< James 2 >
1 My brethren, you must not make distinctions between one man and another while you are striving to maintain faith in the Lord Jesus Christ, who is our glory.
੧ਹੇ ਮੇਰੇ ਭਰਾਵੋ, ਸਾਡੇ ਪ੍ਰਤਾਪਵਾਨ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡਾ ਵਿਸ਼ਵਾਸ ਕਿਸੇ ਤਰ੍ਹਾਂ ਦੇ ਪੱਖਪਾਤ ਨਾਲ ਨਾ ਹੋਵੇ।
2 For suppose a man comes into one of your meetings wearing gold rings and fine clothes, and there also comes in a poor man wearing shabby clothes,
੨ਕਿਉਂਕਿ ਜੇ ਕੋਈ ਮਨੁੱਖ ਸੋਨੇ ਦੀ ਅੰਗੂਠੀ ਅਤੇ ਸੁੰਦਰ ਬਸਤਰ ਪਾ ਕੇ ਤੁਹਾਡੀ ਸਭਾ ਵਿੱਚ ਆਵੇ ਅਤੇ ਇੱਕ ਗਰੀਬ ਵੀ ਮੈਲ਼ੇ ਬਸਤਰ ਪਾ ਕੇ ਆਵੇ, ।
3 and you pay court to the one who wears the fine clothes, and say, "Sit here; this is a good place;" while to the poor man you say, "Stand there, or sit on the floor at my feet;"
੩ਅਤੇ ਤੁਸੀਂ ਉਸ ਸੁੰਦਰ ਬਸਤਰਾਂ ਵਾਲੇ ਦਾ ਲਿਹਾਜ਼ ਕਰੋ ਅਤੇ ਉਸ ਨੂੰ ਕਹੋ, ਇੱਥੇ ਚੰਗੀ ਥਾਂ ਆ ਕੇ ਬੈਠ ਅਤੇ ਉਸ ਗਰੀਬ ਨੂੰ ਕਹੋ ਕਿ ਤੂੰ ਇੱਥੇ ਖੜ੍ਹਾ ਰਹਿ, ਜਾ ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ।
4 is it not plain that in your hearts you have little faith, seeing that you have become judges full of wrong thoughts?
੪ਤਾਂ ਕੀ ਤੁਸੀਂ ਆਪਣਿਆਂ ਮਨਾਂ ਵਿੱਚ ਭੇਦਭਾਵ ਨਹੀਂ ਕੀਤਾ ਅਤੇ ਬੁਰਿਆਈ ਸੋਚਣ ਵਾਲੇ ਨਿਆਈਂ ਨਹੀਂ ਬਣੇ?
5 Listen, my dearly-loved brethren. Has not God chosen those whom the world regards as poor to be rich in faith and heirs of the Kingdom which He has promised to those that love Him?
੫ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ?
6 But you have put dishonour upon the poor man. Yet is it not the rich who grind you down? Are not they the very people who drag you into the Law courts? --
੬ਪਰ ਤੁਸੀਂ ਉਸ ਗਰੀਬ ਦਾ ਅਪਮਾਨ ਕੀਤਾ! ਭਲਾ, ਧਨਵਾਨ ਤੁਹਾਡੇ ਉੱਤੇ ਜ਼ੁਲਮ ਨਹੀਂ ਕਰਦੇ? ਅਤੇ ਆਪੇ ਤੁਹਾਨੂੰ ਅਦਾਲਤਾਂ ਵਿੱਚ ਖਿੱਚ ਕੇ ਨਹੀਂ ਲੈ ਜਾਂਦੇ?
7 and the very people who speak evil of the noble Name by which you are called?
੭ਭਲਾ, ਧਨਵਾਨ ਉਸ ਉੱਤਮ ਨਾਮ ਦੀ ਨਿੰਦਿਆ ਨਹੀਂ ਕਰਦੇ ਜਿਸ ਤੋਂ ਤੁਸੀਂ ਜਾਣੇ ਜਾਂਦੇ ਹੋ?
8 If, however, you are keeping the Law as supreme, in obedience to the Commandment which says "You are to love your fellow man just as you love yourself," you are acting rightly.
੮ਪਰ ਜੇ ਤੁਸੀਂ ਉਸ ਸ਼ਾਹੀ ਹੁਕਮ ਨੂੰ ਪੂਰਾ ਕਰਦੇ ਹੋ ਜਿਵੇਂ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ, ਤਾਂ ਤੁਸੀਂ ਭਲਾ ਕਰਦੇ ਹੋ।
9 But if you are making distinctions between one man and another, you are guilty of sin, and are convicted by the Law as offenders.
੯ਪਰ ਜੇ ਤੁਸੀਂ ਪੱਖਪਾਤ ਕਰਦੇ ਹੋ ਤਾਂ ਪਾਪ ਕਰਦੇ ਹੋ ਅਤੇ ਅਪਰਾਧੀ ਬਣ ਕੇ ਬਿਵਸਥਾ ਤੋਂ ਦੋਸ਼ੀ ਠਹਿਰਾਏ ਜਾਂਦੇ ਹੋ।
10 A man who has kept the Law as a whole, but has failed to keep some one command, has become guilty of violating all.
੧੦ਜੇ ਕੋਈ ਸਾਰੀ ਬਿਵਸਥਾ ਦੀ ਪਾਲਨਾ ਕਰੇ ਪਰ ਇੱਕ ਗੱਲ ਵਿੱਚ ਭੁੱਲ ਜਾਵੇ ਤਾਂ ਉਹ ਸਾਰੀਆਂ ਗੱਲਾਂ ਵਿੱਚ ਦੋਸ਼ੀ ਹੋਇਆ।
11 For He who said, "Do not commit adultery," also said, "Do not commit murder," and if you are a murderer, although not an adulterer, you have become an offender against the Law.
੧੧ਕਿਉਂਕਿ ਜਿਸ ਨੇ ਕਿਹਾ ਕਿ ਵਿਭਚਾਰ ਨਾ ਕਰ, ਉਸ ਨੇ ਇਹ ਵੀ ਕਿਹਾ ਕਿ ਖੂਨ ਨਾ ਕਰ। ਸੋ ਜੇ ਤੂੰ ਵਿਭਚਾਰ ਨਾ ਕੀਤਾ ਪਰ ਖੂਨ ਕੀਤਾ ਤਾਂ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੋਇਆ।
12 Speak and act as those should who are expecting to be judged by the Law of freedom.
੧੨ਤੁਸੀਂ ਉਨ੍ਹਾ ਲੋਕਾਂ ਦੀ ਤਰ੍ਹਾਂ ਬਚਨ ਬੋਲੋ ਅਤੇ ਕੰਮ ਵੀ ਕਰੋ, ਜਿਨ੍ਹਾਂ ਦਾ ਨਿਆਂ ਅਜ਼ਾਦੀ ਦੀ ਬਿਵਸਥਾ ਦੇ ਅਨੁਸਾਰ ਹੋਣਾ ਹੈ।
13 For he who shows no mercy will have judgement given against him without mercy; but mercy triumphs over judgement.
੧੩ਕਿਉਂਕਿ ਜਿਸ ਨੇ ਦਯਾ ਨਾ ਕੀਤੀ ਉਸ ਦਾ ਨਿਆਂ ਬਿਨ੍ਹਾਂ ਦਯਾ ਤੋਂ ਕੀਤਾ ਜਾਵੇਗਾ। ਦਯਾ ਨਿਆਂ ਦੇ ਉੱਤੇ ਜਿੱਤ ਪਾਉਂਦੀ ਹੈ।
14 What good is it, my brethren, if a man professes to have faith, and yet his actions do not correspond? Can such faith save him?
੧੪ਹੇ ਮੇਰੇ ਭਰਾਵੋ, ਜੇ ਕੋਈ ਆਖੇ ਕਿ ਮੈਨੂੰ ਵਿਸ਼ਵਾਸ ਹੈ, ਪਰ ਉਹ ਅਮਲ ਨਾ ਕਰਦਾ ਹੋਵੇ ਤਾਂ ਕੀ ਲਾਭ ਹੋਇਆ? ਭਲਾ, ਇਹ ਵਿਸ਼ਵਾਸ ਉਸ ਨੂੰ ਬਚਾ ਸਕਦਾ ਹੈ?
15 Suppose a Christian brother or sister is poorly clad or lacks daily food,
੧੫ਜੇ ਕੋਈ ਭਾਈ ਜਾਂ ਭੈਣ ਭੋਜਨ ਬਸਤਰ ਅਤੇ ਰੱਜਵੀਂ ਰੋਟੀ ਤੋਂ ਥੁੜਿਆ ਹੋਵੇ।
16 and one of you says to them, "I wish you well; keep yourselves warm and well fed," and yet you do not give them what they need; what is the use of that?
੧੬ਅਤੇ ਤੁਹਾਡੇ ਵਿੱਚੋਂ ਕੋਈ ਉਨ੍ਹਾਂ ਨੂੰ ਆਖੇ ਕਿ ਸ਼ਾਂਤੀ ਨਾਲ ਜਾਓ। ਨਿੱਘੇ ਅਤੇ ਰੱਜੇ ਪੁੱਜੇ ਰਹੋ ਪਰ ਜਿਹੜੀਆਂ ਵਸਤਾਂ ਸਰੀਰ ਲਈ ਜ਼ਰੂਰੀ ਹਨ ਉਹ ਤੁਸੀਂ ਉਨ੍ਹਾਂ ਨੂੰ ਨਾ ਦਿੱਤੀਆਂ ਤਾਂ ਕੀ ਲਾਭ ਹੋਇਆ?
17 So also faith, if it is unaccompanied by obedience, has no life in it--so long as it stands alone.
੧੭ਇਸੇ ਪ੍ਰਕਾਰ ਵਿਸ਼ਵਾਸ ਜੋ ਅਮਲ ਸਹਿਤ ਨਾ ਹੋਵੇ ਤਾਂ ਆਪਣੇ ਆਪ ਵਿੱਚ ਮਰਿਆ ਹੋਇਆ ਹੈ।
18 Nay, some one will say, "You have faith, I have actions: prove to me your faith apart from corresponding actions and I will prove mine to you by my actions.
੧੮ਪਰ ਜੇ ਕੋਈ ਕਹੇ ਕਿ ਤੇਰੇ ਕੋਲ ਵਿਸ਼ਵਾਸ ਹੈ ਅਤੇ ਮੇਰੇ ਕੋਲ ਅਮਲ ਹਨ। ਤੂੰ ਆਪਣਾ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੈਨੂੰ ਵਿਖਾ ਅਤੇ ਮੈਂ ਆਪਣਿਆਂ ਕੰਮਾਂ ਨਾਲ ਤੈਨੂੰ ਆਪਣਾ ਵਿਸ਼ਵਾਸ ਵਿਖਾਵਾਂਗਾ।
19 You believe that God is one, and you are quite right: evil spirits also believe this, and shudder."
੧੯ਤੂੰ ਵਿਸ਼ਵਾਸ ਕਰਦਾ ਹੈਂ ਕਿ ਪਰਮੇਸ਼ੁਰ ਇੱਕ ਹੀ ਹੈ। ਇਹ ਤੂੰ ਚੰਗਾ ਕਰਦਾ ਹੈਂ, ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਅਤੇ ਕੰਬਦੀਆਂ ਹਨ।
20 But, idle boaster, are you willing to be taught how it is that faith apart from obedience is worthless? Take the case of Abraham our forefather.
੨੦ਪਰ ਹੇ ਨਿਕੰਮਿਆ ਮਨੁੱਖਾ, ਕੀ ਤੂੰ ਇਹ ਨਹੀਂ ਜਾਣਦਾ ਕਿ ਅਮਲਾਂ ਤੋਂ ਬਿਨ੍ਹਾਂ ਵਿਸ਼ਵਾਸ ਵਿਅਰਥ ਹੈ?
21 Was it, or was it not, because of his actions that he was declared to be righteous as the result of his having offered up his son Isaac upon the altar?
੨੧ਕੀ ਸਾਡਾ ਪਿਤਾ ਅਬਰਾਹਾਮ ਅਮਲਾਂ ਨਾਲ ਧਰਮੀ ਨਹੀਂ ਸੀ ਠਹਿਰਾਇਆ ਗਿਆ ਜਦੋਂ ਉਸ ਨੇ ਆਪਣੇ ਪੁੱਤਰ ਇਸਹਾਕ ਨੂੰ ਜਗਵੇਦੀ ਉੱਤੇ ਚੜ੍ਹਾ ਦਿੱਤਾ?
22 You notice that his faith was co-operating with his actions, and that by his actions his faith was perfected;
੨੨ਤੂੰ ਵੇਖਦਾ ਹੈਂ ਕਿ ਵਿਸ਼ਵਾਸ ਉਹ ਦੇ ਕੰਮਾਂ ਦੇ ਕਾਰਨ ਗੁਣਕਾਰ ਹੋਇਆ ਅਤੇ ਕੰਮਾਂ ਤੋਂ ਵਿਸ਼ਵਾਸ ਸੰਪੂਰਨ ਹੋਇਆ।
23 and the Scripture was fulfilled which says, "And Abraham believed God, and his faith was placed to his credit as righteousness," and he received the name of 'God's friend.'
੨੩ਅਤੇ ਪਵਿੱਤਰ ਗ੍ਰੰਥ ਦਾ ਇਹ ਬਚਨ ਪੂਰਾ ਹੋਇਆ ਕਿ ਅਬਰਾਹਾਮ ਨੇ ਪਰਮੇਸ਼ੁਰ ਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ ਅਤੇ ਉਹ ਪਰਮੇਸ਼ੁਰ ਦਾ ਮਿੱਤਰ ਅਖਵਾਇਆ।
24 You all see that it is because of actions that a man is pronounced righteous, and not simply because of faith.
੨੪ਤੁਸੀਂ ਵੇਖਦੇ ਹੋ ਕਿ ਮਨੁੱਖ ਕੇਵਲ ਵਿਸ਼ਵਾਸ ਨਾਲ ਹੀ ਨਹੀਂ ਸਗੋਂ ਕੰਮਾਂ ਨਾਲ ਵੀ ਧਰਮੀ ਠਹਿਰਾਇਆ ਜਾਂਦਾ ਹੈ।
25 In the same way also was not the notorious sinner Rahab declared to be righteous because of her actions when she welcomed the spies and hurriedly helped them to escape another way?
੨੫ਕੀ ਉਸੇ ਹੀ ਤਰ੍ਹਾਂ ਰਹਾਬ ਵੇਸਵਾ ਵੀ ਅਮਲਾਂ ਹੀ ਨਾਲ ਧਰਮੀ ਨਾ ਠਹਿਰਾਈ ਗਈ ਜਦੋਂ ਉਹ ਨੇ ਭੇਤੀਆਂ ਨੂੰ ਆਪਣੇ ਘਰ ਉਤਾਰਿਆ ਅਤੇ ਉਨ੍ਹਾਂ ਨੂੰ ਦੂਸਰੇ ਰਾਹ ਵੱਲੋਂ ਭੇਜ ਦਿੱਤਾ?
26 For just as a human body without a spirit is lifeless, so also faith is lifeless if it is unaccompanied by obedience.
੨੬ਜਿਸ ਤਰ੍ਹਾਂ ਸਰੀਰ ਆਤਮਾ ਤੋਂ ਬਿਨ੍ਹਾਂ ਮੁਰਦਾ ਹੈ ਉਸੇ ਤਰ੍ਹਾਂ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੁਰਦਾ ਹੈ।