< 1 John 4 >
1 Dear friends, do not believe every spirit, but put the spirits to the test to see whether they are from God; for many false teachers have gone out into the world.
੧ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ।
2 The test by which you may recognize the Spirit of God is that every spirit which acknowledges that Jesus Christ has come as man is from God,
੨ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਵੋ। ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਕਿ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ, ਉਹ ਪਰਮੇਸ਼ੁਰ ਤੋਂ ਹੈ।
3 and that no spirit is from God which does not acknowledge this about Jesus. Such is the spirit of the anti-Christ; of whose coming you have heard, and it is already in the world.
੩ਅਤੇ ਹਰੇਕ ਆਤਮਾ ਜਿਹੜਾ ਯਿਸੂ ਨੂੰ ਨਹੀਂ ਮੰਨਦਾ ਉਹ ਪਰਮੇਸ਼ੁਰ ਵੱਲੋਂ ਨਹੀਂ, ਅਤੇ ਇਹ ਉਹ ਆਤਮਾ ਹੈ ਜੋ ਮਸੀਹ ਵਿਰੋਧੀ ਹੈ ਜਿਹੜਾ ਤੁਸੀਂ ਸੁਣਿਆ ਕਿ ਆਉਂਦਾ ਹੈ ਅਤੇ ਉਹ ਹੁਣ ਵੀ ਸੰਸਾਰ ਵਿੱਚ ਹੈ।
4 As for you, dear children, you are God's children, and have successfully resisted them; for greater is He who is in you than he who is in the world.
੪ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ।
5 They are the world's children, and so their language is that of the world, and the world listens to them. We are God's children.
੫ਉਹ ਸੰਸਾਰ ਤੋਂ ਹਨ ਇਸ ਕਰਕੇ ਸੰਸਾਰਕ ਗੱਲਾਂ ਬੋਲਦੇ ਹਨ ਅਤੇ ਸੰਸਾਰ ਉਨ੍ਹਾਂ ਦੀ ਸੁਣਦਾ ਹੈ।
6 The man who is beginning to know God listens to us, but he who is not a child of God does not listen to us. By this test we can distinguish the Spirit of truth from the spirit of error.
੬ਅਸੀਂ ਪਰਮੇਸ਼ੁਰ ਤੋਂ ਹਾਂ। ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ, ਉਹ ਸਾਡੀ ਸੁਣਦਾ ਹੈ। ਜੋ ਕੋਈ ਪਰਮੇਸ਼ੁਰ ਵੱਲੋਂ ਨਹੀਂ, ਉਹ ਸਾਡੀ ਨਹੀਂ ਸੁਣਦਾ। ਇਸ ਤੋਂ ਅਸੀਂ ਸਚਿਆਈ ਦੇ ਆਤਮਾ ਅਤੇ ਧੋਖੇ ਦੇ ਆਤਮਾ ਨੂੰ ਜਾਣ ਲੈਂਦੇ ਹਾਂ।
7 Dear friends, let us love one another; for love has its origin in God, and every one who loves has become a child of God and is beginning to know God.
੭ਹੇ ਪਿਆਰਿਓ, ਆਓ ਅਸੀਂ ਇੱਕ ਦੂਜੇ ਨਾਲ ਪਿਆਰ ਰੱਖੀਏ ਕਿਉਂ ਜੋ ਪਿਆਰ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ।
8 He who is destitute of love has never had any knowledge of God; because God is love.
੮ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ੁਰ ਪਿਆਰ ਹੈ।
9 God's love for us has been manifested in that He has sent His only Son into the world so that we may have Life through Him.
੯ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ।
10 This is love indeed--we did not love God, but He loved us and sent His Son to be an atoning sacrifice for our sins.
੧੦ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ।
11 Dear friends, if God has so loved us, we also ought to love one another.
੧੧ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਨੂੰ ਇਸ ਪ੍ਰਕਾਰ ਪਿਆਰ ਕੀਤਾ ਤਾਂ ਸਾਨੂੰ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਜੇ ਨਾਲ ਪਿਆਰ ਕਰੀਏ।
12 No one has ever yet seen God. If we love one another, God continues in union with us, and His love in all its perfection is in our hearts.
੧੨ਪਰਮੇਸ਼ੁਰ ਨੂੰ ਕਿਸੇ ਨੇ ਕਦੇ ਵੀ ਨਹੀਂ ਦੇਖਿਆ। ਜੇ ਅਸੀਂ ਇੱਕ ਦੂਜੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪਿਆਰ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ।
13 We can know that we are continuing in union with Him and that He is continuing in union with us, by the fact that He has given us a portion of His Spirit.
੧੩ਉਹ ਨੇ ਆਪਣੇ ਆਤਮਾ ਵਿੱਚੋਂ ਸਾਨੂੰ ਦਾਨ ਕੀਤਾ ਹੈ ਇਸ ਤੋਂ ਅਸੀਂ ਜਾਣਦੇ ਹਾਂ ਜੇ ਅਸੀਂ ਉਹ ਦੇ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ।
14 And we have seen and bear witness that the Father has sent the Son to be the Saviour of the world.
੧੪ਅਸੀਂ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਜੋ ਪਿਤਾ ਨੇ ਪੁੱਤਰ ਨੂੰ ਭੇਜਿਆ ਕਿ ਉਹ ਸੰਸਾਰ ਦਾ ਮੁਕਤੀਦਾਤਾ ਹੋਵੇ।
15 Whoever acknowledges that Jesus is the Son of God--God continues in union with him, and he continues in union with God.
੧੫ਜੋ ਕੋਈ ਮੰਨ ਲੈਂਦਾ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ।
16 And, as for us, we know the love which God has for us, and we confide in it. God is love, and he who continues to love continues in union with God, and God continues in union with him.
੧੬ਅਤੇ ਅਸੀਂ ਪਰਮੇਸ਼ੁਰ ਦੇ ਉਸ ਪਿਆਰ ਨੂੰ ਜੋ ਉਸ ਨੇ ਕੀਤਾ ਹੈ, ਜਾਣਿਆ ਅਤੇ ਉਹ ਦੇ ਉੱਤੇ ਵਿਸ਼ਵਾਸ ਕੀਤਾ ਹੈ। ਪਰਮੇਸ਼ੁਰ ਪਿਆਰ ਹੈ ਅਤੇ ਜਿਹੜਾ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ।
17 Our love will be manifested in all its perfection by our having complete confidence on the day of the Judgement; because just what He is, we also are in the world.
੧੭ਪਿਆਰ ਸਾਡੇ ਵਿੱਚ ਇਸ ਤੋਂ ਸੰਪੂਰਨ ਹੋਇਆ ਹੈ ਕਿ ਨਿਆਂ ਦੇ ਦਿਨ ਸਾਨੂੰ ਦਲੇਰੀ ਹੋਵੇ, ਕਿਉਂਕਿ ਜਿਵੇਂ ਉਹ ਹੈ ਉਸੇ ਤਰ੍ਹਾਂ ਅਸੀਂ ਵੀ ਇਸ ਸੰਸਾਰ ਵਿੱਚ ਹਾਂ।
18 Love has in it no element of fear; but perfect love drives away fear, because fear involves pain, and if a man gives way to fear, there is something imperfect in his love.
੧੮ਪਿਆਰ ਵਿੱਚ ਡਰ ਨਹੀਂ ਸਗੋਂ ਸਿੱਧ ਪਿਆਰ ਡਰ ਨੂੰ ਹਟਾ ਦਿੰਦਾ ਹੈ, ਕਿਉਂਕਿ ਡਰ ਵਿੱਚ ਸਜ਼ਾ ਹੈ ਅਤੇ ਉਹ ਜੋ ਡਰਦਾ ਹੈ, ਸੋ ਪਿਆਰ ਵਿੱਚ ਸੰਪੂਰਨ ਨਹੀਂ ਹੋਇਆ ਹੈ।
19 We love because God first loved us.
੧੯ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ।
20 If any one says that he loves God, while he hates his brother man, he is a liar; for he who does not love his brother man whom he has seen, cannot love God whom he has not seen.
੨੦ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ।
21 And the command which we have from Him is that he who loves God must love his brother man also.
੨੧ਅਤੇ ਸਾਨੂੰ ਉਸ ਕੋਲੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਹ ਆਪਣੇ ਭਰਾ ਨੂੰ ਵੀ ਪਿਆਰ ਕਰੇ ।