< Isaiah 64 >
1 Oh that you would tear the heavens, that you would come down, that the mountains might quake at your presence—
੧ਕਾਸ਼ ਕਿ ਤੂੰ ਅਕਾਸ਼ਾਂ ਨੂੰ ਪਾੜ ਕੇ ਉਤਰ ਆਵੇਂ ਤਾਂ ਜੋ ਤੇਰੀ ਹਜ਼ੂਰੀ ਤੋਂ ਪਰਬਤ ਕੰਬ ਜਾਣ!
2 as when fire kindles the brushwood, and the fire causes the water to boil. Make your name known to your adversaries, that the nations may tremble at your presence!
੨ਜਿਵੇਂ ਅੱਗ ਝਾੜੀਆਂ ਨੂੰ ਸਾੜਦੀ ਅਤੇ ਪਾਣੀ ਨੂੰ ਉਬਾਲਦੀ, ਤਿਵੇਂ ਹੀ ਤੇਰਾ ਨਾਮ ਤੇਰੇ ਵੈਰੀਆਂ ਉੱਤੇ ਪਰਗਟ ਹੋਵੇ, ਅਤੇ ਤੇਰੀ ਹਜ਼ੂਰੀ ਤੋਂ ਕੌਮਾਂ ਕੰਬ ਜਾਣ!
3 When you did awesome things which we didn’t look for, you came down, and the mountains quaked at your presence.
੩ਜਦ ਤੂੰ ਭਿਆਨਕ ਕੰਮ ਕੀਤੇ, ਜਿਨ੍ਹਾਂ ਦੀ ਸਾਨੂੰ ਆਸ ਨਹੀਂ ਸੀ, ਤਾਂ ਤੂੰ ਉਤਰ ਆਇਆ, ਤੇਰੀ ਹਜ਼ੂਰੀ ਤੋਂ ਪਰਬਤ ਕੰਬ ਗਏ।
4 For from of old men have not heard, nor perceived by the ear, nor has the eye seen a God besides you, who works for him who waits for him.
੪ਪ੍ਰਾਚੀਨ ਸਮਿਆਂ ਤੋਂ ਨਾ ਕਿਸੇ ਨੇ ਸੁਣਿਆ, ਨਾ ਕਿਸੇ ਦੇ ਕੰਨ ਵਿੱਚ ਪਿਆ, ਨਾ ਅੱਖ ਨੇ ਤੇਰੇ ਬਿਨ੍ਹਾਂ ਕਿਸੇ ਹੋਰ ਪਰਮੇਸ਼ੁਰ ਨੂੰ ਵੇਖਿਆ, ਜੋ ਆਪਣੇ ਉਡੀਕਣ ਵਾਲਿਆਂ ਲਈ ਕੰਮ ਕਰਦਾ ਹੈ।
5 You meet him who rejoices and does righteousness, those who remember you in your ways. Behold, you were angry, and we sinned. We have been in sin for a long time. Shall we be saved?
੫ਤੂੰ ਉਹਨਾਂ ਦੀ ਮਦਦ ਲਈ ਆਉਂਦਾ ਹੈਂ ਜੋ ਖੁਸ਼ੀ ਨਾਲ ਧਰਮ ਦੇ ਕੰਮ ਕਰਦੇ ਅਤੇ ਜੋ ਤੇਰੇ ਰਾਹਾਂ ਵਿੱਚ ਤੁਰਦੇ ਹੋਏ ਤੈਨੂੰ ਯਾਦ ਰੱਖਦੇ ਹਨ। ਵੇਖ, ਤੂੰ ਕ੍ਰੋਧਵਾਨ ਹੋਇਆ, ਕਿਉਂਕਿ ਅਸੀਂ ਤੇਰੇ ਵਿਰੁੱਧ ਪਾਪ ਕਰਦੇ ਰਹੇ - ਅਸੀਂ ਕਿਸ ਤਰ੍ਹਾਂ ਬਚਾਂਗੇ?
6 For we have all become like one who is unclean, and all our righteousness is like a polluted garment. We all fade like a leaf; and our iniquities, like the wind, take us away.
੬ਅਸੀਂ ਸਾਰੇ ਅਸ਼ੁੱਧ ਮਨੁੱਖ ਵਰਗੇ ਹੋ ਗਏ, ਅਤੇ ਸਾਡੇ ਸਾਰੇ ਧਾਰਮਿਕਤਾ ਦੇ ਕੰਮ ਗੰਦੇ ਕੱਪੜਿਆਂ ਵਰਗੇ ਹਨ। ਅਸੀਂ ਪੱਤੇ ਵਾਂਗੂੰ ਕੁਮਲਾ ਜਾਂਦੇ ਹਾਂ, ਅਤੇ ਸਾਡੀਆਂ ਬਦੀਆਂ ਹਵਾ ਵਾਂਗੂੰ ਸਾਨੂੰ ਚੁੱਕ ਲੈ ਜਾਂਦੀਆਂ ਹਨ।
7 There is no one who calls on your name, who stirs himself up to take hold of you; for you have hidden your face from us, and have consumed us by means of our iniquities.
੭ਕੋਈ ਤੇਰਾ ਨਾਮ ਨਹੀਂ ਪੁਕਾਰਦਾ, ਨਾ ਕੋਈ ਯਤਨ ਕਰਦਾ ਹੈ ਕਿ ਤੈਨੂੰ ਫੜ੍ਹ ਕੇ ਰੱਖੇ, ਕਿਉਂ ਜੋ ਤੂੰ ਆਪਣਾ ਮੂੰਹ ਸਾਡੇ ਕੋਲੋਂ ਲੁਕਾ ਲਿਆ, ਅਤੇ ਸਾਨੂੰ ਸਾਡੀਆਂ ਬਦੀਆਂ ਦੇ ਹੱਥ ਛੱਡ ਦਿੱਤਾ।
8 But now, LORD, you are our Father. We are the clay and you our potter. We all are the work of your hand.
੮ਪਰ ਹੁਣ, ਹੇ ਯਹੋਵਾਹ, ਤੂੰ ਸਾਡਾ ਪਿਤਾ ਹੈਂ, ਅਸੀਂ ਮਿੱਟੀ ਹਾਂ ਅਤੇ ਤੂੰ ਘੁਮਿਆਰ ਹੈਂ, ਅਸੀਂ ਸਾਰੇ ਤੇਰੀ ਦਸਤਕਾਰੀ ਹਾਂ।
9 Don’t be furious, LORD. Don’t remember iniquity forever. Look and see, we beg you, we are all your people.
੯ਹੇ ਯਹੋਵਾਹ, ਤੂੰ ਅੱਤ ਕ੍ਰੋਧਵਾਨ ਨਾ ਹੋ, ਨਾ ਸਾਡੀ ਬਦੀ ਨੂੰ ਸਦਾ ਲਈ ਯਾਦ ਰੱਖ। ਵੇਖ, ਧਿਆਨ ਦੇ, ਅਸੀਂ ਬੇਨਤੀ ਕਰਦੇ ਹਾਂ, ਕਿਉਂ ਜੋ ਅਸੀਂ ਸਾਰੇ ਤੇਰੀ ਪਰਜਾ ਹਾਂ।
10 Your holy cities have become a wilderness. Zion has become a wilderness, Jerusalem a desolation.
੧੦ਤੇਰੇ ਪਵਿੱਤਰ ਸ਼ਹਿਰ ਉਜਾੜ ਹੋ ਗਏ, ਸੀਯੋਨ ਸੁੰਨਸਾਨ, ਯਰੂਸ਼ਲਮ ਵਿਰਾਨ ਹੋ ਗਿਆ।
11 Our holy and our beautiful house where our fathers praised you is burnt with fire. All our pleasant places are laid waste.
੧੧ਸਾਡਾ ਪਵਿੱਤਰ ਅਤੇ ਸ਼ਾਨਦਾਰ ਭਵਨ, ਜਿੱਥੇ ਸਾਡੇ ਪੁਰਖੇ ਤੇਰੀ ਉਸਤਤ ਕਰਦੇ ਸਨ, ਅੱਗ ਨਾਲ ਸੜ ਗਿਆ, ਸਾਡੇ ਸਾਰੇ ਮਨਭਾਉਂਦੇ ਸਥਾਨ ਬਰਬਾਦ ਹੋ ਗਏ।
12 Will you hold yourself back for these things, LORD? Will you keep silent and punish us very severely?
੧੨ਹੇ ਯਹੋਵਾਹ, ਕੀ ਇਹਨਾਂ ਗੱਲਾਂ ਦੇ ਬਾਅਦ ਵੀ ਤੂੰ ਆਪਣੇ ਆਪ ਨੂੰ ਰੋਕ ਰੱਖੇਂਗਾ? ਕੀ ਤੂੰ ਚੁੱਪ ਰਹੇਂਗਾ ਅਤੇ ਸਾਨੂੰ ਅੱਤ ਦੁੱਖ ਦੇਵੇਂਗਾ?