< Romans 13 >
1 Let every soul be subject to the higher powers. For there is no power but from God: the powers that are, are ordained by God.
੧ਹਰੇਕ ਮਨੁੱਖ ਹਕੂਮਤਾਂ ਦੇ ਅਧੀਨ ਰਹੇ ਕਿਉਂਕਿ ਅਜਿਹੀ ਕੋਈ ਹਕੂਮਤ ਨਹੀਂ ਜਿਹੜੀ ਪਰਮੇਸ਼ੁਰ ਦੇ ਵੱਲੋਂ ਨਾ ਹੋਵੇ ਅਤੇ ਜਿੰਨ੍ਹੀਆਂ ਹਕੂਮਤਾਂ ਹਨ, ਉਹ ਪਰਮੇਸ਼ੁਰ ਦੀਆਂ ਠਹਿਰਾਈਆਂ ਹੋਈਆਂ ਹਨ।
2 Whoever therefore resisteth the power, resisteth the ordinance of God: and they that resist shall receive to themselves damnation.
੨ਇਸ ਲਈ ਜਿਹੜਾ ਹਕੂਮਤ ਦਾ ਵਿਰੋਧ ਕਰਦਾ ਹੈ, ਉਹ ਪਰਮੇਸ਼ੁਰ ਦੀ ਵਿਧੀ ਦਾ ਵਿਰੋਧ ਕਰਦਾ ਹੈ ਅਤੇ ਜਿਹੜੇ ਵਿਰੋਧ ਕਰਦੇ ਹਨ ਉਹ ਸਜ਼ਾ ਭੁਗਤਣਗੇ।
3 For rulers are not a terror to good works, but to the evil. Wilt thou then not be afraid of the power; do that which is good, and thou shalt have praise from the same:
੩ਹਾਕਮ ਤਾਂ ਚੰਗੇ ਕੰਮ ਤੋਂ ਨਹੀਂ ਪਰ ਬੁਰੇ ਕੰਮ ਤੋਂ ਡਰਾਉਣ ਵਾਲੇ ਹੁੰਦੇ ਹਨ। ਸੋ ਜੇ ਤੂੰ ਹਾਕਮ ਤੋਂ ਨਿਡਰ ਰਹਿਣਾ ਚਾਹੁੰਦਾ ਹੈ? ਤਾਂ ਚੰਗੇ ਕੰਮ ਕਰ ਫੇਰ ਉਸ ਦੀ ਵੱਲੋਂ ਤੇਰੀ ਸ਼ੋਭਾ ਹੋਵੇਗੀ।
4 For he is the minister of God to thee for good. But if thou doest that which is evil, be afraid; for he beareth not the sword in vain: for he is the minister of God, an avenger to [execute] wrath upon him that doeth evil.
੪ਕਿਉਂ ਜੋ ਉਹ ਪਰਮੇਸ਼ੁਰ ਦਾ ਸੇਵਕ ਤੇਰੀ ਭਲਿਆਈ ਲਈ ਹੈ। ਪਰ ਜੇ ਤੂੰ ਬੁਰਾ ਕਰੇ ਤਾਂ ਉਸ ਤੋਂ ਡਰ, ਇਸ ਲਈ ਜੋ ਉਹ ਐਂਵੇਂ ਤਲਵਾਰ ਨਹੀਂ ਲਈ ਫਿਰਦਾ। ਉਹ ਤਾਂ ਪਰਮੇਸ਼ੁਰ ਦਾ ਸੇਵਕ ਹੈ, ਕਿ ਉਹ ਬੁਰੇ ਕੰਮ ਕਰਨ ਵਾਲਿਆ ਨੂੰ ਸਜ਼ਾ ਦੇਵੇ।
5 Wherefore [ye] must needs be subject, not only for wrath, but also for conscience sake.
੫ਇਸ ਲਈ ਕੇਵਲ ਕ੍ਰੋਧ ਹੀ ਦੇ ਕਾਰਨ ਨਹੀਂ ਸਗੋਂ ਆਪਣੇ ਵਿਵੇਕ ਦੇ ਕਾਰਨ ਵੀ ਅਧੀਨ ਹੋਣ ਦੀ ਲੋੜ ਹੈ।
6 For, for this cause ye pay tribute also: for they are God's ministers, attending continually upon this very thing.
੬ਇਸ ਲਈ ਉਨ੍ਹਾਂ ਨੂੰ ਕਰ ਵੀ ਦਿਉ ਕਿਉਂਕਿ ਉਹ ਇਸੇ ਕੰਮ ਵਿੱਚ ਸਦਾ ਲੱਗੇ ਰਹਿੰਦੇ ਹਨ, ਅਤੇ ਪਰਮੇਸ਼ੁਰ ਦੇ ਸੇਵਾਦਾਰ ਹਨ।
7 Render therefore to all their dues: tribute to whom tribute [is due]; custom to whom custom; fear to whom fear; honor to whom honor.
੭ਇਸ ਲਈ ਹਰ ਇੱਕ ਦਾ ਹੱਕ ਅਦਾ ਕਰੋ। ਜਿਹ ਨੂੰ ਕਰ ਦੇਣਾ ਚਾਹੀਦਾ ਹੈ ਉਸ ਨੂੰ ਕਰ ਦਿਉ, ਜਿਹ ਨੂੰ ਮਸੂਲ ਦੇਣਾ ਚਾਹੀਦਾ ਹੈ ਉਸ ਨੂੰ ਮਸੂਲ ਦਿਉ, ਜਿਸ ਦੇ ਕੋਲੋਂ ਡਰਨਾ ਚਾਹੀਦਾ ਹੈ ਉਸ ਦੇ ਕੋਲੋਂ ਡਰੋ, ਜਿਸ ਦਾ ਆਦਰ ਕਰਨਾ ਚਾਹੀਦਾ ਹੈ ਉਸਦਾ ਆਦਰ ਕਰੋ।
8 Owe no man any thing, but to love one another: for he that loveth another hath fulfilled the law.
੮ਇੱਕ ਦੂਜੇ ਨਾਲ ਪਿਆਰ ਕਰਨ ਤੋਂ ਬਿਨ੍ਹਾਂ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜੋ ਦੂਸਰੇ ਨਾਲ ਪਿਆਰ ਕਰਦਾ ਹੈ ਉਹ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ।
9 For this, Thou shalt not commit adultery, Thou shalt not kill, Thou shalt not steal, Thou shalt not bear false witness, Thou shalt not covet; and if [there is] any other commandment, it is briefly comprehended in this saying, namely, Thou shalt love thy neighbor as thyself.
੯ਕਿਉਂਕਿ ਇਹ, ਜੋ ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲਾਲਚ ਨਾ ਕਰ ਅਤੇ ਜੇ ਕੋਈ ਹੋਰ ਹੁਕਮ ਵੀ ਹੋਵੇ ਤਾਂ ਸਭ ਗੱਲਾਂ ਦਾ ਨਿਚੋੜ ਇਸ ਗੱਲ ਵਿੱਚ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
10 Love worketh no ill to one's neighbor: therefore love [is] the fulfilling of the law.
੧੦ਪਿਆਰ ਗੁਆਂਢੀ ਦਾ ਕੁਝ ਬੁਰਾ ਨਹੀਂ ਕਰਦਾ, ਇਸ ਲਈ ਪਿਆਰ ਬਿਵਸਥਾ ਨੂੰ ਪੂਰਾ ਕਰਨਾ ਹੈ।
11 And this, knowing the time, that now [it is] high time to awake out of sleep: for now [is] our salvation nearer than when we believed.
੧੧ਅਤੇ ਤੁਸੀਂ ਸਮੇਂ ਨੂੰ ਪਹਿਚਾਣ ਲਵੋ ਕਿਉਂਕਿ ਹੁਣ ਤੁਹਾਡੇ ਨੀਂਦ ਤੋਂ ਜਾਗਣ ਦੀ ਘੜੀ ਆ ਪਹੁੰਚੀ ਹੈ, ਕਿਉਂ ਜੋ ਜਿਸ ਵੇਲੇ ਅਸੀਂ ਵਿਸ਼ਵਾਸ ਕੀਤਾ ਸੀ, ਉਸ ਸਮੇਂ ਦੇ ਵਿਚਾਰ ਨਾਲ ਹੁਣ ਸਾਡੀ ਮੁਕਤੀ ਨੇੜੇ ਹੈ।
12 The night is far spent, the day is at hand: let us therefore cast off the works of darkness, and let us put on the armor of light.
੧੨ਰਾਤ ਬਹੁਤ ਬੀਤ ਗਈ ਅਤੇ ਦਿਨ ਚੜ੍ਹਨ ਵਾਲਾ ਹੈ ਇਸ ਲਈ ਹਨ੍ਹੇਰੇ ਦੇ ਕੰਮ ਛੱਡ ਦੇਈਏ ਅਤੇ ਚਾਨਣ ਦੀ ਸੰਜੋ ਪਹਿਨ ਲਈਏ।
13 Let us walk honestly, as in the day; not in rioting and drunkenness, not in chambering and wantonness, not in strife and envying.
੧੩ਜਿਵੇਂ ਦਿਨ ਵੇਲੇ ਸ਼ੋਭਾ ਦਿੰਦਾ ਹੈ, ਉਵੇਂ ਹੀ ਅਸੀਂ ਭਲਮਾਨਸੀ ਨਾਲ ਚੱਲੀਏ, ਨਾ ਨਾਚ-ਰੰਗ ਅਤੇ ਨਾ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਖਾਰ ਵਿੱਚ।
14 But put ye on the Lord Jesus Christ, and make not provision for the lusts of flesh.
੧੪ਸਗੋਂ ਪ੍ਰਭੂ ਯਿਸੂ ਮਸੀਹ ਨੂੰ ਪਹਿਨ ਲਵੋ ਅਤੇ ਸਰੀਰ ਦੀਆਂ ਕਾਮਨਾਵਾਂ ਨੂੰ ਪੂਰਾ ਕਰਨ ਲਈ ਕੋਈ ਪ੍ਰਬੰਧ ਨਾ ਕਰੋ।