< Deuteronomy 2 >

1 Then we turned, and took our journey into the wilderness by the way of the Red sea, as the LORD spoke to me: and we went around mount Seir many days.
ਮੂਸਾ ਨੇ ਇਸਰਾਏਲੀਆਂ ਨੂੰ ਆਖਿਆ, ਫੇਰ ਅਸੀਂ ਮੁੜ ਕੇ ਲਾਲ ਸਮੁੰਦਰ ਦੇ ਰਾਹ ਤੋਂ ਉਜਾੜ ਵੱਲ ਕੂਚ ਕੀਤਾ, ਜਿਵੇਂ ਯਹੋਵਾਹ ਨੇ ਮੇਰੇ ਨਾਲ ਗੱਲ ਕੀਤੀ ਸੀ ਅਤੇ ਅਸੀਂ ਬਹੁਤ ਦਿਨਾਂ ਤੱਕ ਸੇਈਰ ਪਰਬਤ ਦੇ ਆਲੇ-ਦੁਆਲੇ ਘੇਰਾ ਪਾ ਕੇ ਰੱਖਿਆ।
2 And the LORD spoke to me, saying,
ਫਿਰ ਯਹੋਵਾਹ ਨੇ ਮੈਨੂੰ ਆਖਿਆ,
3 Ye have gone around this mountain long enough: turn northward.
“ਤੁਸੀਂ ਬਹੁਤ ਸਮੇਂ ਤੱਕ ਇਸ ਪਰਬਤ ਦੇ ਆਲੇ-ਦੁਆਲੇ ਘੇਰਾ ਪਾ ਕੇ ਰੱਖਿਆ ਹੈ, ਹੁਣ ਤੁਸੀਂ ਆਪਣਾ ਸਫ਼ਰ ਉੱਤਰ ਵੱਲ ਕਰੋ।
4 And command thou the people, saying, Ye are to pass through the land of your brethren the children of Esau, who dwell in Seir; and they shall be afraid of you: therefore take ye good heed to yourselves:
ਪਰਜਾ ਨੂੰ ਹੁਕਮ ਦੇ ਕਿ ਤੁਸੀਂ ਆਪਣੇ ਭਰਾ ਏਸਾਵੀਆਂ ਦੀਆਂ ਹੱਦਾਂ ਵਿੱਚੋਂ ਦੀ ਲੰਘਣਾ ਹੈ, ਜਿਹੜੇ ਸੇਈਰ ਵਿੱਚ ਵੱਸਦੇ ਹਨ। ਉਹ ਤੁਹਾਡੇ ਤੋਂ ਡਰਨਗੇ ਪਰ ਤੁਸੀਂ ਬਹੁਤ ਚੌਕਸ ਰਹਿਓ।
5 Meddle not with them; for I will not give you of their land, no, not so much as a foot breadth; because I have given mount Seir to Esau for a possession.
ਉਨ੍ਹਾਂ ਨੂੰ ਨਾ ਛੇੜਿਓ ਕਿਉਂ ਜੋ ਮੈਂ ਤੁਹਾਨੂੰ ਉਨ੍ਹਾਂ ਦੇ ਦੇਸ਼ ਵਿੱਚੋਂ ਪੈਰ ਧਰਨ ਦੀ ਥਾਂ ਵੀ ਨਹੀਂ ਦਿਆਂਗਾ ਕਿਉਂ ਜੋ ਮੈਂ ਸੇਈਰ ਪਰਬਤ ਨੂੰ ਏਸਾਓ ਦੀ ਵਿਰਾਸਤ ਹੋਣ ਲਈ ਦੇ ਦਿੱਤਾ ਹੈ।
6 Ye shall buy food of them for money, that ye may eat; and ye shall also buy water of them for money, that ye may drink.
ਤੁਸੀਂ ਉਨ੍ਹਾਂ ਨੂੰ ਚਾਂਦੀ ਦੇ ਕੇ ਅੰਨ ਮੁੱਲ ਲਿਓ ਤਾਂ ਜੋ ਤੁਸੀਂ ਖਾਓ ਅਤੇ ਤੁਸੀਂ ਉਨ੍ਹਾਂ ਤੋਂ ਪਾਣੀ ਵੀ ਚਾਂਦੀ ਦੇ ਕੇ ਮੁੱਲ ਲਿਓ ਤਾਂ ਜੋ ਤੁਸੀਂ ਪੀਓ।”
7 For the LORD thy God hath blessed thee in all the works of thy hand: he knoweth thy walking through this great wilderness: these forty years the LORD thy God hath been with thee; thou hast lacked nothing.
ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਬਰਕਤ ਦਿੱਤੀ ਹੈ ਅਤੇ ਇਸ ਵੱਡੀ ਉਜਾੜ ਵਿੱਚ ਉਹ ਤੁਹਾਡਾ ਤੁਰਨਾ-ਫਿਰਨਾ ਜਾਣਦਾ ਹੈ। ਇਨ੍ਹਾਂ ਚਾਲ੍ਹੀ ਸਾਲਾਂ ਤੱਕ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਰਿਹਾ ਹੈ ਅਤੇ ਤੁਹਾਨੂੰ ਕਿਸੇ ਚੀਜ਼ ਦੀ ਘਾਟ ਨਹੀਂ ਹੋਣ ਦਿੱਤੀ।
8 And when we passed by from our brethren the children of Esau, who dwelt in Seir, through the way of the plain from Elath, and from Eziongaber, we turned and passed by the way of the wilderness of Moab.
ਤਦ ਅਸੀਂ ਆਪਣੇ ਏਸਾਵੀਆਂ ਭਰਾਵਾਂ ਦੇ ਕੋਲੋਂ ਦੀ ਜਿਹੜੇ ਸੇਈਰ ਵਿੱਚ ਵੱਸਦੇ ਸਨ, ਅਰਾਬਾਹ ਦੇ ਰਾਹ ਤੋਂ ਹੁੰਦੇ ਹੋਏ ਏਲਥ ਅਤੇ ਅਸਯੋਨ-ਗਬਰ ਤੋਂ ਲੰਘੇ। ਫੇਰ ਅਸੀਂ ਮੁੜ ਕੇ ਮੋਆਬ ਦੀ ਉਜਾੜ ਵਿੱਚੋਂ ਹੋ ਕੇ ਗਏ।
9 And the LORD said to me, Distress not the Moabites, neither contend with them in battle: for I will not give thee of their land for a possession; because I have given Ar to the children of Lot for a possession.
ਯਹੋਵਾਹ ਨੇ ਮੈਨੂੰ ਆਖਿਆ, “ਮੋਆਬ ਨੂੰ ਨਾ ਸਤਾਇਓ, ਨਾ ਉਹਨਾਂ ਨਾਲ ਲੜਾਈ-ਝਗੜਾ ਕਰਿਓ ਕਿਉਂ ਜੋ ਮੈਂ ਤੈਨੂੰ ਉਸ ਦਾ ਦੇਸ਼ ਵਿਰਾਸਤ ਵਿੱਚ ਨਹੀਂ ਦਿਆਂਗਾ। ਮੈਂ ਆਰ ਨਗਰ ਲੂਤ ਦੇ ਵੰਸ਼ ਨੂੰ ਵਿਰਾਸਤ ਵਿੱਚ ਦੇ ਦਿੱਤਾ ਹੈ।”
10 The Emims dwelt in it in times past, a people great, and many, and tall, as the Anakims;
੧੦ਪਹਿਲੇ ਸਮਿਆਂ ਵਿੱਚ ਉੱਥੇ ਏਮੀ ਵੱਸਦੇ ਸਨ, ਇਹ ਲੋਕ ਅਨਾਕੀਆਂ ਵਰਗੇ ਵੱਡੇ-ਵੱਡੇ ਅਤੇ ਉੱਚੇ-ਲੰਮੇ ਸਨ।
11 Who also were accounted giants, as the Anakims; but the Moabites call them Emims.
੧੧ਅਨਾਕੀਆਂ ਦੀ ਤਰ੍ਹਾਂ ਇਹ ਲੋਕ ਵੀ ਰਫ਼ਾਈਮ ਗਿਣੇ ਜਾਂਦੇ ਸਨ, ਪਰ ਮੋਆਬੀ ਉਨ੍ਹਾਂ ਨੂੰ ਏਮੀ ਆਖਦੇ ਸਨ।
12 The Horims also dwelt in Seir in times past; but the children of Esau succeeded them, when they had destroyed them from before them, and dwelt in their stead; as Israel did to the land of his possession, which the LORD gave to them.
੧੨ਹੋਰੀ ਵੀ ਪਹਿਲੇ ਸਮਿਆਂ ਵਿੱਚ ਸੇਈਰ ਵਿੱਚ ਵੱਸਦੇ ਸਨ, ਪਰ ਏਸਾਵੀਆਂ ਨੇ ਉਨ੍ਹਾਂ ਨੂੰ ਕੱਢ ਦਿੱਤਾ ਅਤੇ ਆਪਣੇ ਅੱਗਿਓਂ ਉਨ੍ਹਾਂ ਦਾ ਨਾਸ ਕਰਕੇ ਆਪ ਉਨ੍ਹਾਂ ਦੇ ਸਥਾਨ ਤੇ ਵੱਸ ਗਏ, ਜਿਵੇਂ ਇਸਰਾਏਲ ਨੇ ਆਪਣੀ ਵਿਰਾਸਤ ਦੇ ਦੇਸ਼ ਵਿੱਚ ਕੀਤਾ, ਜਿਹੜਾ ਯਹੋਵਾਹ ਨੇ ਉਨ੍ਹਾਂ ਨੂੰ ਦਿੱਤਾ ਸੀ।
13 Now rise, said I, and pass over the brook Zered. And we went over the brook Zered.
੧੩“ਹੁਣ ਤੁਸੀਂ ਉੱਠੋ, ਅਤੇ ਜ਼ਰਦ ਦੇ ਨਾਲੇ ਦੇ ਉੱਤੋਂ ਦੀ ਪਾਰ ਲੰਘ ਜਾਓ!” ਤਦ ਅਸੀਂ ਜ਼ਾਰਦ ਦੇ ਨਾਲੇ ਦੇ ਉੱਤੋਂ ਦੀ ਪਾਰ ਲੰਘ ਗਏ।
14 And the space in which we came from Kadeshbarnea, until we passed the brook Zered, was thirty and eight years; until all the generation of the men of war were consumed from among the host, as the LORD swore to them.
੧੪ਕਾਦੇਸ਼-ਬਰਨੇਆ ਤੋਂ ਤੁਰ ਕੇ ਜ਼ਰਦ ਦੇ ਨਾਲੇ ਦੇ ਉੱਤੋਂ ਦੀ ਪਾਰ ਲੰਘਣ ਤੱਕ ਸਾਨੂੰ ਅਠੱਤੀ ਸਾਲ ਲੱਗੇ, ਜਦ ਤੱਕ ਉਸ ਪੀੜ੍ਹੀ ਦੇ ਸਾਰੇ ਸੂਰਮੇ ਛਾਉਣੀ ਵਿੱਚੋਂ ਮਰ ਮਿਟ ਨਾ ਗਏ, ਜਿਵੇਂ ਯਹੋਵਾਹ ਨੇ ਉਨ੍ਹਾਂ ਨਾਲ ਸਹੁੰ ਖਾਧੀ ਸੀ।
15 For indeed the hand of the LORD was against them, to destroy them from among the host, until they were consumed.
੧੫ਇਸ ਲਈ ਜਦ ਤੱਕ ਸਾਰੇ ਦੇ ਸਾਰੇ ਮਿਟ ਨਾ ਗਏ, ਤਦ ਤੱਕ ਯਹੋਵਾਹ ਦਾ ਹੱਥ ਉਨ੍ਹਾਂ ਦੇ ਵਿਰੁੱਧ ਸੀ ਕਿ ਛਾਉਣੀ ਦੇ ਵਿੱਚੋਂ ਉਨ੍ਹਾਂ ਨੂੰ ਮਿਟਾ ਦੇਵੇ।
16 So it came to pass, when all the men of war were consumed and dead from among the people,
੧੬ਇਸ ਤਰ੍ਹਾਂ, ਜਦ ਸਾਰੇ ਸੂਰਮੇ ਉਨ੍ਹਾਂ ਲੋਕਾਂ ਵਿੱਚੋਂ ਮਰ ਮਿਟ ਗਏ।
17 That the LORD spoke to me, saying,
੧੭ਤਦ ਯਹੋਵਾਹ ਇਹ ਆਖ ਕੇ ਮੇਰੇ ਨਾਲ ਬੋਲਿਆ,
18 Thou art to pass over through Ar, the border of Moab, this day:
੧੮“ਅੱਜ ਤੂੰ ਮੋਆਬ ਦੀ ਹੱਦ ਆਰ ਨਗਰ ਵਿੱਚੋਂ ਪਾਰ ਲੰਘਣਾ ਹੈ।
19 And when thou comest near the children of Ammon, distress them not, nor meddle with them: for I will not give thee of the land of the children of Ammon any possession; because I have given it to the children of Lot for a possession.
੧੯ਜਦ ਤੂੰ ਅੰਮੋਨੀਆਂ ਦੇ ਨੇੜੇ ਆਵੇਂ ਤਾਂ ਤੂੰ ਉਹਨਾਂ ਨੂੰ ਨਾ ਸਤਾਈਂ ਅਤੇ ਨਾ ਹੀ ਲੜਾਈ-ਝਗੜਾ ਕਰੀਂ ਕਿਉਂ ਜੋ ਮੈਂ ਤੈਨੂੰ ਅੰਮੋਨੀਆਂ ਦੇ ਦੇਸ਼ ਵਿੱਚੋਂ ਕੁਝ ਵੀ ਤੇਰੀ ਵਿਰਾਸਤ ਹੋਣ ਲਈ ਨਹੀਂ ਦਿਆਂਗਾ, ਕਿਉਂ ਜੋ ਮੈਂ ਉਹ ਲੂਤ ਦੇ ਵੰਸ਼ ਦੀ ਵਿਰਾਸਤ ਹੋਣ ਲਈ ਦਿੱਤਾ ਹੈ।”
20 (That also was accounted a land of giants: giants dwelt there in times past; and the Ammonites call them Zamzummims;
੨੦(ਉਹ ਵੀ ਰਫ਼ਾਈਆਂ ਦੀ ਧਰਤੀ ਗਿਣੀ ਗਈ। ਰਫ਼ਾਈ ਪਹਿਲੇ ਸਮਿਆਂ ਵਿੱਚ ਉੱਥੇ ਵੱਸਦੇ ਸਨ, ਪਰ ਅੰਮੋਨੀ ਉਨ੍ਹਾਂ ਨੂੰ ਜ਼ਮ ਜ਼ੁੰਮੀ ਆਖਦੇ ਸਨ)
21 A people great, and many, and tall, as the Anakims; but the LORD destroyed them before them; and they succeeded them, and dwelt in their stead:
੨੧ਇਹ ਲੋਕ ਵੀ ਅਨਾਕੀਆਂ ਦੀ ਤਰ੍ਹਾਂ ਗਿਣਤੀ ਵਿੱਚ ਬਹੁਤ ਸਾਰੇ ਅਤੇ ਵੱਡੇ ਅਤੇ ਉੱਚੇ-ਲੰਮੇ ਸਨ, ਪਰ ਯਹੋਵਾਹ ਨੇ ਉਹਨਾਂ ਨੂੰ ਅੰਮੋਨੀਆਂ ਦੇ ਅੱਗਿਓਂ ਨਾਸ ਕਰ ਕੇ ਕੱਢ ਦਿੱਤਾ ਅਤੇ ਉਹ ਆਪ ਉਹਨਾਂ ਦੇ ਸਥਾਨ ਤੇ ਵੱਸ ਗਏ,
22 As he did to the children of Esau, who dwelt in Seir, when he destroyed the Horims from before them; and they succeeded them, and dwelt in their stead even to this day:
੨੨ਜਿਵੇਂ ਉਹ ਨੇ ਏਸਾਵੀਆਂ ਲਈ ਕੀਤਾ ਸੀ ਜਿਹੜੇ ਸੇਈਰ ਵਿੱਚ ਵੱਸਦੇ ਸਨ, ਜਦ ਉਹ ਨੇ ਉਹਨਾਂ ਦੇ ਅੱਗਿਓਂ ਹੋਰੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਨੇ ਉਹਨਾਂ ਨੂੰ ਕੱਢ ਦਿੱਤਾ ਅਤੇ ਅੱਜ ਦੇ ਦਿਨ ਤੱਕ ਉਹ ਆਪ ਉਹਨਾਂ ਦੇ ਸਥਾਨ ਤੇ ਵੱਸਦੇ ਹਨ।
23 And the Avims who dwelt in Hazerim, even to Azzah, the Caphtorims, who came forth from Caphtor, destroyed them, and dwelt in their stead.)
੨੩ਫੇਰ ਅੱਵੀ, ਜਿਹੜੇ ਅੱਜ਼ਾਹ ਤੱਕ ਪਿੰਡਾਂ ਵਿੱਚ ਵੱਸੇ ਹੋਏ ਸਨ, ਉਨ੍ਹਾਂ ਨੂੰ ਕਫ਼ਤੋਰੀਆਂ ਨੇ ਜਿਹੜੇ ਕਫ਼ਤੋਰ ਤੋਂ ਨਿੱਕਲੇ ਸਨ, ਨਾਸ ਕਰ ਦਿੱਤਾ ਅਤੇ ਆਪ ਉਹਨਾਂ ਦੇ ਸਥਾਨ ਤੇ ਵੱਸ ਗਏ।
24 Arise ye, take your journey, and pass over the river Arnon: behold, I have given into thy hand Sihon the Amorite, king of Heshbon, and his land: begin to possess it, and contend with him in battle.
੨੪ਹੁਣ ਤੁਸੀਂ ਉੱਠੋ ਅਤੇ ਕੂਚ ਕਰ ਕੇ ਅਰਨੋਨ ਦੇ ਨਾਲੇ ਤੋਂ ਪਾਰ ਲੰਘੋ। ਵੇਖੋ ਮੈਂ ਤੁਹਾਡੇ ਹੱਥ ਵਿੱਚ ਹਸ਼ਬੋਨ ਦੇ ਰਾਜੇ ਸੀਹੋਨ ਅਮੋਰੀ ਨੂੰ ਉਸ ਦੇ ਦੇਸ਼ ਦੇ ਸਮੇਤ ਦੇ ਦਿੱਤਾ ਹੈ। ਉਸ ਦੇ ਦੇਸ਼ ਨੂੰ ਆਪਣੇ ਅਧਿਕਾਰ ਵਿੱਚ ਲੈਣਾ ਸ਼ੁਰੂ ਕਰੋ ਅਤੇ ਉਸ ਨਾਲ ਯੁੱਧ ਛੇੜ ਦਿਓ।
25 This day will I begin to put the dread of thee and the fear of thee upon the nations that are under the whole heaven, who shall hear report of thee, and shall tremble, and be in anguish because of thee.
੨੫ਅੱਜ ਦੇ ਦਿਨ ਮੈਂ ਤੇਰਾ ਭੈਅ ਅਤੇ ਤੇਰਾ ਡਰ ਅਕਾਸ਼ ਦੇ ਹੇਠਾਂ ਰਹਿਣ ਵਾਲੇ ਸਾਰੇ ਲੋਕਾਂ ਉੱਤੇ ਪਾਉਣਾ ਸ਼ੁਰੂ ਕਰਦਾ ਹਾਂ। ਉਹ ਤੇਰੀ ਖ਼ਬਰ ਸੁਣ ਕੇ ਕੰਬਣਗੇ ਅਤੇ ਤੇਰੇ ਕਾਰਨ ਤੜਫ਼ ਉੱਠਣਗੇ।
26 And I sent messengers from the wilderness of Kedemoth to Sihon king of Heshbon with words of peace, saying,
੨੬ਤਦ ਮੈਂ ਕਦੇਮੋਥ ਦੀ ਉਜਾੜ ਤੋਂ ਸੰਦੇਸ਼ਵਾਹਕਾਂ ਨੂੰ ਹਸ਼ਬੋਨ ਦੇ ਰਾਜੇ ਸੀਹੋਨ ਕੋਲ ਸ਼ਾਂਤੀ ਦੀਆਂ ਇਹ ਗੱਲਾਂ ਆਖਣ ਲਈ ਭੇਜਿਆ,
27 Let me pass through thy land: I will go along by the highway, I will neither turn to the right hand nor to the left.
੨੭“ਮੈਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਲੰਘਣ ਦੇ, ਮੈਂ ਸਿਰਫ਼ ਸੜਕ ਤੋਂ ਹੋ ਕੇ ਜਾਂਵਾਂਗਾ। ਮੈਂ ਨਾ ਤਾਂ ਸੱਜੇ ਮੁੜਾਂਗਾ ਨਾ ਹੀ ਖੱਬੇ।
28 Thou shalt sell me food for money, that I may eat; and give me water for money, that I may drink: only I will pass through on my feet;
੨੮ਤੂੰ ਮੇਰੇ ਤੋਂ ਚਾਂਦੀ ਲੈ ਕੇ ਮੈਨੂੰ ਅੰਨ ਵੇਚੀਂ ਤਾਂ ਜੋ ਮੈਂ ਖਾਵਾਂ ਅਤੇ ਪਾਣੀ ਵੀ ਚਾਂਦੀ ਲੈ ਕੇ ਮੈਨੂੰ ਦੇਵੀਂ ਤਾਂ ਜੋ ਮੈਂ ਪੀਵਾਂ। ਸਿਰਫ਼ ਮੈਨੂੰ ਪੈਦਲ ਪਾਰ ਲੰਘਣ ਦੇ,
29 (As the children of Esau who dwell in Seir, and the Moabites who dwell in Ar, did to me; ) until I shall pass over Jordan into the land which the LORD our God giveth us.
੨੯ਜਿਵੇਂ ਸੇਈਰ ਦੇ ਵਾਸੀ ਏਸਾਵੀਆਂ ਨੇ ਅਤੇ ਆਰ ਦੇ ਵਾਸੀ ਮੋਆਬੀਆਂ ਨੇ ਮੇਰੇ ਨਾਲ ਕੀਤਾ, ਤੂੰ ਵੀ ਉਸੇ ਤਰ੍ਹਾਂ ਹੀ ਕਰ ਜਦ ਤੱਕ ਮੈਂ ਯਰਦਨ ਦੇ ਪਾਰ ਉਸ ਦੇਸ਼ ਵਿੱਚ ਨਾ ਪਹੁੰਚ ਜਾਂਵਾਂ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ।”
30 But Sihon king of Heshbon would not let us pass by him: for the LORD thy God hardened his spirit, and made his heart obstinate, that he might deliver him into thy hand, as appeareth this day.
੩੦ਪਰ ਹਸ਼ਬੋਨ ਦੇ ਰਾਜੇ ਸੀਹੋਨ ਨੇ ਸਾਨੂੰ ਆਪਣੇ ਦੇਸ਼ ਵਿੱਚੋਂ ਹੋ ਕੇ ਪਾਰ ਲੰਘਣ ਨਾ ਦਿੱਤਾ ਕਿਉਂ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਉਸ ਦੇ ਆਤਮਾ ਨੂੰ ਕਠੋਰ ਅਤੇ ਉਸ ਦੇ ਮਨ ਨੂੰ ਸਖ਼ਤ ਹੋਣ ਦਿੱਤਾ ਤਾਂ ਜੋ ਉਹ ਉਸ ਨੂੰ ਤੇਰੇ ਹੱਥ ਵਿੱਚ ਦੇ ਦੇਵੇ, ਜਿਵੇਂ ਅੱਜ ਦੇ ਦਿਨ ਹੈ।
31 And the LORD said to me, Behold, I have begun to give Sihon and his land before thee: begin to possess, that thou mayest inherit his land.
੩੧ਯਹੋਵਾਹ ਨੇ ਮੈਨੂੰ ਆਖਿਆ, “ਵੇਖ, ਮੈਂ ਸੀਹੋਨ ਅਤੇ ਉਸ ਦੇ ਦੇਸ਼ ਨੂੰ ਤੇਰੇ ਹੱਥ ਵਿੱਚ ਦੇਣ ਲੱਗਾ ਹਾਂ। ਉਸ ਦੇ ਦੇਸ਼ ਨੂੰ ਆਪਣੇ ਅਧਿਕਾਰ ਵਿੱਚ ਲੈਣਾ ਸ਼ੁਰੂ ਕਰ ਤਾਂ ਜੋ ਤੂੰ ਉਸ ਨੂੰ ਆਪਣੀ ਵਿਰਾਸਤ ਬਣਾ ਲਵੇਂ।”
32 Then Sihon came out against us, he and all his people, to fight at Jahaz.
੩੨ਤਦ ਸੀਹੋਨ ਅਤੇ ਉਸ ਦੇ ਸਾਰੇ ਲੋਕਾਂ ਨੇ ਨਿੱਕਲ ਕੇ ਯਹਸ ਵੱਲ ਸਾਡਾ ਸਾਹਮਣਾ ਕੀਤਾ।
33 And the LORD our God delivered him before us; and we smote him, and his sons, and all his people.
੩੩ਯਹੋਵਾਹ ਸਾਡੇ ਪਰਮੇਸ਼ੁਰ ਨੇ ਉਸ ਨੂੰ ਸਾਡੇ ਅੱਗੇ ਹਰਾ ਦਿੱਤਾ ਅਤੇ ਅਸੀਂ ਉਸ ਨੂੰ, ਉਸ ਦੇ ਪੁੱਤਰਾਂ ਨੂੰ ਅਤੇ ਉਸ ਦੇ ਸਾਰੇ ਲੋਕਾਂ ਨੂੰ ਮਾਰ ਸੁੱਟਿਆ।
34 And we took all his cities at that time, and utterly destroyed the men, and the women, and the little ones, of every city, we left none to remain:
੩੪ਅਸੀਂ ਉਸ ਵੇਲੇ ਉਸ ਦੇ ਸਾਰੇ ਸ਼ਹਿਰ ਲੈ ਲਏ ਅਤੇ ਉਸ ਦੇ ਹਰੇਕ ਵੱਸੇ ਹੋਏ ਸ਼ਹਿਰ ਦਾ ਇਸਤਰੀਆਂ ਅਤੇ ਬੱਚਿਆਂ ਸਮੇਤ ਨਾਸ ਕਰ ਦਿੱਤਾ, ਇੱਥੋਂ ਤੱਕ ਕਿ ਅਸੀਂ ਇੱਕ ਵੀ ਨਾ ਛੱਡਿਆ।
35 Only the cattle we took for a prey to ourselves, and the spoil of the cities which we took.
੩੫ਅਸੀਂ ਸਿਰਫ਼ ਪਸ਼ੂਆਂ ਨੂੰ ਆਪਣੀ ਲੁੱਟ ਵਿੱਚ ਲਿਆ ਅਤੇ ਉਨ੍ਹਾਂ ਸ਼ਹਿਰਾਂ ਦੀ ਲੁੱਟ ਦਾ ਮਾਲ ਲਿਆ, ਜਿਨ੍ਹਾਂ ਨੂੰ ਅਸੀਂ ਜਿੱਤ ਲਿਆ ਸੀ।
36 From Aroer, which is by the brink of the river of Arnon, and from the city that is by the river, even to Gilead, there was not one city too strong for us: the LORD our God delivered all to us:
੩੬ਅਰੋਏਰ ਤੋਂ ਜਿਹੜਾ ਅਰਨੋਨ ਦੇ ਨਾਲੇ ਦੀ ਹੱਦ ਉੱਤੇ ਹੈ ਅਤੇ ਉਸ ਸ਼ਹਿਰ ਤੋਂ ਜਿਹੜਾ ਨਾਲੇ ਦੇ ਕੋਲ ਹੈ, ਗਿਲਆਦ ਤੱਕ ਕੋਈ ਨਗਰ ਅਜਿਹਾ ਨਹੀਂ ਸੀ, ਜਿਹੜਾ ਸਾਡੇ ਸਾਹਮਣੇ ਠਹਿਰ ਸਕਦਾ ਸੀ। ਯਹੋਵਾਹ ਸਾਡੇ ਪਰਮੇਸ਼ੁਰ ਨੇ ਸਭ ਕੁਝ ਸਾਡੇ ਅਧੀਨ ਕਰ ਦਿੱਤਾ।
37 Only to the land of the children of Ammon thou camest not, nor to any place of the river Jabbok, nor to the cities on the mountains, nor to whatever the LORD our God forbad us.
੩੭ਤੁਸੀਂ ਸਿਰਫ਼ ਅੰਮੋਨੀਆਂ ਦੇ ਦੇਸ਼ ਦੇ ਨੇੜੇ ਨਾ ਗਏ ਅਰਥਾਤ ਯਬੋਕ ਨਦੀ ਦਾ ਸਾਰਾ ਪਾਸਾ ਅਤੇ ਪਹਾੜੀ ਸ਼ਹਿਰ ਅਤੇ ਜਿੱਥੇ ਜਾਣ ਤੋਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਮਨ੍ਹਾ ਕੀਤਾ ਸੀ।

< Deuteronomy 2 >