< Genesis 34 >
1 Dinah, the daughter of Leah, whom she bore to Jacob, went out to see the daughters of the land.
੧ਫਿਰ ਲੇਆਹ ਦੀ ਧੀ ਦੀਨਾਹ, ਜਿਹੜੀ ਯਾਕੂਬ ਤੋਂ ਪੈਦਾ ਹੋਈ ਸੀ, ਉਸ ਦੇਸ਼ ਦੀਆਂ ਧੀਆਂ ਨੂੰ ਮਿਲਣ ਲਈ ਬਾਹਰ ਗਈ।
2 Shechem the son of Hamor the Hivite, the prince of the land, saw her. He took her, lay with her, and humbled her.
੨ਤਦ ਹਮੋਰ ਹਿੱਵੀ ਦੇ ਪੁੱਤਰ ਸ਼ਕਮ, ਉਸ ਦੇਸ਼ ਦੇ ਸ਼ਹਿਜ਼ਾਦੇ ਨੇ ਉਹ ਨੂੰ ਵੇਖਿਆ ਅਤੇ ਉਹ ਨੂੰ ਲੈ ਕੇ ਉਹ ਦੇ ਨਾਲ ਕੁਕਰਮ ਕੀਤਾ ਅਤੇ ਉਸ ਨੂੰ ਭਰਿਸ਼ਟ ਕੀਤਾ।
3 His soul joined to Dinah, the daughter of Jacob, and he loved the young lady, and spoke kindly to the young lady.
੩ਤਦ ਉਸ ਦਾ ਦਿਲ ਯਾਕੂਬ ਦੀ ਧੀ ਦੀਨਾਹ ਨਾਲ ਲੱਗ ਗਿਆ ਅਤੇ ਉਹ ਨੇ ਉਸ ਕੁੜੀ ਨਾਲ ਪ੍ਰੇਮ ਕੀਤਾ ਅਤੇ ਉਸ ਕੁੜੀ ਨਾਲ ਮਿੱਠੇ ਬੋਲ ਬੋਲੇ।
4 Shechem spoke to his father, Hamor, saying, “Get me this young lady as a wife.”
੪ਸੋ ਸ਼ਕਮ ਨੇ ਆਪਣੇ ਪਿਤਾ ਹਮੋਰ ਨੂੰ ਆਖਿਆ, ਇਸ ਕੁੜੀ ਨੂੰ ਮੇਰੇ ਨਾਲ ਵਿਆਹੁਣ ਲਈ ਲੈ ਦੇ।
5 Now Jacob heard that he had defiled Dinah, his daughter; and his sons were with his livestock in the field. Jacob held his peace until they came.
੫ਯਾਕੂਬ ਨੇ ਸੁਣਿਆ ਕਿ ਸ਼ਕਮ ਨੇ ਮੇਰੀ ਧੀ ਦੀਨਾਹ ਨੂੰ ਭਰਿਸ਼ਟ ਕੀਤਾ ਹੈ ਪਰ ਉਹ ਦੇ ਪੁੱਤਰ ਪਸ਼ੂਆਂ ਦੇ ਨਾਲ ਮੈਦਾਨ ਨੂੰ ਗਏ ਹੋਏ ਸਨ, ਇਸ ਲਈ ਯਾਕੂਬ ਉਹਨਾਂ ਦੇ ਆਉਣ ਤੱਕ ਚੁੱਪ ਰਿਹਾ।
6 Hamor the father of Shechem went out to Jacob to talk with him.
੬ਫਿਰ ਹਮੋਰ ਸ਼ਕਮ ਦਾ ਪਿਤਾ ਯਾਕੂਬ ਦੇ ਨਾਲ ਗੱਲਾਂ ਕਰਨ ਲਈ ਉਹ ਦੇ ਕੋਲ ਬਾਹਰ ਗਿਆ
7 The sons of Jacob came in from the field when they heard it. The men were grieved, and they were very angry, because he had done folly in Israel in lying with Jacob’s daughter, a thing that ought not to be done.
੭ਅਤੇ ਯਾਕੂਬ ਦੇ ਪੁੱਤਰ ਇਹ ਸੁਣਦਿਆਂ ਹੀ ਮੈਦਾਨ ਤੋਂ ਬਹੁਤ ਦੁਖੀ ਹੋ ਕੇ ਅਤੇ ਗੁੱਸੇ ਵਿੱਚ ਆਏ ਕਿਉਂ ਜੋ ਸ਼ਕਮ ਨੇ ਯਾਕੂਬ ਦੀ ਧੀ ਨਾਲ ਲੇਟ ਕੇ ਇਸਰਾਏਲ ਵਿੱਚ ਅਜਿਹੀ ਮੂਰਖਤਾਈ ਕੀਤੀ ਸੀ ਜੋ ਉਸ ਨੂੰ ਨਹੀਂ ਕਰਨੀ ਚਾਹੀਦੀ ਸੀ।
8 Hamor talked with them, saying, “The soul of my son, Shechem, longs for your daughter. Please give her to him as a wife.
੮ਹਮੋਰ ਨੇ ਉਨ੍ਹਾਂ ਦੇ ਨਾਲ ਇਹ ਗੱਲ ਕੀਤੀ, ਮੇਰੇ ਪੁੱਤਰ ਸ਼ਕਮ ਦਾ ਦਿਲ ਤੁਹਾਡੀ ਧੀ ਨਾਲ ਲੱਗ ਗਿਆ ਹੈ, ਇਸ ਲਈ ਉਹ ਨੂੰ ਇਹ ਦੇ ਨਾਲ ਵਿਆਹ ਦਿਉ,
9 Make marriages with us. Give your daughters to us, and take our daughters for yourselves.
੯ਅਤੇ ਸਾਡੇ ਨਾਲ ਰਿਸ਼ਤੇਦਾਰੀ ਕਰੋ। ਸਾਨੂੰ ਆਪਣੀਆਂ ਧੀਆਂ ਦੇ ਦਿਉ ਅਤੇ ਆਪਣੇ ਲਈ ਸਾਡੀਆਂ ਧੀਆਂ ਲੈ ਲਉ,
10 You shall dwell with us, and the land will be before you. Live and trade in it, and get possessions in it.”
੧੦ਅਤੇ ਸਾਡੇ ਨਾਲ ਵੱਸੋ ਅਤੇ ਇਹ ਦੇਸ਼ ਤੁਹਾਡੇ ਅੱਗੇ ਹੈ, ਇੱਥੇ ਵੱਸੋ ਅਤੇ ਵਣਜ-ਵਪਾਰ ਕਰੋ ਅਤੇ ਉਸ ਨੂੰ ਆਪਣੀ ਨਿੱਜ-ਸੰਪਤੀ ਬਣਾਓ।
11 Shechem said to her father and to her brothers, “Let me find favour in your eyes, and whatever you will tell me I will give.
੧੧ਸ਼ਕਮ ਨੇ ਵੀ ਦੀਨਾਹ ਦੇ ਪਿਤਾ ਅਤੇ ਉਹ ਦੇ ਭਰਾਵਾਂ ਨੂੰ ਆਖਿਆ, ਜੇ ਤੁਹਾਡੀ ਨਿਗਾਹ ਵਿੱਚ ਮੇਰੇ ਲਈ ਦਯਾ ਹੋਵੇ ਤਾਂ ਜੋ ਤੁਸੀਂ ਮੈਨੂੰ ਆਖੋ, ਸੋ ਮੈਂ ਦਿਆਂਗਾ।
12 Ask me a great amount for a dowry, and I will give whatever you ask of me, but give me the young lady as a wife.”
੧੨ਜਿੰਨ੍ਹਾਂ ਵੀ ਦਾਜ ਅਤੇ ਦਾਨ ਤੁਸੀਂ ਮੇਰੇ ਉੱਤੇ ਲਾ ਦਿਓਗੇ, ਮੈਂ ਤੁਹਾਡੇ ਆਖੇ ਅਨੁਸਾਰ ਦਿਆਂਗਾ ਪਰ ਇਹ ਕੁੜੀ ਮੇਰੇ ਨਾਲ ਵਿਆਹ ਦਿਉ।
13 The sons of Jacob answered Shechem and Hamor his father with deceit when they spoke, because he had defiled Dinah their sister,
੧੩ਤਦ ਇਹ ਸੋਚ ਕੇ ਕਿ ਸ਼ਕਮ ਨੇ ਉਨ੍ਹਾਂ ਦੀ ਭੈਣ ਦੀਨਾਹ ਨੂੰ ਭਰਿਸ਼ਟ ਕੀਤਾ ਹੈ, ਯਾਕੂਬ ਦੇ ਪੁੱਤਰਾਂ ਨੇ ਸ਼ਕਮ ਅਤੇ ਉਹ ਦੇ ਪਿਤਾ ਹਮੋਰ ਨੂੰ ਧੋਖੇ ਨਾਲ ਉੱਤਰ ਦਿੱਤਾ।
14 and said to them, “We can’t do this thing, to give our sister to one who is uncircumcised; for that is a reproach to us.
੧੪ਉਨ੍ਹਾਂ ਨੂੰ ਆਖਿਆ, ਅਸੀਂ ਇਹ ਕੰਮ ਨਹੀਂ ਕਰ ਸਕਦੇ ਜੋ ਆਪਣੀ ਭੈਣ ਬੇਸੁੰਨਤੇ ਮਨੁੱਖ ਨੂੰ ਦੇਈਏ ਕਿਉਂ ਜੋ ਇਸ ਤੋਂ ਸਾਡੀ ਬਦਨਾਮੀ ਹੋਵੇਗੀ।
15 Only on this condition will we consent to you. If you will be as we are, that every male of you be circumcised,
੧੫ਅਸੀਂ ਸਿਰਫ਼ ਤਾਂ ਹੀ ਤੁਹਾਡੀ ਗੱਲ ਮੰਨਾਂਗੇ, ਜੇ ਤੁਸੀਂ ਸਾਡੇ ਵਾਂਗੂੰ ਹੋ ਜਾਓ ਅਤੇ ਤੁਹਾਡੇ ਵਿੱਚ ਹਰ ਇੱਕ ਪੁਰਖ ਦੀ ਸੁੰਨਤ ਕਰਾਈ ਜਾਏ।
16 then will we give our daughters to you; and we will take your daughters to us, and we will dwell with you, and we will become one people.
੧੬ਤਦ ਅਸੀਂ ਆਪਣੀਆਂ ਧੀਆਂ ਤੁਹਾਨੂੰ ਦਿਆਂਗੇ, ਅਤੇ ਤੁਹਾਡੀਆਂ ਧੀਆਂ ਆਪਣੇ ਲਈ ਲਵਾਂਗੇ, ਅਤੇ ਅਸੀਂ ਤੁਹਾਡੇ ਸੰਗ ਵੱਸਾਂਗੇ ਅਤੇ ਅਸੀਂ ਇੱਕ ਕੌਮ ਬਣ ਜਾਂਵਾਂਗੇ।
17 But if you will not listen to us and be circumcised, then we will take our sister, and we will be gone.”
੧੭ਪਰ ਜੇ ਤੁਸੀਂ ਸੁੰਨਤ ਕਰਾਉਣ ਦੇ ਵਿਖੇ ਸਾਡੀ ਨਹੀਂ ਸੁਣੋਗੇ ਤਾਂ ਅਸੀਂ ਆਪਣੀ ਧੀ ਲੈ ਕੇ ਚਲੇ ਜਾਂਵਾਂਗੇ।
18 Their words pleased Hamor and Shechem, Hamor’s son.
੧੮ਉਨ੍ਹਾਂ ਦੀਆਂ ਗੱਲਾਂ ਹਮੋਰ ਦੇ ਮਨ ਵਿੱਚ ਅਤੇ ਉਸ ਦੇ ਪੁੱਤਰ ਸ਼ਕਮ ਦੇ ਮਨ ਵਿੱਚ ਚੰਗੀਆਂ ਲੱਗੀਆਂ
19 The young man didn’t wait to do this thing, because he had delight in Jacob’s daughter, and he was honoured above all the house of his father.
੧੯ਅਤੇ ਉਸ ਜਵਾਨ ਨੇ ਇਹ ਗੱਲ ਕਰਨ ਵਿੱਚ ਇਸ ਲਈ ਦੇਰੀ ਨਾ ਕੀਤੀ, ਕਿਉਂ ਜੋ ਉਹ ਯਾਕੂਬ ਦੀ ਧੀ ਨੂੰ ਬਹੁਤ ਚਾਹੁੰਦਾ ਸੀ ਅਤੇ ਉਹ ਆਪਣੇ ਪਿਤਾ ਦੇ ਸਾਰੇ ਘਰ ਵਿੱਚ ਮਾਣ-ਸਨਮਾਨ ਵਾਲਾ ਸੀ।
20 Hamor and Shechem, his son, came to the gate of their city, and talked with the men of their city, saying,
੨੦ਤਦ ਹਮੋਰ ਅਤੇ ਉਹ ਦੇ ਪੁੱਤਰ ਸ਼ਕਮ ਨੇ ਨਗਰ ਦੇ ਫਾਟਕ ਕੋਲ ਜਾ ਕੇ ਮਨੁੱਖਾਂ ਨਾਲ ਇਹ ਗੱਲ ਕੀਤੀ,
21 “These men are peaceful with us. Therefore let them live in the land and trade in it. For behold, the land is large enough for them. Let’s take their daughters to us for wives, and let’s give them our daughters.
੨੧ਇਹ ਮਨੁੱਖ ਸਾਡੇ ਨਾਲ ਮਿਲ-ਜੁਲ ਕੇ ਰਹਿਣਾ ਚਾਹੁੰਦੇ ਹਨ, ਇਸ ਲਈ ਓਹ ਇਸ ਦੇਸ਼ ਵਿੱਚ ਵੱਸਣ ਅਤੇ ਵਪਾਰ ਕਰਨ ਅਤੇ ਵੇਖੋ, ਇਹ ਦੇਸ਼ ਉਨ੍ਹਾਂ ਲਈ ਕਾਫੀ ਹੈ। ਉਨ੍ਹਾਂ ਦੀਆਂ ਧੀਆਂ ਅਸੀਂ ਆਪਣੇ ਲਈ ਅਤੇ ਆਪਣੇ ਪੁੱਤਰਾਂ ਲਈ ਵਿਆਹ ਲਵਾਂਗੇ ਅਤੇ ਆਪਣੀਆਂ ਧੀਆਂ ਉਨ੍ਹਾਂ ਨੂੰ ਦਿਆਂਗੇ।
22 Only on this condition will the men consent to us to live with us, to become one people, if every male amongst us is circumcised, as they are circumcised.
੨੨ਪਰ ਇਹ ਮਨੁੱਖ ਸਿਰਫ਼ ਇਸ ਗੱਲ ਤੋਂ ਸਾਡੇ ਨਾਲ ਵੱਸਣ ਲਈ ਮੰਨਣਗੇ ਅਤੇ ਇੱਕ ਕੌਮ ਹੋਣਗੇ ਜੇਕਰ ਉਨ੍ਹਾਂ ਦੀ ਤਰ੍ਹਾਂ ਸਾਡੇ ਵੀ ਹਰ ਇੱਕ ਪੁਰਖ ਦੀ ਸੁੰਨਤ ਕਰਾਈ ਜਾਵੇ, ਜਿਵੇਂ ਉਨ੍ਹਾਂ ਦੀ ਸੁੰਨਤ ਕੀਤੀ ਗਈ ਹੈ।
23 Won’t their livestock and their possessions and all their animals be ours? Only let’s give our consent to them, and they will dwell with us.”
੨੩ਭਲਾ, ਉਨ੍ਹਾਂ ਦੀਆਂ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦ, ਉਨ੍ਹਾਂ ਦਾ ਮਾਲ ਧਨ ਅਤੇ ਉਨ੍ਹਾਂ ਦੇ ਸਾਰੇ ਡੰਗਰ ਸਾਡੇ ਨਹੀਂ ਹੋ ਜਾਣਗੇ? ਅਸੀਂ ਸਿਰਫ਼ ਉਨ੍ਹਾਂ ਦੀ ਗੱਲ ਨੂੰ ਮੰਨੀਏ ਤਾਂ ਓਹ ਸਾਡੇ ਨਾਲ ਵੱਸਣਗੇ।
24 All who went out of the gate of his city listened to Hamor, and to Shechem his son; and every male was circumcised, all who went out of the gate of his city.
੨੪ਤਦ ਸਾਰਿਆਂ ਨੇ ਜਿਹੜੇ ਉਸ ਦੇ ਨਗਰ ਦੇ ਫਾਟਕ ਤੋਂ ਬਾਹਰ ਜਾਂਦੇ ਸਨ, ਹਮੋਰ ਅਤੇ ਉਹ ਦੇ ਪੁੱਤਰ ਸ਼ਕਮ ਦੀ ਗੱਲ ਸੁਣੀ ਅਤੇ ਉਨ੍ਹਾਂ ਸਾਰਿਆਂ ਵਿੱਚੋਂ ਜਿਹੜੇ ਉਸ ਦੇ ਨਗਰ ਦੇ ਫਾਟਕ ਤੋਂ ਬਾਹਰ ਜਾਂਦੇ ਸਨ ਹਰ ਇੱਕ ਪੁਰਖ ਦੀ ਸੁੰਨਤ ਕਰਾਈ ਗਈ।
25 On the third day, when they were sore, two of Jacob’s sons, Simeon and Levi, Dinah’s brothers, each took his sword, came upon the unsuspecting city, and killed all the males.
੨੫ਤੀਜੇ ਦਿਨ ਅਜਿਹਾ ਹੋਇਆ ਕਿ ਜਦ ਓਹ ਦਰਦ ਵਿੱਚ ਸਨ ਤਾਂ ਯਾਕੂਬ ਦੇ ਦੋ ਪੁੱਤਰ ਸ਼ਿਮਓਨ ਅਤੇ ਲੇਵੀ, ਜੋ ਦੀਨਾਹ ਦੇ ਭਰਾ ਸਨ ਆਪਣੀਆਂ ਤਲਵਾਰਾਂ ਲੈ ਕੇ ਉਸ ਨਗਰ ਉੱਤੇ ਨਿਡਰ ਹੋ ਕੇ ਹਮਲਾ ਕੀਤਾ ਅਤੇ ਸਾਰੇ ਮਨੁੱਖਾਂ ਨੂੰ ਮਾਰ ਸੁੱਟਿਆ।
26 They killed Hamor and Shechem, his son, with the edge of the sword, and took Dinah out of Shechem’s house, and went away.
੨੬ਉਨ੍ਹਾਂ ਨੇ ਹਮੋਰ ਨੂੰ ਅਤੇ ਉਹ ਦੇ ਪੁੱਤਰ ਸ਼ਕਮ ਨੂੰ ਵੀ ਤਲਵਾਰ ਦੀ ਧਾਰ ਨਾਲ ਮਾਰ ਸੁੱਟਿਆ ਅਤੇ ਦੀਨਾਹ ਨੂੰ ਸ਼ਕਮ ਦੇ ਘਰੋਂ ਲੈ ਕੇ ਬਾਹਰ ਨਿੱਕਲ ਗਏ।
27 Jacob’s sons came on the dead, and plundered the city, because they had defiled their sister.
੨੭ਯਾਕੂਬ ਦੇ ਪੁੱਤਰਾਂ ਨੂੰ ਨਾਸ ਕਰਨ ਤੋਂ ਬਾਅਦ ਵੀ ਉਸ ਨਗਰ ਨੂੰ ਲੁੱਟ ਲਿਆ, ਕਿਉਂ ਜੋ ਉੱਥੇ ਹੀ ਉਨ੍ਹਾਂ ਦੀ ਭੈਣ ਨੂੰ ਭਰਿਸ਼ਟ ਕੀਤਾ ਗਿਆ ਸੀ।
28 They took their flocks, their herds, their donkeys, that which was in the city, that which was in the field,
੨੮ਉਨ੍ਹਾਂ ਨੇ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦਾਂ ਅਤੇ ਗਧਿਆਂ ਨੂੰ ਅਤੇ ਜੋ ਕੁਝ ਨਗਰ ਅਤੇ ਮੈਦਾਨ ਵਿੱਚ ਸੀ, ਸਭ ਕੁਝ ਲੈ ਲਿਆ।
29 and all their wealth. They took captive all their little ones and their wives, and took as plunder everything that was in the house.
੨੯ਉਹ ਉਨ੍ਹਾਂ ਦਾ ਸਾਰਾ ਧਨ ਅਤੇ ਉਨ੍ਹਾਂ ਦੇ ਸਾਰੇ ਬੱਚਿਆਂ ਅਤੇ ਇਸਤਰੀਆਂ ਨੂੰ ਫੜ੍ਹ ਕੇ ਲੈ ਗਏ ਅਤੇ ਜੋ ਕੁਝ ਘਰ ਵਿੱਚ ਸੀ, ਉਨ੍ਹਾਂ ਨੇ ਲੁੱਟ ਲਿਆ।
30 Jacob said to Simeon and Levi, “You have troubled me, to make me odious to the inhabitants of the land, amongst the Canaanites and the Perizzites. I am few in number. They will gather themselves together against me and strike me, and I will be destroyed, I and my house.”
੩੦ਤਦ ਯਾਕੂਬ ਨੇ ਸ਼ਿਮਓਨ ਅਤੇ ਲੇਵੀ ਨੂੰ ਆਖਿਆ, ਤੁਸੀਂ ਮੈਨੂੰ ਸੰਕਟ ਵਿੱਚ ਪਾ ਦਿੱਤਾ ਅਤੇ ਇਸ ਦੇਸ਼ ਦੇ ਵਾਸੀਆਂ, ਕਨਾਨੀਆਂ ਅਤੇ ਫ਼ਰਿੱਜ਼ੀਆਂ ਦੇ ਸਾਹਮਣੇ ਮੇਰੀ ਬਦਨਾਮੀ ਕੀਤੀ ਹੈ, ਮੇਰੇ ਕੋਲ ਥੋੜ੍ਹੇ ਜਿਹੇ ਆਦਮੀ ਹਨ, ਇਸ ਲਈ ਹੁਣ ਓਹ ਮੇਰੇ ਵਿਰੁੱਧ ਇਕੱਠੇ ਹੋ ਕੇ ਮੈਨੂੰ ਮਾਰਨਗੇ ਅਤੇ ਮੇਰਾ ਅਤੇ ਮੇਰੇ ਘਰ ਦਾ ਵਿਨਾਸ਼ ਹੋ ਜਾਵੇਗਾ।
31 They said, “Should he deal with our sister as with a prostitute?”
੩੧ਪਰ ਉਨ੍ਹਾਂ ਨੇ ਆਖਿਆ, ਭਲਾ, ਉਹ ਸਾਡੀ ਭੈਣ ਨਾਲ ਕੰਜਰੀ ਵਰਗਾ ਵਰਤਾਓ ਕਰਨ?