੇ ਵਿੱਚ ਉਨ੍ਹਾਂ ਦੇ ਅਨੰਦ ਦੀ ਬਹੁਤਾਇਤ ਅਤੇ ਉਨ੍ਹਾਂ ਦੀ ਭਾਰੀ ਗਰੀਬੀ ਨੇ ਉਨ੍ਹਾਂ ਦੀ ਅੱਤ ਵੱਡੀ ਖੁੱਲ੍ਹ ਦਿਲੀ ਨੂੰ ਵਧਾ ਦਿੱਤਾ।
3 For to their power, I bear witness, and even beyond their power they were willing of themselves;
੩ਕਿਉਂ ਜੋ ਮੈਂ ਇਹ ਗਵਾਹੀ ਦਿੰਦਾ ਹਾਂ ਜੋ ਉਨ੍ਹਾਂ ਨੇ ਆਪਣੇ ਸਮਰੱਥ ਦੇ ਅਨੁਸਾਰ ਸਗੋਂ ਆਪਣੀ ਸਮਰੱਥਾ ਤੋਂ ਵੱਧ ਕੇ ਦਾਨ ਦਿੱਤਾ।
4 Begging us with much entreaty that we would receive the gift, and take upon us the fellowship of the ministering to the saints.
੪ਅਤੇ ਉਨ੍ਹਾਂ ਨੇ ਵੱਡੀਆਂ ਮਿੰਨਤਾਂ ਨਾਲ ਸਾਡੇ ਅੱਗੇ ਇਹ ਬੇਨਤੀ ਕੀਤੀ ਜੋ ਸਾਡੀ ਵੀ ਉਸ ਪੁੰਨ ਦੇ ਕੰਮ ਅਤੇ ਉਸ ਸੇਵਾ ਵਿੱਚ ਜਿਹੜੀ ਸੰਤਾਂ ਦੇ ਲਈ ਹੈ ਭਾਗੀਦਾਰੀ ਹੋਵੇ।
5 And this they did, not as we hoped, but first gave their own selves to the Lord, and to us by the will of God.
੫ਅਤੇ ਜਿਸ ਤਰ੍ਹਾਂ ਸਾਨੂੰ ਆਸ ਸੀ ਉਸ ਤਰ੍ਹਾਂ ਹੀ ਨਹੀਂ ਸਗੋਂ ਪਹਿਲਾਂ ਪਰਮੇਸ਼ੁਰ ਦੀ ਇੱਛਾ ਨਾਲ ਉਨ੍ਹਾਂ ਆਪਣੇ ਆਪ ਨੂੰ ਪ੍ਰਭੂ ਦੇ ਅਤੇ ਨਾਲ ਸਾਡੇ ਲਈ ਵੀ ਅਰਪਣ ਕੀਤਾ।
6 So that we urged Titus, that as he had begun, so he would also finish in you the same grace also.
੬ਐਥੋਂ ਤੱਕ ਜੋ ਅਸੀਂ ਤੀਤੁਸ ਦੇ ਅੱਗੇ ਬੇਨਤੀ ਕੀਤੀ ਭਈ ਜਿਸ ਤਰ੍ਹਾਂ ਉਹ ਨੇ ਅੱਗੇ ਸ਼ੁਰੂ ਕੀਤਾ ਸੀ, ਉਸੇ ਤਰ੍ਹਾਂ ਇਸ ਪੁੰਨ ਦੇ ਕੰਮ ਨੂੰ ਤੁਹਾਡੇ ਵਿੱਚ ਸਿਰੇ ਵੀ ਚਾੜ੍ਹੇ।
7 Therefore, as ye abound in every thing, in faith, and utterance, and knowledge, and in all diligence, and in your love to us, see that ye abound in this grace also.
੭ਪਰ ਜਿਵੇਂ ਤੁਸੀਂ ਹਰੇਕ ਗੱਲ ਵਿੱਚ ਅਰਥਾਤ ਵਿਸ਼ਵਾਸ, ਬਚਨ, ਗਿਆਨ ਅਤੇ ਸਾਰੇ ਜੋਸ਼ ਅਤੇ ਉਸ ਪਿਆਰ ਵਿੱਚ ਜੋ ਤੁਹਾਨੂੰ ਸਾਡੇ ਨਾਲ ਹੈ ਵੱਧ ਗਏ ਹੋ ਉਸੇ ਤਰ੍ਹਾਂ ਤੁਸੀਂ ਪੁੰਨ ਦੇ ਕੰਮ ਵਿੱਚ ਵੀ ਵੱਧਦੇ ਜਾਓ।
8 I speak not by commandment, but by occasion of the diligence of others, and to prove the sincerity of your love.
੮ਮੈਂ ਹੁਕਮ ਦੀ ਰੀਤ ਅਨੁਸਾਰ ਨਹੀਂ ਪਰ ਹੋਰਨਾਂ ਦੇ ਜੋਸ਼ ਨਾਲ ਤੁਹਾਡੇ ਪਿਆਰ ਦੀ ਸਚਿਆਈ ਨੂੰ ਪਰਖਣ ਲਈ ਇਹ ਆਖਦਾ ਹਾਂ।
9 For ye know the grace of our Lord Jesus Christ, that, though he was rich, yet for your sakes he became poor, that ye through his poverty might be rich.
੯ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਧਨੀ ਸੀ ਪਰ ਤੁਹਾਡੇ ਲਈ ਗਰੀਬ ਬਣਿਆ ਕਿ ਤੁਸੀਂ ਉਸ ਦੀ ਗਰੀਬੀ ਤੋਂ ਧਨੀ ਹੋ ਜਾਓ।
10 And in this I give my advice: for this is expedient for you, who have begun before, not only to do, but also to be willing a year ago.
੧੦ਅਤੇ ਮੈਂ ਇਸ ਗੱਲ ਵਿੱਚ ਸਲਾਹ ਦਿੰਦਾ ਹਾਂ ਕਿ ਇਹੋ ਤੁਹਾਡੇ ਲਈ ਚੰਗਾ ਹੈ ਜੋ ਤੁਸੀਂ ਅੱਗੇ ਤੋਂ ਨਿਰਾ ਇਹ ਕੰਮ ਕਰਨ ਵਿੱਚ ਨਹੀਂ ਸਗੋਂ ਇਹ ਦੀ ਇੱਛਾ ਕਰਨ ਵਿੱਚ ਵੀ ਅੱਗੇ ਸੀ।
11 Now therefore finish the doing of it; that as there was a readiness to will, so there may be a performance also out of that which ye have.
੧੧ਸੋ ਹੁਣ ਤੁਸੀਂ ਉਸ ਕੰਮ ਨੂੰ ਸਿਰੇ ਵੀ ਚਾੜ੍ਹੋ ਅਤੇ ਜਿਸ ਤਰ੍ਹਾਂ ਇੱਛਾ ਕਰਨ ਦੀ ਤਿਆਰੀ ਸੀ ਉਸੇ ਤਰ੍ਹਾਂ ਆਪਣੇ ਵਾਧੇ ਦੇ ਅਨੁਸਾਰ ਚਾੜ੍ਹਨਾ ਵੀ ਹੋਵੇ।
12 For if there is first a willing mind, it is accepted according to what a man hath, and not according to what he hath not.
੧੨ਜੇ ਮਨ ਦੀ ਤਿਆਰੀ ਪਹਿਲਾਂ ਹੋਵੇ ਤਾਂ ਉਹ ਉਸ ਦੇ ਅਨੁਸਾਰ ਜੋ ਕਿਸੇ ਕੋਲ ਹੈ, ਪਰਵਾਨ ਹੁੰਦੀ ਹੈ ਨਾ ਉਸ ਦੇ ਅਨੁਸਾਰ ਜੋ ਉਸ ਦੇ ਕੋਲ ਨਹੀਂ ਹੈ।
13 For I mean not that other men should be eased, and you burdened:
੧੩ਕਿਉਂ ਜੋ ਮੈਂ ਇਹ ਇਸ ਲਈ ਨਹੀਂ ਆਖਦਾ ਜੋ ਹੋਰਨਾਂ ਨੂੰ ਸੌਖਾ ਅਤੇ ਤੁਹਾਨੂੰ ਔਖਾ ਹੋਵੇ।
14 But by an equality, that now at this time your abundance may be a supply for their want, that their abundance also may be a supply for your want: that there may be equality:
੧੪ਸਗੋਂ ਬਰਾਬਰੀ ਹੋਵੇ ਜੋ ਇਸ ਵਾਰ ਤੁਹਾਡਾ ਵਾਧਾ ਉਨ੍ਹਾਂ ਦੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਉਨ੍ਹਾਂ ਦਾ ਵਾਧਾ ਵੀ ਤੁਹਾਡੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਬਰਾਬਰੀ ਰਹੇ।
15 As it is written, He that had gathered much had nothing over; and he that had gathered little had no want.
੧੫ਜਿਸ ਪ੍ਰਕਾਰ ਲਿਖਿਆ ਹੋਇਆ ਹੈ - ਜਿਸ ਨੇ ਵੱਧ ਲਿਆ ਸੀ ਉਸ ਦਾ ਵੱਧ ਨਾ ਨਿੱਕਲਿਆ ਅਤੇ ਜਿਸ ਨੇ ਘੱਟ ਲਿਆ ਸੀ ਉਸ ਦਾ ਘੱਟ ਨਾ ਨਿੱਕਲਿਆ।
16 But thanks be to God, who put the same earnest care into the heart of Titus for you.
੧੬ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜਿਹੜਾ ਤੀਤੁਸ ਦੇ ਦਿਲ ਵਿੱਚ ਤੁਹਾਡੇ ਲਈ ਉਹੋ ਜੋਸ਼ ਪਾਉਂਦਾ ਹੈ।
17 For indeed he accepted the exhortation; but being more diligent, of his own accord he went to you.
੧੭ਕਿਉਂਕਿ ਉਸ ਨੇ ਨਾ ਕੇਵਲ ਸਾਡੀ ਉਸ ਬੇਨਤੀ ਨੂੰ ਮੰਨਿਆ ਸਗੋਂ ਵੱਡੇ ਜੋਸ਼ ਨਾਲ ਆਪਣੇ ਆਪ ਤੁਹਾਡੇ ਵੱਲ ਤੁਰ ਪਿਆ।
18 And we have sent with him the brother, whose praise is in the gospel throughout all the churches;
੧੮ਅਤੇ ਅਸੀਂ ਉਸ ਦੇ ਨਾਲ ਉਸ ਭਰਾ ਨੂੰ ਭੇਜਿਆ ਜਿਸ ਦਾ ਮਾਣ ਖੁਸ਼ਖਬਰੀ ਦੇ ਵਿਖੇ ਸਾਰੀਆਂ ਕਲੀਸਿਯਾਵਾਂ ਵਿੱਚ ਹੁੰਦਾ ਹੈ।
19 And not that only, but who was also chosen by the churches to travel with us with this grace, which is administered by us to the glory of the same Lord, and to show our ready mind:
੧੯ਪਰ ਕੇਵਲ ਇਹੋ ਨਹੀਂ ਸਗੋਂ ਉਹ ਕਲੀਸਿਯਾਵਾਂ ਦੀ ਵੱਲੋਂ ਥਾਪਿਆ ਹੋਇਆ ਵੀ ਹੈ ਤਾਂ ਜੋ ਇਸ ਪੁੰਨ ਦੇ ਕੰਮ ਲਈ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਡੇ ਨਾਲ ਯਾਤਰਾ ਕਰੇ ਤਾਂ ਜੋ ਪ੍ਰਭੂ ਦੀ ਵਡਿਆਈ, ਨਾਲੇ ਸਾਡੇ ਮਨ ਦੀ ਤਿਆਰੀ ਪ੍ਰਗਟ ਹੋਵੇ।
20 Avoiding this, that no man should blame us in this abundance which is administered by us:
੨੦ਕਿਉਂ ਜੋ ਅਸੀਂ ਇਸ ਤੋਂ ਸਾਵਧਾਨ ਰਹਿੰਦੇ ਹਾਂ ਜੋ ਇਸ ਵੱਡੀ ਦਾਤ ਦੇ ਵਿਖੇ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਕੋਈ ਸਾਡੇ ਉੱਤੇ ਦੋਸ਼ ਨਾ ਲਾਵੇ।
21 Providing for honest things, not only in the sight of the Lord, but also in the sight of men.
੨੧ਕਿਉਂਕਿ ਜਿਹੜੀਆਂ ਗੱਲਾਂ ਕੇਵਲ ਪ੍ਰਭੂ ਦੇ ਸਨਮੁਖ ਹੀ ਨਹੀਂ ਸਗੋਂ ਮਨੁੱਖਾਂ ਦੇ ਸਨਮੁਖ ਵੀ ਚੰਗੀਆਂ ਹਨ ਅਸੀਂ ਉਨ੍ਹਾਂ ਦਾ ਧਿਆਨ ਰੱਖਦੇ ਹਾਂ।
22 And we have sent with them our brother, whom we have often proved to be diligent in many things, but now much more diligent, upon the great confidence which I have in you.
੨੨ਅਤੇ ਅਸੀਂ ਉਨ੍ਹਾਂ ਦੇ ਨਾਲ ਆਪਣੇ ਉਸ ਭਰਾ ਨੂੰ ਭੇਜਿਆ ਜਿਸ ਨੂੰ ਅਸੀਂ ਬਹੁਤ ਸਾਰੀਆਂ ਗੱਲਾਂ ਵਿੱਚ ਕਈ ਵਾਰੀ ਪਰਖ ਕੇ ਉੱਦਮੀ ਵੇਖਿਆ ਪਰ ਹੁਣ ਉਸ ਵੱਡੇ ਭਰੋਸੇ ਕਰਕੇ ਜਿਹੜਾ ਉਸ ਨੂੰ ਤੁਹਾਡੇ ਉੱਤੇ ਹੈ ਉਹ ਹੋਰ ਵੀ ਬਹੁਤ ਉੱਦਮੀ ਜਾਪਦਾ ਹੈ।
23 If any do enquire concerning Titus, he is my partner and fellowhelper concerning you: or our brethren be enquired of, they are the messengers of the churches, and the glory of Christ.
੨੩ਜੇਕਰ ਕੋਈ ਤੀਤੁਸ ਦੀ ਪੁੱਛੇ ਤਾਂ ਉਹ ਮੇਰਾ ਸਾਥੀ ਹੈ ਅਤੇ ਤੁਹਾਡੇ ਲਈ ਮੇਰੇ ਸਹਿਕਰਮੀ ਹੈ, ਜੇ ਸਾਡੇ ਭਰਾਵਾਂ ਦੀ ਪੁੱਛੇ ਤਾਂ ਉਹ ਕਲੀਸਿਯਾਵਾਂ ਦੇ ਭੇਜੇ ਹੋਏ ਅਤੇ ਮਸੀਹ ਦੀ ਮਹਿਮਾ ਹਨ।
24 Therefore show ye to them, and before the churches, the proof of your love, and of our boasting on your behalf.
੨੪ਇਸ ਲਈ ਤੁਸੀਂ ਕਲੀਸਿਯਾਵਾਂ ਦੇ ਸਨਮੁਖ ਉਨ੍ਹਾਂ ਨੂੰ ਆਪਣੇ ਪਿਆਰ ਦਾ ਪ੍ਰਮਾਣ ਦਿਉ, ਅਤੇ ਉਸ ਮਾਣ ਦਾ ਜਿਹੜਾ ਅਸੀਂ ਤੁਹਾਡੇ ਲਈ ਕਰਦੇ ਹਾਂ।